ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਫਰਜ਼ੀ ਪਾਇਆ ਹੈ। ਸੋਸ਼ਲ ਮੀਡਿਆ ‘ਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਦੀ ਕੁਟਾਈ ਦੇ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਜੰਮੂ ਦਾ ਹੈ। ਵੀਡੀਓ ਦਾ ਪੰਜਾਬ ਨਾਲ ਕੋਈ ਸੰਬੰਧ ਨਹੀਂ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਭੀੜ ਨੂੰ ਇੱਕ ਵਿਅਕਤੀ ‘ਤੇ ਹਮਲਾ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਯੂਜ਼ਰਸ ਇਸ ਵੀਡੀਓ ਨੂੰ ਪੰਜਾਬ ਦਾ ਦੱਸਦੇ ਹੋਏ ਦਾਅਵਾ ਕਰ ਰਹੇ ਹਨ ਕਿ ਵੀਡੀਓ ਵਿਚ ਦਿਖਾਈ ਦੇ ਰਿਹਾ ਵਿਅਕਤੀ ਆਮ ਆਦਮੀ ਪਾਰਟੀ ਦਾ ਆਗੂ ਹੈ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਫਰਜੀ ਪਾਇਆ। ਸੋਸ਼ਲ ਮੀਡਿਆ ‘ਤੇ ਵਾਇਰਲ ਕੀਤਾ ਜਾ ਰਿਹਾ ਵੀਡੀਓ ਪੰਜਾਬ ਦਾ ਨਹੀਂ ਹੈ, ਬਲਕਿ ਜੰਮੂ ਦੇ ਗੋਲ ਗੁਜਰਾਲ ਇਲਾਕੇ ਦਾ ਹੈ। ਵੀਡੀਓ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਯੁਵਾ ਜੱਟ ਸਭਾ ਦੇ ਪ੍ਰਧਾਨ ਅਮਨਦੀਪ ਸਿੰਘ ਬੋਪਾਰਾਏ ਹੈ, ਜਿਨ੍ਹਾਂ ‘ਤੇ 13 ਅਪ੍ਰੈਲ 2024 ਨੂੰ ਜੱਟ ਦਿਵਸ ਦੀ ਰੈਲੀ ਕੱਢਣ ਮੌਕੇ ‘ਤੇ ਹਮਲਾ ਹੋਇਆ ਸੀ। ਉਸੇ ਵੀਡੀਓ ਨੂੰ ਆਮ ਆਦਮੀ ਪਾਰਟੀ ਦਾ ਦੱਸਦੇ ਹੋਏ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਫੇਸਬੁੱਕ ਯੂਜ਼ਰ Gurpreet Singh Bagga ਨੇ (ਆਰਕਾਈਵ ਲਿੰਕ ) 18 ਅਪ੍ਰੈਲ 2024 ਨੂੰ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ,“ ਭਗਵੰਤ ਮਾਨ ਹੋਰ ਸੁਬੇਆ ਚ ਕਾਗਰਸ ਲਈ ਚੌਣ ਪ੍ਰਚਾਰ ਕਰ ਰਿਹਾ ਹੈ, ਪੰਜਾਬ ਚ ਆਪ ਦੀਆਂ ਭੇਡਾਂ ਦੀ ਸਪੀਡ ਚੈਕ ਹੋ ਰਹੀ ਹੈ #ਲਾਹਨਤੀਝਾੜੂਆਲੇ।”
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਵੀਡੀਓ ਨੂੰ ਧਿਆਨ ਨਾਲ ਵੇਖਿਆ। ਵੀਡੀਓ ਦੇ ਕੰਮੈਂਟ ਵਿੱਚ ਕਈ ਯੂਜਰਸ ਨੇ ਇਸਨੂੰ ਜੰਮੂ ਦਾ ਦੱਸਿਆ ਹੈ। ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਵੀਡੀਓ ਦੇ ਕੀਫਰੇਮਸ ਕੱਢ ਕੇ ਉਸਨੂੰ ਗੂਗਲ ਲੈਂਸ ਦੀ ਮਦਦ ਨਾਲ ਸਰਚ ਕੀਤਾ। ਸਾਨੂੰ ਵੀਡੀਓ ‘Kshatriya Era – क्षत्रिय समाज – Royal History ‘ ਨਾਮ ਦੇ ਯੂਟਿਊਬ ਚੈਨਲ ‘ਤੇ ਮਿਲਾ। 13 ਅਪ੍ਰੈਲ 2024 ਨੂੰ ਅਪਲੋਡ ਵੀਡੀਓ ਨਾਲ ਦਿੱਤੀ ਗਈ ਜਾਣਕਾਰੀ ਮੁਤਾਬਕ,ਵੀਡੀਓ ਜੰਮੂ ਵਿੱਚ ਜੱਟ ਦਿਵਸ ਦੀ ਰੈਲੀ ਦੇ ਦੌਰਾਨ ਦਾ ਹੈ ਅਤੇ ਵੀਡੀਓ ਵਿੱਚ ਜੱਟ ਸਭਾ ਦੇ ਪ੍ਰਧਾਨ ਅਮਨਦੀਪ ਸਿੰਘ ਬੋਪਾਰਾਏ ਹਨ।
ਸਾਨੂੰ ਵਾਇਰਲ ਵੀਡੀਓ JK Rozana News ਦੇ ਫੇਸਬੁੱਕ ਪੇਜ ‘ਤੇ ਮਿਲਾ। 13 ਅਪ੍ਰੈਲ 2024 ਨੂੰ ਅਪਲੋਡ ਵੀਡੀਓ ਨਾਲ ਦਿੱਤੀ ਗਈ ਜਾਣਕਾਰੀ ਅਨੁਸਾਰ, ਇਹ ਵੀਡੀਓ ਜੰਮੂ ਦਾ ਹੈ।”
ਸਾਨੂੰ ਵਾਇਰਲ ਵੀਡੀਓ ਅਮਨਦੀਪ ਸਿੰਘ ਬੋਪਾਰਾਏ ਵਲੋਂ ਵੀ ਸ਼ੇਅਰ ਕੀਤਾ ਮਿਲਾ। 16 ਅਪ੍ਰੈਲ 2024 ਨੂੰ ਵੀਡੀਓ ਸ਼ੇਅਰ ਕਰ ਲਿਖਿਆ ਗਿਆ ਹੈ,”ਝੁੰਡ ਵਿੱਚ ਇੱਕ ਕੱਲੇ ਬੰਦੇ ‘ਤੇ ਜੋ ਸੁਲਾਹ ਕਰਨ ਖਾਲੀ ਹੱਥ ਆਇਆ ਹੋਏ, ਓਦੇ ‘ਤੇ ਹਮਲਾ ਕਰ ਪੱਗ ਲਾਹ ਦੇਣ ਵਾਲੇ ਗੁਰੂ ਦੇ ਸਿੱਖ ਨਹੀਂ ਹੋ ਸਕਦੇ।”
ਵੀਡੀਓ ਨਾਲ ਜੁੜੀ ਹੋਰ ਖਬਰਾਂ ਇੱਥੇ ਪੜ੍ਹੀ ਜਾ ਸਕਦੀ ਹੈ।
ਵੱਧ ਜਾਣਕਾਰੀ ਲਈ ਅਸੀਂ ਅਮਨਦੀਪ ਸਿੰਘ ਬੋਪਾਰਾਏ ਨਾਲ ਫੇਸਬੁੱਕ ਰਾਹੀਂ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ,”ਇਹ ਜੰਮੂ ਯੁਵਾ ਜੱਟ ਸਭਾ ਦਾ ਵੀਡੀਓ ਹੈ। ਉਨ੍ਹਾਂ ਨੇ ਦੱਸਿਆ ਕਿ ਜਦੋਂ ਉਹ ਰੈਲੀ ਵਿੱਚ ਸ਼ਾਮਲ ਹੋਣ ਜਾ ਰਹੇ ਸਨ ਤਾਂ ਕੁਝ ਸਥਾਨਕ ਲੋਕਾਂ ਨਾਲ ਵਿਵਾਦ ਹੋ ਗਿਆ ਸੀ। ਵੀਡੀਓ ਦਾ ਪੰਜਾਬ ਅਤੇ ਆਮ ਆਦਮੀ ਪਾਰਟੀ ਨਾਲ ਕੋਈ ਸੰਬੰਧ ਨਹੀਂ ਹੈ।”
ਪੜਤਾਲ ਦੇ ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਪਤਾ ਲੱਗਿਆ ਯੂਜ਼ਰ ਨੂੰ 4 ਹਜਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ। ਯੂਜ਼ਰ ਇੱਕ ਖਾਸ ਵਿਚਾਧਾਰਾ ਤੋਂ ਪ੍ਰਭਾਵਿਤ ਹੈ।
ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਫਰਜ਼ੀ ਪਾਇਆ ਹੈ। ਸੋਸ਼ਲ ਮੀਡਿਆ ‘ਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਦੀ ਕੁਟਾਈ ਦੇ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਜੰਮੂ ਦਾ ਹੈ। ਵੀਡੀਓ ਦਾ ਪੰਜਾਬ ਨਾਲ ਕੋਈ ਸੰਬੰਧ ਨਹੀਂ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।