Fact Check : ਕਿਸਾਨ ਅੰਦੋਲਨ ਨਾਲ ਜੋੜ ਕੇ ਵਾਇਰਲ ਕੀਤੀ ਜਾ ਰਹੀ ਤਸਵੀਰ AI ਕ੍ਰੀਏਟਿਡ ਹੈ

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਤਸਵੀਰ ਕਿਸਾਨ ਅੰਦੋਲਨ ਦੀ ਨਹੀਂ ਹੈ, ਸਗੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਮਦਦ ਨਾਲ ਬਣਾਈ ਗਈ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ‘ਤੇ ਕਿਸਾਨ ਅੰਦੋਲਨ ਨੂੰ ਲੈ ਕੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇੱਕ ਸਿੱਖ ਵਿਅਕਤੀ ਨੂੰ ਸੜਕ ‘ਤੇ ਬੇਸਹਾਰਾ ਬੈਠਾ ਦੇਖਿਆ ਜਾ ਸਕਦਾ ਹੈ। ਪੋਸਟ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਕਿਸਾਨ ਅੰਦੋਲਨ ਦੀ ਅਸਲ ਤਸਵੀਰ ਹੈ।

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ‘ਚ ਪਾਇਆ ਕਿ ਵਾਇਰਲ ਤਸਵੀਰ ਕਿਸਾਨ ਅੰਦੋਲਨ ਦੀ ਨਹੀਂ ਹੈ, ਸਗੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਮਦਦ ਨਾਲ ਬਣਾਈ ਗਈ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਯੂਜ਼ਰ ‘ਜਾਟ ਕੌਮ’ ਨੇ 21 ਫਰਵਰੀ ਨੂੰ ਵਾਇਰਲ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ, ”ਹੋਣਗੀਆਂ ਤੁਹਾਡੇ ਕੋਲੋਂ, ਦੁਨੀਆਂ ਭਰ ਦੀਆਂ ਡਿਗਰੀਆਂ… ਅਨਦਾਤਾ ਦੀਆਂ ਨਮ ਅੱਖਾਂ ਨੂੰ ਨਹੀਂ ਪੜ੍ਹ ਸਕਦੇ ਤਾਂ ਅਨਪੜ੍ਹ ਹੋ ਤੁਸੀਂ …! “

ਪੋਸਟ ਦਾ ਆਰਕਾਇਵਡ ਵਰਜਨ ਨੂੰ ਇੱਥੇ ਵੇਖੋ।

ਪੜਤਾਲ

ਵਾਇਰਲ ਤਸਵੀਰ ਦੀ ਸੱਚਾਈ ਜਾਣਨ ਲਈ ਅਸੀਂ ਇਸ ਤਸਵੀਰ ਨੂੰ ਧਿਆਨ ਨਾਲ ਦੇਖਿਆ। ਤਸਵੀਰ ਵਿਚ ਦਿਖਾਈ ਦੇਣ ਵਾਲੇ ਵਿਅਕਤੀ ਦੇ ਚਿਹਰੇ ‘ਤੇ ਗੌਰ ਨਾਲ ਦੇਖਣ ਤੇ ਉਹ ਐਨੀਮੇਟਿਡ ਲੱਗ ਰਿਹਾ ਹੈ। ਨਾਲ ਹੀ ਇਸ ਵਿਅਕਤੀ ਦੇ ਹੱਥਾਂ ਅਤੇ ਉਂਗਲਾਂ ਦਾ ਰੰਗ ਵੱਖ ਹੈ।

ਇਸ ਤੋਂ ਬਾਅਦ ਅਸੀਂ ਜ਼ੂਮ ਇਨ ਕੀਤਾ ਅਤੇ ਤਸਵੀਰ ਵਿੱਚ ਪਿੱਛੇ ਖੜ੍ਹੇ ਪੁਲਿਸ ਮੁਲਾਜਮਾਂ ਨੂੰ ਦੇਖਿਆ। ਇਨ੍ਹਾਂ ਸਾਰੇ ਪੁਲਿਸ ਮੁਲਾਜ਼ਮਾਂ ਦੇ ਚਿਹਰੇ ਪਿਘਲਦੇ ਹੋਏ ਦਿੱਖ ਰਹੇ ਹਨ, ਦਾੜ੍ਹੀ ਅਤੇ ਮੁੱਛਾਂ ਬਿਲਕੁਲ ਇੱਕੋ ਜਿਹੀਆਂ ਹਨ।

ਤਸਵੀਰ ਵਿੱਚ ਦਿਖਾਈ ਦੇਣ ਵਾਲੀ ਸੜਕ ਵੀ ਕੁਝ ਜਿਆਦਾ ਹੀ ਚਿਕਨੀ ਹੈ।

ਤਸਵੀਰ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ, ਸਾਨੂੰ ਸ਼ੱਕ ਹੋਇਆ ਕਿ ਇਹ ਤਸਵੀਰ AI ਜਨਰੇਟਿਡ ਹੋ ਸਕਦੀ ਹੈ।

ਅਸੀਂ ਇਸ ਤਸਵੀਰ ਨੂੰ AI ਟੂਲਸ ਦੀ ਮਦਦ ਨਾਲ ਬਣੀਆਂ ਤਸਵੀਰਾਂ ਦੀ ਜਾਂਚ ਕਰਨ ਵਾਲੇ ਟੂਲ Hive Moderation ਦੀ ਮਦਦ ਨਾਲ ਚੈੱਕ ਕੀਤਾ। ਇਸ ਤਸਵੀਰ ਦੇ AI ਤੋਂ ਬਣੇ ਹੋਣ ਦੀ ਸੰਭਾਵਨਾ 99.9% ਨਿਕਲੀ।

ਤਸਵੀਰ ਨੂੰ ਚੈੱਕ ਕਰਨ ਵਾਲੇ ਇੱਕ ਦੂੱਜੇ ਟੂਲ aiornot.com ‘ਤੇ ਵੀ ਇਸ ਤਸਵੀਰ ਨੂੰ ਏਆਈ ਤੋਂ ਬਣੀ ਦੱਸਿਆ ਗਿਆ।

ਇਸ ਬਾਰੇ ਪੁਸ਼ਟੀ ਲਈ ਅਸੀਂ ਏਆਈ ਮਾਹਰ ਡਾਕਟਰ ਅਜ਼ਹਰ ਮਾਕਵੇ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਵਾਇਰਲ ਤਸਵੀਰ ਭੇਜੀ। ਉਨ੍ਹਾਂ ਦਾ ਕਹਿਣਾ ਹੈ, “ਇਹ ਏਆਈ ਜਨਰੇਟੇਡ ਤਸਵੀਰ ਹੈ। ਇਹ ਅਸਲੀ ਨਹੀਂ ਹੈ। ਇਸਨੂੰ AI ਟੂਲਸ ਦੀ ਮਦਦ ਨਾਲ ਬਣਾਇਆ ਗਿਆ ਹੈ।”

ਅੰਤ ਵਿੱਚ ਅਸੀਂ ਫੋਟੋ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਯੂਜ਼ਰ ਜਾਟ ਕੌਮ ਦੇ ਅਕਾਊਂਟ ਨੂੰ ਸਕੈਨ ਕੀਤਾ। ਅਸੀਂ ਪਾਇਆ ਕਿ ਯੂਜ਼ਰ ਨੂੰ 60 ਹਜ਼ਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਤਸਵੀਰ ਕਿਸਾਨ ਅੰਦੋਲਨ ਦੀ ਨਹੀਂ ਹੈ, ਸਗੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਮਦਦ ਨਾਲ ਬਣਾਈ ਗਈ ਹੈ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts