ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਇਹ ਦਾਅਵਾ ਗ਼ਲਤ ਹੈ। ਪ੍ਰਸ਼ਾਂਤ ਕਿਸ਼ੋਰ ਬੀਜੇਪੀ ‘ਚ ਸ਼ਾਮਲ ਨਹੀਂ ਹੋਏ ਹਨ। ਭਾਜਪਾ ਦੇ ਰਾਸ਼ਟਰੀ ਕੋਆਰਡੀਨੇਟਰ ਅਰੁਣ ਸਿੰਘ ਨੇ ਵਿਸ਼ਵਾਸ ਨਿਊਜ਼ ਨਾਲ ਗੱਲਬਾਤ ਕਰਦੇ ਹੋਏ ਪੁਸ਼ਟੀ ਕੀਤੀ ਕਿ ਇਹ ਪੱਤਰ ਫਰਜ਼ੀ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡੀਆ ‘ਤੇ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ ਨਾਂ ‘ਤੇ ਇਕ ਪੱਤਰ ਵਾਇਰਲ ਹੋ ਰਿਹਾ ਹੈ। ਇਸ ਵਿੱਚ ਲਿਖਿਆ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੂੰ ਪਾਰਟੀ ਦਾ ਰਾਸ਼ਟਰੀ ਮੁੱਖ ਪ੍ਰਵਕਤਾ ਨਿਯੁਕਤ ਕੀਤਾ ਗਿਆ ਹੈ। ਇਸ ਪੱਤਰ ਨੂੰ ਸੱਚ ਮੰਨ ਕੇ ਵਾਇਰਲ ਕੀਤਾ ਜਾ ਰਿਹਾ ਹੈ।
ਵਿਸ਼ਵਾਸ ਨਿਊਜ਼ ਨੇ ਵਾਇਰਲ ਪੱਤਰ ਦੀ ਜਾਂਚ ਕੀਤੀ। ਇਹ ਫਰਜ਼ੀ ਸਾਬਤ ਹੋਇਆ। ਜਨ ਸੂਰਾਜ ਪਾਰਟੀ ਦੇ ਮੁਖੀ ਪ੍ਰਸ਼ਾਂਤ ਕਿਸ਼ੋਰ ਅਤੇ ਭਾਜਪਾ ਦੇ ਨੇਸ਼ਨਲ ਕੋਆਰਡੀਨੇਟਰ ਅਰੁਣ ਸਿੰਘ ਨੇ ਇਸ ਨੂੰ ਫਰਜ਼ੀ ਦੱਸਿਆ।
ਇੰਸਟਾਗ੍ਰਾਮ ਯੂਜ਼ਰ jharkhand.mukti.morcha.fan (ਆਰਕਾਈਵ ਲਿੰਕ) ਨੇ 22 ਮਈ 2024 ਨੂੰ ਵਾਇਰਲ ਪੱਤਰ ਨੂੰ ਸਾਂਝਾ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ਹੈ,“PK ਤਾਂ ਬੀਜੇਪੀ ਦਾ Team ਨਿਕਲਿਆ, ਇਸ ਲਈ ਤਾਂ ਮੋਦੀ ਜੀ ਨੂੰ ਜਿੱਤਾ ਰਿਹਾ ਸੀ!!!” ਪੋਸਟ ਵਿੱਚ ਸ਼ੇਅਰ ਕੀਤੇ ਗਏ ਪੱਤਰ ਵਿੱਚ ਲਿਖਿਆ ਸੀ,“Organisational Appointment BJP National President Shri Jagat Prakash Nadda has appointed Shri Prashant Kishore, as the National Chief Spokesperson of BJP. This appointment comes into immediate effect.”
ਇਸਦਾ ਪੰਜਾਬੀ ਵਿਚ ਅਨੁਵਾਦ ਕੁਝ ਇਸ ਤਰ੍ਹਾਂ ਹੈ: ਸੰਗਠਨਾਤਮਕ ਨਿਯੁਕਤੀ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਜਗਤ ਪ੍ਰਕਾਸ਼ ਨੱਡਾ ਨੇ ਸ਼੍ਰੀ ਪ੍ਰਸ਼ਾਂਤ ਕਿਸ਼ੋਰ ਨੂੰ ਭਾਜਪਾ ਦਾ ਰਾਸ਼ਟਰੀ ਮੁੱਖ ਪ੍ਰਵਕਤਾ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ। ਇਸ ਪੱਤਰ ’ਤੇ ਬੀਜੇਪੀ ਦੇ ਨੇਸ਼ਨਲ ਜਨਰਲ ਸਕੱਤਰ ਅਰੁਣ ਸਿੰਘ ਦੇ ਦਸਤਖ਼ਤ ਹਨ।
ਵਾਇਰਲ ਚਿੱਠੀ ਦੀ ਸੱਚਾਈ ਜਾਣਨ ਲਈ ਅਸੀਂ ਸੰਬੰਧਿਤ ਕੀਵਰਡਸ ਨਾਲ ਗੂਗਲ ‘ਤੇ ਸਰਚ ਕੀਤਾ। ਸਾਨੂੰ ਕਿਤੇ ਵੀ ਪ੍ਰਸ਼ਾਂਤ ਕਿਸ਼ੋਰ ਦੇ ਬੀਜੇਪੀ ਵਿੱਚ ਸ਼ਾਮਲ ਹੋਣ ਦੀ ਖ਼ਬਰ ਨਹੀਂ ਮਿਲੀ।
ਅਸੀਂ ਭਾਜਪਾ ਦੇ ਅਤੇ ਪ੍ਰਸ਼ਾਂਤ ਕਿਸ਼ੋਰ ਦੇ ਸੋਸ਼ਲ ਮੀਡੀਆ ਹੈਂਡਲ ਨੂੰ ਵੀ ਸਰਚ ਕੀਤਾ, ਪਰ ਸਾਨੂੰ ਪ੍ਰਸ਼ਾਂਤ ਕਿਸ਼ੋਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਬਾਰੇ ਕਿਤੇ ਵੀ ਕੋਈ ਜਾਣਕਾਰੀ ਨਹੀਂ ਮਿਲੀ।
ਵਾਇਰਲ ਚਿੱਠੀ ‘ਤੇ ਭਾਰਤੀ ਜਨਤਾ ਪਾਰਟੀ ਦੇ ਨੇਸ਼ਨਲ ਕੋਆਰਡੀਨੇਟਰ ਅਰੁਣ ਸਿੰਘ ਦੇ ਦਸਤਖਤ ਹੈ, ਇਸ ਲਈ ਅਸੀਂ ਸਿੱਧਾ ਉਨ੍ਹਾਂ ਨਾਲ ਸੰਪਰਕ ਕੀਤਾ। ਵਿਸ਼ਵਾਸ ਨਿਊਜ਼ ਨਾਲ ਫੋਨ ‘ਤੇ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ, ”ਵਾਇਰਲ ਚਿੱਠੀ ਐਡੀਟੇਡ ਹੈ, ਇਹ ਪੋਸਟ ਪੂਰੀ ਤਰ੍ਹਾਂ ਬੇਬੁਨਿਆਦ ਹੈ।”
ਅਸੀਂ ਇਸ ਸਬੰਧੀ ਪ੍ਰਸ਼ਾਂਤ ਕਿਸ਼ੋਰ ਨਾਲ ਵੀ ਗੱਲ ਕੀਤੀ ਤਾਂ ਉਨ੍ਹਾਂ ਨੇ ਵੀ ਇਸ ਪੋਸਟ ਨੂੰ ਫਰਜ਼ੀ ਦੱਸਿਆ।
ਪ੍ਰਸ਼ਾਂਤ ਕਿਸ਼ੋਰ ਨੇ ਸਾਡੇ ਨਾਲ ਜਨ ਸੂਰਾਜ ਦਾ ਇੱਕ ਟਵੀਟ ਵੀ ਸਾਂਝਾ ਕੀਤਾ, ਜਿਸ ਵਿੱਚ ਇੱਕ ਵਟਸਐਪ ਚੈਟ ਦਾ ਸਕ੍ਰੀਨਸ਼ਾਟ ਹੈ, ਜਿਸ ਨੂੰ ਦੇਖਣ ਤੋਂ ਲੱਗਦਾ ਹੈ ਕਿ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਇਸ ਪੱਤਰ ਨੂੰ ਕਿਸੇ ਨੂੰ ਭੇਜਿਆ ਹੈ। ਇਸ ਟਵੀਟ ‘ਚ ਇਸ ਪੱਤਰ ਨੂੰ ਫਰਜੀ ਦੱਸਦੇ ਹੋਏ ਕਾਂਗਰਸ ‘ਤੇ ਗਲਤ ਜਾਣਕਾਰੀ ਫੈਲਾਉਣ ਦਾ ਆਰੋਪ ਲਗਾਇਆ ਗਿਆ ਹੈ।
(ਵਿਸ਼ਵਾਸ ਨਿਊਜ਼ ਸੁਤੰਤਰ ਤੌਰ ‘ਤੇ ਇਸ ਵਟਸਐਪ ਚੈਟ ਦੇ ਸਕ੍ਰੀਨਸ਼ਾਟ ਦੇ ਸਹੀ ਹੋਣ ਦੀ ਪੁਸ਼ਟੀ ਨਹੀਂ ਕਰਦਾ ਹੈ।)
21 ਮਈ ਨੂੰ ਨਿਊਜ਼ ਚੈਨਲ NDTV ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਪ੍ਰਸ਼ਾਂਤ ਕਿਸ਼ੋਰ ਨੇ ਬੀਜੇਪੀ ਦੀ ਜਿੱਤ ਦੀ ਭਵਿੱਖਬਾਣੀ ਕੀਤੀ ਸੀ।
ਤੁਹਾਨੂੰ ਦੱਸ ਦੇਈਏ ਕਿ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ 2014 ਦੀਆਂ ਚੋਣਾਂ ਦੌਰਾਨ ਭਾਜਪਾ ਨਾਲ ਕੰਮ ਕੀਤਾ ਸੀ।
ਅੰਤ ਵਿੱਚ ਅਸੀਂ ਪੋਸਟ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਯੂਜ਼ਰ ਦੇ ਅਕਾਊਂਟ ਨੂੰ ਸਕੈਨ ਕੀਤਾ। ਅਸੀਂ ਪਾਇਆ ਕਿ ਯੂਜ਼ਰ jharkhand.mukti.morcha.fan ਦੇ ਸਿਰਫ਼ 100 ਫਾਲੋਅਰਜ਼ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਇਹ ਦਾਅਵਾ ਗ਼ਲਤ ਹੈ। ਪ੍ਰਸ਼ਾਂਤ ਕਿਸ਼ੋਰ ਬੀਜੇਪੀ ‘ਚ ਸ਼ਾਮਲ ਨਹੀਂ ਹੋਏ ਹਨ। ਭਾਜਪਾ ਦੇ ਰਾਸ਼ਟਰੀ ਕੋਆਰਡੀਨੇਟਰ ਅਰੁਣ ਸਿੰਘ ਨੇ ਵਿਸ਼ਵਾਸ ਨਿਊਜ਼ ਨਾਲ ਗੱਲਬਾਤ ਕਰਦੇ ਹੋਏ ਪੁਸ਼ਟੀ ਕੀਤੀ ਕਿ ਇਹ ਪੱਤਰ ਫਰਜ਼ੀ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।