ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਰੋਹਿਤ ਸ਼ਰਮਾ ਬਾਰੇ ਵਾਇਰਲ ਦਾਅਵਾ ਗੁੰਮਰਾਹਕੁੰਨ ਨਿਕਲਿਆ। ਰੋਹਿਤ ਸ਼ਰਮਾ ਨੂੰ 2015 ਵਿੱਚ ਅਰਜਨ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਹਾਲ ਹੀ ‘ਚ ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਅਰਜਨ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ )। ਹਾਲ ਹੀ ‘ਚ ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਦੇਸ਼ ਦੇ ਪ੍ਰਤਿਸ਼ਠਿਤ ਅਰਜਨ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਦੌਰਾਨ ਕਪਤਾਨ ਰੋਹਿਤ ਸ਼ਰਮਾ ਦੀ ਇਕ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਜਿਸ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਹਾਲ ਹੀ ‘ਚ ਅਰਜਨ ਅਵਾਰਡ ਦਿੱਤਾ ਗਿਆ ਹੈ। ਇਸ ਪੋਸਟ ‘ਤੇ ਲੋਕਾਂ ਵਲੋਂ ਉਨ੍ਹਾਂ ਨੂੰ ਵਧਾਈ ਵੀ ਦਿੱਤੀ ਜਾ ਰਹੀ ਹੈ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁੰਨ ਪਾਇਆ। ਰੋਹਿਤ ਸ਼ਰਮਾ ਨੂੰ ਸਾਲ 2015 ਵਿੱਚ ਅਰਜਨ ਅਵਾਰਡ ਦਿੱਤਾ ਗਿਆ ਸੀ। ਰੋਹਿਤ ਸ਼ਰਮਾ ਦੀ ਪੁਰਾਣੀ ਤਸਵੀਰ ਨੂੰ ਹਾਲੀਆ ਦੱਸਦੇ ਹੋਏ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਫੇਸਬੁੱਕ ਪੇਜ ‘क्रिकेट Adda’ ਨੇ 10 ਜਨਵਰੀ 2023 ਨੂੰ ਵਾਇਰਲ ਪੋਸਟ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ, “ਰੋਹਿਤ ਸ਼ਰਮਾ ਨੂੰ ਵੀ ਮਿਲਿਆ ਅਰਜਨ ਅਵਾਰਡ, ਵਧਾਈਆਂ ਰੁਕਣੀ ਨਹੀਂ ਚਾਹੀਦੀ।”
ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਵਿਸ਼ਵਾਸ ਨਿਊਜ਼ ਨੇ ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ ਗੂਗਲ ‘ਤੇ ਸਬੰਧਤ ਕੀਵਰਡਸ ਨਾਲ ਸਰਚ ਕੀਤਾ। ਇਸ ਦੌਰਾਨ ਸਾਨੂੰ ਕਈ ਨਿਊਜ਼ ਵੈੱਬਸਾਈਟਾਂ ‘ਤੇ ਵਾਇਰਲ ਪੋਸਟ ਨਾਲ ਜੁੜੀ ਖ਼ਬਰ ਮਿਲੀ। ਜਾਗਰਣ ਡਾਟ ਕੋਮ ‘ਤੇ 17 ਨਵੰਬਰ 2023 ਨੂੰ ਇੱਕ ਖਬਰ ਮਿਲੀ। ਰੋਹਿਤ ਸ਼ਰਮਾ ਦੀ ਜੀਵਨੀ ‘ਤੇ ਲਿਖੀ ਇਸ ਖਬਰ ‘ਚ ਉਨ੍ਹਾਂ ਨੂੰ ਮਿਲੇ ਪੁਰਸਕਾਰਾਂ ਬਾਰੇ ਦੱਸਿਆ ਗਿਆ ਹੈ। ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, “ਰੋਹਿਤ ਸ਼ਰਮਾ ਨੂੰ ਸਾਲ 2019 ਵਿੱਚ ਰਾਜੀਵ ਗਾਂਧੀ ਖੇਡ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ।2015 ਵਿੱਚ ਮੌਜੂਦ ਭਾਰਤੀ ਕਪਤਾਨ ਨੂੰ ਅਰਜਨ ਪੁਰਸਕਾਰ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ। ਸਾਲ 2020 ਵਿੱਚ ਰੋਹਿਤ ਨੂੰ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ। ਸਾਲ 2020 ਵਿੱਚ ਆਈਸੀਸੀ ਨੇ ਰੋਹਿਤ ਨੂੰ ਵਨਡੇ ਪਲੇਅਰ ਆਫ ਦਿ ਈਅਰ ਦੇ ਅਵਾਰਡ ਨਾਲ ਵੀ ਸਨਮਾਨਿਤ ਕੀਤਾ ਸੀ। ਇਸ ਦੇ ਨਾਲ ਹੀ ਬੀਸੀਸੀਆਈ ਨੇ ਰੋਹਿਤ ਨੂੰ 2010 ਤੋਂ 2020 ਤੱਕ ਦਹਾਕੇ ਦਾ ਸਭ ਤੋਂ ਬਹਿਤਰੀਨ ਖਿਡਾਰੀ ਚੁਣਿਆ ਸੀ।”
ਸਰਚ ਦੌਰਾਨ ਸਾਨੂੰ ਵਾਇਰਲ ਤਸਵੀਰ ਰੋਹਿਤ ਸ਼ਰਮਾ ਦੇ ਵੈਰੀਫਾਈਡ ਐਕਸ ਅਕਾਊਂਟ ‘ਤੇ ਵੀ ਮਿਲੀ। ਆਪਣੀ ਖੁਸ਼ੀ ਦਾ ਇਜਹਾਰ ਅਤੇ ਆਭਾਰ ਪ੍ਰਗਟ ਕਰਦੇ ਹੋਏ ਉਨ੍ਹਾਂ ਨੇ 16 ਸਤੰਬਰ 2016 ਨੂੰ ਇਹ ਤਸਵੀਰ ਸਾਂਝੀ ਕੀਤੀ ਸੀ।
ਸਾਨੂੰ ਮਿਨਿਸਟਰੀ ਆਫ ਯੂਥ ਅਫੇਅਰ ਤੇ ਸਪੋਰਟਸ ਦੀ ਵੈੱਬਸਾਈਟ ‘ਤੇ ਅਰਜਨ ਅਵਾਰਡ ਜੇਤੂਆਂ ਦੀ ਜਾਣਕਾਰੀ ਮਿਲੀ। ਇੱਥੇ ਦਿੱਤੀ ਗਈ ਜਾਣਕਾਰੀ ਅਨੁਸਾਰ, ਰੋਹਿਤ ਸ਼ਰਮਾ ਨੂੰ ਸਾਲ 2015 ‘ਚ ਅਰਜਨ ਅਵਾਰਡ ਮਿਲਿਆ ਸੀ।
ਰੋਹਿਤ ਸ਼ਰਮਾ ਦੇ ਅਰਜਨ ਅਵਾਰਡ ਨਾਲ ਜੁੜੀਆਂ ਹੋਰ ਖਬਰਾਂ ਇੱਥੇ ਪੜ੍ਹੀਆਂ ਜਾ ਸਕਦੀਆਂ ਹਨ।
ਅੱਗੇ ਜਾਂਚ ਵਿੱਚ ਅਸੀਂ ਇਸ ਸਾਲ ਅਰਜਨ ਅਵਾਰਡ ਨਾਲ ਸਨਮਾਨਿਤ ਕੀਤੇ ਗਏ ਖਿਡਾਰੀਆਂ ਬਾਰੇ ਸਰਚ ਕੀਤਾ। ਸਾਨੂੰ Olympics.com ਦੀ ਵੈੱਬਸਾਈਟ ‘ਤੇ ਇਸ ਸਾਲ ਦੇ ਸਾਰੇ ਪੁਰਸਕਾਰਾਂ ਬਾਰੇ ਜਾਣਕਾਰੀ ਮਿਲੀ। ਇਹ ਸੂਚੀ ਇੱਥੇ ਵੇਖੀ ਜਾ ਸਕਦੀ ਹੈ।
ਜਾਂਚ ਦੇ ਅਗਲੇ ਪੜਾਅ ਵਿੱਚ ਅਸੀਂ ਦੈਨਿਕ ਜਾਗਰਣ ਦੇ ਖੇਡ ਸੰਪਾਦਕ ਅਭਿਸ਼ੇਕ ਤ੍ਰਿਪਾਠੀ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨਾਲ ਵਾਇਰਲ ਪੋਸਟ ਨੂੰ ਸਾਂਝਾ ਕੀਤਾ। ਇਸ ਨੂੰ ਦੇਖਣ ਤੋਂ ਬਾਅਦ ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਇਹ ਦਾਅਵਾ ਗ਼ਲਤ ਹੈ। ਉਨ੍ਹਾਂ ਨੇ ਦੱਸਿਆ ਕਿ ਰੋਹਿਤ ਸ਼ਰਮਾ ਨੂੰ 2015 ਵਿੱਚ ਅਰਜਨ ਅਵਾਰਡ ਮਿਲਿਆ ਸੀ।
ਜਾਂਚ ਦੇ ਅੰਤ ਵਿੱਚ ਗਲਤ ਪੋਸਟ ਕਰਨ ਵਾਲੇ ਪੇਜ ਦੀ ਜਾਂਚ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਪੇਜ ਨੂੰ 290K ਲੋਕ ਫਾਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਰੋਹਿਤ ਸ਼ਰਮਾ ਬਾਰੇ ਵਾਇਰਲ ਦਾਅਵਾ ਗੁੰਮਰਾਹਕੁੰਨ ਨਿਕਲਿਆ। ਰੋਹਿਤ ਸ਼ਰਮਾ ਨੂੰ 2015 ਵਿੱਚ ਅਰਜਨ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਹਾਲ ਹੀ ‘ਚ ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਅਰਜਨ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।