ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਏਸ਼ੀਆ ਕੱਪ ‘ਚ ਸ਼੍ਰੀਲੰਕਾ ਦੀ ਜਿੱਤ ਤੋਂ ਬਾਅਦ ਬੁਰਜ ਖਲੀਫਾ ‘ਤੇ ਸ਼੍ਰੀਲੰਕਾ ਦੇ ਝੰਡੇ ਨੂੰ ਪ੍ਰਦਰਸ਼ਿਤ ਕਰਨ ਦਾ ਦਾਅਵਾ ਗੁੰਮਰਾਹਕੁੰਨ ਸਾਬਿਤ ਹੋਇਆ। ਵਾਇਰਲ ਤਸਵੀਰ ਸਾਲ 2019 ਦੀ ਹੈ। ਸਾਲ 2019 ਵਿੱਚ ਸ਼੍ਰੀਲੰਕਾ ਵਿੱਚ ਛੇ ਬੰਬ ਧਮਾਕੇ ਹੋਏ ਸਨ। ਜਿਸ ਤੋਂ ਬਾਅਦ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਬੁਰਜ ਖਲੀਫਾ ‘ਤੇ ਸ਼੍ਰੀਲੰਕਾ ਦਾ ਝੰਡਾ ਲਹਿਰਾਇਆ ਗਿਆ ਸੀ। ਜਿਸ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤੀ ਜਾ ਰਹੀ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਬੁਰਜ ਖਲੀਫਾ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਬੁਰਜ ਖਲੀਫਾ ‘ਤੇ ਸ਼੍ਰੀਲੰਕਾ ਦਾ ਝੰਡਾ ਲਹਿਰਾਉਂਦਾ ਨਜ਼ਰ ਆ ਰਿਹਾ ਹੈ। ਇਸ ਤਸਵੀਰ ਨੂੰ ਸ਼ੇਅਰ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਏਸ਼ੀਆ ਕੱਪ 2022 ਦਾ ਖਿਤਾਬ ਜਿੱਤਣ ਤੋਂ ਬਾਅਦ ਬੁਰਜ ਖਲੀਫਾ ‘ਤੇ ਸ਼੍ਰੀਲੰਕਾ ਦਾ ਝੰਡਾ ਲਹਿਰਾਇਆ ਗਿਆ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁੰਨ ਸਾਬਿਤ ਹੋਇਆ। ਵਾਇਰਲ ਤਸਵੀਰ ਸਾਲ 2019 ਦੀ ਹੈ। ਸਾਲ 2019 ਵਿੱਚ ਸ਼੍ਰੀਲੰਕਾ ਵਿੱਚ ਛੇ ਬੰਬ ਧਮਾਕੇ ਹੋਏ ਸਨ। ਜਿਸ ਤੋਂ ਬਾਅਦ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਬੁਰਜ ਖਲੀਫਾ ‘ਤੇ ਸ਼੍ਰੀਲੰਕਾ ਦਾ ਝੰਡਾ ਲਹਿਰਾਇਆ ਗਿਆ। ਜਿਸ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤੀ ਜਾ ਰਹੀ ਹੈ।
ਕੀ ਹੈ ਵਾਇਰਲ ਪੋਸਟ ਵਿੱਚ
ਫੇਸਬੁੱਕ ਯੂਜ਼ਰ Chamara Prasad Lk ਨੇ ਵਾਇਰਲ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, “ਏਸ਼ੀਆ ਕੱਪ ‘ਚ ਸ਼੍ਰੀਲੰਕਾ ਦੀ ਜਿੱਤ ਤੋਂ ਬਾਅਦ ਬੁਰਜ ਖਲੀਫਾ।”
ਪੋਸਟ ਦਾ ਆਰਕਾਈਵ ਲਿੰਕ ਇੱਥੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ ਅਸੀਂ ਗੂਗਲ ਰਿਵਰਸ ਇਮੇਜ ਰਾਹੀਂ ਫੋਟੋ ਨੂੰ ਸਰਚ ਕੀਤਾ। ਇਸ ਦੌਰਾਨ ਸਾਨੂੰ ਬੁਰਜ ਖਲੀਫਾ ਦੇ ਅਧਿਕਾਰਤ ਟਵਿੱਟਰ ਅਕਾਉਂਟ ‘ਤੇ ਅਪਲੋਡ ਕੀਤੀ ਗਈ ਹੂਬਹੂ ਫੋਟੋ ਮਿਲੀ। ਤਸਵੀਰ ਨੂੰ 25 ਅਪ੍ਰੈਲ 2019 ਨੂੰ ਸ਼ੇਅਰ ਕੀਤਾ ਗਿਆ ਸੀ। ਕੈਪਸ਼ਨ ਮੁਤਾਬਿਕ , ਸ਼੍ਰੀਲੰਕਾ ਦਾ ਸਾਥ ਦੇਣ ਲਈ ਉਸਦੇ ਝੰਡੇ ਨੂੰ ਲਹਿਰਾਇਆ ਗਿਆ ਅਤੇ ਲਿਖਿਆ ਸੀ ਕਿ ਇਹ ਦੁਨੀਆ ਸਹਿਣਸ਼ੀਲਤਾ ਅਤੇ ਇੱਕ ਦੂਜੇ ਦੀ ਮੌਜੂਦਗੀ ਨਾਲ ਬਣੀ ਹੈ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਸੰਬੰਧਿਤ ਕੀਵਰਡਸ ਨਾਲ ਖੋਜ ਕਰਨੀ ਸ਼ੁਰੂ ਕੀਤੀ। ਇਸ ਦੌਰਾਨ ਸਾਨੂੰ ਵਾਇਰਲ ਦਾਅਵੇ ਨਾਲ ਜੁੜੀ ਇੱਕ ਰਿਪੋਰਟ ਦ ਹਿੰਦੂ ਦੀ ਵੈੱਬਸਾਈਟ ‘ਤੇ 26 ਅਪ੍ਰੈਲ 2019 ਨੂੰ ਪ੍ਰਕਾਸ਼ਿਤ ਮਿਲੀ। ਰਿਪੋਰਟ ‘ਚ ਦਿੱਤੀ ਗਈ ਜਾਣਕਾਰੀ ਮੁਤਾਬਿਕ ,ਸਾਲ 2019 ‘ਚ ਸ਼੍ਰੀਲੰਕਾ ‘ਚ ਅੱਤਵਾਦੀਆਂ ਨੇ ਸ਼੍ਰੀਲੰਕਾ ਦੇ ਤਿੰਨ ਚਰਚ ਅਤੇ ਤਿੰਨ ਹੋਟਲਾਂ ‘ਤੇ ਹਮਲਾ ਕਰਕੇ ਕੁੱਲ ਛੇ ਬੰਬ ਧਮਾਕੇ ਕੀਤੇ ਸਨ। ਜਿਸ ਤੋਂ ਬਾਅਦ ਧਮਾਕੇ ‘ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਬੁਰਜ ਖਲੀਫਾ ‘ਤੇ ਸ਼੍ਰੀਲੰਕਾ ਦਾ ਝੰਡਾ ਲਹਿਰਾਇਆ ਗਿਆ ਸੀ।
ਸਾਨੂੰ ਇਹ ਫੋਟੋ Getty Images ਦੀ ਵੈੱਬਸਾਈਟ ‘ਤੇ ਵੀ ਮਿਲੀ ਹੈ। ਵੈੱਬਸਾਈਟ ਮੁਤਾਬਿਕ ਇਹ ਫੋਟੋ ਸਾਲ 2019 ਦੀ ਹੈ।
ਸਰਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਇਸ ਬਾਰੇ ਖੋਜ ਸ਼ੁਰੂ ਕੀਤੀ ਕਿ ਕੀ ਸ਼੍ਰੀਲੰਕਾ ਦੀ ਜਿੱਤ ਤੋਂ ਬਾਅਦ ਬੁਰਜ ਖਲੀਫਾ ‘ਤੇ ਸ਼੍ਰੀਲੰਕਾ ਦਾ ਝੰਡਾ ਪ੍ਰਦਰਸ਼ਿਤ ਕੀਤਾ ਗਿਆ ਸੀ। ਸਾਨੂੰ ਇਸ ਸਮੇਂ ਦੌਰਾਨ ਕੋਈ ਭਰੋਸੇਯੋਗ ਮੀਡੀਆ ਰਿਪੋਰਟ ਨਹੀਂ ਮਿਲੀ ਹੈ। ਅਸੀਂ ਬੁਰਜ ਖਲੀਫਾ ਦੇ ਅਧਿਕਾਰਿਤ ਟਵਿੱਟਰ ਖਾਤੇ ਦੀ ਵੀ ਜਾਂਚ ਕੀਤੀ। ਸਾਨੂੰ ਉੱਥੇ ਵੀ ਕੋਈ ਜਾਣਕਾਰੀ ਨਹੀਂ ਮਿਲੀ।
ਵੱਧ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਡਿਜੀਟਲ ਦੇ ਸਪੋਰਟਸ ਹੈੱਡ ਵਿਪਲਵ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਦਾਅਵਾ ਗ਼ਲਤ ਹੈ। ਇਹ ਤਸਵੀਰ ਮੈਚ ਜਿੱਤਣ ਤੋਂ ਬਾਅਦ ਸ਼੍ਰੀਲੰਕਾ ਦੀ ਨਹੀਂ ਹੈ।
ਜਾਂਚ ਦੇ ਅੰਤ ਵਿੱਚ ਵਿਸ਼ਵਾਸ ਨਿਊਜ਼ ਨੇ ਫਰਜੀ ਪੋਸਟ ਕਰਨ ਵਾਲੇ ਯੂਜ਼ਰ Chamara Prasad Lk ਦੀ ਸੋਸ਼ਲ ਸਕੈਨਿੰਗ ਕੀਤੀ। ਪ੍ਰੋਫਾਈਲ ‘ਤੇ ਦਿੱਤੀ ਗਈ ਜਾਣਕਾਰੀ ਮੁਤਾਬਿਕ ਯੂਜ਼ਰ ਸ਼੍ਰੀਲੰਕਾ ਦਾ ਨਿਵਾਸੀ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਏਸ਼ੀਆ ਕੱਪ ‘ਚ ਸ਼੍ਰੀਲੰਕਾ ਦੀ ਜਿੱਤ ਤੋਂ ਬਾਅਦ ਬੁਰਜ ਖਲੀਫਾ ‘ਤੇ ਸ਼੍ਰੀਲੰਕਾ ਦੇ ਝੰਡੇ ਨੂੰ ਪ੍ਰਦਰਸ਼ਿਤ ਕਰਨ ਦਾ ਦਾਅਵਾ ਗੁੰਮਰਾਹਕੁੰਨ ਸਾਬਿਤ ਹੋਇਆ। ਵਾਇਰਲ ਤਸਵੀਰ ਸਾਲ 2019 ਦੀ ਹੈ। ਸਾਲ 2019 ਵਿੱਚ ਸ਼੍ਰੀਲੰਕਾ ਵਿੱਚ ਛੇ ਬੰਬ ਧਮਾਕੇ ਹੋਏ ਸਨ। ਜਿਸ ਤੋਂ ਬਾਅਦ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਬੁਰਜ ਖਲੀਫਾ ‘ਤੇ ਸ਼੍ਰੀਲੰਕਾ ਦਾ ਝੰਡਾ ਲਹਿਰਾਇਆ ਗਿਆ ਸੀ। ਜਿਸ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤੀ ਜਾ ਰਹੀ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।