ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜ਼ੀ ਨਿਕਲਿਆ। ਭਾਜਪਾ ਦੇ ਪ੍ਰਵਕਤਾ ਸੰਬਿਤ ਪਾਤਰਾ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਸਕਰੀਨ ਸ਼ਾਟ ਫਰਜ਼ੀ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ‘ਚ ਵਾਧੇ ਤੋਂ ਬਾਅਦ ਸੋਸ਼ਲ ਮੀਡੀਆ ਤੇ ਭਾਰਤੀ ਜਨਤਾ ਪਾਰਟੀ ਦੇ ਪ੍ਰਵਕਤਾ ਸੰਬਿਤ ਪਾਤਰਾ ਦਾ ਇੱਕ ਬਿਆਨ ਵਾਇਰਲ ਹੋ ਰਿਹਾ ਹੈ। ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਤੇ ਇੱਕ ਗ੍ਰਾਫਿਕ ਪਲੇਟ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ, ਜਿਸ ਤੇ ਲਿਖਿਆ ਹੈ- “ਸੰਬਿਤ ਪਾਤਰਾ ਨੇ ਕਿਹਾ ਕਿ ਗੈਸ ਮਹਿੰਗੀ ਹੋਇਆ ਹੈ, ਸਿਲੰਡਰ ਨਹੀਂ।”ਯੂਜ਼ਰਸ ਇਸ ਨੂੰ ਸੱਚ ਮੰਨਦੇ ਹੋਏ ਸ਼ੇਅਰ ਕਰ ਰਹੇ ਹਨ। ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਵਿਸਥਾਰ ਨਾਲ ਜਾਂਚ ਕੀਤੀ ਅਤੇ ਦਾਅਵਾ ਫਰਜ਼ੀ ਪਾਇਆ। ਭਾਜਪਾ ਦੇ ਪ੍ਰਵਕਤਾ ਸੰਬਿਤ ਪਾਤਰਾ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ।
ਕੀ ਹੈ ਵਾਇਰਲ ਪੋਸਟ ‘ਚ ?
ਫੇਸਬੁੱਕ ਯੂਜ਼ਰ ”Kake Singh” ਨੇ 12 ਜੁਲਾਈ ਨੂੰ ਇਸ ਗ੍ਰਾਫਿਕ ਪਲੇਟ ਨੂੰ ਸ਼ੇਅਰ ਕਰਦੇ ਹੋਏ ਲਿਖਿਆ, ”ਤੁ ਸਮਝਾ ਜਨਾਰਦਨ ਵਿਸ਼ਵਰੂਪ ਸਿਰਫ ਗੈਸ ਮਹਿੰਗੀ ਹੋਈ ਹੈ, ਸਿਲੰਡਰ ਨਹੀਂ”।
ਸੰਬਿਤ ਪਾਤਰਾ ਦੀ ਤਸਵੀਰ ਦੇ ਨਾਲ ਗ੍ਰਾਫਿਕ ਪਲੇਟ ਤੇ ਲਿਖਿਆ ਹੈ Breaking News: ਸਿਰਫ਼ ਗੈਸ ਮਹਿੰਗਾ ਹੋਇਆ , ਸਿਲੰਡਰ ਨਹੀਂ: ਸੰਦੀਪ ਪਾਤਰਾ
ਮਹਿੰਗਾਈ ਦੇ ਮੁੱਦਿਆਂ ਤੇ ਖ਼ੂਬ ਬੋਲੇ ਸੰਦੀਪ ਪਾਤਰਾ , ਵਿਰੋਧੀਆਂ ਨੂੰ ਘੇਰਿਆ
ਪੋਸਟ ਦੇ ਕੰਟੇੰਟ ਨੂੰ ਜਿਉਂ ਦਾ ਤਿਉਂ ਪੇਸ਼ ਕੀਤਾ ਗਿਆ ਹੈ। ਇਸ ਪੋਸਟ ਦੇ ਆਰਕਾਈਵ ਵਰਜਨ ਨੂੰ ਇੱਥੇ ਕਲਿੱਕ ਕਰਕੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ ਅਸੀਂ ਗੂਗਲ ਤੇ ਕਈ ਕੀਵਰਡਸ ਦੁਆਰਾ ਖੋਜ ਕੀਤੀ, ਪਰ ਸਾਨੂੰ ਦਾਅਵੇ ਨਾਲ ਜੁੜੀ ਕੋਈ ਰਿਪੋਰਟ ਨਹੀਂ ਮਿਲੀ। ਸੋਚਣ ਵਾਲੀ ਗੱਲ ਇਹ ਹੈ ਕਿ ਜੇਕਰ ਸੰਬਿਤ ਪਾਤਰਾ ਦੇ ਵੱਲੋਂ ਅਜਿਹਾ ਬਿਆਨ ਦਿੱਤਾ ਗਿਆ ਹੁੰਦਾ ਤਾਂ ਕਿਤੇ ਨਾ ਕਿਤੇ ਇਸ ਨਾਲ ਜੁੜੀ ਕੋਈ ਰਿਪੋਰਟ ਜ਼ਰੂਰ ਹੁੰਦੀ ,ਪਰ ਸਾਨੂੰ ਵਾਇਰਲ ਗ੍ਰਾਫਿਕ ਪਲੇਟ ਨਾਲ ਜੁੜੀ ਕੋਈ ਰਿਪੋਰਟ ਨਹੀਂ ਮਿਲੀ।
ਜਾਂਚ ਨੂੰ ਅੱਗੇ ਵਧਾਉਂਦੇ ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਗ੍ਰਾਫਿਕ ਪਲੇਟ ਨੂੰ ਧਿਆਨ ਨਾਲ ਦੇਖਿਆ। ਇਸ ‘ਚ ਭਾਜਪਾ ਦੇ ਪ੍ਰਵਕਤਾ ਸੰਬਿਤ ਪਾਤਰਾ ਦੀ ਤਸਵੀਰ ਦੇ ਨਾਲ ਸੰਦੀਪ ਪਾਤਰਾ ਲਿਖਿਆ ਹੋਇਆ ਹੈ ਅਤੇ ਸਕਰੀਨ ਸ਼ਾਟ ਤੇ ਭਾਸ਼ਾ ਨਾਲ ਜੁੜੀਆਂ ਹੋਰ ਵੀ ਕਈ ਗਲਤੀਆਂ ਹਨ। ਜਿਸ ਕਾਰਨ ਇਸਦੇ ਫਰਜ਼ੀ ਹੋਣ ਦਾ ਸ਼ੱਕ ਹੁੰਦਾ ਹੈ।
ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਸੰਬਿਤ ਪਾਤਰਾ ਦੇ ਸੋਸ਼ਲ ਮੀਡੀਆ ਅਕਾਊਂਟਸ ਨੂੰ ਸਕੈਨ ਕਰਨਾ ਸ਼ੁਰੂ ਕੀਤਾ, ਪਰ ਸਾਨੂੰ ਵਾਇਰਲ ਦਾਅਵੇ ਨਾਲ ਜੁੜੀ ਕੋਈ ਵੀ ਪੋਸਟ ਨਹੀਂ ਮਿਲੀ।
ਅਸੀਂ ਭਾਜਪਾ ਦੇ ਸੋਸ਼ਲ ਮੀਡੀਆ ਅਕਾਊਂਟਸ ਦੀ ਵੀ ਜਾਂਚ ਕੀਤੀ, ਪਰ ਸਾਨੂੰ ਅਜਿਹਾ ਕੋਈ ਬਿਆਨ ਨਹੀਂ ਮਿਲਿਆ, ਜਿਵੇਂ ਕਿ ਵਾਇਰਲ ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ।
ਗੂਗਲ ਤੇ ਸਰਚ ਕਰਨ ਤੇ ਸਾਨੂੰ ਪਤਾ ਲੱਗਾ ਕਿ ਅਜਿਹੀਆਂ ਕਈ ਵੈੱਬਸਾਈਟਾਂ ਹਨ ਜਿਨ੍ਹਾਂ ਦੀ ਵਰਤੋਂ ਕਰਦੇ ਹੋਏ ਯੂਜ਼ਰ ਆਪਣੀ ਇੱਛਾ ਮੁਤਾਬਿਕ ਕਿਸੇ ਵੀ ਤਰ੍ਹਾਂ ਦੇ ਮੀਮ ਜਾਂ ਬ੍ਰੇਕਿੰਗ ਨਿਊਜ਼ ਨੂੰ ਡਿਜ਼ਾਈਨ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਅਸੀਂ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਵਕਤਾ ਵਿਜੇ ਸੋਨਕਰ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਦਾਅਵਾ ਗ਼ਲਤ ਹੈ। ਸੰਬਿਤ ਪਾਤਰਾ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ।
ਆਖਰੀ ਪੜਾਅ ਵਿੱਚ ਵਿਸ਼ਵਾਸ ਨਿਊਜ਼ ਨੇ ਇਸ ਪੋਸਟ ਨੂੰ ਸਾਂਝਾ ਕਰਨ ਵਾਲੇ ਯੂਜ਼ਰ ਦੀ ਸੋਸ਼ਲ ਸਕੈਨਿੰਗ ਕੀਤੀ। ਸਕੈਨਿੰਗ ਤੋਂ ਪਤਾ ਲੱਗਾ ਕਿ ਯੂਜ਼ਰ ਭਰਤਪੁਰ, ਰਾਜਸਥਾਨ ਦਾ ਰਹਿਣ ਵਾਲਾ ਹੈ। ਫੇਸਬੁੱਕ ਤੇ ਯੂਜ਼ਰ ਦੇ 257 ਦੋਸਤ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜ਼ੀ ਨਿਕਲਿਆ। ਭਾਜਪਾ ਦੇ ਪ੍ਰਵਕਤਾ ਸੰਬਿਤ ਪਾਤਰਾ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਸਕਰੀਨ ਸ਼ਾਟ ਫਰਜ਼ੀ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।