Fact Check : ਬੱਚੇ ਨਾਲ ਸ਼ੇਅਰ ਕੀਤੀ ਜਾ ਰਹੀ ਦੀਪਿਕਾ ਪਾਦੂਕੋਣ ਦੀਆਂ ਤਸਵੀਰਾਂ ਐਡੀਟੇਡ ਹੈ, ਫਰਜ਼ੀ ਦਾਅਵਾ ਵਾਇਰਲ

ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਬੱਚੇ ਨੂੰ ਗੋਦ ‘ਚ ਫੜੇ ਅਦਾਕਾਰਾ ਦੀਪਿਕਾ ਪਾਦੂਕੋਣ ਦੀ ਵਾਇਰਲ ਤਸਵੀਰਾਂ ਐਡੀਟੇਡ ਹੈ। ਲੋਕ ਇਨ੍ਹਾਂ ਤਸਵੀਰਾਂ ਨੂੰ ਅਸਲੀ ਸਮਝ ਕੇ ਗ਼ਲਤ ਦਾਅਵਿਆਂ ਨਾਲ ਸ਼ੇਅਰ ਕਰ ਰਹੇ ਹਨ।

Fact Check : ਬੱਚੇ ਨਾਲ ਸ਼ੇਅਰ ਕੀਤੀ ਜਾ ਰਹੀ ਦੀਪਿਕਾ ਪਾਦੂਕੋਣ ਦੀਆਂ ਤਸਵੀਰਾਂ ਐਡੀਟੇਡ ਹੈ, ਫਰਜ਼ੀ ਦਾਅਵਾ ਵਾਇਰਲ

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡਿਆ ‘ਤੇ ਦੀਪਿਕਾ ਪਾਦੂਕੋਣ ਦੀ ਕੁਝ ਤਸਵੀਰਾਂ ਦਾ ਕੋਲਾਜ ਵਾਇਰਲ ਹੋ ਰਿਹਾ ਹੈ, ਜਿਸ ‘ਚ ਉਨ੍ਹਾਂ ਦੀ ਗੋਦ ‘ਚ ਇਕ ਬੱਚੇ ਨੂੰ ਦੇਖਿਆ ਜਾ ਸਕਦਾ ਹੈ। ਕੁਝ ਯੂਜ਼ਰਸ ਇਸ ਪੋਸਟ ਨੂੰ ਸ਼ੇਅਰ ਕਰ ਦਾਅਵਾ ਕਰ ਰਹੇ ਹਨ ਕਿ ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੇ ਘਰ ਬੱਚੇ ਨੇ ਜਨਮ ਲਿਆ ਹੈ।

ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਫਰਜ਼ੀ ਪਾਇਆ। ਅਸਲ ਵਿੱਚ ਬੱਚੇ ਦੇ ਨਾਲ ਦੀਪਿਕਾ ਪਾਦੂਕੋਣ ਦੀਆਂ ਇਹ ਤਸਵੀਰਾਂ ਐਡੀਟੇਡ ਹੈ। ਜਿਸ ਨੂੰ ਲੋਕ ਸੱਚ ਸਮਝ ਕੇ ਗ਼ਲਤ ਦਾਅਵਿਆਂ ਨਾਲ ਸਾਂਝਾ ਕਰ ਰਹੇ ਹਨ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਪੇਜ Haryanvi Dance Fans ਨੇ 28 ਅਗਸਤ 2024 ਨੂੰ ਪੋਸਟ ਨੂੰ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ, “ਖੁਸ਼ਖਬਰੀ! ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਨੂੰ 7 ਮਹੀਨੇ ਦੀ ਪ੍ਰੈਗਨੈਂਸੀ ਤੋਂ ਬਾਅਦ ਪਹਿਲੀ ਵਾਰ ਬੱਚੇ ਦਾ ਜਨਮ ਹੋਇਆ 7 ਮਹੀਨੇ ਦੇ ਬੱਚੇ ਕਮਜ਼ੋਰ ਹੁੰਦੇ ਹੈ ਉਨ੍ਹਾਂ ਦੇ ਬਚਣ ਦੀ ਆਸ਼ਾ ਘੱਟ ਹੁੰਦੀ ਹੈ ਕਿਰਪਾ ਆਪਣੇ ਆਸ਼ੀਰਵਾਦ ਦਿਓ।”

ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।

ਪੜਤਾਲ

ਅਦਾਕਾਰਾ ਦੀਪਿਕਾ ਪਾਦੂਕੋਣ ਨੇ 29 ਫਰਵਰੀ 2024 ਨੂੰ ਆਪਣੀ ਪ੍ਰੈਗਨੈਂਸੀ ਦੀ ਘੋਸ਼ਣਾ ਕੀਤੀ ਸੀ। ਜਿਸ ਵਿੱਚ ਉਨ੍ਹਾਂ ਨੇ ਦੱਸਿਆ ਸੀ ਕਿ ਉਨ੍ਹਾਂ ਦੀ ਡਿਲੀਵਰੀ ਸਤੰਬਰ 2024 ਵਿੱਚ ਹੋਵੇਗੀ। ਜਿਸ ਤੋਂ ਸਾਫ਼ ਹੁੰਦਾ ਹੈ ਕਿ ਵਾਇਰਲ ਦਾਅਵਾ ਗਲਤ ਹੈ।

ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਵਾਇਰਲ ਕੋਲਾਜ ਵਿੱਚ ਵਰਤੀਆਂ ਗਈਆਂ ਤਸਵੀਰਾਂ ਨੂੰ ਗੂਗਲ ਲੇਂਸ ਰਾਹੀਂ ਸਰਚ ਕੀਤਾ। ਸਾਨੂੰ ਅਸਲੀ ਤਸਵੀਰ Doctors Hospital of Laredo ਦੇ ਫੇਸਬੁੱਕ ਪੇਜ ‘ਤੇ ਮਿਲੀ। ਇਹ ਤਸਵੀਰ 4 ਜਨਵਰੀ 2022 ਨੂੰ ਸ਼ੇਅਰ ਕੀਤੀ ਗਈ ਹੈ। ਦਿੱਤੀ ਗਈ ਜਾਣਕਾਰੀ ਮੁਤਾਬਕ, ਇਹ ਤਸਵੀਰ ਡਾਕਟਰਸ ਹਸਪਤਾਲ ਦੀ ਹੈ, ਜਿੱਥੇ ਨਵੇਂ ਸਾਲ 2022 ‘ਚ ਜਨਮੀ ਬੱਚੀ ਸਿੰਡੀ ਸ਼ਾਵੇਜ਼ ਦਾ ਸਵਾਗਤ ਕੀਤਾ ਗਿਆ ਸੀ। ਇਸੇ ਤਸਵੀਰ ਨੂੰ ਐਡਿਟ ਕਰ ਇਸ ਵਿੱਚ ਦੀਪਿਕਾ ਪਾਦੂਕੋਣ ਦਾ ਚਿਹਰਾ ਲਗਾ ਦਿੱਤਾ ਗਿਆ ਹੈ।

ਸਰਚ ਦੌਰਾਨ ਸਾਨੂੰ ਤਸਵੀਰ ਨਾਲ ਜੁੜੀ ਰਿਪੋਰਟ lmtonline.com ਦੀ ਵੈੱਬਸਾਈਟ ‘ਤੇ ਮਿਲੀ। ਇਹ ਰਿਪੋਰਟ 2 ਜਨਵਰੀ 2022 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ। ਖਬਰ ਮੁਤਾਬਕ, ਫੋਟੋ ਵਿੱਚ ਸਿੰਡੀ ਸ਼ਾਵੇਜ਼ ਨਾਂ ਦੀ ਔਰਤ ਹੈ, ਜਿਸ ਦੀ ਧੀ ਦਾ ਜਨਮ ਨਵੇਂ ਸਾਲ ਵਿੱਚ ਡਾਕਟਰਸ ਹਸਪਤਾਲ ਵਿੱਚ ਹੋਇਆ ਸੀ। ਨਵੇਂ ਸਾਲ ਵਿੱਚ ਜਨਮੇ ਬੱਚੇ ਅਤੇ ਮਾਂ ਨੂੰ ਹਸਪਤਾਲ ਵੱਲੋਂ ਤੋਹਫ਼ੇ ਦਿੱਤੇ ਜਾਂਦੇ ਹਨ।

ਦੁਜੀ ਫੋਟੋ

ਹੁਣ ਅਸੀਂ ਕੋਲਾਜ ਦੀ ਦੂਜੀ ਤਸਵੀਰ ਨੂੰ ਸਰਚ ਕੀਤਾ। ਅਸੀਂ ਗੂਗਲ ਇਮੇਜ ਦੀ ਵਰਤੋਂ ਕੀਤੀ। ਸਾਨੂੰ ਤਸਵੀਰ purelytwins.com ਦੀ ਵੈਬਸਾਈਟ ‘ਤੇ ਮਿਲਦੀ-ਜੁਲਦੀ ਫੋਟੋ ਮਿਲੀ।

ਸਾਨੂੰ ਇਹ ਤਸਵੀਰ ਕਈ ਹੋਰ ਵੈੱਬਸਾਈਟ ‘ਤੇ ਵੀ ਮਿਲੀ, ਜਿਸ ਨੂੰ ਇੱਥੇ ਦੇਖਿਆ ਜਾ ਸਕਦਾ ਹੈ।

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਦੀਪਿਕਾ ਪਾਦੂਕੋਣ ਨਾਲ ਜੁੜੀ ਇਹ ਪੋਸਟ ਵਾਇਰਲ ਹੋਈ ਹੈ। ਇਸ ਤੋਂ ਪਹਿਲਾਂ ਵੀ ਅਜਿਹਾ ਹੀ ਇੱਕ ਦਾਅਵਾ ਵਾਇਰਲ ਹੋਇਆ ਸੀ। ਜਿਸ ਦੀ ਜਾਂਚ ਵਿਸ਼ਵਾਸ ਨਿਊਜ਼ ਨੇ ਕੀਤੀ ਸੀ। ਉਸ ਸਮੇਂ ਅਸੀਂ ਮੁੰਬਈ ਵਿੱਚ ਬਾਲੀਵੁੱਡ ਨੂੰ ਕਵਰ ਕਰਨ ਵਾਲੀ ਦੈਨਿਕ ਜਾਗਰਣ ਦੀ ਸੀਨੀਅਰ ਪੱਤਰਕਾਰ ਸਮਿਤਾ ਸ਼੍ਰੀਵਾਸਤਵ ਨਾਲ ਸੰਪਰਕ ਕੀਤਾ ਸੀ। ਉਨ੍ਹਾਂ ਨੇ ਵਾਇਰਲ ਪੋਸਟ ਨੂੰ ਫਰਜ਼ੀ ਦੱਸਿਆ ਸੀ। ਫ਼ੈਕ੍ਟ ਚੈੱਕ ਰਿਪੋਰਟ ਇੱਥੇ ਪੜ੍ਹੀ ਜਾ ਸਕਦੀ ਹੈ।

ਜਾਂਚ ਦੇ ਅੰਤ ਵਿੱਚ ਅਸੀਂ ਪੋਸਟ ਨੂੰ ਸਾਂਝਾ ਕਰਨ ਵਾਲੇ ਪੇਜ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਫੇਸਬੁੱਕ ‘ਤੇ ਇਸ ਪੇਜ ਨੂੰ 119K ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਬੱਚੇ ਨੂੰ ਗੋਦ ‘ਚ ਫੜੇ ਅਦਾਕਾਰਾ ਦੀਪਿਕਾ ਪਾਦੂਕੋਣ ਦੀ ਵਾਇਰਲ ਤਸਵੀਰਾਂ ਐਡੀਟੇਡ ਹੈ। ਲੋਕ ਇਨ੍ਹਾਂ ਤਸਵੀਰਾਂ ਨੂੰ ਅਸਲੀ ਸਮਝ ਕੇ ਗ਼ਲਤ ਦਾਅਵਿਆਂ ਨਾਲ ਸ਼ੇਅਰ ਕਰ ਰਹੇ ਹਨ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts