ਵਿਸ਼ਵਾਸ ਨਿਊਜ਼ ਦੀ ਜਾਂਚ ‘ਚ ਬਜਰੰਗ ਪੂਨੀਆ ਦੇ ਨਾਂ ‘ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਸਾਬਿਤ ਹੋਈ। ਇਸ ਵੀਡੀਓ ‘ਚ ਮੌਸਮ ਅਲੀ ਨਾਂ ਦਾ ਇੱਕ ਪਹਿਲਵਾਨ ਹੈ। ਇਸਨੂੰ ਸੋਸ਼ਲ ਮੀਡੀਆ ਯੂਜ਼ਰ ਬਜਰੰਗ ਪੂਨੀਆ ਦਾ ਮੰਨਦੇ ਹੋਏ ਵਾਇਰਲ ਕਰ ਰਹੇ ਹਨ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। 21 ਸੈਕਿੰਡ ਦਾ ਇੱਕ ਵੀਡੀਓ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵਾਇਰਲ ਹੋ ਰਿਹਾ ਹੈ। ਇਸ ‘ਚ ਦੋ ਪਹਿਲਵਾਨ ਲੜਦੇ ਹੋਏ ਦੇਖੇ ਜਾ ਸਕਦੇ ਹਨ। ਸੋਸ਼ਲ ਮੀਡੀਆ ਯੂਜ਼ਰਸ ਇਸ ਵੀਡੀਓ ਨੂੰ ਸਟਾਰ ਭਾਰਤੀ ਪਹਿਲਵਾਨ ਬਜਰੰਗ ਪੂਨੀਆ ਦਾ ਦੱਸ ਕੇ ਵਾਇਰਲ ਕਰ ਰਹੇ ਹਨ। ਵਿਸ਼ਵਾਸ ਨਿਊਜ਼ ਨੇ ਇਸ ਦਾਅਵੇ ਦੀ ਜਾਂਚ ਕੀਤੀ ਹੈ। ਇਹ ਫਰਜ਼ੀ ਨਿਕਲਿਆ। ਵੀਡੀਓ ਬਜਰੰਗ ਪੁਨੀਆ ਦਾ ਨਹੀਂ ਹੈ। ਇਸ ‘ਚ ਦਿਖਾਈ ਦੇਣ ਵਾਲੇ ਵਿਅਕਤੀ ਦਾ ਨਾਂ ਮੌਸਮ ਅਲੀ ਹੈ। ਵੀਡੀਓ ਪਹਿਲਾਂ ਵੀ ਵਾਇਰਲ ਹੋ ਚੁੱਕਿਆ ਹੈ। ਮੌਸਮ ਅਲੀ ਪੰਜਾਬ ਦਾ ਰਹਿਣ ਵਾਲਾ ਹੈ।
ਕੀ ਹੈ ਵਾਇਰਲ ਪੋਸਟ ਵਿੱਚ
ਫੇਸਬੁੱਕ ਯੂਜ਼ਰ ਰਾਜਿੰਦਰ ਸਿੰਘ ਨੇ 7 ਸਤੰਬਰ ਨੂੰ ਇੱਕ ਵੀਡੀਓ ਨੂੰ ਬਜਰੰਗ ਪੁਨੀਆ ਦਾ ਦੱਸਦੇ ਹੋਏ ਲਿਖਿਆ: ‘All time gem from Bajrang punia.’
ਸੋਸ਼ਲ ਮੀਡਿਆ ਤੇ ਕਈ ਹੋਰ ਯੂਜ਼ਰਸ ਨੇ ਇਸ ਵੀਡੀਓ ਸੱਚ ਮੰਨਦੇ ਹੋਏ ਸ਼ੇਅਰ ਕੀਤਾ ਹੈ। ਪੋਸਟ ਦਾ ਆਰਕਾਈਵ ਲਿੰਕ ਇੱਥੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਿਸ਼ਵਾਸ ਨਿਊਜ਼ ਨੇ ਸਭ ਤੋਂ ਪਹਿਲਾਂ ਵਾਇਰਲ ਵੀਡੀਓ ਨੂੰ ਧਿਆਨ ਨਾਲ ਦੇਖਿਆ। ਵੀਡੀਓ ‘ਚ ਦੋ ਪਹਿਲਵਾਨਾਂ ਨੂੰ ਕੁਸ਼ਤੀ ਲੜਦੇ ਹੋਏ ਦੇਖਿਆ ਜਾ ਸਕਦਾ ਹੈ। ਜਦੋਂ ਅਸੀਂ ਕਮੈਂਟ ਪੜ੍ਹਨਾ ਸ਼ੁਰੂ ਕੀਤਾ ਤਾਂ ਸੰਤੋਸ਼ ਸਿੰਘ ਨਾਮ ਦੇ ਇੱਕ ਯੂਜ਼ਰ ਨੇ ਕਮੈਂਟ ਵਿੱਚ ਦੱਸਿਆ ਕਿ ਇਹ ਪਹਿਲਵਾਨ ਬਜਰੰਗ ਪੁਨੀਆ ਨਹੀਂ ਹੈ। ਇਸਦਾ ਨਾਮ ਮੁਹੰਮਦ ਮੌਸਮ ਅਲੀ ਹੈ। ਇਹ ਲੜਾਈ ਸਕ੍ਰਿਪਟਿਡ ਹੁੰਦੀ ਹੈ।
ਜਾਂਚ ਦੌਰਾਨ ਸਾਨੂੰ ਮੌਸਮ ਅਲੀ ਦਾ ਯੂ-ਟਿਊਬ ਚੈਨਲ ਮਿਲਿਆ। ਇੱਥੇ ਉਨ੍ਹਾਂ ਦੇ ਕੁਸ਼ਤੀ ਦੇ ਵੀਡੀਓ ਹਨ। ਇਨ੍ਹਾਂ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਇੱਥੇ ਦੇਖਿਆ ਜਾ ਸਕਦਾ ਹੈ।
ਵਿਸ਼ਵਾਸ ਨਿਊਜ਼ ਨੇ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਮੌਸਮ ਅਲੀ ਨਾਲ ਸੰਪਰਕ ਕੀਤਾ। ਉਨ੍ਹਾਂ ਏ ਸਪੱਸ਼ਟ ਕੀਤਾ ਕਿ ਵੀਡੀਓ ਉਨ੍ਹਾਂ ਦੀ ਹੈ।
ਜਾਂਚ ਦੇ ਅੰਤ ‘ਚ ਮੌਸਮ ਅਲੀ ਅਤੇ ਬਜਰੰਗ ਪੂਨੀਆ ਦੀਆਂ ਤਸਵੀਰਾਂ ਦਾ ਤੁਲਨਾਤਮਕ ਅਧਿਐਨ ਕੀਤਾ ਗਿਆ। ਦੋਵਾਂ ਦੇ ਚਿਹਰਿਆਂ ਵਿਚਲਾ ਫਰਕ ਸਾਫ਼ ਦੇਖਿਆ ਜਾ ਸਕਦਾ ਹੈ।
ਹੁਣ ਵਾਰੀ ਸੀ ਵਾਇਰਲ ਪੋਸਟ ਕਰਨ ਵਾਲੇ ਯੂਜ਼ਰ ਦੀ ਜਾਂਚ ਕਰਨ ਦੀ। ਫੇਸਬੁੱਕ ਯੂਜ਼ਰ ਰਾਜੇਂਦਰ ਸਿੰਘ ਨੈਨੀਤਾਲ ਵਿੱਚ ਰਹਿੰਦਾ ਹੈ। ਇਸ ਅਕਾਊਂਟ ਨਾਲ ਚਾਰ ਹਜ਼ਾਰ ਤੋਂ ਵੱਧ ਲੋਕ ਜੁੜੇ ਹੋਏ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ‘ਚ ਬਜਰੰਗ ਪੂਨੀਆ ਦੇ ਨਾਂ ‘ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਸਾਬਿਤ ਹੋਈ। ਇਸ ਵੀਡੀਓ ‘ਚ ਮੌਸਮ ਅਲੀ ਨਾਂ ਦਾ ਇੱਕ ਪਹਿਲਵਾਨ ਹੈ। ਇਸਨੂੰ ਸੋਸ਼ਲ ਮੀਡੀਆ ਯੂਜ਼ਰ ਬਜਰੰਗ ਪੂਨੀਆ ਦਾ ਮੰਨਦੇ ਹੋਏ ਵਾਇਰਲ ਕਰ ਰਹੇ ਹਨ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।