Fact Check: ਸ਼੍ਰੀ ਦਰਬਾਰ ਸਾਹਿਬ ਸਰੋਵਰ ‘ਚ ਇਸ਼ਨਾਨ ਕਰਦੇ ਸਲਮਾਨ ਖਾਨ ਦਾ ਪੁਰਾਣਾ ਵੀਡੀਓ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਦਰਬਾਰ ਸਾਹਿਬ ਪਹੁੰਚੇ ਸਲਮਾਨ ਖਾਨ ਦਾ ਵਾਇਰਲ ਵੀਡੀਓ ਪੁਰਾਣਾ ਹੈ। ਕੁਝ ਲੋਕ ਸਰੋਵਰ ‘ਚ ਇਸ਼ਨਾਨ ਕਰਦੇ ਸਲਮਾਨ ਖਾਨ ਦੇ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਦੇ ਹੋਏ ਸ਼ੇਅਰ ਕਰ ਰਹੇ ਹਨ, ਵੀਡੀਓ ਦਾ ਹਾਲ-ਫਿਲਹਾਲ ਨਾਲ ਕੋਈ ਸੰਬੰਧ ਨਹੀਂ ਹੈ।

Fact Check: ਸ਼੍ਰੀ ਦਰਬਾਰ ਸਾਹਿਬ ਸਰੋਵਰ ‘ਚ ਇਸ਼ਨਾਨ ਕਰਦੇ ਸਲਮਾਨ ਖਾਨ ਦਾ ਪੁਰਾਣਾ ਵੀਡੀਓ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ

ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡਿਆ ‘ਤੇ ਸਲਮਾਨ ਖਾਨ ਦਾ ਇੱਕ ਵੀਡੀਓ ਤੇਜੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਖਿਆ ਜਾ ਸਕਦਾ ਹੈ। ਵੀਡੀਓ ‘ਚ ਸਲਮਾਨ ਖਾਨ ਸਰੋਵਰ ‘ਚ ਇਸ਼ਨਾਨ ਕਰਦੇ ਹੋਏ ਨਜ਼ਰ ਆ ਰਹੇ ਹਨ। ਯੂਜਰਸ ਇਸ ਵੀਡੀਓ ਨੂੰ ਹਾਲੀਆ ਦੱਸਦੇ ਹੋਏ ਵਾਇਰਲ ਕਰ ਰਹੇ ਹਨ।

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ। ਸੋਸ਼ਲ ਮੀਡਿਆ ‘ਤੇ ਵਾਇਰਲ ਕੀਤਾ ਜਾ ਰਿਹਾ ਵੀਡੀਓ ਪੁਰਾਣਾ ਹੈ, ਇਸਦਾ ਹਾਲ-ਫਿਲਹਾਲ ਨਾਲ ਕੋਈ ਸੰਬੰਧ ਨਹੀਂ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਯੂਜ਼ਰ HitViral Media ਨੇ (ਆਰਕਾਈਵ ਲਿੰਕ ) 9 ਅਪ੍ਰੈਲ 2024 ਨੂੰ ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ਹੈ,“ਸਲਮਾਨ ਖਾਨ ਪਹੁੰਚੇ ਅੰਮ੍ਰਿਤਸਰ
ਇਸ਼ਨਾਨ ਕਰਦੇ ਹੋਏ।”

ਪੜਤਾਲ

ਵਾਇਰਲ ਦਾਅਵੇ ਦੀ ਪੜਤਾਲ ਲਈ ਅਸੀਂ ਸੰਬੰਧਿਤ ਕੀਵਰਡ ਨਾਲ ਗੂਗਲ ‘ਤੇ ਸਰਚ ਕੀਤਾ। ਸਾਨੂੰ ਵਾਇਰਲ ਵੀਡੀਓ Films Starz ਨਾਮ ਦੇ ਇੱਕ ਯੂਟਿਊਬ ਚੈਨਲ ‘ਤੇ ਮਿਲਾ। 16 ਅਪ੍ਰੈਲ 2011 ਨੂੰ ਅਪਲੋਡ ਵੀਡੀਓ ਨਾਲ ਦਿੱਤੀ ਗਈ ਜਾਣਕਾਰੀ ਅਨੁਸਾਰ, ਵੀਡੀਓ ਫਿਲਮ ਦੀ ਸ਼ੂਟਿੰਗ ਦੇ ਦੌਰਾਨ ਦਾ ਹੈ। ਵੀਡੀਓ ਵਿੱਚ ਸਲਮਾਨ ਦੇ ਭਰਾ ਅਤੇ ਉਨ੍ਹਾਂ ਦੀ ਫੈਮਿਲੀ ਨੂੰ ਵੀ ਦੇਖਿਆ ਜਾ ਸਕਦਾ ਹੈ।

ਸਾਨੂੰ ਵਾਇਰਲ ਵੀਡੀਓ ਨਾਲ ਜੁੜੀ ਖਬਰ dnaindia.com ਦੀ ਵੈਬਸਾਈਟ ‘ਤੇ ਵੀ ਮਿਲੀ। 21 ਨਵੰਬਰ 2013 ਨੂੰ ਪ੍ਰਕਾਸ਼ਿਤ ਖਬਰ ਵਿੱਚ ਦੱਸਿਆ ਗਿਆ ਕਿ,ਫਿਲਮ ‘ਲੰਡਨ ਡ੍ਰੀਮਸ’ ਦੀ ਸ਼ੂਟਿੰਗ ਦੇ ਦੌਰਾਨ ਸਲਮਾਨ ਖਾਨ ਪਰਿਵਾਰ ਨਾਲ ਦਰਬਾਰ ਸਾਹਿਬ ਪਹੁੰਚੇ ਸੀ ਅਤੇ ਸਲਮਾਨ ਨੇ ਸਰੋਵਰ ‘ਚ ਡੁਬਕੀ ਵੀ ਲਗਾਈ ਸੀ।

ਸਰਚ ਦੌਰਾਨ ਸਾਨੂੰ ਇਹ ਵੀਡੀਓ ਵੱਖ-ਵੱਖ ਤਰੀਖਾਂ ‘ਤੇ ਸ਼ੇਅਰ ਕੀਤਾ ਗਿਆ ਮਿਲਾ। ਹਾਲਾਂਕਿ ਵਿਸ਼ਵਾਸ ਨਿਊਜ ਇਸਦੀ ਪੁਸ਼ਟੀ ਨਹੀਂ ਕਰਦਾ ਕਿ ਵੀਡੀਓ ਕਦੋਂ ਦੀ ਹੈ, ਪਰ ਇਹ ਸਾਫ ਹੈ ਕਿ ਵਾਇਰਲ ਵੀਡੀਓ ਪੁਰਾਣਾ ਹੈ। ਪੁਸ਼ਟੀ ਲਈ ਅਸੀਂ ਅੰਮ੍ਰਿਤਸਰ ਪੰਜਾਬੀ ਜਾਗਰਣ ਦੇ ਰਿਪੋਰਟਰ ਅਮ੍ਰਿਤਪਾਲ ਸਿੰਘ ਨਾਲ ਸੰਪਰਕ ਕੀਤਾ। ਉਨ੍ਹਾਂ ਨਾਲ ਵੀਡੀਓ ਦੇ ਲਿੰਕ ਨੂੰ ਸ਼ੇਅਰ ਕੀਤਾ। ਉਨ੍ਹਾਂ ਨੇ ਵੀਡੀਓ ਨੂੰ ਪੁਰਾਣਾ ਦਸਿਆ ਹੈ।

ਅੰਤ ਵਿੱਚ ਅਸੀਂ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਪੇਜ ਦੀ ਜਾਂਚ ਕੀਤੀ। ਇਸ ਪੇਜ ਨੂੰ 134K ਲੋਕ ਫੇਸਬੁੱਕ ‘ਤੇ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਦਰਬਾਰ ਸਾਹਿਬ ਪਹੁੰਚੇ ਸਲਮਾਨ ਖਾਨ ਦਾ ਵਾਇਰਲ ਵੀਡੀਓ ਪੁਰਾਣਾ ਹੈ। ਕੁਝ ਲੋਕ ਸਰੋਵਰ ‘ਚ ਇਸ਼ਨਾਨ ਕਰਦੇ ਸਲਮਾਨ ਖਾਨ ਦੇ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਦੇ ਹੋਏ ਸ਼ੇਅਰ ਕਰ ਰਹੇ ਹਨ, ਵੀਡੀਓ ਦਾ ਹਾਲ-ਫਿਲਹਾਲ ਨਾਲ ਕੋਈ ਸੰਬੰਧ ਨਹੀਂ ਹੈ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts