Fact Check : ਬਠਿੰਡਾ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਤਹਿਤ ਗ੍ਰਿਫਤਾਰ ਕਿੱਤੇ ਗਏ ਵਿਅਕਤੀ ਦੀ ਤਸਵੀਰ ਗ਼ਲਤ ਦਾਅਵੇ ਨਾਲ ਵਾਇਰਲ

ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਵਾਇਰਲ ਤਸਵੀਰ ਨਾਲ ਕੀਤਾ ਜਾ ਰਿਹਾ ਦਾਅਵਾ ਫਰਜੀ ਨਿਕਲਿਆ। ਵਾਇਰਲ ਤਸਵੀਰ ਬਠਿੰਡਾ ਪੁਲਿਸ ਵਲੋਂ ਚਲਾਏ ਗਏ ਇੱਕ ਮੁਹਿੰਮ ਦੌਰਾਨ ਫੜੇ ਗਏ ਵਿਅਕਤੀ ਦੀ ਹੈ, ਜਿਨੂੰ ਹੁਣ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਪੰਜਾਬ ਸਰਕਾਰ ਵੱਲੋਂ ਕੌਮੀ ਖੇਡ ਦਿਵਸ ਮੌਕੇ ਸ਼ੁਰੂ ਕਰਵਾਈਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਤਹਿਤ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ 01 ਸਤੰਬਰ ਤੋਂ ਜ਼ਿਲ੍ਹੇ ਵਿਚ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਕਰਵਾਉਣ ਜਾ ਰਿਹਾ ਹੈ। ਇਸ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿਚ ਖੇਡ ਮੁਕਾਬਲੇ ਕਰਵਾਏ ਜਾਣਗੇ। ਹੁਣ ਇਸੇ ਨਾਲ ਜੋੜਦੇ ਹੋਏ ਇੱਕ ਤਸਵੀਰ ਸ਼ੇਅਰ ਕੀਤੀ ਜਾ ਰਹੀ ਹੈ, ਜਿਸ ਵਿੱਚ ਪੁਲਿਸ ਨਾਲ ਮੂੰਹ ‘ਤੇ ਕਾਲਾ ਕਪੜਾ ਪਾਏ ਇੱਕ ਆਦਮੀ ਨੂੰ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਆਮ ਆਦਮੀ ਪਾਰਟੀ ਦਾ ਸਰਕਲ ਪ੍ਰਧਾਨ ਹੈ, ਜਿਸ ਤੋਂ ਚੋਰੀ ਕੀਤੇ ਮਹਿੰਗੇ ਮੋਬਾਇਲ ਬਰਾਮਦ ਕੀਤੇ ਗਏ।

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜੀ ਸਾਬਿਤ ਹੋਇਆ। ਵਾਇਰਲ ਤਸਵੀਰ ਬਠਿੰਡਾ ਪੁਲਿਸ ਵਲੋਂ ਮਾੜੇ ਅਨਸਰਾਂ ਖਿਲ਼ਾਫ ਚਲਾਈ ਗਈ ਮੁਹਿੰਮ ਤਹਿਤ ਗ੍ਰਿਫਤਾਰ ਕਿੱਤੇ ਗਏ ਇੱਕ ਵਿਅਕਤੀ ਦੀ ਹੈ, ਜਿਸਦੇ ਕੋਲੋਂ ਪੁਲਿਸ ਨੇ ਇੱਕ ਪਿਸਟਲ ਦੇਸੀ,30 ਬੋਰ ਸਮੇਤ 3 ਜਿੰਦਾ ਰੌਂਦ ਬਰਾਮਦ ਕੀਤੇ ਹੈ। ਤਸਵੀਰ ਨੂੰ ਹੁਣ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਯੂਜ਼ਰ ‘ਜਸਵਿੰਦਰ ਮਾਕੜ ਰਾਮਗੜ੍ਹੀਆਂ’ ਨੇ 31 ਅਗਸਤ 2023 ਨੂੰ ਵਾਇਰਲ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ ,”ਬਠਿੰਡਾ ਦੇ ਖੇਡ ਸਟੇਡੀਅਮ ਵਿੱਚ ਹੋਏ ਖੇਡਾਂ ਵਤਨ ਪੰਜਾਬ ਦੀਆਂ ਦੇ ਪ੍ਰੋਗਰਾਮ ਵਿੱਚ ਆਮ ਆਦਮੀ ਪਾਰਟੀ ਦਾ ਸਰਕਲ ਪ੍ਰਧਾਨ ਤੋਂ ਚੋਰੀ ਕੀਤੇ ਮਹਿੰਗੇ ਮੋਬਾਇਲ ਬਰਾਮਦ।ਵੀ ਵੀ ਆਈ ਪੀ ਪਾਸ ਦੇਣ ਤੇ ਆਮ ਆਦਮੀ ਪਾਰਟੀ ਨੂੰ ਨੋਟਿਸ ਜਾਰੀ । ਅਸੀਂ ਤਾਂ ਚੋਰੀ ਵੀ ਵੀ ਆਈ ਪੀ ਪਾਸ ਲੈ ਕੇ ਕਰਦੇ ਹਾਂ। ਛਤੜ ਛਾਲ ਚ਼ ਪਹਿਲੀ ਵਾਰ ਇੰਨਕਲਾਬ ਪੂਰੇ ਜੋਬਨ ਤੇ। #Proudbesheeps #ਭੇਡਾਂ।”

ਸੋਸ਼ਲ ਮੀਡਿਆ ਤੇ ਕਈ ਯੂਜ਼ਰਸ ਨੇ ਇਸ ਤਸਵੀਰ ਨੂੰ ਸਮਾਨ ਅਤੇ ਮਿਲਦੇ- ਜੁਲਦੇ ਦਾਅਵਿਆਂ ਨਾਲ ਸ਼ੇਅਰ ਕੀਤਾ ਹੈ। ਇਸ ਪੋਸਟ ਦਾ ਆਰਕਾਈਵ ਵਰਜਨ ਇੱਥੇ ਕਲਿੱਕ ਕਰਕੇ ਦੇਖਿਆ ਜਾ ਸਕਦਾ ਹੈ।

ਪੜਤਾਲ

ਵਾਇਰਲ ਤਸਵੀਰ ਦੀ ਪੜਤਾਲ ਲਈ ਅਸੀਂ ਗੂਗਲ ਲੇਂਸ ਦਾ ਇਸਤੇਮਾਲ ਕੀਤਾ। ਇਸ ਦੌਰਾਨ ਸਾਨੂੰ ਅਸਲ ਤਸਵੀਰ ਕਈ ਥਾਵਾਂ ‘ਤੇ ਅਪਲੋਡ ਮਿਲੀ। ਬਠਿੰਡਾ ਪੁਲਿਸ ਦੇ ਵੇਰੀਫਾਈਡ ਫੇਸਬੁੱਕ ਪੇਜ ‘ਤੇ 29 ਅਗਸਤ 2023 ਨੂੰ ਵਾਇਰਲ ਤਸਵੀਰ ਨੂੰ ਸ਼ੇਅਰ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਮੁਤਾਬਿਕ, “ਮਾੜੇ ਅਨਸਰਾਂ ਖਿਲ਼ਾਫ ਚਲਾਈ ਗਈ ਮੁਹਿੰਮ ਤਹਿਤ ਬਠਿੰਡਾ ਪੁਲਿਸ (ਸੀ.ਆਈ.ਏ ਸਟਾਫ-1) ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜੇ ਵਿੱਚੋਂ ਇੱਕ ਪਿਸਟਲ ਦੇਸੀ .30 ਬੋਰ ਸਮੇਤ 3 ਜਿੰਦਾ ਰੌਂਦ ਬਰਾਮਦ ਕੀਤੇ ਗਏ।”

ਸਾਨੂੰ ਅਸਲ ਤਸਵੀਰ ਬਠਿੰਡਾ ਪੁਲਿਸ ਦੇ ਵੇਰੀਫਾਈਡ ਟਵਿੱਟਰ ਹੈਂਡਲ ‘ਤੇ ਵੀ ਮਿਲੀ। 29 ਅਗਸਤ 2023 ਨੂੰ ਤਸਵੀਰ ਨਾਲ ਲਿਖਿਆ ਗਿਆ ਹੈ, “ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਬਠਿੰਡਾ ਪੁਲਿਸ (ਸੀ.ਆਈ.ਏ. ਸਟਾਫ਼-1) ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ 30 ਬੋਰ ਸਮੇਤ 3 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। #Action AgainstCrime “

ਅਸਲ ਤਸਵੀਰ ਨੂੰ ਬਠਿੰਡਾ ਪੁਲਿਸ ਦੇ ਅਧਿਕਾਰਿਕ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਦੇਖਿਆ ਜਾ ਸਕਦਾ ਹੈ। ਇੱਥੇ ਵੀ ਓਹੀ ਜਾਣਕਾਰੀ ਦਿੱਤੀ ਗਈ ਹੈ, ਜੋ ਹਰ ਥਾਂ ਮੌਜੂਦ ਹੈ।

ਜਾਂਚ ਵਿੱਚ ਅੱਗੇ ਅਸੀਂ ਇਹ ਸਰਚ ਕੀਤਾ ਕਿ ਖੇਡਾਂ ਵਤਨ ਪੰਜਾਬ ਦੀਆਂ ਪ੍ਰੋਗਰਾਮ ਦੌਰਾਨ ਅਜਿਹਾ ਕੁਝ ਵਾਪਰਿਆ ਸੀ ਜਾਂ ਨਹੀਂ। ਸਾਨੂੰ ਸਰਚ ਦੌਰਾਨ ਅਜਿਹੀ ਕੋਈ ਖਬਰ ਨਹੀਂ ਮਿਲੀ। ਜੇਕਰ ਅਜਿਹਾ ਕੁਝ ਵਾਪਰਿਆ ਹੁੰਦਾ ਤਾਂ ਇਸ ਬਾਰੇ ਖਬਰ ਜ਼ਰੂਰ ਹੋਣੀ ਸੀ। ਦੱਸ ਦੇਈਏ ਕਿ ‘ਖੇਡਾਂ ਵਤਨ ਪੰਜਾਬ ਦੀਆਂ-2023’ (ਸੀਜ਼ਨ-2) ਤਹਿਤ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ 01 ਸਤੰਬਰ ਤੋਂ ਜ਼ਿਲ੍ਹੇ ਵਿਚ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਕਰਵਾਉਣ ਜਾ ਰਿਹਾ ਹੈ। ਪਿਛਲੇ ਸਾਲ ਕਰਵਾਏ ‘ਖੇਡਾਂ ਵਤਨ ਪੰਜਾਬ ਦੀਆਂ ਦੇ ਪਹਿਲੇ ਸੀਜ਼ਨ’ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ। ਅਤੇ ਇਸ ਸਾਲ ਵੀ ਲੋਕਾਂ ਵਿੱਚ ਇਸ ਨੂੰ ਲੈ ਕੇ ਬਹੁਤ ਉਤਸ਼ਾਹ ਹੈ।

ਵੱਧ ਜਾਣਕਾਰੀ ਲਈ ਅਸੀਂ ਬਠਿੰਡਾ ਪੰਜਾਬੀ ਜਾਗਰਣ ਦੇ ਜ਼ਿਲ੍ਹਾ ਇੰਚਾਰਜ ਗੁਰਤੇਜ ਸਿੱਧੂ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਵਾਇਰਲ ਦਾਅਵੇ ਨੂੰ ਫਰਜੀ ਦੱਸਿਆ ਹੈ। ਉਨ੍ਹਾਂ ਦੌਰਾਨ ਅਜਿਹੀ ਕੋਈ ਘਟਨਾ ਨਹੀਂ ਹੋਈ ਸੀ, ਜੇਕਰ ਅਜਿਹਾ ਕੁਝ ਵੀ ਹੋਇਆ ਹੁੰਦਾ ਤਾਂ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੋਣੀ ਸੀ।

ਪੜਤਾਲ ਦੇ ਅੰਤ ਵਿੱਚ ਅਸੀਂ ਫਰਜੀ ਦਾਅਵੇ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਸਾਨੂੰ ਪਤਾ ਲਗਿਆ, ਯੂਜ਼ਰ ਬਠਿੰਡਾ ਦਾ ਰਹਿਣ ਵਾਲਾ ਹੈ ਅਤੇ 2017 ਤੋਂ ਫੇਸਬੁੱਕ ‘ਤੇ ਐਕਟਿਵ ਹੈ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਵਾਇਰਲ ਤਸਵੀਰ ਨਾਲ ਕੀਤਾ ਜਾ ਰਿਹਾ ਦਾਅਵਾ ਫਰਜੀ ਨਿਕਲਿਆ। ਵਾਇਰਲ ਤਸਵੀਰ ਬਠਿੰਡਾ ਪੁਲਿਸ ਵਲੋਂ ਚਲਾਏ ਗਏ ਇੱਕ ਮੁਹਿੰਮ ਦੌਰਾਨ ਫੜੇ ਗਏ ਵਿਅਕਤੀ ਦੀ ਹੈ, ਜਿਨੂੰ ਹੁਣ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts