ਪੰਜਾਬੀ ਸਿੰਗਰ ਰਣਜੀਤ ਬਾਵਾ ਦੇ ਨਾਂਅ ਤੋਂ ਵਾਇਰਲ ਹੋ ਰਿਹਾ ਇਹ ਵੀਡੀਓ ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਐਡੀਟੇਡ ਨਿਕਲਿਆ। ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਅਸਲ ਵੀਡੀਓ ਵਿੱਚ ਰਣਜੀਤ ਬਾਵਾ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਥੀਮ ਗਾਣਾ ਗਾ ਰਹੇ ਸਨ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਪੰਜਾਬ ਦੇ ਜਲੰਧਰ ਵਿੱਚ 29 ਅਗਸਤ 2022 ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡ ਮਹਾਂ ਕੁੰਭ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦਘਾਟਨ ਕੀਤਾ ਗਿਆ ਸੀ। ਹੁਣ ਇਸ ਨਾਲ ਜੋੜਦੇ ਹੋਏ 21 ਸੈਕੰਡ ਦਾ ਇੱਕ ਵੀਡੀਓ ਸੋਸ਼ਲ ਮੀਡਿਆ ‘ਤੇ ਵਾਇਰਲ ਕੀਤਾ ਜਾ ਰਿਹਾ ਹੈ , ਜਿਸ ਵਿੱਚ ਪੰਜਾਬੀ ਗਾਇਕ ਰਣਜੀਤ ਬਾਵਾ ਨੂੰ ਗਾਣਾ ਗਾਉਂਦੇ ਹੋਏ ਸੁਣਾ ਜਾ ਸਕਦਾ ਹੈ। ਵੀਡੀਓ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਗਾਇਕ ਨੇ ਭਗਵੰਤ ਮਾਨ ਸਾਹਮਣੇ ਚਿੱਟਾ ਗੀਤ ਗਾਇਆ। ਪੋਸਟ ਸ਼ੇਅਰ ਕਰਦਿਆਂ ਪੰਜਾਬ ਸਰਕਾਰ ‘ਤੇ ਤੰਜ ਕਸਿਆ ਜਾ ਰਿਹਾ ਹੈ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਪੋਸਟ ਫਰਜ਼ੀ ਸਾਬਿਤ ਹੋਈ। ਵਾਇਰਲ ਹੋ ਰਿਹਾ ਇਹ ਵੀਡੀਓ ਐਡੀਟੇਡ ਹੈ ਅਤੇ ਅਸਲ ਵੀਡੀਓ ਵਿਚ ਰਣਜੀਤ ਬਾਵਾ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਥੀਮ ਗਾਣਾ ਗਾ ਰਹੇ ਸਨ।
ਕੀ ਹੋ ਰਿਹਾ ਹੈ ਵਾਇਰਲ
ਫੇਸਬੁੱਕ ਪੇਜ “ਬ ਦਲਾਅ” ਨੇ 30 ਅਗਸਤ ਨੂੰ ਇਹ ਵੀਡੀਓ ਸ਼ੇਅਰ ਕਰਦਿਆਂ ਲਿਖਿਆ, “ਝੰਡਾ ਈ ਵਿਕਾਉੰਦਾ ਹੁਣ ਚਿੱਟਾ ਤਾਂਹੀ ਤੇ ਸ਼ਰੇਆਮ ਵਿਕਦਾ” ਕਿਉਂ ਰਣਜੀਤ ਬਾਵਾ ?”
ਵੀਡੀਓ ਦੇ ਉੱਤੇ ਲਿਖਿਆ ਹੋਇਆ ਹੈ :ਬਾਵੇ ਨੇ ਗਾ ਦਿੱਤਾ ਮਾਨ ਸਾਹਮਣੇ ਚਿੱਟਾ , ਮੈਡਮ ਗੁਰਪ੍ਰੀਤ ਖੁਸ਼ ਹੋ ਗਈ ਸੁਣ ਕੇ “ਪੋਸਟ ਦੇ ਕੰਟੇੰਟ ਨੂੰ ਜਿਉਂ ਦਾ ਤਿਉਂ ਲਿਖਿਆ ਗਿਆ ਹੈ। ਫੇਸਬੁੱਕ ਪੋਸਟ ਦਾ ਆਰਕਾਈਵ ਲਿੰਕ ਇੱਥੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਿਸ਼ਵਾਸ ਨਿਊਜ਼ ਨੇ ਵਾਇਰਲ ਦਾਅਵੇ ਦੀ ਜਾਂਚ ਕਰਨ ਲਈ ਸੰਬੰਧਿਤ ਕੀਵਰਡਸ ਨਾਲ ਗੂਗਲ ‘ਤੇ ਖੋਜ ਕੀਤੀ। ਜਾਂਚ ਦੌਰਾਨ ਸਾਨੂੰ ਇਸ ਪ੍ਰੋਗਰਾਮ ਦਾ ਪੂਰਾ ਵੀਡੀਓ TV Punjab ਨਾਂਅ ਦੇ ਯੂਟਿਊਬ ਚੈਨਲ ‘ਤੇ 29 ਅਗਸਤ 2022 ਨੂੰ ਅਪਲੋਡ ਮਿਲਿਆ। ਵੀਡੀਓ ਵਿੱਚ ਪੰਜਾਬੀ ਸਿੰਗਰ ਅੰਮ੍ਰਿਤ ਮਾਨ ਅਤੇ ਰਣਜੀਤ ਬਾਵਾ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਥੀਮ ਗਾਣਾ ਗਾਉਂਦੇ ਹੋਏ ਸੁਣਿਆ ਜਾ ਸਕਦਾ ਹੈ। ਵੀਡੀਓ ਵਿੱਚ ਅੱਗੇ ਉਨ੍ਹਾਂ ਨੇ CM ਮਾਨ ਵਲੋਂ ਖੇਡ ਮਹਾਂ ਕੁੰਭ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਸ਼ੁਰੂ ਕਰਨ ਲਈ ਧੰਨਵਾਦ ਕੀਤਾ ਸੀ।
ਸਰਚ ਦੌਰਾਨ ਸਾਨੂੰ ਇਸ ਪ੍ਰੋਗਰਾਮ ਦਾ ਵੀਡੀਓ ‘Punjabi Bulletin’ ਯੂਟਿਊਬ ਚੈਨਲ ਦੁਆਰਾ ਵੀ ਅਪਲੋਡ ਮਿਲਿਆ। ਅਸੀਂ ਵੀਡੀਓ ਨੂੰ ਦੇਖਣ ‘ਤੇ ਪਾਇਆ ਕਿ ਰਣਜੀਤ ਬਾਵਾ ਖੇਡਾਂ ਵਤਨ ਪੰਜਾਬ ਦੀਆਂ ਦਾ ਥੀਮ ਗਾਣਾ ਗਾ ਰਹੇ ਸਨ। ਇਸ ਦੌਰਾਨ ਪੰਜਾਬੀ ਗਾਇਕ ਅੰਮ੍ਰਿਤ ਮਾਨ ਵੀ ਉਹਨਾਂ ਦੇ ਨਾਲ ਸਨ। ਅਸੀਂ ਵੀਡੀਓ ਨੂੰ ਪੂਰਾ ਵੇਖਿਆ ਪਰ ਸਾਨੂੰ ਰਣਜੀਤ ਬਾਵਾ ਵਲੋਂ ਚਿੱਟਾ ਗਾਣਾ ਗਾਉਂਦੇ ਹੋਏ ਦਾ ਵੀਡੀਓ ਨਹੀਂ ਮਿਲਿਆ।
ਕਈ ਹੋਰ ਨਿਊਜ਼ ਵੈਬਸਾਈਟਾਂ ‘ਤੇ ਇਸ ਪ੍ਰੋਗਰਾਮ ਦੇ ਵੀਡੀਓ ਨੂੰ ਦੇਖਿਆ ਜਾ ਸਕਦਾ।
ਵਾਇਰਲ ਦਾਅਵੇ ਬਾਰੇ ਵੱਧ ਜਾਣਕਾਰੀ ਲਈ ਅਸੀਂ ਰਣਜੀਤ ਬਾਵਾ ਨਾਲ ਸੰਪਰਕ ਕੀਤਾ ਅਤੇ ਸਾਡੀ ਗੱਲ ਉਨ੍ਹਾਂ ਦੇ ਭਰਾ ਮਨਿੰਦਰ ਬਾਵਾ ਨਾਲ ਹੋਈ । ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਫਰਜ਼ੀ ਹੈ। ਕਿਸੇ ਨੇ ਐਡਿਟ ਕਰਕੇ ਇਸ ਵੀਡੀਓ ਨੂੰ ਵਾਇਰਲ ਕੀਤਾ ਹੈ। ਵਾਇਰਲ ਦਾਅਵਾ ਪੂਰੀ ਤਰ੍ਹਾਂ ਗ਼ਲਤ ਹੈ।
ਪੜਤਾਲ ਦੇ ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਜਾਂਚ ਵਿੱਚ ਸਾਨੂੰ ਪਤਾ ਲੱਗਿਆ ਕਿ ਟੋਰਾਂਟੋ ਦਾ ਰਹਿਣ ਵਾਲਾ ਹੈ ਅਤੇ ਫੇਸਬੁੱਕ ਤੇ ਯੂਜ਼ਰ ਦੇ 228 ਮਿੱਤਰ ਹਨ।
ਨਤੀਜਾ: ਪੰਜਾਬੀ ਸਿੰਗਰ ਰਣਜੀਤ ਬਾਵਾ ਦੇ ਨਾਂਅ ਤੋਂ ਵਾਇਰਲ ਹੋ ਰਿਹਾ ਇਹ ਵੀਡੀਓ ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਐਡੀਟੇਡ ਨਿਕਲਿਆ। ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਅਸਲ ਵੀਡੀਓ ਵਿੱਚ ਰਣਜੀਤ ਬਾਵਾ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਥੀਮ ਗਾਣਾ ਗਾ ਰਹੇ ਸਨ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।