Fact Check: ਕਲਾਕਾਰਾਂ ਦੁਆਰਾ ਬਣਾਇਆ ਗਿਆ ਵੀਡੀਓ ਭ੍ਰਮਕ ਦਾਅਵੇ ਨਾਲ ਕੀਤਾ ਜਾ ਰਿਹਾ ਹੈ ਵਾਇਰਲ
ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਵਾਇਰਲ ਦਾਅਵਾ ਭ੍ਰਮਕ ਪਾਇਆ। ਇਹ ਵੀਡੀਓ ਅਸਲੀ ਨਹੀਂ ਹੈ ਬਲਕਿ ਕੁਝ ਕਲਾਕਾਰਾਂ ਵੱਲੋਂ ਬਣਾਇਆ ਗਿਆ ਹੈ। ਜਿਸਨੂੰ ਲੋਕ ਅਸਲ ਸਮਝਦੇ ਹੋਏ ਗ਼ਲਤ ਦਾਅਵੇ ਨਾਲ ਵਾਇਰਲ ਕਰ ਰਹੇ ਹਨ।
- By: Jyoti Kumari
- Published: Apr 19, 2022 at 05:46 PM
- Updated: Apr 19, 2022 at 05:54 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ Free Electricity Scheme ਦੀ ਘੋਸ਼ਣਾ ਕਰ ਦਿੱਤੀ ਹੈ। ਹੁਣ ਸੋਸ਼ਲ ਮੀਡਿਆ ਤੇ ਇਸ ਸਕੀਮ ਨਾਲ ਜੋੜਦੇ ਹੋਏ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। 3 ਮਿੰਟ 18 ਸੈਕੰਡ ਦੇ ਇਸ ਵੀਡੀਓ ਵਿੱਚ ਇੱਕ ਯੁਵਕ ਨੂੰ ਬੁਜ਼ੁਰਗਾਂ ਨੂੰ ਘਰੋਂ ਬਾਹਰ ਕੱਢਦੇ ਹੋਏ ਅਤੇ ਲੜਦੇ ਹੋਏ ਦੇਖਿਆ ਜਾ ਸਕਦਾ ਹੈ। ਯੂਜ਼ਰਸ ਇਸ ਵੀਡੀਓ ਨੂੰ ਸਰਕਾਰ ਦੀ ਨਵੀਂ ਫ੍ਰੀ ਬਿਜਲੀ ਸਕੀਮ ਨਾਲ ਜੋੜਦੇ ਹੋਏ ਗ਼ਲਤ ਦਾਅਵੇ ਨਾਲ ਵਾਇਰਲ ਕਰ ਰਹੇ ਹਨ।
ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਵਾਇਰਲ ਦਾਅਵਾ ਭ੍ਰਮਕ ਪਾਇਆ। ਇਹ ਵੀਡੀਓ ਅਸਲੀ ਨਹੀਂ ਹੈ ਬਲਕਿ ਕੁਝ ਕਲਾਕਾਰਾਂ ਵੱਲੋਂ ਬਣਾਇਆ ਗਿਆ ਹੈ। ਜਿਸਨੂੰ ਲੋਕ ਅਸਲ ਸਮਝਦੇ ਹੋਏ ਗ਼ਲਤ ਦਾਅਵੇ ਨਾਲ ਵਾਇਰਲ ਕਰ ਰਹੇ ਹਨ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਪੇਜ Punjab News Telecast ਨੇ 18 ਅਪ੍ਰੈਲ ਨੂੰ ਇਹ ਵੀਡੀਓ ਸ਼ੇਅਰ ਕੀਤਾ ਹੈ ਅਤੇ ਵੀਡੀਓ ਨਾਲ ਲਿਖਿਆ ਹੈ ,’600 ਯੁਨਿਟ ਨੇ ਪਵਾਈ ਘਰੇ ਲੜਾਈ | ਬਜੂਰਗ ਕੱਢੇ ਘਰੋਂ ਬਾਹਰ |’
ਸੋਸ਼ਲ ਮੀਡੀਆ ਉੱਪਰ ਕਈ ਹੋਰ ਯੂਜ਼ਰਸ ਇਸ ਪੋਸਟ ਨਾਲ ਮਿਲਦੇ – ਜੁਲਦੇ ਦਾਅਵੇ ਸਾਂਝੇ ਕਰ ਰਹੇ ਹਨ। ਫੇਸਬੁੱਕ ਪੋਸਟ ਦੇ ਕੰਟੇੰਟ ਨੂੰ ਜਿਉਂ ਦਾ ਤਿਉਂ ਲਿਖਿਆ ਗਿਆ ਹੈ। ਇਸਦਾ ਆਰਕਾਈਵ ਵਰਜਨ ਇੱਥੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਿਸ਼ਵਾਸ ਨਿਊਜ਼ ਨੇ InVid ਟੂਲ ਤੇ ਵੀਡੀਓ ਅਪਲੋਡ ਕਰਕੇ ਵੀਡੀਓ ਦੇ ਕੀ ਫ਼੍ਰੇਮਸ ਦੀ ਜਾਂਚ ਕੀਤੀ। ਸਾਨੂੰ 17 ਅਪ੍ਰੈਲ ਨੂੰ “Jasvir Engineer ਜਸਵੀਰ ਇੰਜੀਨੀਅਰ” ਨਾਮ ਦੇ ਫੇਸਬੁੱਕ ਅਕਾਉਂਟ ਤੇ ਅਪਲੋਡ ਮਿਲਿਆ। 3 ਮਿੰਟ 52 ਸੈਕੰਡ ਦੇ ਇਸ ਵੀਡੀਓ ਚ ਅਖੀਰ ਵਿੱਚ ਇੱਕ ਨੌਜਵਾਨ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਇਹ ਵੀਡੀਓ ਸਾਡੇ ਵੱਲੋਂ ਬਣਾਈ ਗਈ ਹੈ ਅਤੇ ਨੌਜਵਾਨ ਨੂੰ ਸਰਕਾਰ ਵੱਲੋਂ ਬਿਜਲੀ ਯੂਨਿਟਾਂ ਨੂੰ ਲੈ ਕੇ ਕੀਤੀ ਗਈ ਘੋਸ਼ਣਾ ਬਾਰੇ ਗੱਲ ਕਰਦੇ ਦੇਖਿਆ ਜਾ ਸਕਦਾ ਹੈ। ਪੂਰੀ ਵੀਡੀਓ ਨੂੰ ਇੱਥੇ ਦੇਖੋ।
ਸਾਨੂੰ ਇਸ ਪੇਜ ਤੇ ਕਈ ਹੋਰ ਵੀ ਅਜਿਹੇ ਵੀਡੀਓ ਮਿਲੇ ਜੋ ਲੋਕਾਂ ਨੂੰ ਜਾਗਰੂਕ ਕਰਨ ਲਈ ਅਤੇ ਮਨੋਰੰਜਨ ਲਈ ਬਣਾਏ ਗਏ ਹਨ।
ਵਾਇਰਲ ਵੀਡੀਓ ਬਾਰੇ ਵੱਧ ਜਾਣਕਾਰੀ ਲਈ ਅਸੀਂ ਜਸਵੀਰ ਇੰਜੀਨੀਅਰ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਵੀਡੀਓ ਉਨ੍ਹਾਂ ਨੇ ਏੰਟਰਟੇਨਮੇਂਟ ਲਈ ਬਣਾਇਆ ਸੀ , ਜਿਸਨੂੰ ਲੋਕਾਂ ਨੇ ਗ਼ਲਤ ਦਾਅਵੇ ਨਾਲ ਵਾਇਰਲ ਕਰਨਾ ਸ਼ੁਰੂ ਕਰ ਦਿੱਤਾ ਹੈ। ਵੀਡੀਓ ਵਿੱਚ ਦਿੱਖ ਰਹੇ ਲੋਕ ਕਲਾਕਾਰ ਹਨ। ਉਨ੍ਹਾਂ ਨੇ ਸਾਨੂੰ ਇਹ ਵੀ ਦੱਸਿਆ ਕਿ ਉਹ ਅਜਿਹੀ ਵੀਡੀਓ ਪਹਿਲਾਂ ਤੋਂ ਬਣਾਉਂਦੇ ਆ ਰਹੇ ਹਨ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ Free Electricity Scheme ਦੀ ਘੋਸ਼ਣਾ ਕੀਤੀ ਗਈ ਸੀ ਅਤੇ ਯੋਜਨਾ ਦੇ ਮੁਤਾਬਿਕ, ਪੰਜਾਬ ਵਿੱਚ ਹੁਣ ਹਰ ਉਪਭੋਗਤਾ ਨੂੰ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਮਿਲੇਗੀ। ਕਿਉਂਕਿ ਪੰਜਾਬ ਵਿੱਚ ਬਿਜਲੀ ਬਿੱਲ ਦਾ ਸ੍ਰਕਿਲ ਦੋ ਮਹੀਨਿਆਂ ਦਾ ਹੈ ਅਜਿਹੇ ਵਿੱਚ ਹਰ ਉਪਭੋਗਤਾ ਨੂੰ 600 ਯੂਨਿਟ ਬਿਜਲੀ ਮੁਫ਼ਤ ਮਿਲੇਗੀ। ਪਰ ਜੇਕਰ ਜਨਰਲ ਕੈਟੇਗਰੀ ਦੇ ਲੋਕਾਂ ਦੀ ਖਪਤ 600 ਯੂਨਿਟ ਤੋਂ ਇੱਕ ਵੀ ਯੂਨਿਟ ਉੱਪਰ ਆਉਂਦੀ ਹੈ ਤਾਂ ਪੂਰਾ ਬਿੱਲ ਦੇਣਾ ਪਵੇਗਾ।
ਪੜਤਾਲ ਦੇ ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਪੇਜ ਦੀ ਸੋਸ਼ਲ ਸਕੈਨਿੰਗ ਕੀਤੀ। ਸਕੈਨਿੰਗ ਤੋਂ ਪਤਾ ਲੱਗਿਆ ਕਿ ਇਸ ਪੇਜ ਨੂੰ 211,522 ਲੋਕ ਫੋਲੋ ਕਰਦੇ ਹਨ। ਫੇਸਬੁੱਕ ਤੇ ਇਸ ਪੇਜ ਨੂੰ 30 ਜੁਲਾਈ 2018 ਨੂੰ ਬਣਾਇਆ ਗਿਆ ਸੀ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਵਾਇਰਲ ਦਾਅਵਾ ਭ੍ਰਮਕ ਪਾਇਆ। ਇਹ ਵੀਡੀਓ ਅਸਲੀ ਨਹੀਂ ਹੈ ਬਲਕਿ ਕੁਝ ਕਲਾਕਾਰਾਂ ਵੱਲੋਂ ਬਣਾਇਆ ਗਿਆ ਹੈ। ਜਿਸਨੂੰ ਲੋਕ ਅਸਲ ਸਮਝਦੇ ਹੋਏ ਗ਼ਲਤ ਦਾਅਵੇ ਨਾਲ ਵਾਇਰਲ ਕਰ ਰਹੇ ਹਨ।
- Claim Review : 600 ਯੁਨਿਟ ਨੇ ਪਵਾਈ ਘਰੇ ਲੜਾਈ | ਬਜੂਰਗ ਕੱਢੇ ਘਰੋਂ ਬਾਹਰ |
- Claimed By : Punjab News Telecast
- Fact Check : ਭ੍ਰਮਕ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...