Fact Check: ਸੁਖਵੀਰ ਸਿੰਘ ਮਾਈਸਰਖਾਨਾ ਦੇ ਵਿਰੋਧ ਦਾ ਪੁਰਾਣਾ ਵੀਡੀਓ ਇੱਕ ਬਾਰ ਫੇਰ ਹਾਲੀਆ ਦੱਸਦਿਆਂ ਕੀਤਾ ਜਾ ਰਿਹਾ ਹੈ ਸ਼ੇਅਰ
ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਵਾਇਰਲ ਦਾਅਵਾ ਭ੍ਰਮਕ ਨਿਕਲਿਆ। ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ ਜੁਲਾਈ 2021 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਵਾਇਰਲ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
- By: Jyoti Kumari
- Published: Jun 20, 2022 at 02:56 PM
ਨਵੀਂ ਦਿੱਲੀ (ਵਿਸ਼ਵਾਸ ਟੀਮ)। ਸੋਸ਼ਲ ਮੀਡੀਆ ਤੇ 27 ਸੈਕੰਡ ਦੇ ਇੱਕ ਵੀਡੀਓ ‘ਚ ਕੁਝ ਲੋਕਾਂ ਨੂੰ ਇੱਕ ਵਿਅਕਤੀ ਦਾ ਵਿਰੋਧ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰਕੇ ਆਮ ਆਦਮੀ ਪਾਰਟੀ ਤੇ ਤੰਜ ਕਸਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੰਗਰੂਰ ਵਿਧਾਨਸਭਾ ਖੇਤਰ ਵਿੱਚ ਆਪ ਵਿਧਾਇਕ ਦਾ ਵਿਰੋਧ ਕੀਤਾ ਗਿਆ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਵਿਸ਼ਵਾਸ ਨਿਊਜ਼ ਨੇ ਵਾਇਰਲ ਵੀਡੀਓ ਦੀ ਜਾਂਚ ਕੀਤੀ ਅਤੇ ਪਾਇਆ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ ਜੁਲਾਈ 2021 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਵਾਇਰਲ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਕੀ ਹੈ ਵਾਇਰਲ ਪੋਸਟ ਵਿੱਚ
ਫੇਸਬੁੱਕ ਪੇਜ”Hardeep Singh Lohakhera ” ਨੇ 18 ਜੂਨ ਨੂੰ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ ,”ਆਪ ਦੇ MLA ਸਾਹਿਬਾਨ ਦਾ ਸੰਗਰੂਰ ਹਲਕੇ ਵਿੱਚ ਹੋ ਰਿਹਾ ਭਰਵਾਂ ਸੁਆਗਤ ।”
ਸੋਸ਼ਲ ਮੀਡੀਆ ਉੱਪਰ ਕਈ ਹੋਰ ਯੂਜ਼ਰਸ ਇਸ ਪੋਸਟ ਨਾਲ ਮਿਲਦੇ – ਜੁਲਦੇ ਦਾਅਵੇ ਸਾਂਝੇ ਕਰ ਰਹੇ ਹਨ। ਫੇਸਬੁੱਕ ਪੋਸਟ ਦੇ ਕੰਟੇੰਟ ਨੂੰ ਜਿਉਂ ਦਾ ਤਿਉਂ ਲਿਖਿਆ ਗਿਆ ਹੈ। ਇਸਦਾ ਆਰਕਾਈਵ ਵਰਜਨ ਇੱਥੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਿਸ਼ਵਾਸ ਨਿਊਜ਼ ਨੇ ਵਾਇਰਲ ਵੀਡੀਓ ਦੀ ਪੜਤਾਲ ਲਈ ਸੰਬੰਧਿਤ ਕੀਵਰਡ (ਮੋੜ ਸੁਖਵੀਰ ਮਾਇਸਰ ਖਾਨਾ ਵਿਰੋਧ) ਨਾਲ ਖਬਰਾਂ ਸਰਚ ਕਰਨੀਆ ਸ਼ੁਰੂ ਕੀਤੀਆ। ਸਾਨੂੰ Kartik Sharma ਨਾਮ ਦੇ ਫੇਸਬੁੱਕ ਯੂਜ਼ਰ ਵਲੋਂ 17 ਜੁਲਾਈ 2021 ਨੂੰ ਸ਼ੇਅਰ ਕੀਤਾ ਇਹ ਵੀਡੀਓ ਮਿਲਿਆ। ਵੀਡੀਓ ਨਾਲ ਕੈਪਸ਼ਨ ਦਿੱਤਾ ਗਿਆ ਹੈ ,”ਮੋੜ ਤੋ ਹਲਕਾ ਇੰਚਾਰਜ ਬਣੇ ਸੁਖਵੀਰ ਮਾਇਸਰ ਖਾਨਾ ਆਮ ਆਦਮੀ ਪਾਰਟੀ ਨੂੰ ਉਸ ਦੇ ਹਲਕੇ ਦੇ ਪਿੰਡਾ ਵਿੱਚ ਕਿਸਾਨ ਯੂਨੀਅਨ ਵੱਲੋਂ ਵਿਰੋਧ ਕਰ ਵਾਪਸ ਭੇਜਿਆ”
ਵਾਇਰਲ ਵੀਡੀਓ ਨੂੰ ਫੇਸਬੁੱਕ ਯੂਜ਼ਰ ” Jaspal Singh Jajju ” ਨੇ ਵੀ 17 ਜੁਲਾਈ 2021 ਨੂੰ ਸ਼ੇਅਰ ਕੀਤਾ ਸੀ ਅਤੇ ਲਿਖਿਆ ਸੀ ” ਮੋੜ ਤੋ ਹਲਕਾ ਇੰਚਾਰਜ ਬਣੇ ਸੁਖਵੀਰ ਮਾਇਸਰ ਖਾਨਾ ਆਮ ਆਦਮੀ ਪਾਰਟੀ ਨੂੰ ਉਸ ਦੇ ਹਲਕੇ ਦੇ ਪਿੰਡਾ ਵਿੱਚ ਕਿਸਾਨ ਯੂਨੀਅਨ ਵੱਲੋਂ ਵਿਰੋਧ ਕਰ ਵਾਪਸ ਭੇਜਿਆ”
ਫੇਸਬੁੱਕ ਤੇ ਕਈ ਹੋਰ ਯੂਜ਼ਰਸ ਨੇ 2021 ਨੂੰ ਇਸ ਵੀਡੀਓ ਨੂੰ ਸ਼ੇਅਰ ਕੀਤਾ ਸੀ।ਪਹਿਲਾਂ ਵੀ ਇਹ ਵੀਡੀਓ ਸੋਸ਼ਲ ਮੀਡਿਆ ਤੇ ਵਾਇਰਲ ਹੋ ਚੁੱਕਿਆ ਹੈ , ਜਿਸਦੀ ਜਾਂਚ ਵਿਸ਼ਵਾਸ ਨਿਊਜ਼ ਨੇ ਕੀਤੀ ਸੀ। ਤੁਸੀਂ ਸਾਡੀ ਪਹਿਲਾਂ ਦੀ ਪੜਤਾਲ ਨੂੰ ਇੱਥੇ ਪੜ੍ਹ ਸਕਦੇ ਹੋ।
ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਵਿਸ਼ਵਾਸ ਨਿਊਜ਼ ਨੇ ਆਗੂ ਸੁਖਵੀਰ ਸਿੰਘ ਮਾਈਸਰ ਖਾਨਾ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਵੀਡੀਓ ਪੁਰਾਣਾ ਹੈ ਅਤੇ ਚੌਣਾਂ ਤੋਂ ਪਹਿਲਾਂ ਦਾ ਹੈ। ਵੀਡੀਓ ਨੂੰ ਹੁਣ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਵੀਡੀਓ ਕਿਸਾਨ ਅੰਦੋਲਨ ਦੇ ਸਮੇਂ ਦਾ ਹੈ।
ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਫੇਸਬੁੱਕ ਯੂਜ਼ਰ ਦੀ ਸੋਸ਼ਲ ਸਕੈਨਿੰਗ ਕੀਤੀ। ਸਾਨੂੰ ਪਤਾ ਲੱਗਿਆ ਕਿ ਯੂਜ਼ਰ ਦੇ ਫੇਸਬੁੱਕ ਤੇ ਤਿੰਨ ਹਜ਼ਾਰ ਤੋਂ ਵੱਧ ਮਿੱਤਰ ਹਨ ਅਤੇ ਯੂਜ਼ਰ ਮੇਲਬਰਨ ਦਾ ਰਹਿਣ ਵਾਲਾ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਵਾਇਰਲ ਦਾਅਵਾ ਭ੍ਰਮਕ ਨਿਕਲਿਆ। ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ ਜੁਲਾਈ 2021 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਵਾਇਰਲ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
- Claim Review : ਆਪ ਦੇ MLA ਸਾਹਿਬਾਨ ਦਾ ਸੰਗਰੂਰ ਹਲਕੇ ਵਿੱਚ ਹੋ ਰਿਹਾ ਭਰਵਾਂ ਸੁਆਗਤ ।
- Claimed By : Hardeep Singh Lohakhera
- Fact Check : ਭ੍ਰਮਕ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...