Fact Check : ਆਮ ਆਦਮੀ ਪਾਰਟੀ ਦੇ ਆਗੂ ਦੇਵ ਮਾਨ ਦਾ ਪੁਰਾਣਾ ਵੀਡੀਓ ਹੋਇਆ ਵਾਇਰਲ

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਵਾਇਰਲ ਦਾਅਵਾ ਭ੍ਰਮਕ ਪਾਇਆ। ਇਹ ਵੀਡੀਓ ਹਾਲੀਆ ਨਹੀਂ ਬਲਕਿ 2018 ਦਾ ਹੈ ਜਦੋਂ ਦੇਵ ਮਾਨ ਨੇ ਭਾਦਸੋਂ ਦੇ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਸੀ। ਪੁਰਾਣੇ ਵੀਡੀਓ ਨੂੰ ਹੁਣ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਤੇ 5 ਮਿੰਟ 22 ਸੈਕਿੰਡ ਦੀ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ ਵਿੱਚ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਗੁਰਦੇਵ ਸਿੰਘ ਮਾਨ ਨੂੰ ਹਸਪਤਾਲ ਵਿੱਚ ਡਾਕਟਰ ਨਾਲ ਬਹਿਸ ਕਰਦੇ ਹੋਏ ਵੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਯੂਜ਼ਰਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲੀਆ ਹੈ। ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਵਾਇਰਲ ਦਾਅਵਾ ਭ੍ਰਮਕ ਪਾਇਆ। ਇਹ ਵੀਡੀਓ ਹਾਲੀਆ ਨਹੀਂ ਬਲਕਿ 2018 ਦਾ ਹੈ ਜਦੋਂ ਦੇਵ ਮਾਨ ਨੇ ਭਾਦਸੋਂ ਦੇ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਸੀ। ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

ਪੜਤਾਲ

ਸੋਸ਼ਲ ਮੀਡਿਆ ਤੇ Global Headline ਨਾਮ ਦੇ ਪੇਜ ਨੇ 16 ਨੂੰ ਇਹ ਵੀਡੀਓ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ,’ਮੈਨੂੰ ਲੋਕਾਂ ਨੇ ਚੁਣਿਆ, ਦੇਵ ਮਾਨ ਮੇਰਾ ਨਾਂ” ਵਿਧਾਇਕ ਨੇ ਲਗਾਈ ਡਾਕਟਰਾਂ ਦੀ ਕਲਾਸ, ਡਾਕਟਰ ਕਹਿੰਦੀ ‘Nonsense’ ਅੱਗੋਂ ਸਾਈਕਲ ਵਾਲਾ MLA ਹੋ ਗਿਆ ਤੱਤਾ…’

ਪੋਸਟ ਦੇ ਕੰਟੇੰਟ ਨੂੰ ਹੂਬਹੂ ਲਿਖਿਆ ਗਿਆ ਹੈ। ਇਸਦਾ ਆਰਕਾਈਵ ਵਰਜਨ ਇੱਥੇ ਦੇਖਿਆ ਜਾ ਸਕਦਾ ਹੈ। ਫੇਸਬੁੱਕ ਤੇ ਕਈ ਯੂਜ਼ਰਸ ਇਸ ਵੀਡੀਓ ਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵਿਆਂ ਨਾਲ ਸਾਂਝਾ ਕਰ ਰਹੇ ਹਨ।

ਪੜਤਾਲ

ਵਿਸ਼ਵਾਸ ਨਿਊਜ਼ ਨੇ ਸਭ ਤੋਂ ਪਹਿਲਾਂ ਵਾਇਰਲ ਵੀਡੀਓ ਨੂੰ ਧਿਆਨ ਨਾਲ ਦੇਖਦੇ ਹੋਏ ਗੂਗਲ ਤੇ ਕੁਝ ਕੀਵਰਡ ਰਾਹੀਂ ਸਰਚ ਕੀਤਾ। ਸਾਨੂੰ Bhagwant Mann Fan Club ਨਾਮ ਦੇ ਫੇਸਬੁੱਕ ਪੇਜ ਤੇ 14 ਫਰਵਰੀ 2019 ਨੂੰ ਇਹ ਵੀਡੀਓ ਅਪਲੋਡ ਮਿਲਿਆ। ਵੀਡੀਓ ਨਾਲ ਲਿਖਿਆ ਗਿਆ ਸੀ,’ਭਾਦਸੋ ਸਰਕਾਰੀ ਹਸਪਤਾਲ ਦੇ ਡਾਕਟਰਾ ਦਾ ਹਾਲ ਦੇਖੋ’

ਅਸੀਂ ਆਪਣੀ ਜਾਂਚ ਨੂੰ ਜਾਰੀ ਰੱਖਿਆ ਅਤੇ ਸਾਨੂੰ ਦੇਵ ਮਾਨ ਵੱਲੋਂ ਕੀਤੇ ਗਏ Facebook Live ਤੇ ਇਹ ਵੀਡੀਓ ਮਿਲਿਆ। ਇਹ ਲਾਈਵ ਦੇਵ ਮਾਨ ਵੱਲੋਂ 8 ਅਕਤੂਬਰ 2018 ਨੂੰ ਕੀਤਾ ਗਿਆ ਸੀ ਅਤੇ ਮਾਮਲਾ ਭਾਦਸੋ ਦੇ ਸਰਕਾਰੀ ਹਸਪਤਾਲ ਦਾ ਹੈ। ਦੇਵ ਮਾਨ ਨੇ 8 ਅਕਤੂਬਰ 2018 ਨੂੰ ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ ਸੀ, “ਭਾਦਸੋਂ ਸਰਕਾਰੀ ਹਸਪਤਾਲ ਦੇ ਡਾਕਟਰਾ ਦਾ ਹਾਲ ਦੇਖੋ …”

ਫੇਸਬੁੱਕ ਤੇ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਪੁਰਾਣੀਆਂ ਤਾਰੀਖਾਂ ਤੇ ਸ਼ੇਅਰ ਕੀਤਾ ਹੈ।

ਵਾਇਰਲ ਵੀਡੀਓ ਬਾਰੇ ਵੱਧ ਜਾਣਕਾਰੀ ਲਈ ਅਸੀਂ ਆਪ ਆਗੂ ਦੇਵ ਮਾਨ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਵੀਡੀਓ ਲਗਭਗ 5 ਸਾਲ ਪੁਰਾਣਾ ਹੈ ਅਤੇ ਲੋਕ ਇਸਨੂੰ ਹੁਣ ਵਾਇਰਲ ਕਰ ਰਹੇ ਹਨ। ਇਹ ਮਾਮਲਾ ਇੱਕ ਬੱਚੇ ਦੇ ਇਲਾਜ਼ ਨੂੰ ਲੈ ਕੇ ਸੀ। ਉਨ੍ਹਾਂ ਨੇ ਦਾਅਵੇ ਨੂੰ ਭ੍ਰਮਕ ਦੱਸਿਆ ਹੈ।

ਪੜਤਾਲ ਦੇ ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਪੇਜ ਦੀ ਸੋਸ਼ਲ ਸਕੈਨਿੰਗ ਕੀਤੀ। ਸਕੈਨਿੰਗ ਤੋਂ ਪਤਾ ਚੱਲਿਆ ਕਿ ਇਸ ਪੇਜ ਨੂੰ 274,497 ਲੋਕ ਫੋਲੋ ਕਰਦੇ ਹਨ ਅਤੇ ਫੇਸਬੁੱਕ ਤੇ ਇਸ ਪੇਜ ਨੂੰ 30 ਸਤੰਬਰ 2020 ਨੂੰ ਬਣਾਇਆ ਗਿਆ ਸੀ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਵਾਇਰਲ ਦਾਅਵਾ ਭ੍ਰਮਕ ਪਾਇਆ। ਇਹ ਵੀਡੀਓ ਹਾਲੀਆ ਨਹੀਂ ਬਲਕਿ 2018 ਦਾ ਹੈ ਜਦੋਂ ਦੇਵ ਮਾਨ ਨੇ ਭਾਦਸੋਂ ਦੇ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਸੀ। ਪੁਰਾਣੇ ਵੀਡੀਓ ਨੂੰ ਹੁਣ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts