ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ‘ਤੇ ਵਾਇਰਲ ਦਾਅਵਾ ਫਰਜੀ ਨਿਕਲਾ। ਔਰਤਾਂ ਲਈ ਫ੍ਰੀ ਬੱਸ ਸੇਵਾ ਬੰਦ ਕਰਨ ਦੀ ਖ਼ਬਰ ਅਫ਼ਵਾਹ ਹੈ। ਸੀਐਮ ਮਾਨ ਅਤੇ ਪੰਜਾਬ ਸਰਕਾਰ ਵਲੋਂ ਅਜਿਹਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ।
ਨਵੀਂ ਦਿੱਲੀ ( ਵਿਸ਼ਵਾਸ ਨਿਊਜ਼)। ਪੰਜਾਬ ਦੇ ਮੁਖਮੰਤਰੀ ਭਗਵੰਤ ਮਾਨ ਦੇ ਨਾਮ ‘ਤੇ ਸੋਸ਼ਲ ਮੀਡੀਆ ਉੱਤੇ ਇੱਕ ਪੋਸਟ ਸ਼ੇਅਰ ਕੀਤੀ ਜਾ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਸੀਐਮ ਮਾਨ ਨੇ 1 ਜੂਨ ਤੋਂ ਔਰਤਾਂ ਲਈ ਬੱਸਾਂ ਦਾ ਮੁਫ਼ਤ ਸਫਰ ਬੰਦ ਕਰ ਦਿੱਤਾ ਹੈ। ਪੋਸਟ ਨੂੰ ਸ਼ੇਅਰ ਕਰ ਪੰਜਾਬ ਸਰਕਾਰ ਅਤੇ ਸੀਐਮ ਭਗਵੰਤ ਮਾਨ ਦੇ ਖਿਲਾਫ ਦੁਰਪ੍ਰਚਾਰ ਕੀਤਾ ਜਾ ਰਿਹਾ ਹੈ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜੀ ਨਿਕਲਿਆ। ਪੰਜਾਬ ਸਰਕਾਰ ਨੇ ਅਜਿਹਾ ਕੋਈ ਐਲਾਨ ਨਹੀਂ ਕੀਤਾ ਹੈ। ਔਰਤਾਂ ਲਈ ਮੁਫ਼ਤ ਬੱਸ ਸੇਵਾ ਬੰਦ ਕਰਨ ਦੀ ਖ਼ਬਰ ਬਿਲਕੁਲ ਗ਼ਲਤ ਅਤੇ ਅਫ਼ਵਾਹ ਹੈ।
ਫੇਸਬੁੱਕ ਯੂਜ਼ਰ ‘ਜਗਦੇਵ ਸਿੰਘ ਸੇਖੋਂ ਸਿਰਸਾ’ ਨੇ 28 ਮਈ ਨੂੰ ਵਾਇਰਲ ਪੋਸਟ ਨੂੰ ਸ਼ੇਅਰ ਕਰਦੇ ਹੋਏ ਲਿਖਿਆ, “1000,ਰੁਪਏ ਮਹੀਨਾ ਵੀ ਨਹੀਂ ਦਿੱਤਾ,ਫ੍ਰੀ ਸਫ਼ਰ ਵੀ ਬੰਦ ਕਰਤਾ ਬੀਬੀਆਂ ਦਾ,,,ਮਤਲਬ ਵੋਟਾ ਲੈਣ ਲਈ ਡਰਾਮੇ ਕੀਤੇ”
ਪੋਸਟ ਵਿੱਚ ਸੀਐਮ ਭਗਵੰਤ ਮਾਨ ਦੀ ਫੋਟੋ ਨਾਲ ਲਿਖਿਆ ਹੋਇਆ ਹੈ : ਭਗਵੰਤ ਮਾਨ ਵਲੋਂ 1 ਜੂਨ ਤੋਂ ਔਰਤਾਂ ਦਾ ਬੱਸਾਂ ਦਾ ਮੁਫ਼ਤ ਸਫ਼ਰ ਬੰਦ ਕਰਨ ਐਲਾਨ।
ਵਾਇਰਲ ਪੋਸਟ ਦਾ ਆਰਕਾਈਵ ਲਿੰਕ ਇੱਥੇ ਦੇਖਿਆ ਜਾ ਸਕਦਾ ਹੈ।
ਵਾਇਰਲ ਪੋਸਟ ਦੀ ਪੜਤਾਲ ਲਈ ਅਸੀਂ ਸਭ ਤੋਂ ਪਹਿਲਾਂ ਸੰਬੰਧਿਤ ਕੀਵਰਡ ਨਾਲ ਦਾਅਵੇ ਨਾਲ ਜੁੜਿਆ ਖਬਰਾਂ ਬਾਰੇ ਗੂਗਲ ‘ਤੇ ਸਰਚ ਕੀਤਾ। ਸਾਨੂੰ ਅਜਿਹੀ ਕੋਈ ਖਬਰ ਨਹੀਂ ਮਿਲੀ ਜਿਸ ਤੋਂ ਵਾਇਰਲ ਦਾਅਵੇ ਦੀ ਪੁਸ਼ਟੀ ਹੋ ਸਕੇ। ਸਰਚ ਦੌਰਾਨ ਸਾਨੂੰ ਦਾਅਵੇ ਨਾਲ ਜੁੜੀ ਕਈ ਖਬਰਾਂ ਪੁਰਾਣੀ ਤਰੀਖ ਵਿੱਚ ਮਿਲੀ, ਜਿਸ ਵਿੱਚ ਪੋਸਟ ਨੂੰ ਫਰਜੀ ਦੱਸਿਆ ਗਿਆ ਅਤੇ ਦਾਅਵੇ ਦਾ ਖੰਡਨ ਕੀਤਾ ਗਿਆ ਹੈ।
ਨਿਊਜ 18 ਦੀ ਵੈੱਬਸਾਈਟ ‘ਤੇ 23 ਮਈ 2022 ਨੂੰ ਪ੍ਰਕਾਸ਼ਿਤ ਖਬਰ ਵਿੱਚ ਵਾਇਰਲ ਦਾਅਵੇ ਦਾ ਖੰਡਨ ਕਰਦੇ ਹੋਏ ਦੱਸਿਆ ਗਿਆ, “ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਖਿਆ ਹੈ ਕਿ ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸਰਕਾਰ ਵੱਲੋਂ ਬੰਦ ਨਹੀਂ ਕੀਤੀ ਜਾ ਰਹੀ ਅਤੇ ਪਹਿਲਾਂ ਦੀ ਤਰ੍ਹਾਂ ਹੀ ਔਰਤਾਂ ਲਈ ਸਹੂਲਤ ਜਾਰੀ ਹੈ।ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ ‘ਤੇ ਝੂਠੀਆਂ ਅਫਵਾਹਾਂ ਫੈਲਾ ਰਹੇ ਹਨ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬੱਸ ਸਫ਼ਰ ਦੀ ਸਹੂਲਤ 1 ਜੂਨ ਤੋਂ ਬੰਦ ਕੀਤੀ ਜਾ ਰਹੀ ਹੈ।”
ਏਬੀਪੀ ਲਾਈਵ ਦੀ ਵੈੱਬਸਾਈਟ ‘ਤੇ 23 ਮਈ 2022 ਨੂੰ ਪ੍ਰਕਾਸ਼ਿਤ ਖਬਰ ਵਿੱਚ ਵਾਇਰਲ ਦਾਅਵੇ ਨੂੰ ਫਰਜੀ ਦੱਸਿਆ ਗਿਆ। ਦਿਤੀ ਗਈ ਜਾਣਕਾਰੀ ਮੁਤਾਬਿਕ, “ਪੰਜਾਬ ਵਿੱਚ ਔਰਤਾਂ ਲਈ ਮੁਫ਼ਤ ਯਾਤਰਾ ਬੰਦ ਨਹੀਂ ਹੋਵੇਗੀ। ਇਸ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਗੱਲਾਂ ਸਿਰਫ ਅਫਵਾਹਾਂ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਮੁਫਤ ਯਾਤਰਾ ‘ਤੇ ਰੋਕ ਲਾਉਣ ਦਾ ਕੋਈ ਫੈਸਲਾ ਨਹੀਂ ਲਿਆ ਹੈ।”
ਅਸੀਂ ਆਮ ਆਦਮੀ ਪਾਰਟੀ ਦੇ ਸੋਸ਼ਲ ਮੀਡਿਆ ਹੈਂਡਲ ਨੂੰ ਵੀ ਸਰਚ ਕੀਤਾ। ਉੱਥੇ ਵੀ ਸਾਨੂੰ ਵਾਇਰਲ ਦਾਅਵੇ ਨਾਲ ਜੁੜੀ ਕੋਈ ਪੋਸਟ ਨਹੀਂ ਮਿਲੀ।
ਵਾਇਰਲ ਦਾਅਵੇ ਨਾਲ ਜੁੜੀ ਜਾਣਕਾਰੀ ਲਈ ਅਸੀਂ ਪੰਜਾਬੀ ਜਾਗਰਣ ਦੇ ਰਿਪੋਰਟਰ ਕੈਲਾਸ਼ ਨਾਥ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਪੁਸ਼ਟੀ ਕਰਦੇ ਹੋਏ ਦੱਸਿਆ ਕਿ, “ਵਾਇਰਲ ਦਾਅਵਾ ਗ਼ਲਤ ਹੈ। ਅਜਿਹਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ, ਜੇਕਰ ਅਜਿਹਾ ਐਲਾਨ ਕੀਤਾ ਹੁੰਦਾ ਤਾਂ ਸਾਨੂੰ ਇਸ ਬਾਰੇ ਖਬਰ ਜ਼ਰੂਰ ਹੁੰਦੀ।”
ਹੋਰ ਜਾਣਕਾਰੀ ਲਈ ਅਸੀਂ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਵਕਤਾ ਨੀਲ ਗਰਗ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਵਾਇਰਲ ਦਾਅਵੇ ਨੂੰ ਫਰਜੀ ਦੱਸਦੇ ਹੋਏ ਕਿਹਾ ਕਿ ਸਰਕਾਰ ਨੇ ਔਰਤਾਂ ਲਈ ਮੁਫ਼ਤ ਬੱਸ ਸੇਵਾ ਬੰਦ ਨਹੀਂ ਕੀਤੀ ਹੈ ਕੁਝ ਲੋਕ ਗ਼ਲਤ ਦਾਅਵੇ ਨੂੰ ਵਾਇਰਲ ਕਰ ਰਹੇ ਹਨ।
ਅਸੀਂ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਬਾਰੇ ਸਰਚ ਕੀਤਾ। ਸਾਨੂੰ ਇਸ ਨਾਲ ਜੁੜੀ ਕਈ ਨਿਊਜ ਰਿਪੋਰਟਾਂ ਮਿਲਿਆ। ਅਮਰ ਉਜਾਲਾ ਦੀ ਵੈੱਬਸਾਈਟ ‘ਤੇ 11 ਫਰਵਰੀ 2023 ਨੂੰ ਪ੍ਰਕਾਸ਼ਿਤ ਖਬਰ ਵਿੱਚ ਦੱਸਿਆ ਗਿਆ, “ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਇਸ ਸਾਲ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਗਰੰਟੀ ਪੂਰੀ ਕਰਨ ਜਾ ਰਹੀ ਹੈ। ਮਾਰਚ ਦੇ ਪਹਿਲੇ ਹਫ਼ਤੇ ਵਿੱਚ ਪੇਸ਼ ਕੀਤੇ ਜਾਣ ਵਾਲੇ ਭਗਵੰਤ ਮਾਨ ਸਰਕਾਰ ਦੇ ਪਹਿਲੇ ਰੈਗੂਲਰ ਬਜਟ ਵਿੱਚ ਇਸ ਯੋਜਨਾ ਦੇ ਲਈ ਵਿਵਸਥਾ ਕਰ ਦਿੱਤੀ ਜਾਵੇਗੀ। ਵਿੱਤ ਵਿਭਾਗ ਦੇ ਸੂਤਰਾਂ ਅਨੁਸਾਰ, ਸਾਲ 2023-24 ਦੇ ਬਜਟ ਵਿੱਚ ਇਸ ਦੇ ਲਈ 12,000 ਕਰੋੜ ਰੁਪਏ ਦੀ ਵਿਵਸਥਾ ਕਰਨ ਦਾ ਫੈਸਲਾ ਲਿਆ ਗਿਆ ਹੈ। ਇਹ ਸਕੀਮ ਇਸ ਸਾਲ ਅਗਸਤ ਮਹੀਨੇ ਤੋਂ ਲਾਗੂ ਕੀਤੀ ਜਾਵੇਗੀ।”
ਪੜਤਾਲ ਦੇ ਅੰਤ ਵਿੱਚ ਅਸੀਂ ਗ਼ਲਤ ਦਾਅਵੇ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਜਾਂਚ ਵਿੱਚ ਪਤਾ ਲੱਗਿਆ ਕਿ ਯੂਜ਼ਰ ਹਰਿਆਣਾ ਦੇ ਸਿਰਸਾ ਦਾ ਰਹਿਣ ਵਾਲਾ ਹੈ ਅਤੇ ਫੇਸਬੁੱਕ ‘ਤੇ ਯੂਜ਼ਰ ਨੂੰ 4 ਹਜਾਰ ਲੋਕ ਫੋਲੋ ਕਰਦੇ ਹਨ।
ਨਤੀਜਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ‘ਤੇ ਵਾਇਰਲ ਦਾਅਵਾ ਫਰਜੀ ਨਿਕਲਾ। ਔਰਤਾਂ ਲਈ ਫ੍ਰੀ ਬੱਸ ਸੇਵਾ ਬੰਦ ਕਰਨ ਦੀ ਖ਼ਬਰ ਅਫ਼ਵਾਹ ਹੈ। ਸੀਐਮ ਮਾਨ ਅਤੇ ਪੰਜਾਬ ਸਰਕਾਰ ਵਲੋਂ ਅਜਿਹਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।