ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਨੀਰਜ ਚੋਪੜਾ ਅਤੇ ਅਰਸ਼ਦ ਨਦੀਮ ਦੇ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹਨ। ਦਰਅਸਲ ਇਹ ਵੀਡੀਓ ਸਾਲ 2023 ਵਿੱਚ ਬੁਡਾਪੇਸਟ ਵਿੱਚ ਹੋਈ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦਾ ਹੈ। ਇਸ ਚੈਂਪੀਅਨਸ਼ਿਪ ਵਿੱਚ ਨੀਰਜ ਚੋਪੜਾ ਨੇ ਸੋਨੇ ਦਾ ਤਗਮਾ ਅਤੇ ਅਰਸ਼ਦ ਨਦੀਮ ਨੇ ਚਾਂਦੀ ਦਾ ਤਗਮਾ ਜਿੱਤਿਆ ਸੀ। ਵੀਡੀਓ ਨੂੰ ਹੁਣ ਪੈਰਿਸ ਓਲੰਪਿਕ ਦਾ ਦੱਸਦੇ ਹੋਏ ਸ਼ੇਅਰ ਕੀਤਾ ਜਾ ਰਿਹਾ ਹੈ।
ਨਵੀਂ ਦਿੱਲੀ (ਵਿਸ਼ਵ ਵਾਰਤਾ)। ਪੈਰਿਸ ਓਲੰਪਿਕ 2024 ਵਿੱਚ ਭਾਰਤ ਦੇ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਚਾਂਦੀ ਦਾ ਤਗਮਾ ਅਤੇ ਪਾਕਿਸਤਾਨ ਦੇ ਖਿਡਾਰੀ ਅਰਸ਼ਦ ਨਦੀਮ ਨੇ ਸੋਨੇ ਦਾ ਤਗਮਾ ਜਿੱਤਿਆ ਹੈ। ਇਸ ਨਾਲ ਜੋੜਦੇ ਹੋਏ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਤਿਰੰਗਾ ਝੰਡਾ ਫੜੇ ਨੀਰਜ ਚੋਪੜਾ ਨਾਲ ਅਰਸ਼ਦ ਨਦੀਮ ਵੀ ਨਜ਼ਰ ਆ ਰਹੇ ਹਨ। ਲੋਕਾਂ ਦੀ ਮਦਦ ਕਰਦੇ ਪੰਜਾਬ ਪੁਲਿਸ ਮੁਲਾਜਮਾਂ ਦੀ ਤਸਵੀਰ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕਰ ਰਹੇ ਹਨ ਕਿ ਇਹ ਵੀਡੀਓ ਪੈਰਿਸ ਓਲੰਪਿਕ 2024 ਦਾ ਹੈ, ਜਦੋਂ ਅਰਸ਼ਦ ਨਦੀਮ ਕੋਲ ਫੋਟੋ ਕਲਿੱਕ ਕਰਵਾਉਣ ਲਈ ਆਪਣੇ ਦੇਸ਼ ਦਾ ਝੰਡਾ ਨਹੀਂ ਸੀ, ਤਾਂ ਨੀਰਜ ਚੋਪੜਾ ਨੇ ਉਨ੍ਹਾਂ ਨੂੰ ਤਿਰੰਗੇ ਝੰਡੇ ਦੇ ਨਾਲ ਫੋਟੋ ਕਲਿੱਕ ਕਾਰਵਾਈ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਦਾਅਵਾ ਗੁੰਮਰਾਹਕੁੰਨ ਹੈ। ਦਰਅਸਲ, ਵਾਇਰਲ ਵੀਡੀਓ ਅਗਸਤ 2023 ਵਿੱਚ ਬੁਡਾਪੇਸਟ ਵਿੱਚ ਹੋਈ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦਾ ਹੈ, ਜਿਸ ਨੂੰ ਹੁਣ ਪੈਰਿਸ ਓਲੰਪਿਕ 2024 ਦਾ ਦੱਸਦੇ ਹੋਏ ਸ਼ੇਅਰ ਕੀਤਾ ਜਾ ਰਿਹਾ ਹੈ।
ਫੇਸਬੁੱਕ ਯੂਜ਼ਰ Priyanka Bharti ਨੇ (ਆਰਕਾਈਵ ਲਿੰਕ) ਨੇ 8 ਅਗਸਤ 2024 ਨੂੰ ਫੋਟੋ ਨੂੰ ਸ਼ੇਅਰ ਕੀਤਾ ਹੈ। ਫੋਟੋ ਉੱਥੇ ਲਿਖਿਆ ਹੋਇਆ ਹੈ,”#ਨੀਰਜ ਦੀ ਮਾਂ ਨੇ ਕਿਹਾ, “ਅਸੀਂ ਬਹੁਤ ਖੁਸ਼ ਹਾਂ, ਸਿਲਵਰ ਅਤੇ ਗੋਲ੍ਡ ਸਾਡਾ ਹੈ, ਜਿਸਦਾ ਗੋਲ੍ਡ ਹੈ ਉਹ ਵੀ ਸਾਡਾ ਪੁੱਤਰ ਹੈ।” ਉੱਥੇ ਹੀ ਨੀਰਜ ਨੇ ਪੇਰਿਸ ਵਿੱਚ ਅਰਸ਼ਦ ਨਦੀਮ ਨੂੰ ਆਪਣੇ ਕੋਲ ਬੁਲਾਇਆ ਕਿਉਂਕਿ ਉਨ੍ਹਾਂ ਕੋਲ ਝੰਡਾ ਨਹੀਂ ਸੀ, ਦੋਵਾਂ ਨੇ ਇੱਕ ਦੂਜੇ ਦੇ ਮੋਢੇ ‘ਤੇ ਹੱਥ ਰੱਖਿਆ ਅਤੇ ਤਸਵੀਰ ਖਿੰਚਵਾਈ। ਨੀਰਜ ਦੀ ਪਰਵਰਿਸ਼ ਵਿੱਚ ਪਿਆਰ ਘੁਲਿਆ ਹੈ, ਇਹ ਪਿਆਰ ਅਤੇ ਸ਼ਾਂਤੀ ਪੂਰੇ ਦੇਸ਼ ਵਿੱਚ ਰਹੇ, ਗੁਆਂਢੀਆਂ ਵਿੱਚ ਵੀ ਅਤੇ ਵਿਸ਼ਵ ਵਿੱਚ ਵੀ। ਖੇਡ ਸਾਨੂੰ ਜੋੜਨ ਦਾ ਮਾਧਿਅਮ ਬਣੇ, ਤੋੜਨ ਦਾ ਨਹੀਂ।”
ਵਾਇਰਲ ਵੀਡੀਓ ਦੀ ਸੱਚਾਈ ਜਾਣਨ ਲਈ, ਅਸੀਂ ਸੰਬੰਧਿਤ ਕੀਵਰਡਸ ਨਾਲ ਗੂਗਲ ‘ਤੇ ਸਰਚ ਕੀਤਾ। ਸਾਨੂੰ JioCinema ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਵਾਇਰਲ ਵੀਡੀਓ ਮਿਲਿਆ। 28 ਅਗਸਤ 2023 ਨੂੰ ਅਪਲੋਡ ਕੀਤੇ ਗਏ ਵੀਡੀਓ ਵਿੱਚ, ਇਸਨੂੰ ਸਾਲ 2023 ਵਿੱਚ ਬੁਡਾਪੇਸਟ ‘ਚ ਆਯੋਜਿਤ ਹੋਏ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦਾ ਦੱਸਿਆ ਗਿਆ ਹੈ।
ਵੀਡੀਓ ਨਾਲ ਜੁੜੀ ਰਿਪੋਰਟ ਨਵਭਾਰਤ ਟਾਈਮਜ਼ ਦੀ ਵੈੱਬਸਾਈਟ ‘ਤੇ ਵੀ ਮਿਲੀ। ਇਹ ਰਿਪੋਰਟ 28 ਅਗਸਤ 2023 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ। ਦਿੱਤੀ ਗਈ ਜਾਣਕਾਰੀ ਮੁਤਾਬਕ, ਇਹ ਵੀਡੀਓ ਸਾਲ 2023 ‘ਚ ਬੁਡਾਪੇਸਟ ‘ਚ ਹੋਈ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ਦਾ ਹੈ। ਇਸ ਵਿੱਚ ਨੀਰਜ ਚੋਪੜਾ ਨੇ ਸੋਨੇ ਦਾ ਤਗਮਾ ਅਤੇ ਪਾਕਿਸਤਾਨ ਦੇ ਅਰਸ਼ਦ ਨਦੀਮ ਨੇ ਚਾਂਦੀ ਦਾ ਤਗਮਾ ਜਿੱਤਿਆ ਸੀ। ਇਸ ਤੋਂ ਬਾਅਦ ਜਦੋਂ ਨੀਰਜ ਕੈਮਰੇ ਦੇ ਸਾਹਮਣੇ ਪੋਜ਼ ਦੇ ਰਹੇ ਸੀ ਤਾਂ ਨਦੀਮ ਉਸ ਸਮੇਂ ਉੱਥੇ ਨਹੀਂ ਸਨ ਕਿਉਂਕਿ ਉਨ੍ਹਾਂ ਕੋਲ ਆਪਣੇ ਦੇਸ਼ ਦਾ ਝੰਡਾ ਨਹੀਂ ਸੀ। ਉਸ ਸਮੇਂ ਨੀਰਜ ਚੋਪੜਾ ਨੇ ਅਰਸ਼ਦ ਨੂੰ ਆਪਣੇ ਕੋਲ ਬੁਲਾਇਆ ਅਤੇ ਦੋਵਾਂ ਨੇ ਇਕੱਠੇ ਫੋਟੋ ਕਲਿੱਕ ਕਰਵਾਈ।
ਵੀਡੀਓ ਨਾਲ ਜੁੜੀਆਂ ਖ਼ਬਰਾਂ ਕਈ ਨਿਊਜ਼ ਵੈੱਬਸਾਈਟਾਂ ‘ਤੇ ਪੜ੍ਹੀਆਂ ਜਾ ਸਕਦੀਆਂ ਹਨ।
ਅਸੀਂ ਇਸ ਵੀਡੀਓ ਨੂੰ ਦੈਨਿਕ ਜਾਗਰਣ ਦੇ ਖੇਡ ਸੰਪਾਦਕ ਅਭਿਸ਼ੇਕ ਤ੍ਰਿਪਾਠੀ ਨਾਲ ਸਾਂਝਾ ਕੀਤਾ। ਉਨ੍ਹਾਂ ਨੇ ਦੱਸਿਆ ਕਿ ਵਾਇਰਲ ਵੀਡੀਓ ਪੁਰਾਣਾ ਹੈ। ਉਸ ਸਮੇਂ ਨੀਰਜ ਚੋਪੜਾ ਦੇ ਇਸ ਕੰਮ ਦੀ ਖੂਬ ਤਾਰੀਫ ਹੋਈ ਸੀ ਅਤੇ ਤਸਵੀਰਾਂ ਸੋਸ਼ਲ ਮੀਡਿਆ ‘ਤੇ ਵਾਇਰਲ ਹੋਈਆਂ ਸਨ।
ਅੰਤ ਵਿੱਚ ਅਸੀਂ ਗੁੰਮਰਾਹਕੁੰਨ ਦਾਅਵੇ ਨਾਲ ਵੀਡੀਓ ਨੂੰ ਸਾਂਝਾ ਕਰਨ ਵਾਲੇ ਯੂਜ਼ਰ ਦੇ ਅਕਾਊਂਟ ਨੂੰ ਸਕੈਨ ਕੀਤਾ। ਅਸੀਂ ਪਾਇਆ ਕਿ ਯੂਜ਼ਰ ਨੂੰ 19 ਹਜ਼ਾਰ ਲੋਕ ਫੋਲੋ ਕਰਦੇ ਹਨ। ਪ੍ਰੋਫਾਈਲ ‘ਤੇ ਯੂਜ਼ਰ ਨੇ ਖੁਦ ਨੂੰ ਦਿੱਲੀ ਦਾ ਨਿਵਾਸੀ ਦੱਸਿਆ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਨੀਰਜ ਚੋਪੜਾ ਅਤੇ ਅਰਸ਼ਦ ਨਦੀਮ ਦੇ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹਨ। ਦਰਅਸਲ ਇਹ ਵੀਡੀਓ ਸਾਲ 2023 ਵਿੱਚ ਬੁਡਾਪੇਸਟ ਵਿੱਚ ਹੋਈ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦਾ ਹੈ। ਇਸ ਚੈਂਪੀਅਨਸ਼ਿਪ ਵਿੱਚ ਨੀਰਜ ਚੋਪੜਾ ਨੇ ਸੋਨੇ ਦਾ ਤਗਮਾ ਅਤੇ ਅਰਸ਼ਦ ਨਦੀਮ ਨੇ ਚਾਂਦੀ ਦਾ ਤਗਮਾ ਜਿੱਤਿਆ ਸੀ। ਵੀਡੀਓ ਨੂੰ ਹੁਣ ਪੈਰਿਸ ਓਲੰਪਿਕ ਦਾ ਦੱਸਦੇ ਹੋਏ ਸ਼ੇਅਰ ਕੀਤਾ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।