Fact Check: ਲੜਕੀ ਦੇ ਪਹਿਰਾਵੇ ‘ਚ ਦਿੱਖ ਰਹੇ ਫਰਾਰ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਐਡੀਟੇਡ ਹੈ

ਫਰਾਰ ਚੱਲ ਰਹੇ ‘ਵਾਰਿਸ ਪੰਜਾਬ ਦੇ’ ਦੇ ਪ੍ਰਮੁੱਖ ਅੰਮ੍ਰਿਤਪਾਲ ਸਿੰਘ ਦੀ ਲੜਕੀ ਦੀ ਪਹਿਰਾਵੇ ਵਾਲੀ ਤਸਵੀਰ ਐਡਿਟ ਕਰਕੇ ਤਿਆਰ ਕੀਤੀ ਗਈ ਹੈ। ਪੰਜਾਬ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰਨ ਲਈ ਵੱਖ-ਵੱਖ ਹੁਲੀਆ ਵਾਲੀ ਤਸਵੀਰਾਂ ਜਾਰੀ ਕੀਤੀਆਂ ਹਨ, ਪਰ ਲੜਕੀ ਦੀ ਸ਼ਕਲ ਵਾਲੀ ਉਸਦੀ ਤਸਵੀਰ ਐਡੀਟੇਡ ਹੈ।

Fact Check: ਲੜਕੀ ਦੇ ਪਹਿਰਾਵੇ ‘ਚ ਦਿੱਖ ਰਹੇ ਫਰਾਰ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਐਡੀਟੇਡ ਹੈ

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ‘ਵਾਰਿਸ ਪੰਜਾਬ ਦੇ’ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਪੰਜਾਬ ਪੁਲਿਸ ਨੇ ਉਸ ਦੀਆਂ ਕਈ ਤਸਵੀਰਾਂ ਜਾਰੀ ਕੀਤੀਆਂ ਹਨ। ਤਸਵੀਰਾਂ ਨੂੰ ਜਾਰੀ ਕਰਦਿਆਂ ਪੰਜਾਬ ਪੁਲਿਸ ਨੇ ਲੋਕਾਂ ਨੂੰ ਉਸਨੂੰ ਗ੍ਰਿਫਤਾਰ ਕਰਨ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਵਾਇਰਲ ਇੱਕ ਤਸਵੀਰ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਹੈ, ਜਿਸ ‘ਚ ਉਹ ਇੱਕ ਲੜਕੀ ਦੇ ਪਹਿਰਾਵੇ ‘ਚ ਨਜ਼ਰ ਆ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪੁਲਿਸ ਦੀ ਗ੍ਰਿਫ਼ਤ ‘ਚੋਂ ਭੱਜਣ ਲਈ ਉਸ ਨੇ ਆਪਣਾ ਰੂਪ ਲੜਕੀ ਵਰਗਾ ਬਣਾ ਲਿਆ ਹੈ।

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਇਹ ਦਾਅਵਾ ਗੁੰਮਰਾਹਕੁੰਨ ਪਾਇਆ ਗਿਆ। ਲੜਕੀ ਦੇ ਤਰ੍ਹਾਂ ਦਿੱਖ ਰਹੇ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਐਡਿਟ ਕਰਕੇ ਤਿਆਰ ਕੀਤੀ ਗਈ ਹੈ ,ਜਿਸਨੂੰ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਸੋਸ਼ਲ ਮੀਡੀਆ ਯੂਜ਼ਰ ‘Aashish Raghuvanshi’ ਨੇ ਵਾਇਰਲ ਤਸਵੀਰਾਂ (ਆਰਕਾਈਵ ਲਿੰਕ) ਦੇ ਕੋਲਾਜ ਨੂੰ ਸਾਂਝਾ ਕਰਦੇ ਹੋਏ ਲਿਖਿਆ, “Punjab Police releases different photos of Amritpal Singh with varied looks. Asks for public support to nab him. Fugitive Amritpal Singh changed his attire from a ‘Nihang’ to be in ‘normal boy’ look wearing pant and shirt and fled on a bike.”

ਕਈ ਹੋਰ ਯੂਜ਼ਰਸ ਨੇ ਇਹਨਾਂ ਤਸਵੀਰਾਂ ਨੂੰ ਮਿਲਦੇ – ਜੁਲਦੇ ਦਾਅਵੇ ਨਾਲ ਸਾਂਝਾ ਕੀਤਾ ਹੈ।

ਪੜਤਾਲ

ਵਾਇਰਲ ਪੋਸਟ ਵਿੱਚ ਅੰਮ੍ਰਿਤਪਾਲ ਸਿੰਘ ਦੀਆਂ ਪੰਜ ਤਸਵੀਰਾਂ ਸ਼ਾਮਲ ਕੀਤੀਆਂ ਗਈਆਂ ਹਨ। ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਨੇ ਫਰਾਰ ਚੱਲ ਰਹੇ ‘ਵਾਰਿਸ ਪੰਜਾਬ ਦੇ’ ਪ੍ਰਮੁੱਖ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਮਾਮਲੇ ਵਿੱਚ ਲੋਕਾਂ ਤੋਂ ਸਹਿਯੋਗ ਦੀ ਅਪੀਲ ਦੇ ਨਾਲ ਵੱਖ-ਵੱਖ ਪੁਸ਼ਾਕਾਂ ‘ਚ ਉਸਦੀ ਕਈ ਤਸਵੀਰਾਂ ਨੂੰ ਜਾਰੀ ਕੀਤਾ ਹੈ। ਨਿਊਜ਼ ਏਜੰਸੀ ਏਐਨਆਈ ਨੇ ਇਹ ਤਸਵੀਰਾਂ 21 ਮਾਰਚ 2023 ਨੂੰ ਆਪਣੇ ਅਧਿਕਾਰਿਤ ਟਵਿੱਟਰ ਹੈਂਡਲ ਤੋਂ ਪੰਜਾਬ ਪੁਲਿਸ ਦੇ ਇੰਸਪੈਕਟਰ ਜਨਰਲ ਸੁਖਚੈਨ ਸਿੰਘ ਗਿੱਲ ਦੇ ਬਿਆਨ ਦੇ ਨਾਲ ਪੋਸਟ ਕੀਤੀਆ ਗਈਆ।

ਵਾਇਰਲ ਪੋਸਟ ਵਿੱਚ ਵਰਤੀਆਂ ਗਈਆਂ ਪੰਜ ਤਸਵੀਰਾਂ ਵਿੱਚੋਂ ਚਾਰ ਅੰਮ੍ਰਿਤਪਾਲ ਸਿੰਘ ਦੀ ਭਾਲ ਵਿੱਚ ਪੰਜਾਬ ਪੁਲਿਸ ਵੱਲੋਂ ਜਾਰੀ ਕੀਤੀਆਂ ਗਈਆਂ ਤਸਵੀਰਾਂ ਨਾਲ ਮੇਲ ਖਾਂਦੀਆਂ ਹਨ।

ਇੱਕ ਫੋਟੋ ਜਿਸ ਵਿੱਚ ਅੰਮ੍ਰਿਤਪਾਲ ਸਿੰਘ ਲੜਕੀ ਦੇ ਪਹਿਰਾਵੇ ਵਿੱਚ ਨਜ਼ਰ ਆ ਰਿਹਾ ਹੈ, ਉਹ ਤਸਵੀਰ ਕਿਸੇ ਵੀ ਰਿਪੋਰਟ ਵਿੱਚ ਨਹੀਂ ਮਿਲੀ। ਇਸ ਤਸਵੀਰ ‘ਤੇ ਫੇਸਐਪ ਦਾ ਲੋਗੋ ਦਿਖਾਈ ਦੇ ਰਿਹਾ ਹੈ, ਜਿਸ ਤੋਂ ਸਪੱਸ਼ਟ ਹੈ ਕਿ ਇਸ ਤਸਵੀਰ ਨੂੰ ਫੇਸਐਪ ਨਾਮ ਦੇ ਐਪ ਦੀ ਵਰਤੋਂ ਕਰਕੇ ਬਣਾਇਆ ਗਿਆ ਹੈ।ਰਿਵਰਸ ਇਮੇਜ ਸਰਚ ‘ਚ ਅਸਲੀ ਤਸਵੀਰ ਮਿਲੀ, ਜਿਸ ਨੂੰ ਐਡਿਟ ਕਰਕੇ ਇਸ ਤਸਵੀਰ ਨੂੰ ਬਣਾਉਣ ਗਿਆ ਹੈ। ਅਸਲ ਤਸਵੀਰ ਅਤੇ ਸੰਪਾਦਿਤ ਤਸਵੀਰ ਵਿੱਚ ਅੰਤਰ ਨੂੰ ਹੇਠਾਂ ਦਿੱਤੇ ਕੋਲਾਜ ਵਿੱਚ ਸਪਸ਼ਟ ਤੌਰ ‘ਤੇ ਦੇਖਿਆ ਜਾ ਸਕਦਾ ਹੈ।

ਕਈ ਹੋਰ ਟਵਿੱਟਰ ਹੈਂਡਲ ਨੇ ਵੀ ਇਸ ਤਸਵੀਰ ਨੂੰ ਅੰਮ੍ਰਿਤਪਾਲ ਸਿੰਘ ਦਾ ਦੱਸਦੇ ਹੋਏ ਸ਼ੇਅਰ ਕੀਤਾ ਹੈ।

ਸਾਫ਼ ਹੈ ਕਿ ਲੜਕੀ ਦੇ ਪਹਿਰਾਵੇ ਵਿੱਚ ਨਜ਼ਰ ਆ ਰਹੇ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਨੂੰ ਐਡਿਟ ਕਰਕੇ ਬਣਾਇਆ ਗਿਆ ਹੈ। ਵਿਸ਼ਵਾਸ ਨਿਊਜ਼ ਨੇ ਵਾਇਰਲ ਤਸਵੀਰ ਸਬੰਧੀ ਦੈਨਿਕ ਜਾਗਰਣ ਦੇ ਚੰਡੀਗੜ੍ਹ ਦੇ ਸਮਾਚਾਰ ਸੰਪਾਦਕ ਵੀਰੇਂਦਰ ਸਿੰਘ ਰਾਵਤ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਸ ਹੀ ਕ੍ਰਮ ਵਿੱਚ ਉਨ੍ਹਾਂ ਨੇ ਉਸ ਦੀਆਂ ਕਈ ਤਸਵੀਰਾਂ ਜਾਰੀ ਕਰਕੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ,ਪਰ ਇਹ ਤਸਵੀਰ ਪੁਲੀਸ ਵੱਲੋਂ ਜਾਰੀ ਕੀਤੀ ਗਈ ਤਸਵੀਰ ਨਹੀਂ ਹੈ।

ਵਾਇਰਲ ਪੋਸਟ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਨੂੰ ਫੇਸਬੁੱਕ ‘ਤੇ ਕਰੀਬ 30,000 ਲੋਕ ਫੋਲੋ ਕਰਦੇ ਹਨ। ਹਿੰਦੀ ਭਾਸ਼ਾ ਵਿੱਚ ਵਿਸ਼ਵਾਸ ਨਿਊਜ਼ ਦੀ ਜਾਂਚ ਰਿਪੋਰਟ ਇੱਥੇ ਕਲਿੱਕ ਕਰਕੇ ਪੜ੍ਹੀ ਜਾ ਸਕਦੀ ਹੈ।

ਨਤੀਜਾ: ਫਰਾਰ ਚੱਲ ਰਹੇ ‘ਵਾਰਿਸ ਪੰਜਾਬ ਦੇ’ ਦੇ ਪ੍ਰਮੁੱਖ ਅੰਮ੍ਰਿਤਪਾਲ ਸਿੰਘ ਦੀ ਲੜਕੀ ਦੀ ਪਹਿਰਾਵੇ ਵਾਲੀ ਤਸਵੀਰ ਐਡਿਟ ਕਰਕੇ ਤਿਆਰ ਕੀਤੀ ਗਈ ਹੈ। ਪੰਜਾਬ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰਨ ਲਈ ਵੱਖ-ਵੱਖ ਹੁਲੀਆ ਵਾਲੀ ਤਸਵੀਰਾਂ ਜਾਰੀ ਕੀਤੀਆਂ ਹਨ, ਪਰ ਲੜਕੀ ਦੀ ਸ਼ਕਲ ਵਾਲੀ ਉਸਦੀ ਤਸਵੀਰ ਐਡੀਟੇਡ ਹੈ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts