Fact Check: ਪਰਿਵਾਰ ਦੇ ਨਾਲ ਦਰਬਾਰ ਸਾਹਿਬ ਪਹੁੰਚੀ ਸੋਨਾਲੀ ਬੇਂਦਰੇ ਦੀਆਂ ਇਹ ਤਸਵੀਰਾਂ 2020 ਦੀਆਂ ਹਨ

ਸੋਸ਼ਲ ਮੀਡਿਆ ‘ਤੇ ਵਾਇਰਲ ਅਦਾਕਾਰਾ ਸੋਨਾਲੀ ਬੇਂਦਰੇ ਦੀਆਂ ਇਹ ਤਸਵੀਰਾਂ ਹਾਲੀਆ ਨਹੀਂ ਸਗੋਂ ਸਾਲ 2020 ਦੀਆਂ ਹਨ। ਹੁਣ ਪੁਰਾਣੀ ਤਸਵੀਰਾਂ ਨੂੰ ਹਾਲੀਆ ਦੱਸਕੇ ਸੋਸ਼ਲ ਮੀਡਿਆ ‘ਤੇ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

Fact Check: ਪਰਿਵਾਰ ਦੇ ਨਾਲ ਦਰਬਾਰ ਸਾਹਿਬ ਪਹੁੰਚੀ ਸੋਨਾਲੀ ਬੇਂਦਰੇ ਦੀਆਂ ਇਹ ਤਸਵੀਰਾਂ 2020 ਦੀਆਂ ਹਨ

ਨਵੀਂ ਦਿੱਲੀ (ਵਿਸ਼ਵਾਸ ਟੀਮ)। ਸੋਸ਼ਲ ਮੀਡੀਆ ‘ਤੇ ਅਦਾਕਾਰਾ ਸੋਨਾਲੀ ਬੇਂਦਰੇ ਦੀਆਂ ਪਰਿਵਾਰ ਨਾਲ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਤਸਵੀਰਾਂ ਵਿੱਚ ਉਨ੍ਹਾਂ ਨੂੰ ਸ਼੍ਰੀ ਦਰਬਾਰ ਸਾਹਿਬ ਵਿਖੇ ਦੇਖਿਆ ਜਾ ਸਕਦਾ ਹੈ। ਹੁਣ ਇਹਨਾਂ ਤਸਵੀਰਾਂ ਨੂੰ ਹਾਲੀਆ ਦੱਸਕੇ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੋਨਾਲੀ ਬੇਂਦਰੇ ਹਾਲ ਹੀ ਵਿੱਚ ਆਪਣੇ ਪਰਿਵਾਰ ਸਣੇ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਹੈ।

ਵਿਸ਼ਵਾਸ ਨਿਊਜ਼ ਨੇ ਪੜਤਾਲ ਵਿੱਚ ਪਾਇਆ ਕਿ ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਹੀ ਸੋਨਾਲੀ ਬੇਂਦਰੇ ਦੀਆਂ ਇਹ ਤਸਵੀਰਾਂ ਹਾਲੀਆ ਨਹੀਂ ਸਗੋਂ ਸਾਲ 2020 ਦੀਆਂ ਹਨ। ਪੁਰਾਣੀ ਤਸਵੀਰਾਂ ਨੂੰ ਹਾਲੀਆ ਦੱਸਕੇ ਸੋਸ਼ਲ ਮੀਡਿਆ ‘ਤੇ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੋ ਰਿਹਾ ਹੈ ਵਾਇਰਲ?

ਫੇਸਬੁੱਕ ਪੇਜ “Sanjhi Soch TV NRI” ਨੇ 8 ਜਨਵਰੀ ਨੂੰ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਅਤੇ ਲਿਖਿਆ ਹੈ, ‘ਅਦਾਕਾਰਾ ਸੋਨਾਲੀ ਬੇਂਦਰੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ।’

ਸੋਸ਼ਲ ਮੀਡਿਆ ‘ਤੇ ਕਈ ਯੂਜ਼ਰਸ ਇਸ ਤਸਵੀਰ ਨੂੰ ਮਿਲਦੇ – ਜੁਲਦੇ ਦਾਅਵਿਆਂ ਨਾਲ ਸ਼ੇਅਰ ਕਰ ਰਹੇ ਹਨ। ਪੋਸਟ ਦਾ ਆਰਕਾਈਵ ਲਿੰਕ ਇੱਥੇ ਦੇਖਿਆ ਜਾ ਸਕਦਾ ਹੈ।

ਪੜਤਾਲ

ਵਿਸ਼ਵਾਸ ਨਿਊਜ਼ ਨੇ ਵਾਇਰਲ ਤਸਵੀਰਾਂ ਦੀ ਪੜਤਾਲ ਲਈ ਸਭ ਤੋਂ ਪਹਿਲਾਂ ਗੂਗਲ ਲੈਂਸ ਦੀ ਵਰਤੋਂ ਕੀਤੀ। ਸਾਨੂੰ ਇਹ ਤਸਵੀਰਾਂ ਕਈ ਥਾਵਾਂ ‘ਤੇ ਅਪਲੋਡ ਮਿਲੀ। ਸੋਨਾਲੀ ਬੇਂਦਰੇ ਦੇ ਅਧਿਕਾਰਿਕ ਇੰਸਟਾਗ੍ਰਾਮ ਅਕਾਊਂਟ ‘ਤੇ 1 ਜਨਵਰੀ 2020 ਨੂੰ ਤਸਵੀਰਾਂ ਅਪਲੋਡ ਮਿਲੀਆਂ।

ਸਰਚ ਦੌਰਾਨ ਸਾਨੂੰ ਅਦਾਕਾਰਾ ਸੋਨਾਲੀ ਬੇਂਦਰੇ ਦੇ ਪਤੀ ਗੋਲਡੀ ਬਹਿਲ ਦੇ ਅਧਿਕਾਰਿਕ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਵਾਇਰਲ ਤਸਵੀਰਾਂ ਮਿਲਿਆ। ਇਹਨਾਂ ਤਸਵੀਰਾਂ ਨੂੰ 1 ਜਨਵਰੀ 2020 ਨੂੰ ਸ਼ੇਅਰ ਕੀਤਾ ਗਿਆ ਸੀ।

ਪੜਤਾਲ ਦੌਰਾਨ ਸਾਨੂੰ ਵਾਇਰਲ ਤਸਵੀਰਾਂ ਨਾਲ ਜੁੜੀ ਵੀਡੀਓ ਰਿਪੋਰਟ ਨਿਊਜ਼18 ਪੰਜਾਬ ਦੇ ਅਧਿਕਾਰਿਕ ਫੇਸਬੁੱਕ ਪੇਜ ‘ਤੇ ਵੀ ਮਿਲੀ। 2 ਜਨਵਰੀ 2020 ਨੂੰ ਪ੍ਰਕਾਸ਼ਿਤ ਰਿਪੋਰਟ ਮੁਤਾਬਿਕ ,’ ਸੋਨਾਲੀ ਬੇਂਦਰੇ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਪਰਿਵਾਰ ਸਣੇ ਗੁਰੁ ਦਾ ਆਸ਼ੀਰਵਾਦ ਲਿਆ। ਕੈਂਸਰ ਦੀ ਲੜਾਈ ਮਗਰੋਂ ਗੁਰੂ ਘਰ ਪਹੁੰਚ ਕੇ ਨਵੇਂ ਸਾਲ ਦੇ ਨਾਲ ਜਨਮ ਦਿਨ ਮਨਾਇਆ।

ਮਾਮਲੇ ਨੂੰ ਲੈ ਕੇ ਇੰਡੀਆ ਟੀਵੀ ਨਿਊਜ਼ ਦੀ ਵੈਬਸਾਈਟ ‘ਤੇ 1 ਜਨਵਰੀ 2020 ਨੂੰ ਪ੍ਰਕਾਸ਼ਿਤ ਰਿਪੋਰਟ ਵਿੱਚ ਵਾਇਰਲ ਤਸਵੀਰਾਂ ਨਾਲ ਦੱਸਿਆ ਗਿਆ ,’ ਸੋਨਾਲੀ ਬੇਂਦਰੇ ਆਪਣੇ ਜਨਮਦਿਨ ਮੌਕੇ ਆਪਣੇ ਪੁੱਤਰ ਰਣਵੀਰ ਅਤੇ ਘਰਵਾਲੇ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ।’ ਪੂਰੀ ਖਬਰ ਇੱਥੇ ਪੜ੍ਹੋ।

ਅਸੀਂ ਸੰਬੰਧਿਤ ਕੀਵਰਡ ਨਾਲ ਇਹ ਸਰਚ ਕੀਤਾ ਕਿ ਕੀ ਹਾਲ ਹੀ ਵਿੱਚ ਸੋਨਾਲੀ ਬੇਂਦਰੇ ਸ੍ਰੀ ਦਰਬਾਰ ਸਾਹਿਬ ਗਈ ਹੈ ਜਾਂ ਨਹੀਂ। ਸਾਨੂੰ ਦਾਅਵੇ ਦੀ ਪੁਸ਼ਟੀ ਕਰਦੀ ਹਾਲ ਦੀ ਕੋਈ ਰਿਪੋਰਟ ਨਹੀਂ ਮਿਲੀ।

ਵੱਧ ਜਾਣਕਾਰੀ ਲਈ ਅਸੀਂ ਪੰਜਾਬੀ ਜਾਗਰਣ ਅੰਮ੍ਰਿਤਸਰ ਦੇ ਰਿਪੋਰਟਰ ਅਮ੍ਰਿਤਪਾਲ ਸਿੰਘ ਨਾਲ ਗੱਲ ਕੀਤੀ। ਉਨ੍ਹਾਂ ਨਾਲ ਵਾਇਰਲ ਪੋਸਟ ਨੂੰ ਸ਼ੇਅਰ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਤਸਵੀਰ ਪੁਰਾਣੀ ਹੈ ਅਤੇ ਹਾਲ ਵਿੱਚ ਇੱਥੇ ਇਹ ਅਦਾਕਾਰਾ ਨਹੀਂ ਆਈ ਹੈ।

ਪੜਤਾਲ ਦੇ ਅੰਤਿਮ ਪੜਾਅ ਵਿੱਚ ਅਸੀਂ ਪੁਰਾਣੀਆਂ ਤਸਵੀਰਾਂ ਨੂੰ ਹਾਲ ਦਾ ਦੱਸਕੇ ਸ਼ੇਅਰ ਕਰਨ ਵਾਲੇ ਪੇਜ ਦੀ ਜਾਂਚ ਕੀਤੀ। ਸਾਨੂੰ ਪਤਾ ਚੱਲਿਆ ਕਿ ਪੇਜ ਨੂੰ 96,087 ਲੋਕ ਫੋਲੋ ਕਰਦੇ ਹਨ ਅਤੇ ਫੇਸਬੁੱਕ ‘ਤੇ ਇਸ ਪੇਜ ਨੂੰ 2 ਮਈ 2019 ਨੂੰ ਬਣਾਇਆ ਗਿਆ ਸੀ।

ਨਤੀਜਾ: ਸੋਸ਼ਲ ਮੀਡਿਆ ‘ਤੇ ਵਾਇਰਲ ਅਦਾਕਾਰਾ ਸੋਨਾਲੀ ਬੇਂਦਰੇ ਦੀਆਂ ਇਹ ਤਸਵੀਰਾਂ ਹਾਲੀਆ ਨਹੀਂ ਸਗੋਂ ਸਾਲ 2020 ਦੀਆਂ ਹਨ। ਹੁਣ ਪੁਰਾਣੀ ਤਸਵੀਰਾਂ ਨੂੰ ਹਾਲੀਆ ਦੱਸਕੇ ਸੋਸ਼ਲ ਮੀਡਿਆ ‘ਤੇ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts