ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਫਰਜੀ ਪਾਇਆ। ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਹੈ। ਲੋਕ ਗ਼ਲਤ ਦਾਅਵਾ ਸੋਸ਼ਲ ਮੀਡਿਆ ‘ਤੇ ਵਾਇਰਲ ਕਰ ਰਹੇ ਹਨ।
ਨਵੀਂ ਦਿੱਲੀ (ਵਿਸ਼ਵਾਸ ਨਿਊਜ )। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਦੂਜੀ ਵਾਰ ਮਾਪੇ ਬਣੇ ਹਨ। ਮਾਤਾ ਚਰਨ ਕੌਰ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਹੈ। ਹੁਣ ਇਸ ਨਾਲ ਜੋੜਦੇ ਹੋਏ ਇੱਕ ਪੋਸਟ ਸ਼ੇਅਰ ਕੀਤੀ ਜਾ ਰਹੀ ਹੈ, ਜਿਕ ਵਿੱਚ ਦੋ ਬੱਚਿਆਂ ਦੀ ਫੋਟੋ ਲੱਗੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੀ ਮਾਤਾ ਨੇ ਜੁੜਵਾ ਬੱਚਿਆਂ ਨੂੰ ਜਨਮ ਦਿੱਤਾ ਹੈ।
ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜੀ ਨਿਕਲਿਆ। ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਇੱਕ ਬੇਟੇ ਨੂੰ ਜਨਮ ਦਿੱਤਾ ਹੈ। ਕੁਝ ਲੋਕ ਸੋਸ਼ਲ ਮੀਡਿਆ ‘ਤੇ ਗ਼ਲਤ ਪੋਸਟ ਸ਼ੇਅਰ ਕਰ ਰਹੇ ਹਨ।
ਫੇਸਬੁੱਕ ਯੂਜ਼ਰ ‘Gur Preet’ ਨੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਹੈ ਕਿ, “ਬਹੁਤ ਖੁਸ਼ੀ ਵਾਲੀ ਖ਼ਬਰ ਸੁਣੀ ਅੱਜ ਸਵੇਰੇ ਸਵੇਰੇ ਰੱਬ ਜੀ ਸਾਰੇ ਪਰਿਵਾਰ ਤੇ ਮੇਹਰ ਭਰਿਆ ਹੱਥ ਰੱਖਣਾ, ਆਗਿਆ ਵਾਪਿਸ ਸਿੱਧੂ ਮੂਸੇਵਾਲਾ। ਮਾਤਾ ਚਰਨ ਕੌਰ ਨੇ ਦਿੱਤਾ ਦੋ ਬੱਚਿਆਂ ਨੂੰ ਜਨਮ। ਪਰਿਵਾਰ ਅਤੇ ਚਾਹੁਣ ਵਾਲਿਆਂ ਨੂੰ ਵਧਾਈਆਂ।”
ਵਾਇਰਲ ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਅਸੀਂ ਦਾਅਵੇ ਦੀ ਸੱਚਾਈ ਜਾਨਣ ਲਈ ਨਿਊਜ ਸਰਚ ਕੀਤੀ। ਸਰਚ ਦੌਰਾਨ ਸਾਨੂੰ ਪੰਜਾਬੀ ਜਾਗਰਣ ਦੀ ਵੈਬਸਾਈਟ ‘ਤੇ ਇੱਕ ਖਬਰ ਮਿਲੀ। 17 ਮਾਰਚ 2024 ਨੂੰ (ਆਰਕਾਈਵ ਲਿੰਕ) ਪ੍ਰਕਾਸ਼ਿਤ ਖਬਰ ਵਿੱਚ ਦੱਸਿਆ ਗਿਆ ਹੈ ਕਿ, “ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦੇ ਦਿੱਤਾ ਹੈ। ਸਿੱਧੂ ਪਰਿਵਾਰ ‘ਚ ਗੂੰਜੀਆਂ ਕਿਲਕਾਰੀਆਂ ਦੇ ਬਾਅਦ ਸਿੱਧੂ ਮੂਸੇਵਾਲਾ ਦੇ ਫ਼ੈਨਾਂ ’ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਅਤੇ ਇਸ ਦੇ ਚੱਲਦਿਆਂ ਉਹ ਵੱਡੀ ਗਿਣਤੀ ‘ਚ ਘਰ ਪਹੁੰਚਣੇ ਸ਼ੁਰੂ ਹੋ ਗਏ ਹਨ।”
ਸਾਨੂੰ ‘PTC NEWS’ ਦੇ ਅਧਿਕਾਰਿਕ ਯੂਟਿਊਬ ਚੈਨਲ ‘ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਇੱਕ ਇੰਟਰਵਿਊ ਮਿਲਾ। 17 ਮਾਰਚ 2024 ਨੂੰ ਅਪਲੋਡ ਵੀਡੀਓ ਵਿੱਚ ਦੱਸਿਆ ਗਿਆ, “ਪੁੱਤ ਜੰਮੇ ‘ਤੇ ‘ਜਿਉਣ ਦਾ ਸਹਾਰਾ ਮਿਲ ਗਿਆ’, ਮੂਸੇਵਾਲਾ ਦੇ ਪਿਤਾ ਇਹ ਗੱਲ ਕਰਦੇ ਹੋ ਗਏ ਭਾਵੁਕ।”
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਆਪਣੇ ਪੁੱਤਰ ਨਾਲ ਇੱਕ ਤਸਵੀਰ ਸ਼ੇਅਰ ਕੀਤੀ। 17 ਮਾਰਚ 2024 ਨੂੰ ਕੀਤੀ ਪੋਸਟ ਵਿੱਚ ਉਨ੍ਹਾਂ ਨੇ ਲਿਖਿਆ, “ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ।ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।”
ਵੱਧ ਜਾਣਕਾਰੀ ਲਈ ਅਸੀਂ ਪੰਜਾਬੀ ਜਾਗਰਣ ਮਾਨਸਾ ਦੇ ਰਿਪੋਰਟਰ ਹਰਕ੍ਰਿਸ਼ਨ ਸ਼ਰਮਾ ਨਾਲ ਗੱਲ ਕੀਤੀ। ਉਨ੍ਹਾਂ ਨੇ ਵਾਇਰਲ ਦਾਅਵੇ ਨੂੰ ਫਰਜੀ ਦੱਸਿਆ ਹੈ।
ਪੜਤਾਲ ਦੇ ਅੰਤ ਵਿੱਚ ਅਸੀਂ ਪੋਸਟ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਪ੍ਰੋਫਾਈਲ ‘ਤੇ ਮੌਜੂਦ ਜਾਣਕਾਰੀ ਮੁਤਾਬਕ, ਯੂਜ਼ਰ ਦੇ 147K ਫੋਲੋਵਰਸ ਹਨ।
ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਫਰਜੀ ਪਾਇਆ। ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਹੈ। ਲੋਕ ਗ਼ਲਤ ਦਾਅਵਾ ਸੋਸ਼ਲ ਮੀਡਿਆ ‘ਤੇ ਵਾਇਰਲ ਕਰ ਰਹੇ ਹਨ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।