ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੀ ਵਾਇਰਲ ਤਸਵੀਰ ਐਡੀਟੇਡ ਹੈ। ਲੋਕ ਐਡੀਟੇਡ ਫੋਟੋ ਸੱਚ ਮੰਨਦੇ ਹੋਏ ਗਲਤ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ। ਅਸਲ ਫੋਟੋ ਵਿੱਚ ਅਨਮੋਲ ਗਗਨ ਮਾਨ ਦੇ ਹੱਥ ‘ਚ ਫੜੇ ਪੋਸਟਰ ਵਿੱਚ “ਮੈਂ ਵੀ ਕੇਜਰੀਵਾਲ” ਲਿਖਿਆ ਹੋਇਆ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡਿਆ ‘ਤੇ ਆਮ ਆਦਮੀ ਪਾਰਟੀ ਦੀ ਮੰਤਰੀ ਅਨਮੋਲ ਗਗਨ ਮਾਨ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਜਿਸ ਵਿੱਚ ਉਨ੍ਹਾਂ ਨੂੰ ਇੱਕ ਪੋਸਟਰ ਫੜ੍ਹੇ ਹੋਏ ਦੇਖਿਆ ਜਾ ਸਕਦਾ ਹੈ। ਪੋਸਟਰ ਉੱਤੇ ਲਿਖਿਆ ਹੈ, “ਕੇਜਰੀਵਾਲ MSP ਦੇਵੇ” ਯੂਜ਼ਰਸ ਇਸ ਤਸਵੀਰ ਨੂੰ ਸੱਚ ਮੰਨਦੇ ਹੋਏ ਸ਼ੇਅਰ ਕਰ ਰਹੇ ਹਨ।
ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ ਅਤੇ ਪਤਾ ਲੱਗਾ ਕਿ ਅਨਮੋਲ ਗਗਨ ਮਾਨ ਦੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਉਸ ਦੌਰਾਨ ਦੀ ਹੈ ਜਦੋਂ ਸੀਐਮ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਬਾਅਦ ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਪ੍ਰਦਰਸ਼ਨ ਕੀਤਾ ਸੀ ਅਤੇ ਅਨਮੋਲ ਗਗਨ ਮਾਨ ਦੇ ਹੱਥ ‘ਚ ਫੜੇ ਪੋਸਟਰ ਵਿੱਚ ਲਿਖਿਆ ਹੋਇਆ ਸੀ, “ਮੈਂ ਵੀ ਕੇਜਰੀਵਾਲ” ਜਿਸਨੂੰ ਕੁਝ ਲੋਕ ਐਡਿਟ ਕਰ ਗ਼ਲਤ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।
ਫੇਸਬੁੱਕ ਪੇਜ ‘ਬਾਜ਼ ਵਾਲ਼ੀ ਅੱਖ,Eagle eye ‘ ਨੇ 28 ਮਾਰਚ 2024 ਨੂੰ ਇਸ ਤਸਵੀਰ ਨੂੰ ਸ਼ੇਅਰ ਕੀਤਾ ਹੈ। ਤਸਵੀਰ ਦੇ ਉੱਤੇ ਲਿਖਿਆ ਹੋਇਆ ਹੈ, “ਝਾੜੂ ਨੇ ਦਿੱਲੀ ਜਾ ਕੇ ਕਿਸਾਨਾਂ ਲਈ ਹਾਂ ਦਾ ਨਾਹਰਾ ਮਾਰੀਆ।”
ਪੋਸਟਰ ਉੱਤੇ ਲਿਖਿਆ ਹੋਇਆ ਹੈ : ਕੇਜਰੀਵਾਲ MSP ਦੇਵੇ।
ਸੋਸ਼ਲ ਮੀਡਿਆ ਉੱਤੇ ਕਈ ਯੂਜ਼ਰਸ ਨੇ ਇਸ ਤਸਵੀਰ ਨੂੰ ਮਿਲਦੇ – ਜੁਲਦੇ ਦਾਅਵੇ ਨਾਲ ਸ਼ੇਅਰ ਕੀਤਾ ਹੈ। ਪੋਸਟ ਦਾ ਆਰਕਾਈਵ ਲਿੰਕ ਇੱਥੇ ਵੇਖਿਆ ਜਾ ਸਕਦਾ ਹੈ।
ਵਾਇਰਲ ਤਸਵੀਰ ਦੀ ਪੜਤਾਲ ਲਈ ਅਸੀਂ ਗੂਗਲ ਰਿਵਰਸ ਇਮੇਜ ਦਾ ਇਸਤੇਮਾਲ ਕੀਤਾ। ਸਾਨੂੰ ਅਸਲ ਤਸਵੀਰ ਮੰਤਰੀ ਅਨਮੋਲ ਗਗਨ ਮਾਨ ਦੇ ਵੇਰੀਫਾਈਡ ਫੇਸਬੁੱਕ ਅਕਾਊਂਟ ‘ਤੇ ਮਿਲੀ। 22 ਮਾਰਚ 2024 ਨੂੰ (ਆਰਕਾਈਵ ਲਿੰਕ) ਸ਼ੇਅਰ ਤਸਵੀਰ ਵਿੱਚ ਅਨਮੋਲ ਗਗਨ ਮਾਨ ਦੇ ਹੱਥ ‘ਚ ਫੜੇ ਪੋਸਟਰ ਵਿੱਚ “ਮੈਂ ਵੀ ਕੇਜਰੀਵਾਲ” ਲਿਖਿਆ ਹੋਇਆ ਦੇਖਿਆ ਜਾ ਸਕਦਾ ਹੈ।
ਸਰਚ ਦੇ ਦੌਰਾਨ ਸਾਨੂੰ ਆਮ ਆਦਮੀ ਪਾਰਟੀ ਹੋਸ਼ਿਆਰਪੂਰ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਵਾਇਰਲ ਤਸਵੀਰ ਮਿਲੀ। 22 ਮਾਰਚ 2024 ਨੂੰ (ਆਰਕਾਈਵ ਲਿੰਕ) ਸ਼ੇਅਰ ਤਸਵੀਰਾਂ ਵਿੱਚ ਕੇਜਰੀਵਾਲ ਦੇ ਸਮਰਥਨ ਦੀ ਗੱਲ ਕਿੱਤੀ ਗਈ ਹੈ।
22 ਮਾਰਚ 2024 ਨੂੰ (ਆਰਕਾਈਵ ਲਿੰਕ) ਸਾਨੂੰ ਜਗਬਾਣੀ ਵਿੱਚ ਵੀ ਵਾਇਰਲ ਤਸਵੀਰ ਨਾਲ ਜੁੜੀ ਖਬਰ ਪ੍ਰਕਾਸ਼ਿਤ ਮਿਲੀ।
ਵੱਧ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਦੇ ਬਿਉਰੋ ਚੀਫ ਇੰਦਰਪ੍ਰੀਤ ਸਿੰਘ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਤਸਵੀਰ ਐਡੀਟੇਡ ਹੈ।
ਪੜਤਾਲ ਦੇ ਅੰਤ ਵਿੱਚ ਅਸੀਂ ਐਡੀਟੇਡ ਤਸਵੀਰ ਨੂੰ ਸ਼ੇਅਰ ਕਰਨ ਵਾਲੇ ਪੇਜ ਨੂੰ ਸਕੈਨ ਕੀਤਾ। ਸਾਨੂੰ ਪਤਾ ਲੱਗਿਆ ਕਿ ਇਸ ਪੇਜ ਨੂੰ 11 ਹਜਾਰ ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੀ ਵਾਇਰਲ ਤਸਵੀਰ ਐਡੀਟੇਡ ਹੈ। ਲੋਕ ਐਡੀਟੇਡ ਫੋਟੋ ਸੱਚ ਮੰਨਦੇ ਹੋਏ ਗਲਤ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ। ਅਸਲ ਫੋਟੋ ਵਿੱਚ ਅਨਮੋਲ ਗਗਨ ਮਾਨ ਦੇ ਹੱਥ ‘ਚ ਫੜੇ ਪੋਸਟਰ ਵਿੱਚ “ਮੈਂ ਵੀ ਕੇਜਰੀਵਾਲ” ਲਿਖਿਆ ਹੋਇਆ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।