ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਐਲਵਿਸ਼ ਯਾਦਵ ਦੀ ਮਾਂ ਦੇ ਰੋਣ ਦਾ ਵਾਇਰਲ ਵੀਡੀਓ ਹਾਲ ਦਾ ਨਹੀਂ,ਬਲਕਿ ਕਰੀਬ ਅੱਠ ਮਹੀਨੇ ਪੁਰਾਣਾ ਹੈ, ਜਦੋਂ ਐਲਵਿਸ਼ ਕਲਰਸ ਦੇ ਸ਼ੋਅ ਬਿੱਗ ਬੌਸ ਦਾ ਹਿੱਸਾ ਬਣਨ ਲਈ ਗਏ ਸਨ।
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡਿਆ ‘ਤੇ ਅਲਵਿਸ਼ ਯਾਦਵ ਦੀ ਮਾਂ ਦੇ ਰੋਂਦੇ ਹੋਏ ਇੱਕ ਵੀਡੀਓ ਨੂੰ ਉਨ੍ਹਾਂ ਦੀ ਗ੍ਰਿਫਤਾਰੀ ਨਾਲ ਜੋੜਦੇ ਹੋਏ ਤੇਜ਼ੀ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਓ ਸ਼ੇਅਰ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਦਾ ਹੈ, ਜਦੋਂ ਉਨ੍ਹਾਂ ਦੀ ਮਾਂ ਬੁਰੀ ਤਰ੍ਹਾਂ ਰੋ ਰਹੀ ਸੀ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗ਼ਲਤ ਹੈ। ਇਹ ਵੀਡੀਓ ਹਾਲ ਦਾ ਨਹੀਂ, ਬਲਕਿ ਕਰੀਬ ਅੱਠ ਮਹੀਨੇ ਪੁਰਾਣਾ ਹੈ। ਜਦੋਂ ਐਲਵਿਸ਼ ਕਲਰਸ ਦੇ ਸ਼ੋਅ ਬਿੱਗ ਬੌਸ ਦਾ ਹਿੱਸਾ ਬਣਨ ਲਈ ਗਏ ਸੀ।
ਟਵਿੱਟਰ ਯੂਜ਼ਰ ਕਾਰਜੀ ਕੁਮਾਰ ਮਨੀਸ਼ ਨੇ 19 ਮਾਰਚ 2024 ਨੂੰ ਵਾਇਰਲ ਵੀਡੀਓ ਨੂੰ ਸਾਂਝਾ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, “ਅਲਵਿਸ਼ ਯਾਦਵ ਦੀ ਗ੍ਰਿਫਤਾਰੀ ਤੋਂ ਬਾਅਦ ਬੇਹੋਸ਼ ਹੋਈ ਮਾਂ।”
ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖੋ।
ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ ਅਸੀਂ ਯੂਟਿਊਬ ‘ਤੇ ਕੀਵਰਡਸ ਦੀ ਮਦਦ ਨਾਲ ਸਰਚ ਕਰਨਾ ਸ਼ੁਰੂ ਕੀਤਾ। ਸਾਨੂੰ ਵਾਇਰਲ ਵੀਡੀਓ (ਆਰਕਾਈਵ ਲਿੰਕ) 8 ਮਹੀਨੇ ਪਹਿਲਾਂ ਆਧਿਕਾਰਿਕ ਸਿਸਟਮ ਹੈਂਗ ਨਾਮ ਦੇ ਯੂਟਿਊਬ ਅਕਾਊਂਟ ‘ਤੇ ਮਿਲਿਆ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਐਲਵਿਸ਼ ਯਾਦਵ ਦੇ ਅਧਿਕਾਰਤ ਯੂਟਿਊਬ ਚੈਨਲ ਦੀ ਜਾਂਚ ਸ਼ੁਰੂ ਕੀਤੀ। ਸਾਨੂੰ ਵਾਇਰਲ ਵੀਡੀਓ (ਆਰਕਾਈਵ ਲਿੰਕ) ਦਾ ਇੱਕ ਲੰਮਾ ਵਰਜਨ ਇੱਕ ਅਗਸਤ 2023 ਨੂੰ ਸਾਂਝਾ ਕੀਤਾ ਹੋਇਆ ਮਿਲਿਆ। ਵੀਡੀਓ ਦੇਖਣ ਤੋਂ ਬਾਅਦ ਅਸੀਂ ਪਾਇਆ ਕਿ ਇਹ ਐਲਵਿਸ਼ ਯਾਦਵ ਦੇ ਬਿੱਗ ਬੌਸ ਸ਼ੋਅ ਵਿੱਚ ਹਿੱਸਾ ਲੈਣ ਦੇ ਸਮੇਂ ਦਾ ਹੈ। ਉਸ ਸਮੇਂ ਉਨ੍ਹਾਂ ਦੀ ਮਾਂ ਉਨ੍ਹਾਂ ਨਾਲ ਗੱਲ ਨਾ ਕਰ ਪਾਉਣ ਕਾਰਨ ਭਾਵੁਕ ਹੋ ਗਈ ਸੀ। ਇਸ ਕਰਕੇ ਉਹ ਰੋਣ ਲੱਗੀ ਸੀ। ਵੀਡੀਓ ਵਿੱਚ 9 ਮਿੰਟ 10 ਸੈਕਿੰਡ ਤੋਂ ਵਾਇਰਲ ਵੀਡੀਓ ਵਾਲੇ ਸੀਨ ਨੂੰ ਦੇਖਿਆ ਜਾ ਸਕਦਾ ਹੈ।
ਜਾਂਚ ਦੌਰਾਨ ਅਸੀਂ ਪਾਇਆ ਕਿ ਐਲਵਿਸ਼ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੀ ਮਾਂ ਨੇ ਕਈ ਨਿਊਜ਼ ਚੈਨਲਾਂ ਨੂੰ ਇੰਟਰਵਿਊ ਦਿੱਤੇ ਹਨ। ਇਸ ਦੌਰਾਨ ਉਹ ਐਲਵਿਸ਼ ਦੀ ਗ੍ਰਿਫਤਾਰੀ ਨੂੰ ਲੈ ਕੇ ਭਾਵੁਕ ਹੁੰਦੀ ਹੋਈ ਨਜ਼ਰ ਆਈ। ਹਾਲਾਂਕਿ ਵਾਇਰਲ ਵੀਡੀਓ ਉਨ੍ਹਾਂ ਦੇ ਗ੍ਰਿਫਤਾਰੀ ਤੋਂ ਬਾਅਦ ਦਾ ਨਹੀਂ ਸਗੋਂ, ਸੰਗੋ ਪੁਰਾਣਾ ਹੈ।
ਵਧੇਰੇ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਦੇ ਨੋਇਡਾ ਦੇ ਰਿਪੋਰਟਰ ਅਰਪਿਤ ਤ੍ਰਿਪਾਠੀ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਵੀਡੀਓ ਪੁਰਾਣੀ ਹੈ ਅਤੇ ਗ੍ਰਿਫਤਾਰੀ ਤੋਂ ਬਾਅਦ ਤੋਂ ਹੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
ਅੰਤ ਵਿੱਚ ਅਸੀਂ ਗੁੰਮਰਾਹਕੁੰਨ ਦਾਅਵੇ ਨਾਲ ਵੀਡੀਓ ਨੂੰ ਸਾਂਝਾ ਕਰਨ ਵਾਲੇ ਯੂਜ਼ਰ ਦੇ ਅਕਾਊਂਟ ਨੂੰ ਸਕੈਨ ਕੀਤਾ। ਅਸੀਂ ਪਾਇਆ ਕਿ ਯੂਜ਼ਰ ਨੂੰ 15 ਲੋਕ ਫਾਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਐਲਵਿਸ਼ ਯਾਦਵ ਦੀ ਮਾਂ ਦੇ ਰੋਣ ਦਾ ਵਾਇਰਲ ਵੀਡੀਓ ਹਾਲ ਦਾ ਨਹੀਂ,ਬਲਕਿ ਕਰੀਬ ਅੱਠ ਮਹੀਨੇ ਪੁਰਾਣਾ ਹੈ, ਜਦੋਂ ਐਲਵਿਸ਼ ਕਲਰਸ ਦੇ ਸ਼ੋਅ ਬਿੱਗ ਬੌਸ ਦਾ ਹਿੱਸਾ ਬਣਨ ਲਈ ਗਏ ਸਨ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।