ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਸੋਸ਼ਲ ਮੀਡਿਆ ‘ਤੇ ਵਾਇਰਲ ਖੂਬਸੂਰਤ ਚਿੜੀਆਂ ਦਾ ਵੀਡੀਓ ਅਸਲੀ ਨਹੀਂ ਹੈ। ਵੀਡੀਓ ਨੂੰ AI ਯਾਨੀ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਮਦਦ ਨਾਲ ਬਣਾਇਆ ਗਿਆ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡੀਆ ‘ਤੇ ਇੱਕ ਖੂਬਸੂਰਤ ਚਿੜੀਆਂ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਚਿੜੀਆਂ ਦੇ ਸਰ ‘ਤੇ ਤਾਜ ਅਤੇ ਸ਼ਰੀਰ ‘ਤੇ ਮੋਤੀ ਲੱਗੇ ਹੋਏ ਦੇਖੇ ਜਾ ਸਕਦੇ ਹੈ। ਯੂਜ਼ਰਸ ਇਸ ਚਿੜੀਆਂ ਨੂੰ ਅਸਲੀ ਸਮਝ ਕੇ ਸ਼ੇਅਰ ਕਰ ਰਹੇ ਹਨ।
ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਵਿੱਚ ਨਜਰ ਆ ਰਹੀ ਚਿੜੀਆਂ ਅਸਲੀ ਨਹੀਂ, ਸੰਗੋ AI ਦੀ ਮਦਦ ਨਾਲ ਬਣਾਈ ਗਈ ਹੈ। ਜਿਸਨੂੰ ਕੁਝ ਯੂਜ਼ਰਸ ਅਸਲੀ ਸਮਝ ਕੇ ਸ਼ੇਅਰ ਕਰ ਰਹੇ ਹਨ।
ਫੇਸਬੁੱਕ ਯੂਜ਼ਰ T.S.Bhatti ਨੇ 19 ਜੁਲਾਈ ਨੂੰ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ, “#ਵਾਹਿਗੁਰੂ ਜੀ ਸਭ ਤੇਰੇ ਰੰਗ ਨਿਆਰੇ ਜੀ #ਕੁਦਰਤ ਦੇ ਰੰਗ “
ਵਾਇਰਲ ਪੋਸਟ ਦੇ ਆਰਕਾਈਵ ਨੂੰ ਇੱਥੇ ਦੇਖਿਆ ਜਾ ਸਕਦਾ ਹੈ।
ਵਾਇਰਲ ਵੀਡੀਓ ਦੀ ਸੱਚਾਈ ਜਾਣਨ ਲਈ ਅਸੀਂ ਵੀਡੀਓ ਦੇ ਸਕ੍ਰੀਨਸ਼ੋਟ ਕੱਢੇ ਅਤੇ ਉਨ੍ਹਾਂ ਨੂੰ ਗੂਗਲ ਇਮੇਜ ਦੀ ਮਦਦ ਨਾਲ ਸਰਚ ਕੀਤਾ। ਸਾਨੂੰ miz.nature ਨਾਮ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਮਿਲਾ। 11 ਜੁਲਾਈ 2024 ਨੂੰ ਸ਼ੇਅਰ ਕੀਤੇ ਵੀਡੀਓ ਵਿੱਚ ਇਸਨੂੰ AI ਤੋਂ ਬਣੀ ਦੱਸਿਆ ਹੈ।
ਕਈ ਹੋਰ ਯੂਜ਼ਰਸ ਨੇ ਵੀ ਇਸ ਵੀਡੀਓ ਨੂੰ AI ਦੱਸਦੇ ਹੋਏ ਸ਼ੇਅਰ ਕੀਤਾ ਹੈ।
ਜਾਂਚ ਵਿੱਚ ਅੱਗੇ ਅਸੀਂ ਵੀਡੀਓ ਨੂੰ hive moderation ਟੂਲ ‘ਤੇ ਅੱਪਲੋਡ ਕੀਤਾ। ਇਸ ਟੂਲ ਵਿੱਚ ਵੀਡੀਓ ਦੇ AI ਤੋਂ ਬਣੇ ਹੋਣ ਦੀ ਸੰਭਾਵਨਾ 99.9 ਫੀਸਦੀ ਨਿਕਲੀ।
ਅਸੀਂ ਵੀਡੀਓ ਦੇ ਸਕ੍ਰੀਨਸ਼ੋਟ ਨੂੰ ਇੱਕ ਹੋਰ ਟੂਲ isitai.com ‘ਤੇ ਵੀ ਚੈੱਕ ਕੀਤਾ। ਇੱਥੇ ਇਸਨੂੰ 89.96 ਫੀਸਦੀ AI ਦੱਸਿਆ ਗਿਆ ਹੈ।
ਵੀਡੀਓ ਨੂੰ ਅਸੀਂ ਏਆਈ ਮਾਹਿਰ ਗਾਇਤਰੀ ਅਗਰਵਾਲ ਨਾਲ ਸ਼ੇਅਰ ਕੀਤਾ। ਉਨ੍ਹਾਂ ਨੇ ਵੀਡੀਓ ਨੂੰ AI ਤੋਂ ਬਣੀ ਦੱਸਿਆ ਹੈ। ਉਨ੍ਹਾਂ ਨੇ ਦੱਸਿਆ ਕਿ ਏਆਈ ਦੀ ਮਦਦ ਨਾਲ ਇਸ ਤਰ੍ਹਾਂ ਦੇ ਵੀਡੀਓ ਆਸਾਨੀ ਨਾਲ ਬਣਾਏ ਜਾ ਸਕਦੇ ਹੈ, ਜੋ ਦੇਖਣ ਵਿੱਚ ਅਸਲੀ ਲਗਦੇ ਹਨ। ਪਰ ਇਹ ਅਸਲੀ ਨਹੀਂ ਹੈ।
ਇਸ ਤੋਂ ਪਹਿਲਾ ਸੋਸ਼ਲ ਮੀਡਿਆ ‘ਤੇ ਸਿੰਗਰ ਕੁਮਾਰ ਸਾਨੂ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਕੁਮਾਰ ਸਾਨੂ ਨੇ ਇਮਰਾਨ ਖਾਨ ਦੇ ਸਮਰਥਨ ਵਿੱਚ ਗਾਣਾ ਗਾਇਆ ਹੈ। ਵਿਸ਼ਵਾਸ ਨਿਊਜ ਨੇ ਇਸਦੀ ਪੜਤਾਲ ਕੀਤੀ ਅਤੇ ਪਤਾ ਲੱਗਿਆ ਕਿ ਵੀਡੀਓ ਦੇ ਅਸਲ ਆਡੀਓ ਨੂੰ AI ਦੀ ਮਦਦ ਨਾਲ ਬਦਲ ਦਿੱਤਾ ਗਿਆ ਹੈ। ਫੈਕਟ ਚੈੱਕ ਰਿਪੋਰਟ ਇੱਥੇ ਪੜ੍ਹੋ।
ਵਿਸ਼ਵਾਸ ਨਿਊਜ ਦੇ AI ਸੈਕਸ਼ਨ ਵਿੱਚ ਏਆਈ ਅਤੇ ਡੀਪਫੇਕ ਨਾਲ ਜੁੜੀ ਫੈਕਟ ਚੈੱਕ ਰਿਪੋਰਟਸ ਪੜ੍ਹੀ ਜਾ ਸਕਦੀ ਹੈ।
ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਨੂੰ ਸਕੈਨ ਕੀਤਾ। ਪਤਾ ਲਗਿਆ ਕਿ ਯੂਜ਼ਰ ਨੂੰ 430 ਲੋਕ ਫੋਲੋ ਕਰਦੇ ਹਨ ਅਤੇ ਯੂਜ਼ਰ ਹਰਿਆਣਾ ਦਾ ਰਹਿਣ ਵਾਲਾ ਹੈ।
ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਸੋਸ਼ਲ ਮੀਡਿਆ ‘ਤੇ ਵਾਇਰਲ ਖੂਬਸੂਰਤ ਚਿੜੀਆਂ ਦਾ ਵੀਡੀਓ ਅਸਲੀ ਨਹੀਂ ਹੈ। ਵੀਡੀਓ ਨੂੰ AI ਯਾਨੀ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਮਦਦ ਨਾਲ ਬਣਾਇਆ ਗਿਆ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।