ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਹਾਲੀਆ ਨਹੀਂ , ਪੁਰਾਣਾ ਹੈ ਅਤੇ ਇਸਦਾ ਨਵਜੋਤ ਸਿੱਧੂ ਦੇ ਜੇਲ੍ਹ ਜਾਣ ਦੇ ਨਾਲ ਕੋਈ ਸੰਬੰਧ ਨਹੀਂ ਹੈ।
ਵਿਸ਼ਵਾਸ ਨਿਊਜ਼ ( ਨਵੀਂ ਦਿੱਲੀ) । ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ 19 ਮਈ 2022 ਨੂੰ 34 ਸਾਲ ਪੁਰਾਣੇ ਰੋਡ ਰੇਜ਼ ਮਾਮਲੇ ਚ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਹੁਣ ਇਸ ਹੀ ਨਾਲ ਜੋੜਦੇ ਹੋਏ ਇੱਕ 20 ਸੈਕੰਡ ਦੇ ਵੀਡੀਓ ਨੂੰ ਸੋਸ਼ਲ ਮੀਡਿਆ ਤੇ ਵਾਇਰਲ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਦੇ ਜੇਲ੍ਹ ਜਾਣ ਦੇ ਐਲਾਨ ਤੋਂ ਬਾਅਦ ਪੰਜਾਬ ਪੁਲਿਸ ਮੁਲਾਜ਼ਮ ਵੱਲੋਂ ਲੱਡੂ ਵੰਡੇ ਗਏ। ਵੀਡੀਓ ਵਿੱਚ ਇੱਕ ਪੁਲਿਸ ਮੁਲਾਜ਼ਮ ਨੂੰ ਲੱਡੂ ਵੰਡਦੇ ਹੋਏ ਦੇਖਿਆ ਜਾ ਸਕਦਾ ਹੈ। ਵਿਸ਼ਵਾਸ ਨਿਊਜ਼ ਨੇ ਵਿਸਤਾਰ ਨਾਲ ਵੀਡੀਓ ਦੀ ਜਾਂਚ ਕੀਤੀ ਅਤੇ ਪਾਇਆ ਕਿ ਵੀਡੀਓ ਦਾ ਨਵਜੋਤ ਸਿੱਧੂ ਦੇ ਜੇਲ੍ਹ ਜਾਣ ਦੇ ਐਲਾਨ ਨਾਲ ਕੋਈ ਸੰਬੰਧ ਨਹੀਂ ਹੈ। ਵੀਡੀਓ ਉਦੋਂ ਦਾ ਹੈ ਜਦੋਂ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਈਸਟ ਹਲਕੇ ਤੋਂ ਹਾਰ ਗਏ ਸੀ ਅਤੇ ਕਾਂਸਟੇਬਲ ਨੇ ਇਸ ਖੁਸ਼ੀ ਚ ਲੱਡੂ ਵੰਡੇ ਸੀ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਪੇਜ “ Aap Sajuma ” ਨੇ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ ,”ਬੰਦੇ ਵਿੱਚ ਕੋਈ ਗੱਲ ਤਾਂ ਜ਼ਰੂਰ ਹੈ ਯਾਰ ਜਿਹੜਾ ਉਹਦੇ ਜੇਲ੍ਹ ਜਾਣ ਦੀ ਖੁਸ਼ੀ ਵਿੱਚ ਮਹਿਕਮਾ ਆਪ ਲੱਡੂ ਵੰਡ ਰਿਹਾ ਹੈ 🤣🤣🤣
ਲੱਡੂ ਖਾਓ ਲੱਡੂ ਠੋਕੋ ਤਾਲੀ ਠੁੱਕ ਗਿਆ 😜😜😜”
ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵਿਆਂ ਨਾਲ ਸ਼ੇਅਰ ਕੀਤਾ ਹੈ। ਇਸ ਪੋਸਟ ਦਾ ਆਰਕਾਈਵ ਵਰਜਨ ਇੱਥੇ ਕਲਿੱਕ ਕਰਕੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਾਇਰਲ ਵੀਡੀਓ ਦੀ ਸੱਚਾਈ ਜਾਨਣ ਲਈ ਅਸੀਂ ਕੁਝ ਕੀਵਰਡ ਨਾਲ ਗੂਗਲ ਤੇ ਸਰਚ ਕੀਤਾ ਤੇ ਸਾਨੂੰ ਇਹ ਵੀਡੀਓ ਕਈ ਨਿਊਜ਼ ਵੈੱਬਸਾਈਟਾਂ ਤੇ ਮਿਲਿਆ। Himachal Dastak ਨਾਮ ਦੇ ਫੇਸਬੁੱਕ ਪੇਜ ਤੇ 11 ਮਾਰਚ 2022 ਨੂੰ ਅਪਲੋਡ ਮਿਲਿਆ। ਵੀਡੀਓ ਨਾਲ ਲਿਖਿਆ ਸੀ ,”ਸਿੱਧੂ ਦੀ ਹਾਰ ਤੇ ਪੰਜਾਬ ਪੁਲਿਸ ਦੀ ਟੀਮ ਦੇ ਹੈੱਡ ਕਾਂਸਟੇਬਲ ਨੇ ਵੰਡੇ ਲੱਡੂ “
thehindutimes.in ਦੀ ਵੈੱਬਸਾਈਟ ਤੇ ਇਸ ਵੀਡੀਓ ਨਾਲ ਜੁੜੀ ਰਿਪੋਰਟ ਮਿਲੀ । ਰਿਪੋਰਟ ਵਿੱਚ ਵਾਇਰਲ ਵੀਡੀਓ ਦੇ ਸਕ੍ਰੀਨਸ਼ੋਟ ਨੂੰ ਦੇਖਿਆ ਜਾ ਸਕਦਾ ਹੈ। ਖਬਰ ਅਨੁਸਾਰ ,” पंअमृतसर ईस्ट हलके से कांग्रेस के राज्य प्रधान नवजोत सिंह सिद्धू चुनाव हार गए है। उनकी इस हार की ख़ुशी में आप के कार्यकर्त्ता तो खुश है ही, लेकिन एक कांस्टेबल संदीप सिंह बेहद खुश है। और उसकी ख़ुशी का अंदाजा इसी बात से लगाया जा सकता है कि बह इस बक्त सिद्धू की हार पर लड्डू बांट रहा है। इस दौरान उनका मिठाई बांटते और ‘ठोको ताली ठुक गया’ कहते हुए के वीडियो भी वायरल हुआ है। गौरतलब है कि कॉन्स्टेबल संदीप सिंह ने चुनावों से पहले सिद्धू के पैंट गीली होने वाले बयान पर आपत्ति जताई थी। ” ਵਾਇਰਲ ਹੋਇਆ ਇਹ ਵੀਡੀਓ ਅੰਮ੍ਰਿਤਸਰ ਦਾ ਸੀ।
ਵੀਡੀਓ ਸੰਬੰਧੀ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਦੇ ਅੰਮ੍ਰਿਤਸਰ ਰਿਪੋਰਟਰ ਵਿਪਿਨ ਰਾਣਾ ਨਾਲ ਸੰਪਰਕ ਕੀਤਾ। ਉਨ੍ਹਾਂ ਦੇ ਨਾਲ ਵਾਇਰਲ ਪੋਸਟ ਦੇ ਲਿੰਕ ਨੂੰ ਵੀ ਸ਼ੇਅਰ ਕੀਤਾ । ਉਨ੍ਹਾਂ ਨੇ ਦੱਸਿਆ ਕਿ ਇਹ ਵੀਡੀਓ ਪੁਰਾਣਾ ਹੈ ਅਤੇ ਵਾਇਰਲ ਦਾਅਵਾ ਪੂਰੀ ਤਰ੍ਹਾਂ ਗ਼ਲਤ ਹੈ। ਇਸ ਵੀਡੀਓ ਦਾ ਨਵਜੋਤ ਸਿੰਘ ਸਿੱਧੂ ਨੂੰ ਮਿਲੀ ਸਜਾ ਨਾਲ ਕੋਈ ਸੰਬੰਧ ਨਹੀਂ ਹੈ , ਇਹ ਵੀਡੀਓ ਉਦੋਂ ਦਾ ਹੈ ਜਦੋਂ ਉਨ੍ਹਾਂ ਦੀ ਚੌਣਾ ਵਿੱਚ ਹਾਰ ਹੋਈ ਸੀ।
ਜਾਂਚ ਦੇ ਅੰਤਿਮ ਪੜਾਵ ਵਿੱਚ ਅਸੀਂ ਇਸ ਵੀਡੀਓ ਨੂੰ ਹਾਲੀਆ ਦੱਸਦੇ ਹੋਏ ਗ਼ਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਪੇਜ ਦੀ ਜਾਂਚ ਕੀਤੀ। ਸਾਨੂੰ ਪਤਾ ਲੱਗਿਆ ਕਿ ਇਸ ਪੇਜ ਨੂੰ ਪੰਜ ਹਜ਼ਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ। ਪੇਜ ਨੂੰ ਫੇਸਬੁੱਕ ਤੇ 9, ਅਪ੍ਰੈਲ 2015 ਨੂੰ ਬਣਾਇਆ ਗਿਆ ਸੀ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਹਾਲੀਆ ਨਹੀਂ , ਪੁਰਾਣਾ ਹੈ ਅਤੇ ਇਸਦਾ ਨਵਜੋਤ ਸਿੱਧੂ ਦੇ ਜੇਲ੍ਹ ਜਾਣ ਦੇ ਨਾਲ ਕੋਈ ਸੰਬੰਧ ਨਹੀਂ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।