ਵਿਸ਼ਵਾਸ ਨਿਊਜ਼ ਨੇ ਜਾਂਚ ਕੀਤੀ ਅਤੇ ਪਾਇਆ ਕਿ ਪਾਕਿਸਤਾਨ ਵਿੱਚ ਬਿਜਲੀ ਸੰਕਟ ਨਾਲ ਜੋੜਦੇ ਹੋਏ ਸ਼ੇਅਰ ਕੀਤਾ ਜਾ ਰਿਹਾ ਵੀਡੀਓ ਪੁਰਾਣਾ ਹੈ। ਵਾਇਰਲ ਵੀਡੀਓ 2018 ਤੋਂ ਇੰਟਰਨੈਟ ‘ਤੇ ਮੌਜੂਦ ਹੈ, ਇਸਦਾ ਹਾਲ ਦੇ ਸਮੇਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡੀਆ ‘ਤੇ ਵਾਇਰਲ ਇੱਕ ਵੀਡੀਓ ‘ਚ ਕੁਝ ਬੱਚਿਆਂ ਨੂੰ ਬਿਜਲੀ ਦੇ ਖੰਭੇ ‘ਤੇ ਹਾਈ ਵੋਲਟੇਜ ਤਾਰਾਂ ‘ਤੇ ਝੂਲਦੇ ਹੋਏ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਯੂਜ਼ਰਸ ਇਸ ਵੀਡੀਓ ਨੂੰ ਪਾਕਿਸਤਾਨ ਦੇ ਬਿਜਲੀ ਸੰਕਟ ਦੇ ਸੰਦਰਭ ‘ਚ ਹਾਲ ਦਾ ਦੱਸਦੇ ਹੋਏ ਸ਼ੇਅਰ ਕਰ ਰਹੇ ਹਨ।
ਵਿਸ਼ਵਾਸ ਨਿਊਜ਼ ਨੇ ਜਾਂਚ ਕੀਤੀ ਅਤੇ ਪਾਇਆ ਕਿ ਵਾਇਰਲ ਵੀਡੀਓ ਹਾਲ ਦੀ ਘਟਨਾ ਦਾ ਨਹੀਂ ਹੈ, ਬਲਕਿ ਪਾਕਿਸਤਾਨ ਦੀ ਇੱਕ ਪੁਰਾਣੀ ਘਟਨਾ ਦਾ ਹੈ। ਇਹ ਵੀਡੀਓ 2018 ਤੋਂ ਇੰਟਰਨੈੱਟ ‘ਤੇ ਮੌਜੂਦ ਹੈ।
ਫੇਸਬੁੱਕ ਯੂਜ਼ਰ ਮਨੀਸ਼ ਸ਼ਰਮਾ ਨੇ 6 ਜਨਵਰੀ ਨੂੰ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ, “ਇਹ ਵੀਡੀਓ ਪਰੇਸ਼ਾਨ ਕਰ ਸਕਦਾ ਹੈ।
ਪਾਕਿਸਤਾਨ ਵਿੱਚ ਬਿਜਲੀ ਦਾ ਸੰਕਟ ਹੈ… ਅਤੇ ਹੁਣ ਹਾਲਾਤ ਅਜਿਹੀ ਹੋ ਗਏ ਹਨ ਕਿ ਬੱਚੇ High Tension ਤਾਰਾਂ ‘ਤੇ ਝੂਲ ਰਹੇ ਹਨ, ਲਟਕ ਰਹੇ ਹਨ… ਖੇਡ ਰਹੇ ਹਨ।”
ਵਾਇਰਲ ਪੋਸਟ ਦਾ ਆਰਕਾਈਵ ਲਿੰਕ ਇੱਥੇ ਦੇਖਿਆ ਜਾ ਸਕਦਾ ਹੈ।
ਵਾਇਰਲ ਵੀਡੀਓਜ਼ ਦੀ ਜਾਂਚ ਕਰਨ ਲਈ ਅਸੀਂ ਗੂਗਲ ਇਮੇਜ ਦੀ ਵਰਤੋਂ ਕੀਤੀ। ਅਸੀਂ ਵੀਡੀਓ ਦੇ ਸਕਰੀਨਸ਼ਾਟ ਨੂੰ ਗੂਗਲ ਇਮੇਜ ‘ਤੇ ਅਪਲੋਡ ਕੀਤਾ। ਇਸ ਦੌਰਾਨ ਸਾਨੂੰ ਵੀਡੀਓ ਕਈ ਵੱਖ–ਵੱਖ ਮਿਤੀਆਂ ‘ਤੇ ਅੱਪਲੋਡ ਮਿਲਾ।
ਸਰਚ ਦੌਰਾਨ ਸਾਨੂੰ Daily Ausaf ਦੇ ਵੈਰੀਫਾਈਡ ਫੇਸਬੁੱਕ ਪੇਜ ‘ਤੇ ਵੀ ਵੀਡੀਓ ਮਿਲਿਆ। ਵੀਡੀਓ 27 ਅਕਤੂਬਰ 2018 ਨੂੰ ਅਪਲੋਡ ਕੀਤਾ ਗਿਆ ਸੀ।
ਵਾਇਰਲ ਵੀਡੀਓ ਨਾਲ ਜੁੜੀ ਖਬਰ ਸਾਨੂੰ ਭਾਰਤ 24 ਲਾਈਵ ਦੀ ਵੈੱਬਸਾਈਟ ‘ਤੇ ਵੀ ਮਿਲੀ। 8 ਫਰਵਰੀ 2023 ਨੂੰ ਪ੍ਰਕਾਸ਼ਿਤ ਖਬਰ ਵਿੱਚ ਦੱਸਿਆ ਗਿਆ ਹੈ, “ਪਾਕਿਸਤਾਨ ਵਿੱਚ ਬਿਜਲੀ ਸੰਕਟ ਦੇ ਵਿਚਕਾਰ, ਉਥੋਂ ਇੱਕ ਵੀਡੀਓ ਸਾਹਮਣੇ ਆਇਆ ਹੈ, ਜੋ ਸੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਪਾਕਿਸਤਾਨ ਵਿੱਚ ਬਿਜਲੀ ਕੱਟਾਂ ਨੂੰ ਚੰਗੀ ਤਰ੍ਹਾਂ ਸਮਝਿਆ ਜਾ ਸਕਦਾ ਹੈ। ਵਾਇਰਲ ਵੀਡੀਓ ‘ਚ ਕੁਝ ਬੱਚੇ ਖੰਭੇ ਅਤੇ ਬਿਜਲੀ ਦੀਆਂ ਤਾਰਾਂ ‘ਤੇ ਲਟਕ ਕਰ ਝੁੱਲ ਰਹੇ ਹਨ।”
ਵੀਡੀਓ ਨਾਲ ਸਬੰਧਤ ਹੋਰ ਖ਼ਬਰਾਂ ਇੱਥੇ ਪੜ੍ਹੀਆਂ ਜਾ ਸਕਦੀਆਂ ਹਨ। ਇਸ ਤੋਂ ਪਹਿਲਾਂ ਵੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਇਸੇ ਦਾਅਵੇ ਨਾਲ ਵਾਇਰਲ ਹੋਇਆ ਸੀ। ਉਸ ਸਮੇਂ ਵਿਸ਼ਵਾਸ ਨਿਊਜ਼ ਨੇ ਇਸ ਦੀ ਜਾਂਚ ਕੀਤੀ ਸੀ। ਅਸੀਂ ਵੀਡੀਓ ਦੀ ਪੁਸ਼ਟੀ ਕਰਨ ਲਈ ਫੇਸਬੁੱਕ ਪੇਜ ‘ਇੰਗਲਿਸ਼ ਲਿਟਰੇਚਰ ਕਲੱਬ’ ਦੇ ਐਡਮਿਨ ਇਬਰਾਹਿਮ ਨਾਲ ਸੰਪਰਕ ਕੀਤਾ ਸੀ। ਉਨ੍ਹਾਂ ਦਾ ਕਹਿਣਾ ਸੀ, ‘ਇਹ ਵੀਡੀਓ ਹਾਲ ਦਾ ਨਹੀਂ, ਸਗੋਂ ਪੁਰਾਣਾ ਹੈ।’ ਤੁਸੀਂ ਫ਼ੈਕ੍ਟ ਚੈੱਕ ਰਿਪੋਰਟ ਇੱਥੇ ਪੜ੍ਹ ਸਕਦੇ ਹੋ।
ਅੰਤ ਵਿੱਚ ਅਸੀਂ ਪੁਰਾਣੇ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਫੇਸਬੁੱਕ ਯੂਜ਼ਰ ਮਨੀਸ਼ ਸ਼ਰਮਾ ਦੀ ਪ੍ਰੋਫਾਈਲ ਨੂੰ ਸਕੈਨ ਕੀਤਾ। ਇਸ ਮੁਤਾਬਕ ਯੂਜ਼ਰ ਨੋਇਡਾ ‘ਚ ਰਹਿੰਦਾ ਹੈ। ਫੇਸਬੁੱਕ ‘ਤੇ ਯੂਜ਼ਰ ਨੂੰ 18 ਹਜ਼ਾਰ ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਜਾਂਚ ਕੀਤੀ ਅਤੇ ਪਾਇਆ ਕਿ ਪਾਕਿਸਤਾਨ ਵਿੱਚ ਬਿਜਲੀ ਸੰਕਟ ਨਾਲ ਜੋੜਦੇ ਹੋਏ ਸ਼ੇਅਰ ਕੀਤਾ ਜਾ ਰਿਹਾ ਵੀਡੀਓ ਪੁਰਾਣਾ ਹੈ। ਵਾਇਰਲ ਵੀਡੀਓ 2018 ਤੋਂ ਇੰਟਰਨੈਟ ‘ਤੇ ਮੌਜੂਦ ਹੈ, ਇਸਦਾ ਹਾਲ ਦੇ ਸਮੇਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।