Fact Check: ਦੇਸ਼ ਦੇ ਰਾਸ਼ਟਰੀ ਗੀਤ ਨਾਲ ਜੁੜਿਆ ਇਹ ਵੀਡੀਓ ਅਗਸਤ 2021 ਦਾ ਹੈ

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁਨ ਨਿਕਲਿਆ। ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ ਅਗਸਤ 2021 ਦਾ ਹੈ। ਪੁਰਾਣੇ ਵੀਡੀਓ ਨੂੰ ਹੁਣ ਵਾਇਰਲ ਕਰਕੇ ਲੋਕਾ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਵਿਸ਼ਵਾਸ ਨਿਊਜ਼ (ਨਵੀਂ ਦਿੱਲੀ) । ਸੋਸ਼ਲ ਮੀਡੀਆ ‘ਤੇ ਵਾਇਰਲ ਇੱਕ ਵੀਡੀਓ ਵਿੱਚ ਦੇਸ਼ ਦੇ ਰਾਸ਼ਟਰੀ ਝੰਡਾ ਫਹਿਰਾਉਂਣ ਤੋਂ ਬਾਅਦ ਇੱਕ ਵਿਅਕਤੀ ਵੱਲੋਂ ਰਾਸ਼ਟਰੀ ਗੀਤ ਗਾਇਆ ਜਾਂਦਾ ਹੈ ਅਤੇ ਉਹ ਗੀਤ ਨੂੰ ਅੱਧ-ਵਿਚਕਾਰ ਭੁੱਲ ਜਾਂਦਾ ਹੈ। ਹੁਣ ਇਸ ਵੀਡੀਓ ਨੂੰ ਹਾਲੀਆ ਦੱਸ ਕੇ ਵਾਇਰਲ ਕੀਤਾ ਜਾ ਰਿਹਾ ਹੈ। ਵਿਸ਼ਵਾਸ ਨਿਊਜ਼ ਨੇ ਵਿਸਤਾਰ ਨਾਲ ਵਾਇਰਲ ਵੀਡੀਓ ਦੀ ਜਾਂਚ ਕੀਤੀ ਅਤੇ ਆਪਣੀ ਪੜਤਾਲ ਵਿੱਚ ਪਾਇਆ ਕਿ ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ ਅਗਸਤ 2021 ਦਾ ਹੈ। ਪੁਰਾਣੇ ਵੀਡੀਓ ਨੂੰ ਹੁਣ ਵਾਇਰਲ ਕਰਕੇ ਲੋਕਾ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਪੇਜ “Techbrainz ” ਨੇ 15 ਅਗਸਤ ਨੂੰ ਇਹ ਵੀਡੀਓ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ ,”ਆਹ ਭਾਰਤ ਦੇਸ਼ ਦੇ ਮਹਾਨ ਲੀਡਰਾਂ ਦੀਆਂ ਰਾਸ਼ਟਰੀ ਗੀਤ ‘ਚ ਲੱਗੀਆਂ ਬ੍ਰੇਕਾਂ 😂🤣ਬਸ ਜਯਾ ਹੈ ਜਯਾ ਹੈ ਹੇਕਾਂ ਖਿੱਚਣ ਜੋਗੇ ਹੀ ਆ 🤣🤣”

ਫੇਸਬੁੱਕ ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਕਲਿਕ ਕਰਕੇ ਦੇਖਿਆ ਜਾ ਸਕਦਾ ਹੈ।

ਪੜਤਾਲ

ਵਾਇਰਲ ਵੀਡੀਓ ਦੀ ਸੱਚਾਈ ਜਾਣਨ ਲਈ ਅਸੀਂ ਵੀਡੀਓ ਦੇ ਕਈ ਸਕ੍ਰੀਨ ਗਰੈਬਸ ਕੱਢੇ ਅਤੇ ਉਹਨਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਰਾਹੀਂ ਸਰਚ ਕੀਤਾ। ਇਸ ਦੌਰਾਨ ਸਾਨੂੰ ਵਾਇਰਲ ਵੀਡੀਓ ਨਾਲ ਜੁੜੀ ਖਬਰ ਦੈਨਿਕ ਜਾਗਰਣ ਦੀ ਵੈੱਬਸਾਈਟ ‘ਤੇ 15 ਅਗਸਤ 2021 ਨੂੰ ਪ੍ਰਕਾਸ਼ਿਤ ਮਿਲੀ। ਖਬਰ ਵਿੱਚ ਵਾਇਰਲ ਵੀਡੀਓ ਦੇ ਸਕ੍ਰੀਨਸ਼ੋਟ ਦਾ ਇਸਤੇਮਾਲ ਕੀਤਾ ਗਿਆ ਸੀ। ਪੂਰੀ ਖਬਰ ਨੂੰ ਇੱਥੇ ਪੜ੍ਹਿਆ ਜਾ ਸਕਦਾ ਹੈ।

ਸਰਚ ਵਿੱਚ ਸਾਨੂੰ ਵਾਇਰਲ ਵੀਡੀਓ ‘ਜ਼ੀ ਬਿਹਾਰ ਝਾਰਖੰਡ’ ਦੇ ਯੂਟਿਊਬ ਚੈਨਲ ‘ਤੇ ਵੀ ਅਪਲੋਡ ਮਿਲਾ। ‘ਜ਼ੀ ਬਿਹਾਰ ਝਾਰਖੰਡ’ ਨੇ 17 ਅਗਸਤ 2021 ਨੂੰ ਇਸ ਵੀਡੀਓ ਨੂੰ ਅਪਲੋਡ ਕਰਦੇ ਹੋਏ ਲਿਖਿਆ,”झंडा फहराने आए सपा के नेता भूल गए राष्ट्रगान, वीडियो वायरल । ST hasan । Samajwadi party ” ਪੂਰੀ ਵੀਡੀਓ ਨੂੰ ਇੱਥੇ ਵੇਖੋ।

ਇਸ ਮਾਮਲੇ ਨੂੰ ਲੈ ਕੇ ਕਈ ਹੋਰ ਨਿਊਜ਼ ਰਿਪੋਰਟਾਂ ਨੂੰ ਇੱਥੇ ਕਲਿਕ ਕਰਕੇ ਪੜ੍ਹਿਆ ਜਾ ਸਕਦਾ ਹੈ।

ਵਾਇਰਲ ਵੀਡੀਓ ਬਾਰੇ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਦੇ ਮੁਰਾਦਾਬਾਦ ਡਿਪਟੀ ਚੀਫ ਸਬ ਐਡੀਟਰ Samanvay Pandey ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਵਾਇਰਲ ਵੀਡੀਓ ਪਿਛਲੇ ਸਾਲ 15 ਅਗਸਤ 2021 ਦਾ ਹੈ ਹਾਲੀਆ ਨਹੀਂ।

ਮਾਮਲੇ ਵਿੱਚ ਵੱਧ ਜਾਣਕਾਰੀ ਲਈ ਅਸੀਂ ਮੁਰਾਦਾਬਾਦ ਦੇ ਸਥਾਨਕ ਰਿਪੋਰਟਰ ਜੈ ਪ੍ਰਕਾਸ਼ ਨਾਲ ਸੰਪਰਕ ਕੀਤਾ। ਉਨ੍ਹਾਂ ਦੇ ਨਾਲ ਵਾਇਰਲ ਦਾਅਵੇ ਨੂੰ ਸ਼ੇਅਰ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵੀਡੀਓ ਪੁਰਾਣਾ ਹੈ।

ਪੜਤਾਲ ਦੇ ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਪੇਜ ਦੀ ਸੋਸ਼ਲ ਸਕੈਨਿੰਗ ਕੀਤੀ। ਸਕੈਨਿੰਗ ਤੋਂ ਪਤਾ ਲੱਗਿਆ ਕਿ ਇਸ ਪੇਜ ਨੂੰ 46 ਹਾਜ਼ਰ ਤੋਂ ਵੱਧ ਲੋਕ ਫੋਲੋ ਕਰਦੇ ਹਨ ਅਤੇ ਇਸ ਪੇਜ ਨੂੰ 24, ਮਈ 2011 ਨੂੰ ਬਣਾਇਆ ਗਿਆ ਸੀ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁਨ ਨਿਕਲਿਆ। ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ ਅਗਸਤ 2021 ਦਾ ਹੈ। ਪੁਰਾਣੇ ਵੀਡੀਓ ਨੂੰ ਹੁਣ ਵਾਇਰਲ ਕਰਕੇ ਲੋਕਾ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts