ਪੰਜਾਬ ਕਾਂਗਰਸ ਆਗੂ ਗੁਰਸਿਮਰਨ ਸਿੰਘ ਮੰਡ ਦੀ ਮੌਤ ਨੂੰ ਲੈ ਕੇ ਵਾਇਰਲ ਹੋ ਰਿਹਾ ਦਾਅਵਾ ਫਰਜੀ ਸਾਬਿਤ ਹੋਇਆ। ਗੁਰਸਿਮਰਨ ਸਿੰਘ ਮੰਡ ਸਹੀ ਸਲਾਮਤ ਹੈ। ਪਹਿਲਾਂ ਵੀ ਕਈ ਬਾਰ ਉਨ੍ਹਾਂ ਨੂੰ ਲੈ ਕੇ ਅਜਿਹੀ ਪੋਸਟ ਵਾਇਰਲ ਕੀਤੀ ਜਾ ਚੁਕੀ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਵਿਵਾਦਾਂ ਵਿੱਚ ਰਹਿਣ ਵਾਲੇ ਕਾਂਗਰਸੀ ਆਗੂ ਗੁਰਸਿਮਰਨ ਮੰਡ ਨੂੰ ਲੈ ਇੱਕ ਪੋਸਟ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਜਾ ਰਹੀ ਹੈ। ਸੋਸ਼ਲ ਮੀਡਿਆ ਉੱਤੇ ਕਈ ਯੂਜ਼ਰਸ ਗੁਰਸਿਮਰਨ ਮੰਡ ਦੀ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕਰ ਰਹੇ ਹਨ ਕਿ ਗੁਰਸਿਮਰਨ ਮੰਡ ਦਾ ਦਿਹਾਂਤ ਹੋ ਗਿਆ ਹੈ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਇਹ ਦਾਅਵਾ ਝੂਠਾ ਸਾਬਿਤ ਹੋਇਆ। ਗੁਰਸਿਮਰਨ ਮੰਡ ਪੂਰੀ ਤਰ੍ਹਾਂ ਠੀਕ ਹੈ। ਕੁਝ ਸ਼ਰਾਰਤੀ ਅਨਸਰਾਂ ਦੁਆਰਾ ਇਹ ਕੰਮ ਕੀਤਾ ਗਿਆ ਹੈ।
ਫੇਸਬੁੱਕ ਯੂਜ਼ਰ “Balbir Singh Khalsa” ਨੇ 11 ਮਾਰਚ ਨੂੰ ਇੱਕ ਪੋਸਟ ਸ਼ੇਅਰ ਕੀਤੀ ਹੈ। ਪੋਸਟ ਵਿੱਚ ਗੁਰਸਿਮਰਨ ਮੰਡ ਦੀ ਫੋਟੋ ਲੱਗੀ ਹੋਈ ਹੈ ਅਤੇ ਲਿਖਿਆ ਹੈ : ਗੁਰਸਿਮਰਨ ਸਿੰਘ ਮੰਡ ਦਾ ਹੋਇਆ ਦਿਹਾਂਤ।”
ਕਈ ਹੋਰ ਯੂਜ਼ਰਸ ਨੇ ਵੀ ਆਪਣੀ ਪ੍ਰੋਫਾਈਲ ਤੋਂ ਇਸਨੂੰ ਸਮਾਨ ਅਤੇ ਮਿਲਦੇ-ਜੁਲਦੇ ਦਾਅਵੇ ਨਾਲ ਸਾਂਝਾ ਕੀਤਾ ਹੈ। ਪੋਸਟ ਦੇ ਆਰਕਾਇਵਡ ਵਰਜਨ ਨੂੰ ਇੱਥੇ ਵੇਖੋ।
ਵਾਇਰਲ ਦਾਅਵੇ ਦੀ ਪੜਤਾਲ ਲਈ ਅਸੀਂ ਸਭ ਤੋਂ ਪਹਿਲਾ ਸੰਬੰਧਿਤ ਕੀ -ਵਰਡ ਦੀ ਮਦਦ ਨਾਲ ਇਸ ਖਬਰ ਬਾਰੇ ਗੂਗਲ ਤੇ ਸਰਚ ਕੀਤਾ। ਕਾਂਗਰਸ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਜੇਕਰ ਅਜਿਹਾ ਕੁਝ ਵੀ ਵਾਪਰਿਆ ਹੁੰਦਾ ਤਾਂ ਇਹ ਖਬਰ ਹਰ ਮੀਡਿਆ ਸੰਸਥਾਨ ਦੀ ਸੁਰਖੀਆਂ ਵਿੱਚ ਹੁੰਦੀ, ਪਰ ਸਾਨੂੰ ਅਜਿਹੀ ਕੋਈ ਖਬਰ ਕਿਤੇ ਵੀ ਪ੍ਰਕਾਸ਼ਿਤ ਨਹੀਂ ਮਿਲੀ।
ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗੁਰਸਿਮਰਨ ਸਿੰਘ ਮੰਡ ਦੇ ਅਧਿਕਾਰਿਤ ਸੋਸ਼ਲ ਮੀਡਿਆ ਹੈਂਡਲ ਨੂੰ ਚੈੱਕ ਕੀਤਾ। ਸਾਨੂੰ 26 ਮਾਰਚ ਨੂੰ ਗੁਰਸਿਮਰਨ ਮੰਡ ਵੱਲੋਂ ਸ਼ੇਅਰ ਕੀਤੇ ਗਏ ਕਈ ਪੋਸਟ ਮਿਲੇ।
ਅਸੀਂ ਕਾਂਗਰਸ ਦੇ ਸੋਸ਼ਲ ਮੀਡਿਆ ਹੈਂਡਲ ਨੂੰ ਵੀ ਖੰਗਾਲਿਆ , ਉੱਥੇ ਵੀ ਸਾਨੂੰ ਅਜਿਹੀ ਕੋਈ ਪੋਸਟ ਨਹੀਂ ਮਿਲੀ। ਗੁਰਸਿਮਰਨ ਮੰਡ ਕਾਂਗਰਸ ਆਗੂ ਹੈ , ਜੇਕਰ ਉਨ੍ਹਾਂ ਨਾਲ ਅਜਿਹਾ ਕੁਝ ਵੀ ਵਾਪਰਿਆ ਹੁੰਦਾ ਤਾਂ ਇਸ ਬਾਰੇ ਸੋਸ਼ਲ ਮੀਡਿਆ ‘ਤੇ ਪੋਸਟ ਜ਼ਰੂਰ ਸ਼ੇਅਰ ਕੀਤੀ ਹੋਣੀ ਸੀ।
ਕਈ ਪੋਸਟ ਨੂੰ ਪੰਜਾਬੀ ਮੀਡਿਆ ਅਦਾਰੇ ‘On Air’ ਦੇ ਹਵਾਲੇ ਤੋਂ ਸ਼ੇਅਰ ਕੀਤਾ ਗਿਆ ਹੈ। ਅਸੀਂ ‘On Air’ ਦੇ ਅਧਿਕਾਰਿਤ ਸੋਸ਼ਲ ਮੀਡਿਆ ਹੈਂਡਲ ਅਤੇ ਵੈਬਸਾਈਟ ਨੂੰ ਵੀ ਚੈੱਕ ਕੀਤਾ, ਉੱਥੇ ਵੀ ਅਜਿਹੀ ਕੋਈ ਪੋਸਟ ਨਹੀਂ ਕੀਤੀ ਗਈ ਸੀ।
ਵੱਧ ਜਾਣਕਾਰੀ ਲਈ ਵਿਸ਼ਵਾਸ ਨਿਊਜ਼ ਨੇ ਦੈਨਿਕ ਜਾਗਰਣ ਲੁਧਿਆਣਾ ਦੇ ਸੀਨੀਅਰ ਚੀਫ ਰਿਪੋਰਟਰ ਭੁਪੇੰਦ੍ਰ ਭਾਟੀਆ ਨਾਮ ਸੰਪਰਕ ਕੀਤਾ। ਭੁਪੇੰਦ੍ਰ ਭਾਟੀਆ ਨੇ ਗੁਰਸਿਮਰਨ ਸਿੰਘ ਮੰਡ ਦੇ ਪੁੱਤਰ ਨਾਲ ਗੱਲ ਕੀਤੀ। ਗੁਰਸਿਮਰਨ ਸਿੰਘ ਮੰਡ ਦੇ ਪੁੱਤਰ ਨੇ ਇਸ ਦਾਅਵੇ ਨੂੰ ਗ਼ਲਤ ਦੱਸਦੇ ਹੋਏ ਕਿਹਾ ਕਿ ਮੇਰੇ ਪਿਤਾ ਜੀ ਸਹੀ ਸਲਾਮਤ ਹੈ।”
ਪੜਤਾਲ ਦੇ ਅੰਤ ਵਿੱਚ ਅਸੀਂ ਇਸ ਪੋਸਟ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ‘ਬਲਬੀਰ ਸਿੰਘ ਖਾਲਸਾ’ ਦੀ ਜਾਂਚ ਕੀਤੀ । ਜਾਂਚ ਵਿੱਚ ਪਤਾ ਲੱਗਿਆ ਕਿ ਯੂਜ਼ਰ ਨੂੰ ਦੋ ਹਜ਼ਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ। ਯੂਜ਼ਰ ਜਰਮਨੀ ਦਾ ਰਹਿਣ ਵਾਲਾ ਹੈ।
ਨਤੀਜਾ: ਪੰਜਾਬ ਕਾਂਗਰਸ ਆਗੂ ਗੁਰਸਿਮਰਨ ਸਿੰਘ ਮੰਡ ਦੀ ਮੌਤ ਨੂੰ ਲੈ ਕੇ ਵਾਇਰਲ ਹੋ ਰਿਹਾ ਦਾਅਵਾ ਫਰਜੀ ਸਾਬਿਤ ਹੋਇਆ। ਗੁਰਸਿਮਰਨ ਸਿੰਘ ਮੰਡ ਸਹੀ ਸਲਾਮਤ ਹੈ। ਪਹਿਲਾਂ ਵੀ ਕਈ ਬਾਰ ਉਨ੍ਹਾਂ ਨੂੰ ਲੈ ਕੇ ਅਜਿਹੀ ਪੋਸਟ ਵਾਇਰਲ ਕੀਤੀ ਜਾ ਚੁਕੀ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।