ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਇਹ ਵੀਡੀਓ ਹਾਲ ਦਾ ਨਹੀਂ ,ਸਗੋਂ 2019 ਦੀ ਹੈ, ਜਦੋਂ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਸਨ। ਹੁਣ ਪੁਰਾਣੇ ਵੀਡੀਓ ਨੂੰ ਸ਼ੇਅਰ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਨਵੀਂ ਦਿੱਲੀ (Vishvas News)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ 21 ਸੈਕਿੰਡ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲ ਦਾ ਹੈ। ਵੀਡੀਓ ‘ਚ ਕੁਝ ਲੋਕ ਭਗਵੰਤ ਮਾਨ ਦਾ ਵਿਰੋਧ ਕਰਦੇ ਹੋਏ ਦੇਖੇ ਜਾ ਸਕਦੇ ਹਨ। ਇਸ ਤੋਂ ਇਲਾਵਾ ਇਸ ‘ਚ ਭਗਵੰਤ ਮਾਨ ਨੂੰ ਭੰਗੜਾ ਕਰਦੇ ਹੋਏ ਵੀ ਦੇਖਿਆ ਜਾ ਸਕਦਾ ਹੈ। ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਹ ਵੀਡੀਓ ਹਾਲ ਦਾ ਨਹੀਂ ,ਸਗੋਂ 2019 ਦਾ ਹੈ, ਜਦੋਂ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਸਨ। ਹੁਣ ਪੁਰਾਣੇ ਵੀਡੀਓ ਨੂੰ ਸ਼ੇਅਰ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ “ਚਾਚਾ ਬਘੇਲ ਸਿੰਘ” ਨੇ 19 ਜੂਨ ਨੂੰ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ ,”ਬਸ ਤੁਹਾਡੀਆਂ ਹਰਕਤਾਂ ਹੀ ਦਸਦੀਆਂ ਨੇ ਕਿ ਤੁਸੀਂ ਜ਼ਿਹਨ ਤੋਂ ਨਹੀਂ ਬਦਲੇ ਬਸ ਰੁਤਬੇ ਪੱਖੋਂ ਹੀ ਬਦਲੇ ਹੋ।ਪੰਜਾਬ ਦਾ ਪਹਿਲਾਂ ਮੁੱਖ ਮੰਤਰੀ ਜੋ ਆਪਣੇ ਸ਼ਰੇਆਮ ਵਿਰੋਧ ਨੂੰ ਦੇਖਕੇ ਪਾਗਲ ਹੋਕੇ ਭੰਗੜਾ ਪਾ ਰਿਹਾ। ਭੇਡਾਂ ਦਾ ਨਕਲੀ ਭਗਤ ਸਿੰਘ ਹਿੱਲ ਗਿਆ ਹੈ ਇਸ ਤੋਂ ਲੋਕ ਪੰਜਾਬ ਦੇ ਭਲੇ ਦੀ ਆਸ ਲਾਈ ਬੈਠੇ ਨੇ।”
ਸੋਸ਼ਲ ਮੀਡਿਆ ਤੇ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਸਮਾਨ ਅਤੇ ਮਿਲਦੇ- ਜੁਲਦੇ ਦਾਅਵਿਆਂ ਨਾਲ ਸ਼ੇਅਰ ਕੀਤਾ ਹੈ। ਇਸ ਪੋਸਟ ਦਾ ਆਰਕਾਈਵ ਵਰਜਨ ਇੱਥੇ ਕਲਿੱਕ ਕਰਕੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਿਸ਼ਵਾਸ ਨਿਊਜ਼ ਨੇ ਸਭ ਤੋਂ ਪਹਿਲਾਂ ਵਾਇਰਲ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਗੌਰ ਕਰਨ ਵਾਲੀ ਗੱਲ ਹੈ ਕਿ ਵੀਡੀਓ ਵਿੱਚ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਕਿਉਰਿਟੀ ਨਾ ਦੇ ਬਰਾਬਰ ਹੈ ,ਜਦੋਂ ਕਿ ਮੁੱਖ ਮੰਤਰੀ ਹੋਣ ਦੇ ਕਾਰਨ ਹਰ ਸਮੇਂ ਸਕਿਉਰਿਟੀ ਉਨ੍ਹਾਂ ਦੇ ਨਾਲ ਰਹਿੰਦੀ ਹੈ। ਇਸ ਪੋਸਟ ਦੇ ਕੰਮੈਂਟ ਸੈਕਸ਼ਨ ਵਿੱਚ ਬਹੁਤ ਸਾਰੇ ਯੂਜ਼ਰਸ ਵੱਲੋਂ ਇਸ ਵੀਡੀਓ ਨੂੰ ਪੁਰਾਣਾ ਦੱਸਿਆ ਗਿਆ ਹੈ।
ਇੱਥੋਂ ਅਸੀਂ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਕੀਵਰਡ ਸਰਚ ਰਾਹੀਂ ਜਾਣਕਾਰੀ ਲੱਭਣੀ ਸ਼ੁਰੂ ਕੀਤੀ। ਸਾਨੂੰ ਇਹ ਵੀਡੀਓ ਕਈ ਪੁਰਾਣੇ ਫੇਸਬੁੱਕ ਪੋਸਟਾਂ ਤੇ ਅਪਲੋਡ ਮਿਲਿਆ। “Lakha Dullet ” ਨਾਮ ਦੇ ਇੱਕ ਫੇਸਬੁੱਕ ਯੂਜ਼ਰ ਨੇ 17 ਮਈ 2019 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ ,”ਕਈ ਦਿਨ ਤੋ ਦੇਖ ਰਹੇ ਆ R Nait ਦਾ ਗਾਣਾ ਤੇਰੇ ਯਾਰ ਨੂੰ ਦੱਬਣ ਨੂੰ ਫਿਰਦੇ ਸੀ ਦੱਬਦਾ ਕਿੱਥੇ ਆ ਭਗਵੰਤ ਮਾਨ ਇਹ ਗੀਤ ਤੇ ਭੰਗੜਾ ਪਾਓਦਾ ਨਜਰ ਆ ਰਿਹਾ ਹੈ ਸਾਡੇ ਲੋਕਾ ਦੀ ਐਨੀ ਮਾਨਸਿਕਤਾ ਗਰਕ ਹੋ ਗਈ।” ਪੋਸਟ ਨੂੰ ਇੱਥੇ ਦੇਖਿਆ ਜਾ ਸਕਦਾ ਹੈ।
ਪਾਲਿਟਿਕਸ ਸੁਨਾਮ ਨਾਮ ਦੇ ਫੇਸਬੁੱਕ ਪੇਜ ਤੇ ਵੀ ਸਾਨੂੰ ਇਹ ਵੀਡੀਓ 17 ਮਈ 2019 ਨੂੰ ਅਪਲੋਡ ਮਿਲੀ। ਇਸ ਹੀ ਪੇਜ ਤੇ ਸਾਨੂੰ ਇੱਕ ਨਿਊਜ਼ ਪੇਪਰ ਦੀ ਕਲਿਪਪਿੰਗ ਵੀ ਸ਼ੇਅਰ ਕੀਤੀ ਮਿਲੀ, ਜਿਸ ਵਿੱਚ ਵਾਇਰਲ ਵੀਡੀਓ ਦੇ ਸਕ੍ਰੀਨਸ਼ੋਟ ਦਾ ਇਸਤੇਮਾਲ ਕੀਤਾ ਗਿਆ ਸੀ। ਅਖਬਾਰ ਦੀ ਕਲਿਪਿੰਗ ਵਿੱਚ ਇਸ ਵੀਡੀਓ ਨੂੰ ਪਿੰਡ ਘਨੌਰ ਕਲਾਂ ਅਤੇ ਘਨੌਰ ਖੁਰਦ ਦਾ ਦੱਸਿਆ ਗਿਆ ਹੈ।
ਸਾਡੀ ਹੁਣ ਤੱਕ ਦੀ ਪੜਤਾਲ ਤੋਂ ਇਹ ਗੱਲ ਤਾਂ ਸਾਫ ਹੋਈ ਕਿ ਇਹ ਵੀਡੀਓ ਪੁਰਾਣਾ ਹੈ ਅਤੇ ਭਗਵੰਤ ਮਾਨ ਦੇ ਸੀਐਮ ਬਣਨ ਤੋਂ ਪਹਿਲਾਂ ਦਾ ਹੈ। ਵੀਡੀਓ ਪਹਿਲਾਂ ਤੋਂ ਹੀ ਇੰਟਰਨੈੱਟ ਤੇ ਮੌਜੂਦ ਹੈ।
ਸੋਸ਼ਲ ਮੀਡਿਆ ਤੇ ਵਾਇਰਲ ਵੀਡੀਓ ਬਾਰੇ ਵੱਧ ਜਾਣਕਾਰੀ ਲਈ ਅਸੀਂ ਪੰਜਾਬੀ ਜਾਗਰਣ ਦੇ ਸੰਗਰੂਰ ਜਿਲ੍ਹਾ ਇੰਚਾਰਜ ਬਲਜੀਤ ਸਿੰਘ ਟਿੱਬਾ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਵੀਡੀਓ ਪੁਰਾਣਾ ਹੈ। ਵਾਇਰਲ ਹੋ ਰਿਹਾ ਇਹ ਵੀਡੀਓ ਮਈ 2019 ਦਾ ਹੈ। ਭਗਵੰਤ ਮਾਨ ਦੇ ਸੀਐਮ ਬਣਨ ਤੋਂ ਬਾਅਦ ਦਾ ਨਹੀਂ ਹੈ।
ਪੜਤਾਲ ਦੇ ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਹਾਲੀਆ ਦੱਸਦੇ ਹੋਏ ਗ਼ਲਤ ਦਾਅਵੇ ਨਾਲ ਵਾਇਰਲ ਕਰਨ ਵਾਲੇ ਯੂਜ਼ਰ ਦੀ ਸੋਸ਼ਲ ਸਕੈਨਿੰਗ ਕੀਤੀ। ਸਾਨੂੰ ਪਤਾ ਲੱਗਿਆ ਕਿ ਯੂਜ਼ਰ ਨੂੰ ਫੇਸਬੁੱਕ ਤੇ 87,292 ਲੋਕ ਫੋਲੋ ਕਰਦੇ ਹਨ ਅਤੇ ਯੂਜ਼ਰ ਕੈਲੀਫੋਰਨੀਆ ਦਾ ਰਹਿਣ ਵਾਲਾ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਇਹ ਵੀਡੀਓ ਹਾਲ ਦਾ ਨਹੀਂ ,ਸਗੋਂ 2019 ਦੀ ਹੈ, ਜਦੋਂ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਸਨ। ਹੁਣ ਪੁਰਾਣੇ ਵੀਡੀਓ ਨੂੰ ਸ਼ੇਅਰ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।