ਵਿਸ਼ਵਾਸ ਨਿਊਜ਼ ਨੇ ਵਾਇਰਲ ਵੀਡੀਓ ਦੀ ਜਾਂਚ ਕੀਤੀ ਅਤੇ ਪਾਇਆ ਕਿ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗ਼ਲਤ ਹੈ। ਵੀਡੀਓ ਦਾ ਉੱਤਰ ਪ੍ਰਦੇਸ਼ ਨਾਲ ਕੋਈ ਸਬੰਧ ਨਹੀਂ ਹੈ। ਵਾਇਰਲ ਵੀਡੀਓ ਸਾਲ 2019 ਦੀ ਬਿਹਾਰ ਦੀ ਇੱਕ ਘਟਨਾ ਦਾ ਹੈ।
ਨਵੀਂ ਦਿੱਲੀ ( ਵਿਸ਼ਵਾਸ ਨਿਊਜ਼)। ਬੀਤੇ ਦਿਨੀ ਮਹਾਰਾਸ਼ਟਰ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ। ਮਹਾਰਾਸ਼ਟਰ ਦੇ ਪਰਭਣੀ ਜ਼ਿਲ੍ਹੇ ਦੇ ਉਖਲਦ ਪਿੰਡ ‘ਚ ਇੱਕ ਨਾਬਾਲਗ ਸਿੱਖ ਮੁੰਡੇ ਦੀ ਭੀੜ ਵੱਲੋਂ ਕੁੱਟਮਾਰ ਕੀਤੀ ਗਈ ਜਿਸ ਕਰਕੇ ਉਸਦੀ ਮੌਤ ਹੋ ਗਈ,ਜਦਕਿ ਦੋ ਸਿੱਖ ਬੱਚਿਆਂ ਨੂੰ ਪੁਲੀਸ ਨੇ ਬਚਾ ਲਿਆ। ਪੁਲੀਸ ਨੇ ਮੌਬ ਲਿੰਚਿੰਗ ਦੀ ਇਸ ਘਟਨਾ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਹੁਣ ਇਸ ਨਾਲ ਜੋੜਦੇ ਹੋਏ ਇੱਕ ਵੀਡੀਓ ਸੋਸ਼ਲ ਮੀਡਿਆ ‘ਤੇ ਵਾਇਰਲ ਕੀਤਾ ਜਾ ਰਿਹਾ ਹੈ, ਜਿਸ ਵਿੱਚ ਕੁਝ ਲੋਕਾਂ ਨੂੰ ਇੱਕ ਵਿਅਕਤੀ ਨੂੰ ਬੇਹਰਿਹਮੀ ਨਾਲ ਕੁੱਟਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਉੱਤਰ ਪ੍ਰਦੇਸ਼ ਦਾ ਹੈ, ਜਿੱਥੇ ਇੱਕ ਸਿੱਖ ਨੌਜਵਾਨ ਨੂੰ ਬੇਹਰਹਿਮੀ ਨਾਲ ਕੁਟਿਆ ਗਿਆ।
ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਵਾਇਰਲ ਦਾਅਵਾ ਗ਼ਲਤ ਨਿਕਲਿਆ। ਵਾਇਰਲ ਵੀਡੀਓ ਉੱਤਰ ਪ੍ਰਦੇਸ਼ ਦਾ ਨਹੀਂ ਹੈ। ਇਹ ਵੀਡੀਓ ਬਿਹਾਰ ਵਿੱਚ 2019 ਵਿੱਚ ਹੋਈ ਘਟਨਾ ਦਾ ਹੈ, ਜਿਸਨੂੰ ਹੁਣ ਫਰਜੀ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਟਵਿੱਟਰ ਯੂਜ਼ਰ ‘Jaspinder Kaur Udhoke’ ਨੇ 31 ਮਈ ਨੂੰ ਵਾਇਰਲ ਪੋਸਟ ਨੂੰ ਸ਼ੇਅਰ ਕਰਦੇ ਹੋਏ ਲਿਖਿਆ, “ਮਹਾਰਾਸ਼ਟਰ ਤੋਂ ਬਾਅਦ UP ਵਿਖੇ ਸਿੱਖ ਨੌਜਵਾਨ ਦੀ mob lynching ਹਥਿਆ: ਹਿੰਦੂਤਵੀ ਰਾਸ਼ਟਰਵਾਦੀਆਂ ਨੇ ਲਖੀਮਪੁਰ ਖੇੜੀ ਘਟਨਾ ਦੇ ਇਕਲੌਤੇ ਚਸ਼ਮਦੀਦ ਗਵਾਹ ਨਾਲ ਇਸ ਤਰ੍ਹਾਂ ਦਾ ਵਿਵਹਾਰ ਕੀਤਾ। ਭਾਰਤ ਵਿੱਚ ਕੋਈ ਵੀ ਘੱਟ ਗਿਣਤੀ ਸੁਰੱਖਿਅਤ ਨਹੀਂ। ਲਖੀਮਪੁਰ ਖੇੜੀ ਦੇ ਕਿਸਾਨਾਂ ਨੂੰ ਅਜੇ ਵੀ ਨਿਆਂ ਨਹੀਂ ਮਿਲਿਆ ਅਤੇ ਨਾਂ ਹੀ ਇਸ ਸਿੱਖ ਨੌਜਵਾਨ ਦੀ ਮੌਤ ਦਾ ਕੋਈ ਦੋਸ਼ੀ ਗਿਰਫ਼ਤਾਰ ਹੋਣਾ।
ਵਾਇਰਲ ਪੋਸਟ ਦਾ ਆਰਕਾਈਵ ਲਿੰਕ ਇੱਥੇ ਦੇਖਿਆ ਜਾ ਸਕਦਾ ਹੈ।
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਵੀਡੀਓ ਨੂੰ ਇਨਵਿਡ ਟੂਲ ਦੀ ਮਦਦ ਨਾਲ ਕਈ ਗਰੈਬਸ ਕੱਢੇ। ਫਿਰ ਇਹਨਾਂ ਨੂੰ ਗੂਗਲ ਲੈਂਸ ਟੂਲ ਦੀ ਮਦਦ ਨਾਲ ਸਰਚ ਕੀਤਾ। ਇਸ ਦੌਰਾਨ ਸਾਨੂੰ ਵਾਇਰਲ ਵੀਡੀਓ ਨਾਲ ਜੁੜੀ ਖਬਰ ਟੀਵੀ 9 ਦੀ ਵੈੱਬਸਾਈਟ ‘ਤੇ ਪ੍ਰਕਾਸ਼ਿਤ ਖਬਰ ਵਿੱਚ ਮਿਲੀ। 5 ਅਕਤੂਬਰ 2019 ਨੂੰ ਪ੍ਰਕਾਸ਼ਿਤ ਖਬਰ ਵਿੱਚ ਵਾਇਰਲ ਵੀਡੀਓ ਦੇ ਸਕ੍ਰੀਨਸ਼ੋਟ ਦਾ ਇਸਤੇਮਾਲ ਕੀਤਾ ਗਿਆ ਅਤੇ ਦੱਸਿਆ ਗਿਆ, “ਬਿਹਾਰ ਦੇ ਭਭੁਆ ਵਿੱਚ ਵਾਰਡ ਮੈਂਬਰ ਦੇ ਬੇਟੇ ਨੇ ਇੱਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉੱਥੇ ਹੀ ਗੋਲੀ ਮਾਰਨ ਵਾਲੇ ਯੁਵਕ ਦੀ ਸਥਾਨਕ ਲੋਕਾਂ ਨੇ ਬਹੁਤ ਕੁਟਾਈ ਕਰ ਦਿਤੀ ਅਤੇ ਇਸ ਕਾਰਨ ਉਸ ਦੀ ਹਾਲਤ ਗੰਭੀਰ ਹੋ ਗਈ। ਉਸ ਨੂੰ ਗੰਭੀਰ ਹਾਲਤ ‘ਚ ਸਦਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।”
ਵਾਇਰਲ ਵੀਡੀਓ ਨੂੰ ਲੈ ਕੇ ਸਾਨੂੰ ਯੂਪੀ ਪੁਲਿਸ ਵਲੋਂ ਕੀਤਾ ਗਿਆ ਇੱਕ ਟਵੀਟ ਵੀ ਮਿਲਾ। 29 ਸਤੰਬਰ 2019 ਨੂੰ ਕੀਤੇ ਗਏ ਟਵੀਟ ਵਿੱਚ ਵੀਡੀਓ ਨੂੰ ਬਿਹਾਰ ਦਾ ਦੱਸਿਆ ਗਿਆ ਹੈ।
ਜਾਂਚ ਦੌਰਾਨ ਪਤਾ ਲਗਿਆ ਕਿ ਇਹ ਵੀਡੀਓ ਪਹਿਲਾਂ ਵੀ ਵੱਖ-ਵੱਖ ਦਾਅਵੇ ਨਾਲ ਸੋਸ਼ਲ ਮੀਡਿਆ ‘ਤੇ ਵਾਇਰਲ ਕੀਤਾ ਜਾ ਚੁੱਕਿਆ ਹੈ। ਉਸ ਸਮੇਂ ਇਸਨੂੰ ਉੱਤਰ ਪ੍ਰਦੇਸ਼ ਵਿੱਚ ਯੋਗੀ ਸਰਕਾਰ ਨਾਲ ਜੋੜਦੇ ਹੋਏ ਸ਼ੇਅਰ ਕੀਤਾ ਗਿਆ, ਜਿਸਦੀ ਸੱਚਾਈ ਵਿਸ਼ਵਾਸ ਨਿਊਜ ਨੇ ਸਾਹਮਣੇ ਰੱਖੀ ਸੀ। ਤੁਸੀਂ ਸਾਡੀ ਪਹਿਲਾਂ ਦੀ ਪੜਤਾਲ ਨੂੰ ਇੱਥੇ ਪੜ੍ਹ ਸਕਦੇ ਹੋ।
ਵਾਇਰਲ ਵੀਡੀਓ ਨੂੰ ਲੈ ਕੇ ਉਸ ਸਮੇਂ ਅਸੀਂ ਬਿਹਾਰ ਦੈਨਿਕ ਜਾਗਰਣ ਦੇ ਸੂਬਾ ਬਿਊਰੋ ਪ੍ਰਮੁੱਖ ਅਰਵਿੰਦ ਸ਼ਰਮਾ ਨਾਲ ਸੰਪਰਕ ਕੀਤਾ ਸੀ। ਉਨ੍ਹਾਂ ਨੇ ਸਾਨੂੰ ਦੱਸਿਆ ਸੀ ਕਿ ਵਾਇਰਲ ਦਾਅਵਾ ਗ਼ਲਤ ਹੈ। ਵਾਇਰਲ ਵੀਡੀਓ ਦਾ ਉੱਤਰ ਪ੍ਰਦੇਸ਼ ਨਾਲ ਕੋਈ ਸਬੰਧ ਨਹੀਂ ਹੈ। ਇਹ ਘਟਨਾ ਬਿਹਾਰ ਦੇ ਭਭੁਆ ਵਿੱਚ ਸਾਲ 2019 ਵਿੱਚ ਵਾਪਰੀ ਸੀ। ਆਪਸੀ ਦੁਸ਼ਮਣੀ ਕਾਰਨ ਦੋਵਾਂ ਗੁੱਟਾਂ ਵਿੱਚ ਲੜਾਈ ਹੋਈ ਸੀ।
ਪੜਤਾਲ ਦੇ ਅੰਤ ਵਿੱਚ ਅਸੀਂ ਵਾਇਰਲ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ‘Jaspinder Kaur Udhoke’ ਦੀ ਜਾਂਚ ਕੀਤੀ। ਸਾਨੂੰ ਪਤਾ ਲੱਗਿਆ ਕਿ ਯੂਜ਼ਰ ਨੂੰ ਟਵਿੱਟਰ ‘ਤੇ 7 ਹਜਾਰ ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਵਾਇਰਲ ਵੀਡੀਓ ਦੀ ਜਾਂਚ ਕੀਤੀ ਅਤੇ ਪਾਇਆ ਕਿ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗ਼ਲਤ ਹੈ। ਵੀਡੀਓ ਦਾ ਉੱਤਰ ਪ੍ਰਦੇਸ਼ ਨਾਲ ਕੋਈ ਸਬੰਧ ਨਹੀਂ ਹੈ। ਵਾਇਰਲ ਵੀਡੀਓ ਸਾਲ 2019 ਦੀ ਬਿਹਾਰ ਦੀ ਇੱਕ ਘਟਨਾ ਦਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।