Fact Check: ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਹੇ ਲੋਕ ਸ਼੍ਰੀਲੰਕਾ ਦੇ ਸੰਸਦ ਨਹੀਂ ਹਨ, ਗੁੰਮਰਾਹਕੁੰਨ ਦਾਅਵੇ ਨਾਲ ਵੀਡੀਓ ਵਾਇਰਲ

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗ਼ਲਤ ਨਿਕਲਿਆ । ਵੀਡੀਓ ‘ਚ ਦਿਖਾਈ ਦੇ ਰਹੇ ਲੋਕ ਸ਼੍ਰੀਲੰਕਾ ਦੇ ਸੰਸਦ ਨਹੀਂ, ਸਗੋਂ ਕੈਦੀ ਹਨ। ਇਸ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼)। ਇੱਕ ਮਿੰਟ 30 ਸੈਕਿੰਡ ਦਾ ਵੀਡੀਓ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ ‘ਚ ਨੀਲੀ ਪੈਂਟ ਪਾਏ ਕੁਝ ਲੋਕ ਜ਼ਮੀਨ ਤੇ ਗੋਡਿਆ ਉੱਪਰ ਬੈਠੇ ਹੋਏ ਨਜ਼ਰ ਆ ਰਹੇ ਹਨ। ਲੋਕਾਂ ਦੀ ਭੀੜ ਜ਼ਮੀਨ ਤੇ ਬੈਠੇ ਇਨ੍ਹਾਂ ਵਿਅਕਤੀਆਂ ਨੂੰ ਸਵਾਲ-ਜਵਾਬ ਕਰਦੀ ਨਜ਼ਰ ਆ ਰਹੀ ਹੈ। ਇਸ ਨੂੰ ਸ਼ੇਅਰ ਕਰਦੇ ਹੋਏ ਸੋਸ਼ਲ ਮੀਡੀਆ ਯੂਜ਼ਰਸ ਦਾਅਵਾ ਕਰ ਰਹੇ ਹਨ ਕਿ ਫਰਿਆਦ ਕਰਦੇ ਦਿੱਖ ਰਹੇ ਇਹ ਲੋਕ ਸ਼੍ਰੀਲੰਕਾ ਦੇ ਮੰਤਰੀ ਹਨ। ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ ਅਤੇ ਪਾਇਆ ਕਿ ਵੀਡੀਓ ਵਿੱਚ ਮੌਜੂਦ ਲੋਕ ਸ਼੍ਰੀਲੰਕਾ ਦੇ ਸੰਸਦ ਨਹੀਂ ਹਨ, ਸਗੋਂ ਕੈਦੀ ਹਨ। ਇਸ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ‘ਚ ?

ਫੇਸਬੁੱਕ ਯੂਜ਼ਰ ਨੇ ਵਾਇਰਲ ਪੋਸਟ ਨੂੰ ਸ਼ੇਅਰ ਕਰਦੇ ਹੋਏ ਲਿਖਿਆ, “All these naked people are ministers of Sri Lanka .The Pakistani government has banned all news from Sri Lanka so that the people do not suffer the same fate.

ਪੰਜਾਬੀ ਅਨੁਵਾਦ: ਇਹ ਸਾਰੇ ਨੰਗੇ ਲੋਕ ਸ਼੍ਰੀਲੰਕਾ ਦੇ ਮੰਤਰੀ ਹਨ, ਪਾਕਿਸਤਾਨੀ ਸਰਕਾਰ ਨੇ ਸ਼੍ਰੀਲੰਕਾ ਦੀਆਂ ਸਾਰੀਆਂ ਖਬਰਾਂ ਤੇ ਪਾਬੰਦੀ ਲਗਾ ਦਿੱਤੀ ਹੈ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਹੋਵੇ।

ਪੋਸਟ ਦਾ ਆਰਕਾਈਵ ਵਰਜਨ ਇੱਥੇ ਦੇਖੋ।

ਪੜਤਾਲ

ਸਾਡੀ ਜਾਂਚ ਨੂੰ ਸ਼ੁਰੂ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵੀਡੀਓ ਦੇ ਕੀਫ੍ਰੇਮਾਂ ਨੂੰ ਕੱਢਿਆ ਅਤੇ ਗੂਗਲ ਰਿਵਰਸ ਇਮੇਜ ਦੇ ਰਾਹੀਂ ਖੋਜ ਕੀਤੀ। ਖੋਜ ਕਰਨ ਤੇ ਸਾਨੂੰ DailyMirror ਦੇ ਟਵਿੱਟਰ ਅਕਾਊਂਟ ਉੱਪਰ 10 ਮਈ 2022 ਨੂੰ ਵਾਇਰਲ ਵੀਡੀਓ ਨਾਲ ਜੁੜਿਆ ਇੱਕ ਟਵੀਟ ਮਿਲਿਆ। ਟਵੀਟ ‘ਚ ਲਿਖਿਆ, ‘It was reported that prisoners were bought today (10) to attack the protesters at #GotaGoGama.”

Lankan Boy NWS ਨਾਮ ਦੇ ਯੂਟਿਊਬ ਚੈਨਲ ਤੇ ਵੀ ਸਾਨੂੰ ਇਹ ਵੀਡੀਓ ਅਪਲੋਡ ਮਿਲਿਆ। 10 ਮਈ 2022 ਨੂੰ ਵੀਡੀਓ ਅਪਲੋਡ ਕਰਕੇ ਲਿਖਿਆ ਗਿਆ ਸੀ,’It was reported that prisoners were bought today (10) to attack the protesters at #GotaGoGama ‘ ਪੰਜਾਬੀ ਅਨੁਵਾਦ : ਇਹ ਦੱਸਿਆ ਗਿਆ ਕਿ ਕੈਦੀਆਂ ਨੂੰ ਅੱਜ (10) ਪ੍ਰਦਰਸ਼ਨਕਾਰੀਆਂ ਤੇ ਹਮਲਾ ਕਰਨ ਲਈ ਖਰੀਦਿਆ ਗਿਆ ਸੀ।

ਸਾਨੂੰ ਵਾਇਰਲ ਦਾਅਵੇ ਨਾਲ ਜੁੜੀਆ ਕਈ ਮੀਡਿਆ ਰਿਪੋਰਟਸ ਵੀ ਪ੍ਰਾਪਤ ਹੋਈਆ ਤੇ ਕਿਸੇ ਵੀ ਰਿਪੋਰਟ ਵਿੱਚ ਇਹ ਨਹੀਂ ਮਿਲਿਆ ਕਿ ਵਾਇਰਲ ਵੀਡੀਓ ਵਿੱਚ ਦਿੱਖ ਰਹੇ ਸਾਰੇ ਲੋਕ ਸ਼੍ਰੀਲੰਕਾ ਦੇ ਮੰਤਰੀ ਹਨ।

ਅਸੀਂ ਇਸ ਬਾਰੇ ਆਪਣੀ ਜਾਂਚ ਨੂੰ ਅੱਗੇ ਵਧਾਇਆ । ਸਾਨੂੰ 12 ਮਈ 2022 ਨੂੰ firstindianews.com ਦੀ ਵੈੱਬਸਾਈਟ ਤੇ ਪ੍ਰਕਾਸ਼ਿਤ ਇੱਕ ਖਬਰ ਮਿਲੀ। ਖਬਰ ਅਨੁਸਾਰ, “ਸ੍ਰੀਲੰਕਾ ਦੇ ਜੇਲ੍ਹ ਅਧਿਕਾਰੀਆਂ ਨੇ ਇਸ ਹਫ਼ਤੇ ਕੋਲੰਬੋ ਵਿੱਚ ਸਰਕਾਰ ਵਿਰੋਧੀ ਪ੍ਰਦਰਸ਼ਨ ਕਰਨ ਵਾਲਿਆਂ ਤੇ ਹਮਲੇ ਲਈ ਦੇਸ਼ ਦੀ ਇੱਕ ਜੇਲ੍ਹ ਸ਼ਿਵਿਰ ਦੇ ਕੈਦੀਆਂ ਦੀ ਵਰਤੋਂ ਕੀਤੇ ਜਾਣ ਦੇ ਆਰੋਪਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇੱਕ ਮੀਡੀਆ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ ਗਈ। “ਪੂਰੀ ਖਬਰ ਇੱਥੇ ਪੜ੍ਹੋ।

11 ਮਈ ਨੂੰ ਪ੍ਰਕਾਸ਼ਿਤ ਇੱਕ ਰਿਪੋਰਟ ਵਿੱਚ ਦੱਸਿਆ ਗਿਆ, “ਸੋਮਵਾਰ ਨੂੰ ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀਆਂ ਤੇ ਹੋਏ ਹਮਲਿਆਂ ਵਿੱਚ ਕੈਦੀਆਂ ਦੇ ਸ਼ਾਮਲ ਹੋਣ ਦੇ ਆਰੋਪਾਂ ਉੱਪਰ ਸਪੱਸ਼ਟੀਕਰਨ ਜਾਰੀ ਕਰਦੇ ਹੋਏ ਜੇਲ ਵਿਭਾਗ ਚੰਦਨਾ ਏਕਨਾਇਕੇ ਨੇ ਮੀਡੀਆ ਵਿੱਚ ਪ੍ਰਸਾਰਿਤ ਆਰੋਪਾਂ ਦਾ ਖੰਡਨ ਕੀਤਾ ਹੈ।”

ਵਧੇਰੇ ਜਾਣਕਾਰੀ ਲਈ ਅਸੀਂ ਸ਼੍ਰੀਲੰਕਾ ਦੇ ਪੱਤਰਕਾਰ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਦਾਅਵਾ ਪੂਰੀ ਤਰ੍ਹਾਂ ਗ਼ਲਤ ਹੈ। ਵੀਡੀਓ ‘ਚ ਦਿਖਾਈ ਦੇ ਰਹੇ ਇਹ ਲੋਕ ਮੰਤਰੀ ਨਹੀਂ ਹਨ। ਵੀਡੀਓ ਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਗੁੰਮਰਾਹਕੁੰਨ ਪੋਸਟ ਨੂੰ ਸਾਂਝਾ ਕਰਨ ਵਾਲੇ ਫੇਸਬੁੱਕ ਪੇਜ ਦੀ ਸੋਸ਼ਲ ਸਕੈਨਿੰਗ ਵਿੱਚ ਅਸੀਂ ਪਾਇਆ ਕਿ ਇਸ ਪੇਜ ਨੂੰ 63 ਲੋਕ ਫੋਲੋ ਕਰਦੇ ਹਨ ਅਤੇ ਇਹ ਪੇਜ 13 ਜੁਲਾਈ 2021 ਨੂੰ ਬਣਾਇਆ ਗਿਆ ਸੀ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗ਼ਲਤ ਨਿਕਲਿਆ । ਵੀਡੀਓ ‘ਚ ਦਿਖਾਈ ਦੇ ਰਹੇ ਲੋਕ ਸ਼੍ਰੀਲੰਕਾ ਦੇ ਸੰਸਦ ਨਹੀਂ, ਸਗੋਂ ਕੈਦੀ ਹਨ। ਇਸ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts