Fact Check: ਬਜ਼ੁਰਗ ਮਾਤਾ ਨਾਲ ਵਾਪਰੀ ਇਹ ਘਟਨਾ ਹਾਲੀਆ ਨਹੀਂ ਪੁਰਾਣੀ ਹੈ, ਭ੍ਰਮਕ ਦਾਅਵੇ ਨਾਲ ਵੀਡੀਓ ਵਾਇਰਲ

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਭ੍ਰਮਕ ਨਿਕਲਿਆ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 2019 ਦਾ ਹੈ ਅਤੇ ਇਸ ਘਟਨਾ ਤੋਂ ਬਾਅਦ ਮਾਤਾ ਜੀ ਦੀ ਬਹੁਤ ਲੋਕਾਂ ਵੱਲੋਂ ਆਰਥਿਕ ਸਹਾਇਤਾ ਕੀਤੀ ਗਈ ਸੀ।

ਵਿਸ਼ਵਾਸ ਨਿਊਜ਼ (ਨਵੀਂ ਦਿੱਲੀ)। ਸੋਸ਼ਲ ਮੀਡੀਆ ਤੇ ਇੱਕ ਬਜ਼ੁਰਗ ਮਾਤਾ ਦੀ ਕਣਕ ਨੂੰ ਅੱਗ ਲੱਗਣ ਦਾ ਵੀਡੀਓ ਵਾਇਰਲ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡਿਆ ਯੂਜ਼ਰਸ ਇਸ ਅੱਠ ਸੈਕੰਡ ਦੇ ਵੀਡੀਓ ਨੂੰ ਹਾਲੀਆ ਦੱਸ ਕੇ ਸ਼ੇਅਰ ਕਰਦਿਆਂ ਮਾਤਾ ਜੀ ਦੀ ਮਦਦ ਕਰਨ ਦੀ ਅਪੀਲ ਕਰ ਰਹੇ ਹਨ।

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਭ੍ਰਮਕ ਨਿਕਲਿਆ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 2019 ਦਾ ਹੈ ਅਤੇ ਇਸ ਘਟਨਾ ਤੋਂ ਬਾਅਦ ਮਾਤਾ ਜੀ ਦੀ ਬਹੁਤ ਲੋਕਾਂ ਵੱਲੋਂ ਆਰਥਿਕ ਸਹਾਇਤਾ ਕੀਤੀ ਗਈ ਸੀ।

ਕੀ ਹੈ ਵਾਇਰਲ ਵੀਡੀਓ ਵਿੱਚ ?

ਫੇਸਬੁੱਕ ਯੂਜ਼ਰ ‘Gagandeep Kaur ‘ਨੇ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ ‘ਗਰੀਬ‌ ਮਾਤਾ ਦੀ ਸਾਰੀ ਕਣਕ ਮੱਚਗੀ 😢😢#wmk ਵੱਧ ਤੋਂ ਵੱਧ ਸ਼ੇਅਰ ਕਰਿਓ‌ ਜੀ ਤਾਂ ਜੋ ਇਸ ਮਾਤਾ ਦਾ ਪਤਾ ਲੱਗ ਸਕੇ 😢😢🙏
(ਮੇਰਾ ਪੇਜ ਜਰੂਰ ਲਾਇਕ ਕਰਿਓ ਜੀ, ਪਲੀਜ਼ .. ❤️ gagan__pp GAGANDEEP KAUR

ਇਸਦਾ ਆਰਕਾਈਵ ਵਰਜਨ ਇੱਥੇ ਦੇਖਿਆ ਜਾ ਸਕਦਾ ਹੈ। ਫੇਸਬੁੱਕ ਤੇ ਕਈ ਯੂਜ਼ਰਸ ਇਸ ਵੀਡੀਓ ਨੂੰ ਸਮਾਨ ਅਤੇ ਮਿਲਦੇ -ਜੁਲਦੇ ਦਾਅਵਿਆਂ ਨਾਲ ਸਾਂਝਾ ਕਰ ਰਹੇ ਹਨ।

ਪੜਤਾਲ

ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਸਭ ਤੋਂ ਪਹਿਲਾਂ ਵਾਇਰਲ ਵੀਡੀਓ ਨੂੰ ਧਿਆਨ ਨਾਲ ਦੇਖਿਆ। ਅਸੀਂ ਸੰਬੰਧਿਤ ਕੀਵਰਡ ਨਾਲ ਵੀਡੀਓ ਦੀ ਖੋਜ ਸ਼ੁਰੂ ਕੀਤੀ। ਸਾਨੂੰ ਇਹ ਵੀਡੀਓ ਫੇਸਬੁੱਕ ਯੂਜ਼ਰ “ਭਰਭੂਰ ਸਿੰਘ ਖ਼ਾਲਸਾ ਢਿੱਲਵਾਂ” ਜੋ ਇੱਕ ਸਮਾਜਸੇਵੀ ਵੱਜੋਂ ਕੰਮ ਆ ਰਹੇ ਹਨ ਦੇ ਫੇਸਬੁੱਕ ਅਕਾਊਂਟ ਤੇ 25 ਅਪ੍ਰੈਲ 2019 ਦਾ ਸਾਂਝਾ ਕੀਤਾ ਮਿਲਿਆ। ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ ਹੋਇਆ ਸੀ , “ਵੀਰ ਜੀ ਕਿਸੇ ਵੀ ਵੀਰ ਨੂੰ ਇਸ ਮਾਤਾ ਦਾ ਪਤਾ ਹੋਵੇ ਕਿਥੋ ਦੀ video ਹੈ ਜਰੂਰ ਦੱਸੋ ਵੀਰ ਜਿਸ ਨੂੰ ਨਹੀਂ ਪਤਾ ਅੱਗੇ share ਕਰਦੋ ਆਪਾ ਇਹਨਾਂ ਦੀ ਵੱਧ ਤੋਂ ਵੱਧ ਸੇਵਾ ਕਰਨੀ ਹੈ 😢🙏🏻ਮੈਰੀ ਸਾਰੇ ਭਰਾਵਾਂ ਨੂੰ ਬੇਨਤੀ ਹੈ ਕਿ ਸਾਨੂੰ ਜਰੂਰ ਪਤਾ ਕਰਕੇ ਦੱਸੋ ਵੀਰ 🙏🏻🙏🏻”

ਸਾਨੂੰ ਇੱਥੇ ਇੱਕ ਹੋਰ ਵੀਡੀਓ ਮਿਲਿਆ ਜਿਸ ਵਿੱਚ ਵਾਇਰਲ ਵੀਡੀਓ ਚ ਦਿੱਖ ਰਹੀ ਬਜ਼ੁਰਗ ਮਾਤਾ ਨਜ਼ਰ ਆ ਰਹੀ ਹੈ ਅਤੇ ਵੀਡੀਓ ਚ ਭਰਭੂਰ ਸਿੰਘ ਖ਼ਾਲਸਾ ਮਾਤਾ ਦੀ ਪੈਸੇ ਪੱਖੋਂ ਸਹਾਇਤਾ ਭੇਂਟ ਕਰ ਰਹੇ ਹਨ। ਤੁਸੀਂ ਇਸ ਵੀਡੀਓ ਨੂੰ ਹੇਠਾਂ ਕਲਿਕ ਕਰਕੇ ਵੇਖ ਸਕਦੇ ਹੋ।

ਅਸੀਂ ਤੁਹਾਨੂੰ ਦੱਸ ਦੇਈਏ ਕਿ ਕਈ ਯੂਜ਼ਰਸ ਨੇ ਵਾਇਰਲ ਪੋਸਟ ਦੇ ਕਮੇੰਟਸ ਵਿੱਚ ਵੀ ਇਸਨੂੰ ਪੁਰਾਣਾ ਦੱਸਿਆ।

ਵਾਇਰਲ ਵੀਡੀਓ ਬਾਰੇ ਜਾਣਕਾਰੀ ਲਈ ਅਸੀਂ ਭਰਭੂਰ ਸਿੰਘ ਖ਼ਾਲਸਾ ਢਿੱਲਵਾਂ ਨੂੰ ਉਨ੍ਹਾਂ ਦੇ ਫੇਸਬੁੱਕ ਤੇ ਦਿੱਤੇ ਨੰਬਰ ਤੇ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਵੀਡੀਓ ਪੁਰਾਣਾ ਹੈ ਅਤੇ ਅਸੀਂ ਇਸ ਮਾਤਾ ਦੀ ਮਦਦ ਕੀਤੀ ਸੀ। ਵੀਡੀਓ ਦਾ ਹੁਣ ਨਾਲ ਕੋਈ ਸੰਬੰਧ ਨਹੀਂ ਹੈ।

ਪੜਤਾਲ ਦੇ ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਸਾਨੂੰ ਪਤਾ ਲੱਗਿਆ ਕਿ ਯੂਜ਼ਰ ਪਠਾਨਕੋਟ ਦੀ ਰਹਿਣ ਵਾਲੀ ਹੈ ਅਤੇ ਉਸ ਦੇ 4.9K ਮਿੱਤਰ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਭ੍ਰਮਕ ਨਿਕਲਿਆ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 2019 ਦਾ ਹੈ ਅਤੇ ਇਸ ਘਟਨਾ ਤੋਂ ਬਾਅਦ ਮਾਤਾ ਜੀ ਦੀ ਬਹੁਤ ਲੋਕਾਂ ਵੱਲੋਂ ਆਰਥਿਕ ਸਹਾਇਤਾ ਕੀਤੀ ਗਈ ਸੀ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts