Fact Check: ਮਹਿਲਾ ਤੋਂ ਰਿਸ਼ਵਤ ਲੈਂਦੇ ਜਵਾਨ ਦਾ ਵਾਇਰਲ ਵੀਡੀਓ ਪੁਰਾਣਾ ਹੈ, ਇਸਦਾ ਲੋਕਡਾਊਨ ਨਾਲ ਨਹੀਂ ਹੈ ਕੋਈ ਸਬੰਧ

ਵਿਸ਼ਵਾਸ ਟੀਮ ਦੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਸਾਬਤ ਹੋਈ। 2019 ਵਿਚ ਆਰਪੀਐਫ ਦੇ ਇੱਕ ਜਵਾਨ ਨੇ ਸੂਰਤ ਵਿਚ ਇੱਕ ਮਹਿਲਾ ਤੋਂ ਰਿਸ਼ਵਤ ਲਈ ਸੀ। ਇਸਦਾ ਵੀਡੀਓ ਵਾਇਰਲ ਹੋਣ ਦੇ ਬਾਅਦ ਤੋਂ ਹੀ ਉਸ ਜਵਾਨ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ। ਇਹ ਵਾਇਰਲ ਵੀਡੀਓ ਓਸੇ ਘਟਨਾ ਦਾ ਹੈ।

ਨਵੀਂ ਦਿੱਲੀ (ਵਿਸ਼ਵਾਸ ਟੀਮ)। ਦੇਸ਼ਭਰ ਵਿਚ ਲੋਕਡਾਊਨ ਵਿਚ ਫਸੇ ਮਜਦੂਰ ਸੜਕਾਂ ਅਤੇ ਰੇਲ ਦੀ ਪਟੜੀਆਂ ਦਾ ਇਸਤੇਮਾਲ ਕਰਦੇ ਹੋਏ ਆਪਣੇ-ਆਪਣੇ ਪਿੰਡ ਵੱਲ ਨੂੰ ਜਾ ਰਹੇ ਹਨ। ਇਨ੍ਹਾਂ ਵਿਚਕਾਰ ਸੋਸ਼ਲ ਮੀਡੀਆ ‘ਤੇ ਇੱਕ ਪੁਰਾਣੀ ਘਟਨਾ ਦੇ ਵੀਡੀਓ ਨੂੰ ਅਪਲੋਡ ਕਰਦੇ ਹੋਏ ਕੁਝ ਲੋਕ ਇਹ ਅਫਵਾਹ ਫੈਲਾ ਰਹੇ ਹਨ ਕਿ ਗੁਜਰਾਤ ਵਿਚ ਪੁਲਿਸ ਰੇਲਵੇ ਲਾਈਨ ‘ਤੇ ਚੱਲਣ ਵਾਲੇ ਲੋਕਾਂ ਤੋਂ ਪੈਸੇ ਵਸੂਲ ਰਹੀ ਹੈ।

ਵਿਸ਼ਵਾਸ ਟੀਮ ਦੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਸਾਬਤ ਹੋਈ। 2019 ਵਿਚ ਆਰਪੀਐਫ ਦੇ ਇੱਕ ਜਵਾਨ ਨੇ ਸੂਰਤ ਵਿਚ ਇੱਕ ਮਹਿਲਾ ਤੋਂ ਰਿਸ਼ਵਤ ਲਈ ਸੀ। ਇਸਦਾ ਵੀਡੀਓ ਵਾਇਰਲ ਹੋਣ ਦੇ ਬਾਅਦ ਤੋਂ ਹੀ ਉਸ ਜਵਾਨ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ। ਇਹ ਵਾਇਰਲ ਵੀਡੀਓ ਓਸੇ ਘਟਨਾ ਦਾ ਹੈ।

ਕੀ ਹੋ ਰਿਹਾ ਹੈ ਵਾਇਰਲ?

ਫੇਸਬੁੱਕ ਪੇਜ युवा कांग्रेस बिहार प्रदेश मोतिहारी पूर्वी चंपारण ਨੇ ਇਸ ਵੀਡੀਓ ਨੂੰ ਅਪਲੋਡ ਕਰਦੇ ਹੋਏ ਲਿਖਿਆ: “गुजरात मॉडल कोरोना काल मेंरेलकीपटरीपरपैदल चलने वाले मजदूरों से हफ्ता वसूल रही है 😡👇#गुजरातरेलवेपुलिस biharpardeshyouthcongress”

ਇਸ ਪੋਸਟ ਦਾ ਆਰਕਾਇਵਡ ਲਿੰਕ

ਪੜਤਾਲ

ਵਿਸ਼ਵਾਸ ਨਿਊਜ਼ ਨੇ ਸਬਤੋਂ ਪਹਿਲਾਂ ਵਾਇਰਲ ਹੋ ਰਹੇ ਵੀਡੀਓ ਨੂੰ ਧਿਆਨ ਨਾਲ ਵੇਖਿਆ। ਇਸ ਵਿਚ ਇੱਕ ਜਵਾਨ ਨੂੰ ਇੱਕ ਮਹਿਲਾਂ ਤੋਂ ਪੈਸੇ ਲੈਂਦੇ ਹੋਏ ਵੇਖਿਆ ਜਾ ਸਕਦਾ ਹੈ। ਸਾਨੂੰ ਇਹ ਜਾਣਨਾ ਸੀ ਕਿ ਅਖੀਰ ਇਸ ਵੀਡੀਓ ਦੇ ਪਿੱਛੇ ਦਾ ਸੱਚ ਕੀ ਹੈ। ਇਸਦੇ ਲਈ ਅਸੀਂ InVID ਟੂਲ ਦੀ ਮਦਦ ਨਾਲ ਕਈ ਵੀਡੀਓ ਗਰੈਬ ਕੱਢੇ ਅਤੇ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਵਿਚ ਸ਼ਰਚ ਕਰਨਾ ਸ਼ੁਰੂ ਕੀਤਾ।

ਸਾਨੂੰ ਇਹ ਵੀਡੀਓ ‘ਦੇਸ਼ ਗੁਜਰਾਤ (@DeshGujarat) ਦੇ ਟਵਿਟਰ ਹੈਂਡਲ ‘ਤੇ ਮਿਲੀਆ। 13 ਜੁਲਾਈ 2019 ਨੂੰ ਅਪਲੋਡ ਇਸ ਵੀਡੀਓ ਦੇ ਬਾਰੇ ਵਿਚ ਦੱਸਿਆ ਗਿਆ ਕਿ ਸੂਰਤ ਵਿਚ ਮਹਿਲਾ ਤੋਂ ਰਿਸ਼ਵਤ ਲੈਣ ਵਾਲੇ ਆਰਪੀਐਫ ਜਵਾਨ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਟਵੀਟ ਦੀ ਵੱਧ ਜਾਣਕਾਰੀ ਤੁਸੀਂ ਇਥੇ ਵੇਖ ਸਕਦੇ ਹੋ।

ਪੜਤਾਲ ਦੌਰਾਨ ਸਾਨੂੰ ਮੁੰਬਈ ਮਿਰਰ ਦੀ ਵੈੱਬਸਾਈਟ ‘ਤੇ ਇੱਕ ਪੁਰਾਣੀ ਖਬਰ ਮਿਲੀ। ਇਸ ਖਬਰ ਵਿਚ ਵਾਇਰਲ ਵੀਡੀਓ ਦਾ ਇਸਤੇਮਾਲ ਕੀਤਾ ਗਿਆ ਸੀ। 18 ਜੁਲਾਈ 2019 ਨੂੰ ਪ੍ਰਕਾਸ਼ਿਤ ਖਬਰ ਵਿਚ ਦੱਸਿਆ ਗਿਆ ਕਿ ਵੈਸਟਰਨ ਰੇਲਵੇ ਦੇ ਸੂਰਤ ਸੈਕਸ਼ਨ ਵਿਚ ਕੁਝ ਮਹੀਨੇ ਪਹਿਲਾਂ ਪੁਰਾਣੀ ਘਟਨਾ ਦੇ ਵੀਡੀਓ ਦੇ ਅਧਾਰ ‘ਤੇ ਆਰਪੀਐਫ ਦੇ ਜਵਾਨ ਨੂੰ ਰਿਸ਼ਵਤ ਲੈਣ ਦੇ ਆਰੋਪ ਵਿਚ ਬਰਖਾਸਤ ਕਰ ਦਿੱਤਾ ਗਿਆ।

ਪੂਰੀ ਖਬਰ ਤੁਸੀਂ ਇਥੇ ਪੜ੍ਹ ਸਕਦੇ ਹੋ।

ਇਸ ਤੋਂ ਬਾਅਦ ਵਿਸ਼ਵਾਸ ਨਿਊਜ਼ ਨੇ ‘ਦੇਸ਼ ਗੁਜਰਾਤ’ ਵੈੱਬਸਾਈਟ ਦੇ ਸੰਪਾਦਕ ਜਪਨ ਪਾਠਕ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਵਿਸ਼ਵਾਸ ਨਿਊਜ਼ ਨੂੰ ਦੱਸਿਆ, “ਵਾਇਰਲ ਹੋਈ ਵੀਡੀਓ ਦਾ ਲੋਕਡਾਊਨ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਵੀਡੀਓ ਪਿਛਲੇ ਸਾਲ ਦਾ ਹੈ। ਸੂਰਤ ਵਿਚ ਇੱਕ ਜਵਾਨ ਨੇ ਇੱਕ ਮਹਿਲਾ ਤੋਂ ਰਿਸ਼ਵਤ ਲਈ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਕਾਰਵਾਈ ਕੀਤੀ ਗਈ। ਉਸ ਜਵਾਨ ਨੂੰ ਬਰਖਾਸਤ ਕਰ ਦਿੱਤਾ ਗਿਆ।

ਇਸ ਵੀਡੀਓ ਨੂੰ ਕਈ ਯੂਜ਼ਰ ਨੇ ਸ਼ੇਅਰ ਕੀਤਾ ਹੈ ਅਤੇ ਇਨ੍ਹਾਂ ਵਿਚੋਂ ਦੀ ਹੀ ਇੱਕ ਹੈ युवा कांग्रेस बिहार प्रदेश मोतिहारी पूर्वी चंपारण ਨਾਂ ਦਾ ਫੇਸਬੁੱਕ ਪੇਜ। ਇਹ ਪੇਜ ਇੱਕ ਖਾਸ ਪਾਰਟੀ ਦਾ ਸਮਰਥਕ ਹੈ।

ਨਤੀਜਾ: ਵਿਸ਼ਵਾਸ ਟੀਮ ਦੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਸਾਬਤ ਹੋਈ। 2019 ਵਿਚ ਆਰਪੀਐਫ ਦੇ ਇੱਕ ਜਵਾਨ ਨੇ ਸੂਰਤ ਵਿਚ ਇੱਕ ਮਹਿਲਾ ਤੋਂ ਰਿਸ਼ਵਤ ਲਈ ਸੀ। ਇਸਦਾ ਵੀਡੀਓ ਵਾਇਰਲ ਹੋਣ ਦੇ ਬਾਅਦ ਤੋਂ ਹੀ ਉਸ ਜਵਾਨ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ। ਇਹ ਵਾਇਰਲ ਵੀਡੀਓ ਓਸੇ ਘਟਨਾ ਦਾ ਹੈ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts