ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਵੀਡੀਓ ਐਡੀਟੇਡ ਪਾਇਆ ਗਿਆ। ਪਹਿਲਾਂ ਵੀ ਕਈ ਬਾਰ ਇਸ ਤਸਵੀਰ ਨੂੰ ਵੱਖ-ਵੱਖ ਵੀਡੀਓ ਨਾਲ ਜੋੜ ਕੇ ਫਰਜੀ ਦਾਵਿਆਂ ਨਾਲ ਵਾਇਰਲ ਕੀਤਾ ਜਾ ਚੁੱਕਿਆ ਹੈ।
ਨਵੀਂ ਦਿੱਲੀ ( ਵਿਸ਼ਵਾਸ ਨਿਊਜ਼)। ਸੋਸ਼ਲ ਮੀਡਿਆ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਉਹਨਾਂ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਨਜ਼ਰ ਆ ਰਹੇ ਹਨ। ਵੀਡੀਓ ਵਿੱਚ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਨੂੰ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਜੀਵਨ ਸਾਖੀ ਸੁਣਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕਰ ਰਹੇ ਹਨ ਕਿ ਪੀਐਮ ਮੋਦੀ ਅਮਿਤ ਸ਼ਾਹ ਅਤੇ ਹੋਰ ਆਲਾ ਅਧਿਕਾਰੀਆਂ ਨਾਲ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਜੀਵਨ ਸਾਖੀ ਸੁਣ ਰਹੇ ਹੈ।
ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜੀ ਨਿਕਲਾ। ਵਾਇਰਲ ਹੋ ਰਿਹਾ ਵੀਡੀਓ ਐਡੀਟੇਡ ਹੈ। ਇਸ ਵੀਡੀਓ ਨੂੰ ਇੱਕ ਤਸਵੀਰ ਅਤੇ ਢੱਡਰੀਆਂਵਾਲੇ ਦੇ ਪੁਰਾਣੇ ਵੀਡੀਓ ਨੂੰ ਜੋੜ ਕੇ ਬਣਾਇਆ ਗਿਆ ਹੈ।
ਫੇਸਬੁੱਕ ਪੇਜ Day24News ਨੇ 21 ਜੂਨ ਨੂੰ ਵੀਡੀਓ ਸਾਂਝੀ ਕੀਤੀ ਅਤੇ ਦਾਅਵਾ ਕੀਤਾ ਗਿਆ, “ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸਾਖੀ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਤੇ ਹੋਰ ਮੰਤਰੀ ਸੁਣਦੇ ਹੋਏ।”
ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਵੀਡੀਓ ਦੇ ਸਕ੍ਰੀਨਸ਼ੋਟ ਨੂੰ ਗੂਗਲ ਇਮੇਜ ‘ਤੇ ਅਪਲੋਡ ਕੀਤਾ। ਇਸ ਦੌਰਾਨ ਸਾਨੂੰ ਅਸਲ ਵੀਡੀਓ ਢੱਡਰੀਆਂਵਾਲੇ ਦੇ ਯੂਟਿਊਬ ਚੈਨਲ ‘ਤੇ ਅਪਲੋਡ ਮਿਲਾ। ਵੀਡੀਓ ਨੂੰ 18 ਅਗਸਤ 2012 ਨੂੰ ਅਪਲੋਡ ਕੀਤਾ ਗਿਆ ਸੀ।
ਜਾਂਚ ਨੂੰ ਅੱਗੇ ਵਧਾਉਦੇ ਹੋਏ ਅਸੀਂ ਵਾਇਰਲ ਵੀਡੀਓ ਵਿੱਚ ਦਿੱਖ ਰਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਨੂੰ ਸਰਚ ਕੀਤਾ। ਸਾਨੂੰ ਤਸਵੀਰ ਨਾਲ ਜੁੜੀ ਵੀਡੀਓ ਪੀਐਮ ਮੋਦੀ ਦੇ ਯੂਟਿਊਬ ਚੈਨਲ ‘ਤੇ 3 ਜੂਨ 2023 ਨੂੰ ਅਪਲੋਡ ਮਿਲੀ। ਵੀਡੀਓ ‘ਚ ਅਧਿਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਲਾ ਅਧਿਕਾਰੀਆਂ ਨੂੰ ਓਡੀਸ਼ਾ ਰੇਲ ਹਾਦਸੇ ਦਾ ਵੇਰਵਾ ਦਿੰਦੇ ਦਿਖਾਈ ਦੇ ਰਹੇ ਹਨ। ਵੀਡੀਓ ਰਿਪੋਰਟ ਮੁਤਾਬਕ ਓਡੀਸ਼ਾ ਵਿੱਚ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਉੱਚ ਪੱਧਰੀ ਮੀਟਿੰਗ ਕੀਤੀ ਸੀ।
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਇਸ ਤਸਵੀਰ ਨੂੰ ਐਡਿਟ ਕਰ ਵਾਇਰਲ ਕੀਤਾ ਗਿਆ ਹੈ। ਸਭ ਤੋਂ ਪਹਿਲਾਂ ਇਸ ਤਸਵੀਰ ਨੂੰ ਬਾਗੇਸ਼ਵਰ ਧਾਮ ਦੇ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦੇ ਵੀਡੀਓ ਨਾਲ ਜੋੜ ਕੇ ਸ਼ੇਅਰ ਕੀਤਾ ਗਿਆ। ਉਦੋਂ ਕੁਝ ਯੂਜ਼ਰਸ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਬਾਗੇਸ਼ਵਰ ਧਾਮ ਦੇ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਜੀ ਦਾ ਮਾਤਾ ਦੇ ਪ੍ਰਸੰਗ ਵਾਲੇ ਰਾਮਕਥਾ ਦਾ ਵੀਡੀਓ ਦੇਖਿਆ ਅਤੇ ਸੁਣਿਆ। ਜਦੋਂ ਵਿਸ਼ਵਾਸ ਨਿਊਜ ਨੇ ਇਸ ਦਾਅਵੇ ਦੀ ਜਾਂਚ ਕੀਤੀ ਤਾਂ ਪਤਾ ਲੱਗਿਆ ਕਿ ਧੀਰੇਂਦਰ ਸ਼ਾਸਤਰੀ ਦੇ ਕਿਸੇ ਵੀਡੀਓ ਨੂੰ ਤਸਵੀਰ ਨਾਲ ਜੋੜ ਕੇ ਵਾਇਰਲ ਕੀਤਾ ਗਿਆ। ਤੁਸੀਂ ਸਾਡੀ ਇਸ ਫ਼ੈਕ੍ਟ ਚੈੱਕ ਸਟੋਰੀ ਨੂੰ ਹਿੰਦੀ ਵਿੱਚ ਇੱਥੇ ਪੜ੍ਹ ਸਕਦੇ ਹੋ।
ਇੱਕ ਬਾਰ ਫਿਰ ਤੋਂ ਪੀਐਮ ਮੋਦੀ ਦੀ ਇਸ ਤਸਵੀਰ ਨੂੰ ਸੋਸ਼ਲ ਮੀਡਿਆ ‘ਤੇ ਵਾਇਰਲ ਕੀਤਾ ਗਿਆ, ਪਰ ਇਸ ਬਾਰ ਇਸ ਨਾਲ ਕਥਾਵਾਚਕ ਅਨਿਰੁੱਧਾਚਾਰੀਆ ਮਹਾਰਾਜ ਦਾ ਵੀਡੀਓ ਜੋੜਿਆ ਗਿਆ। ਵੀਡੀਓ ਨੂੰ ਸ਼ੇਅਰ ਕਰ ਯੂਜ਼ਰਸ ਨੇ ਦਾਅਵਾ ਕੀਤਾ ਕਿ ਪੀਐਮ ਮੋਦੀ ਕਥਾਵਾਚਕ ਅਨਿਰੁੱਧਾਚਾਰੀਆ ਮਹਾਰਾਜ ਦਾ ਪ੍ਰਵਚਨ ਸੁਣ ਰਹੇ ਹਨ। ਇਹ ਦਾਅਵਾ ਵੀ ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਫਰਜੀ ਨਿਕਲਾ। ਅਨਿਰੁੱਧਾਚਾਰੀਆ ਮਹਾਰਾਜ ਦਾ ਇਹ ਵੀਡੀਓ 16 ਨਵੰਬਰ 2021 ਦਾ ਹੈ ਅਤੇ ਪੀਐਮ ਮੋਦੀ ਦੀ ਤਸਵੀਰ 3 ਜੂਨ 2021 ਦੀ ਹੈ। ਜਿਸਨੂੰ ਜੋੜ ਕੇ ਸੋਸ਼ਲ ਮੀਡਿਆ ‘ਤੇ ਸ਼ੇਅਰ ਕੀਤਾ ਗਿਆ। ਤੁਸੀਂ ਸਾਡੀ ਇਸ ਫ਼ੈਕ੍ਟ ਚੈੱਕ ਸਟੋਰੀ ਨੂੰ ਇੱਥੇ ਪੜ੍ਹ ਸਕਦੇ ਹੋ।
ਸਾਡੀ ਫ਼ੈਕ੍ਟ ਚੈੱਕ ਸਟੋਰੀ ਵਿਚ ਤੁਸੀਂ ਵਾਇਰਲ ਅਤੇ ਅਸਲ ਤਸਵੀਰਾਂ ਵਿੱਚ ਅੰਤਰ ਸਾਫ ਤੌਰ ‘ਤੇ ਦੇਖ ਸਕਦੇ ਹੋ। ਅਸੀਂ ਵਾਇਰਲ ਵੀਡੀਓ ਨੂੰ ਲੈ ਕੇ ਬੀਜੇਪੀ ਦੇ ਪ੍ਰਵਕਤਾ ਵਿਜੇ ਸੋਨਕਰ ਸ਼ਾਸਤਰੀ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਵੀ ਦਾਅਵੇ ਨੂੰ ਗ਼ਲਤ ਦੱਸਦੇ ਹੋਏ ਵੀਡੀਓ ਨੂੰ ਐਡੀਟੇਡ ਦੱਸਿਆ।
ਪੜਤਾਲ ਦੇ ਅੰਤ ਵਿੱਚ ਅਸੀਂ ਐਡੀਟੇਡ ਵੀਡੀਓ ਨੂੰ ਵਾਇਰਲ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਜਾਂਚ ਦੌਰਾਨ ਪਤਾ ਲੱਗਿਆ ਕਿ ਇਸ ਪੇਜ ਨੂੰ ਅੱਠ ਹਜਾਰ ਤੋਂ ਵੱਧ ਲੋਕ ਫੋਲੋ ਕਰਦੇ ਹੈ ਅਤੇ ਇਸ ਪੇਜ ਨੂੰ 1 ਦਸੰਬਰ 2018 ਨੂੰ ਬਣਾਇਆ ਗਿਆ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਵੀਡੀਓ ਐਡੀਟੇਡ ਪਾਇਆ ਗਿਆ। ਪਹਿਲਾਂ ਵੀ ਕਈ ਬਾਰ ਇਸ ਤਸਵੀਰ ਨੂੰ ਵੱਖ-ਵੱਖ ਵੀਡੀਓ ਨਾਲ ਜੋੜ ਕੇ ਫਰਜੀ ਦਾਵਿਆਂ ਨਾਲ ਵਾਇਰਲ ਕੀਤਾ ਜਾ ਚੁੱਕਿਆ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।