Fact Check: ਬਠਿੰਡਾ ਬਰਨਾਲਾ ਰੋਡ ‘ਤੇ ਹੋਈ ਸੜਕ ਦੁਰਘਟਨਾ ਦੇ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਦੇ ਹੋਏ ਕੀਤਾ ਜਾ ਰਿਹਾ ਹੈ ਵਾਇਰਲ

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ। ਲੋਕ ਵੀਡੀਓ ਨੂੰ ਹਾਲੀਆ ਦੱਸਦਿਆਂ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।

ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਧੁੰਦ ‘ਚ ਕਈ ਗੱਡੀਆਂ ਦੀ ਆਪਸ ‘ਚ ਹੋਈ ਟੱਕਰ ਦੇਖੀ ਜਾ ਸਕਦੀ ਹੈ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕਰ ਰਹੇ ਹਨ ਕਿ ਬਠਿੰਡਾ ਬਰਨਾਲਾ ਰੋਡ ‘ਤੇ ਹੋਏ ਹਾਦਸੇ ਦਾ ਇਹ ਵੀਡੀਓ ਹਾਲੀਆ ਹੈ।

ਵਿਸ਼ਵਾਸ ਨਿਊਜ਼ ਨੇ ਪੜਤਾਲ ਵਿੱਚ ਪਾਇਆ ਕਿ ਵਾਇਰਲ ਵੀਡੀਓ ਪੁਰਾਣਾ ਹੈ। ਇਹ ਵੀਡੀਓ ਸਾਲ 2022 ਤੋਂ ਇੰਟਰਨੇਟ ‘ਤੇ ਮੌਜੂਦ ਹੈ। ਵਾਇਰਲ ਵੀਡੀਓ ਦਾ ਹਾਲ-ਫਿਲਹਾਲ ਨਾਲ ਕੋਈ ਸੰਬੰਧ ਨਹੀਂ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਯੂਜ਼ਰ Hardeep Singh ਨੇ (ਆਰਕਾਈਵ ਲਿੰਕ )18 ਨਵੰਬਰ ਨੂੰ ਵੀਡੀਓ ਸ਼ੇਅਰ ਕੀਤੀ ਹੈ ਅਤੇ ਲਿਖਿਆ ਹੈ, “Plzz like and follow ਬਠਿੰਡਾ ਬਰਨਾਲਾ ਰੋਡ”

ਫੇਸਬੁੱਕ ਅਤੇ ਇੰਸਟਾਗ੍ਰਾਮ ‘ਤੇ ਕਈ ਹੋਰ ਯੂਜ਼ਰਸ ਨੇ ਇਸ ਵੀਡੀਓ ਨੂੰ ਸਮਾਨ ਦਾਅਵੇ ਨਾਲ ਸ਼ੇਅਰ ਕੀਤਾ ਹੈ।

ਪੜਤਾਲ

ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਵੀਡੀਓ ਦੇ ਕੀਫਰੇਮ ਕੱਢੇ ਅਤੇ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਰਹੀ ਸਰਚ ਕੀਤਾ। ਸਾਨੂੰ ਵੀਡੀਓ Rattan Tv ਨਾਮ ਦੇ ਯੂਟਿਊਬ ਚੈਨਲ ‘ਤੇ ਅਪਲੋਡ ਮਿਲਾ। ਵੀਡੀਓ ਨੂੰ 4 ਦਸੰਬਰ 2023 ਨੂੰ ਅਪਲੋਡ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਮੁਤਾਬਕ, ਬਠਿੰਡਾ ਬਰਨਾਲਾ ਰੋਡ ਤੇ ਧੁੰਦ ਕਾਰਨ ਆਪਸ ਵਿਚ ਗੱਡੀਆਂ ਟੱਕਰਾਂ ਗਈਆਂ ਸੀ।

ਸਰਚ ਵਿੱਚ ਸਾਨੂੰ ਵੀਡੀਓ PUNJABI FUN ਨਾਮ ਦੇ ਯੂਟਿਊਬ ਚੈਨਲ ‘ਤੇ ਮਿਲਾ। 27 ਦਸੰਬਰ 2022 ਨੂੰ ਅਪਲੋਡ ਵੀਡੀਓ ਵਿਚ ਦੱਸਿਆ ਗਿਆ ਕਿ, ਬਰਨਾਲਾ ਤੋਂ ਬਠਿੰਡਾ ਰੋਡ ਤੇ ਧੁੰਦ ਕਾਰਨ ਹੋਇਆ ਬਹੁਤ ਵੱਡਾ ਐਕਸੀਡੈਂਟ।”

ਸਾਨੂੰ ਵਾਇਰਲ ਵੀਡੀਓ Raj Shutrane Wala ਨਾਮ ਦੇ ਫੇਸਬੁੱਕ ਯੂਜ਼ਰ ਵਲੋਂ ਸ਼ੇਅਰ ਮਿਲਾ। 23 ਦਸੰਬਰ 2022 ਨੂੰ ਸ਼ੇਅਰ ਵੀਡੀਓ ਨਾਲ ਕੈਪਸ਼ਨ ਵਿੱਚ ਲਿਖਿਆ ਹੋਇਆ ਹੈ,”ਧਿਆਨ ਰੱਖਿਆ ਕਰੋ ਵੀਰੇ ਬਰਨਾਲੇ ਤੋ ਬਠਿੰਡੇ ਦਾ ਹਾਲ ਦੇਖਲੋ ਕਿੰਨੇ ਐਕਸੀਡੈਟ ਹੋਗੇ ਧੁੰਦ ਕਾਰਨ 10 ਮਿੰਟ ਲੇਟ ਜਾਣਾ ਸਹੀ ਏਸ ਤੋ ਸੇਅਰ ਕਰਦੋ ਜੀ ਤਾ ਕੀ ਸਭ ਗੋਰ ਕਰਨ ਇਸ ਗੱਲ ਤੇ”

ਵੀਡੀਓ ਨੂੰ ਕਈ ਹੋਰ ਯੂਜ਼ਰਸ ਵਲੋਂ ਸਾਲ 2022 ਵਿੱਚ ਸ਼ੇਅਰ ਕੀਤਾ ਗਿਆ ਹੈ, ਜਿਸਨੂੰ ਇੱਥੇ ਵੇਖਿਆ ਜਾ ਸਕਦਾ ਹੈ।

ਅਸੀਂ ਵਾਇਰਲ ਵੀਡੀਓ ਨੂੰ ਪੰਜਾਬੀ ਜਾਗਰਣ ਬਰਨਾਲਾ ਦੇ ਰਿਪੋਰਟਰ ਜਸਵੀਰ ਸਿੰਘ ਵਜੀਦਕੇ ਨਾਲ ਸ਼ੇਅਰ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਵੀਡੀਓ ਪੁਰਾਣਾ ਹੈ।

ਗੂਗਲ ‘ਤੇ ਸਰਚ ਕਰਨ ‘ਤੇ ਸਾਨੂੰ ਹਾਲ ਦੀ ਕਈ ਖਬਰਾਂ ਮਿਲਿਆ, ਜਿਸ ਵਿੱਚ ਬਠਿਡਾ ਡੱਬਵਾਲੀ ਨੇਸ਼ਨਲ ਹਾਈਵੇ ‘ਤੇ ਹੋਏ ਦੁਰਘਟਨਾ ਬਾਰੇ ਦੱਸਿਆ ਗਿਆ ਹੈ। ਦੈਨਿਕ ਜਾਗਰਣ ਦੀ 16 ਨਵੰਬਰ 2024 ਨੂੰ ਪ੍ਰਕਾਸ਼ਿਤ ਖਬਰ ਵਿੱਚ ਦੱਸਿਆ ਗਿਆ,ਪੰਜਾਬ ਦੇ ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ ’ਤੇ ਸ਼ਨੀਵਾਰ ਸਵੇਰੇ ਸੰਘਣੀ ਧੁੰਦ ਕਾਰਨ ਇੱਕ ਟਰੱਕ ਸਮੇਤ ਛੇ ਵਾਹਨ ਆਪਸ ਵਿੱਚ ਟਕਰਾ ਗਏ। ਇਸ ਹਾਦਸੇ ਵਿੱਚ ਪੰਜ ਲੋਕ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਟਰੈਫਿਕ ਪੁਲੀਸ ਨੇ ਲੋਕਾਂ ਨੂੰ ਧੁੰਦ ਵਿੱਚ ਗੱਡੀ ਹੌਲੀ ਚਲਾਉਣ ਦੀ ਅਪੀਲ ਕੀਤੀ ਹੈ।

ਪਹਿਲਾ ਵੀ ਇਹ ਵੀਡੀਓ ਸੋਸ਼ਲ ਮੀਡਿਆ ‘ਤੇ ਵਾਇਰਲ ਹੋਇਆ ਸੀ ਅਤੇ ਅਸੀਂ ਵੀਡੀਓ ਨੂੰ ਲੈ ਕੇ ਬਠਿੰਡਾ ਪੰਜਾਬੀ ਜਾਗਰਣ ਦੇ ਸੀਨੀਅਰ ਸਟਾਫ ਰਿਪੋਰਟਰ ਗੁਰਤੇਜ ਸਿੱਧੂ ਨਾਲ ਸੰਪਰਕ ਕੀਤਾ ਸੀ। ਉਨ੍ਹਾਂ ਨੇ ਵੀਡੀਓ ਨੂੰ ਪੁਰਾਣਾ ਦੱਸਿਆ ਸੀ। ਫੈਕਟ ਚੈੱਕ ਰਿਪੋਰਟ ਨੂੰ ਇੱਥੇ ਪੜ੍ਹਿਆ ਜਾ ਸਕਦਾ ਹੈ।

ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਪਤਾ ਲੱਗਿਆ ਕਿ ਯੂਜ਼ਰ ਨੂੰ 5 ਹਜਾਰ ਲੋਕ ਫੋਲੋ ਕਰਦੇ ਹਨ ਅਤੇ ਯੂਜ਼ਰ ਬਠਿੰਡਾ ਦਾ ਰਹਿਣ ਵਾਲਾ ਹੈ।

ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ। ਲੋਕ ਵੀਡੀਓ ਨੂੰ ਹਾਲੀਆ ਦੱਸਦਿਆਂ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts