Fact Check: ਦਮਦਮੀ ਟਕਸਾਲ ਦੇ ਮੁੱਖੀ ਹਰਨਾਮ ਸਿੰਘ ਧੁੰਮਾ ਦੇ ਨਾਲ ਬਾਬਾ ਰਾਮਦੇਵ ਦੀ ਮੁਲਾਕਾਤ ਦੀ ਪੁਰਾਣੀ ਵੀਡੀਓ ਗ਼ਲਤ ਦਾਅਵੇ ਨਾਲ ਵਾਇਰਲ

ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲ – ਫਿਲਹਾਲ ਦਾ ਨਹੀਂ, ਸਗੋ ਪੁਰਾਣਾ ਹੈ। ਹਾਲਾਂਕਿ, ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਵੀਡੀਓ ਕਿੱਥੋਂ ਦਾ ਹੈ ਪਰ ਇਹ ਗੱਲ ਸਾਫ ਹੈ ਕਿ ਵੀਡੀਓ ਪੁਰਾਣਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਮਦਮੀ ਟਕਸਾਲ ਦੇ ਮੁੱਖੀ ਹਰਨਾਮ ਸਿੰਘ ਧੁੰਮਾ ਅਤੇ ਬਾਬਾ ਰਾਮਦੇਵ ਨੂੰ ਦੇਖਿਆ ਜਾ ਸਕਦਾ ਹੈ। ਵੀਡੀਓ ਵਿੱਚ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਹੋਰ ਲੋਕ ਵੀ ਨਜ਼ਰ ਆ ਰਹੇ ਹਨ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਸ਼ੇਅਰ ਕਰਕੇ ਦਾਅਵਾ ਕਰ ਰਹੇ ਹਨ ਕਿ ਹੋਲੇ ਮਹੱਲੇ ਤੋ ਬਾਅਦ ਬਾਬਾ ਹਰਨਾਮ ਸਿੰਘ ਧੁੰਮਾ ਅਤੇ ਸਾਬਕਾ ਜੱਥੇਦਾਰ ਗੁਰਬਚਨ ਸਿੰਘ ਅਯੁੱਧਿਆ ਪਹੁੰਚੇ ਅਤੇ ਉਨ੍ਹਾਂ ਨੇ ਸੁਆਮੀ ਰਾਮਦੇਵ ਨਾਲ ਮੀਟਿੰਗ ਕੀਤੀ।

ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਵਾਇਰਲ ਦਾਅਵਾ ਗੁਮਰਾਹਕੁੰਨ ਨਿਕਲਿਆ। ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਵਾਇਰਲ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਪੇਜ ‘ਬਾਬਾਣੀਆ ਕਹਾਣੀਆ ਪੁਤ ਸਪੁਤ ਕਰੇਨਿ’ ਨੇ 14 ਮਾਰਚ ਨੂੰ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਹੈ: “ਹੋਲੇ ਮਹੱਲੇ ਤੋ ਬਾਦ ਬਾਬਾ ਹਰਨਾਮ ਸਿੰਘ ਧੁੰਮਾ ਜੀ ਅਤੇ ਸਰਸੇ ਵਾਲੇ ਨੂੰ ਮਾਫ ਕਰਣ ਵਾਲਾ ਜੱਥੇਦਾਰ ਗੁਰਬਚਨ ਸਿੰਘ ਵੀ ਪਹੁੰਚੇ ਅਯੁੱਧਿਆ ਸੁਆਮੀ ਰਾਮਦੇਵ ਨਾਲ ਕੀਤੀ ਕਮਰਾ ਬੰਦ ਮੀਟਿੰਗ ।”

ਵਾਇਰਲ ਪੋਸਟ ਨੂੰ ਸੱਚ ਮੰਨ ਕੇ ਦੂਜੇ ਯੂਜ਼ਰਸ ਵੀ ਇਸ ਨੂੰ ਵਾਇਰਲ ਕਰ ਰਹੇ ਹਨ। ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਦੇਖਿਆ ਜਾ ਸਕਦਾ ਹੈ।

ਪੜਤਾਲ

ਵਾਇਰਲ ਵੀਡੀਓ ਦੀ ਸੱਚਾਈ ਦਾ ਪਤਾ ਲਗਾਉਣ ਲਈ ਅਸੀਂ ਇਨਵਿਡ ਟੂਲ ਦੀ ਵਰਤੋਂ ਕਰਕੇ ਕਈ ਕੀ -ਫਰੇਮ ਕੱਢੇ। ਇਸ ਤੋਂ ਬਾਅਦ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਰਾਹੀਂ ਸਰਚ ਕੀਤਾ। ਇਸ ਦੌਰਾਨ ਸਾਨੂੰ ‘Sher Singh ‘ ਨਾਮ ਦੇ ਯੂਟਿਊਬ ਚੈਨਲ ‘ਤੇ ਵਾਇਰਲ ਵੀਡੀਓ ਅਪਲੋਡ ਮਿਲਿਆ। 5 ਅਗਸਤ 2020 ਨੂੰ ਅਪਲੋਡ ਵੀਡੀਓ ਦੇ ਡਿਸਕ੍ਰਿਪਸ਼ਨ ਵਿੱਚ ਲਿਖਿਆ ਹੋਇਆ ਸੀ ,”ਹਰਨਾਮ ਧੁੰਮਾ ਵੀ ਪਹੁੰਚਿਆ ਅਯੁੱਧਿਆ।”

https://www.youtube.com/watch?v=m7tnFmN2E0s

ਸਰਚ ਦੌਰਾਨ ਸਾਨੂੰ ਵਾਇਰਲ ਵੀਡੀਓ ਦਾ ਲੰਬਾ ਵਰਜ਼ਨ ‘Punjabiyat TV’ ਦੇ ਯੂਟਿਊਬ ਚੈਨਲ ‘ਤੇ 19 ਮਈ 2020 ਨੂੰ ਅਪਲੋਡ ਮਿਲਿਆ। ਵੀਡੀਓ ਵਿੱਚ ਵਾਇਰਲ ਵੀਡੀਓ ਦੇ ਹਿੱਸੇ ਨੂੰ 19 ਸੈਕੰਡ ਤੋਂ ਦੇਖਿਆ ਜਾ ਸਕਦਾ ਹੈ। ਹਾਲਾਂਕਿ, ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਵੀਡੀਓ ਕਿੱਥੋਂ ਦਾ ਹੈ ਪਰ ਸਾਡੀ ਪੜਤਾਲ ਵਿੱਚ ਇਹ ਸਪਸ਼ਟ ਹੈ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਹੈ।

‘Singh-ਊਧਮ ਸਿੰਘ’ ਨਾਮ ਦੇ ਫੇਸਬੁੱਕ ਯੂਜ਼ਰ ਨੇ 19 ਮਈ 2020 ਨੂੰ ਇਸ ਵੀਡੀਓ ਦੇ ਯੂਟਿਊਬ ਲਿੰਕ ਨੂੰ ਸ਼ੇਅਰ ਕੀਤਾ ਸੀ।

ਪੜਤਾਲ ਵਿੱਚ ਸਾਨੂੰ ਡੇਲੀ ਮੋਸ਼ਨ ਦੀ ਵੈੱਬਸਾਈਟ ‘ਤੇ 1 ਅਗਸਤ 2020 ਨੂੰ ਵਾਇਰਲ ਵੀਡੀਓ ਅਪਲੋਡ ਮਿਲੀ। ਇੱਥੇ ਵਾਇਰਲ ਵੀਡੀਓ ਨੂੰ ਸਾਫ ਤੌਰ ‘ਤੇ ਦੇਖਿਆ ਜਾ ਸਕਦਾ ਹੈ।

ਵਾਇਰਲ ਵੀਡੀਓ ਬਾਰੇ ਵੱਧ ਜਾਣਕਾਰੀ ਲਈ ਅਸੀਂ ਅਯੁਧਿਆ ਵਿੱਚ ਦੈਨਿਕ ਜਾਗਰਣ ਦੇ ਬਿਊਰੁ ਚੀਫ ਰਮਾ ਸ਼ਰਣ ਅਵਸਥੀ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਦਾਅਵਾ ਗ਼ਲਤ ਹੈ। ਇੱਥੇ ਅਜਿਹੀ ਕੋਈ ਮੀਟਿੰਗ ਹਾਲ ਵਿੱਚ ਨਹੀਂ ਹੋਈ ਹੈ।

ਵਿਸ਼ਵਾਸ ਨਿਊਜ਼ ਨੇ ਹੋਰ ਪੁਸ਼ਟੀ ਲਈ ਪਤੰਜਲੀ ਸਮੂਹ ਦੇ ਬੁਲਾਰੇ ਐਸਕੇ ਤਿਜਾਰਾਵਾਲਾ ਨਾਲ ਸੰਪਰਕ ਕੀਤਾ। ਜਾਣਕਾਰੀ ਦਿੰਦੇ ਹੋਏ, ਉਨ੍ਹਾਂ ਨੇ ਕਿਹਾ, “ਵਾਇਰਲ ਦਾਅਵਾ ਗ਼ਲਤ ਹੈ। ਵੀਡੀਓ ਪੁਰਾਣਾ ਹੈ, ਲੋਕ ਝੂਠੇ ਦਾਅਵਿਆਂ ਨਾਲ ਪੁਰਾਣੀਆਂ ਵੀਡੀਓਜ਼ ਵਾਇਰਲ ਕਰਦੇ ਰਹਿੰਦੇ ਹਨ। ਛਵੀ ਨੂੰ ਖ਼ਰਾਬ ਕਰਨ ਲਈ ਵੀਡੀਓ ਵਾਇਰਲ ਕੀਤਾ ਜਾ ਰਿਹਾ ਹੈ। ਅਜਿਹੀਆਂ ਫਰਜੀਆਂ ਖ਼ਬਰਾਂ ‘ਤੇ ਪਾਬੰਦੀ ਲੱਗਣੀ ਚਾਹੀਦੀ ਹੈ।

ਵਿਸ਼ਵਾਸ ਨਿਊਜ਼ ਸੁਤੰਤਰ ਤੌਰ ‘ਤੇ ਇਸ ਗੱਲ ਦੀ ਪੁਸ਼ਟੀ ਨਹੀਂ ਕਰਦਾ ਹੈ ਕਿ ਇਹ ਵੀਡੀਓ ਕਿੱਥੋਂ ਦਾ ਅਤੇ ਕਿੰਨਾ ਪੁਰਾਣਾ ਹੈ, ਪਰ ਇਹ ਸਪੱਸ਼ਟ ਹੈ ਕਿ ਇਹ ਵੀਡੀਓ ਹਾਲ ਦਾ ਨਹੀਂ ਹੈ।

ਪੜਤਾਲ ਦੇ ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਪੇਜ ਦੀ ਜਾਂਚ ਕੀਤੀ। ਜਾਂਚ ਵਿੱਚ ਪਤਾ ਲੱਗਿਆ ਕਿ ਇਸ ਪੇਜ ਨੂੰ 19 ਹਜ਼ਾਰ ਲੋਕ ਫੋਲੋ ਕਰਦੇ ਹਨ। ਫੇਸਬੁੱਕ ‘ਤੇ ਇਸ ਪੇਜ ਨੂੰ 19 ਅਕਤੂਬਰ 2016 ਨੂੰ ਬਣਾਇਆ ਗਿਆ ਸੀ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲ – ਫਿਲਹਾਲ ਦਾ ਨਹੀਂ, ਸਗੋ ਪੁਰਾਣਾ ਹੈ। ਹਾਲਾਂਕਿ, ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਵੀਡੀਓ ਕਿੱਥੋਂ ਦਾ ਹੈ ਪਰ ਇਹ ਗੱਲ ਸਾਫ ਹੈ ਕਿ ਵੀਡੀਓ ਪੁਰਾਣਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts