ਆਮ ਆਦਮੀ ਪਾਰਟੀ ਦੀ ਚੁਨਾਵੀ ਰੈਲੀ ਵਿੱਚ ਆਪਸੀ ਝੜਪ ਦੇ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਵੀਡੀਓ ਬਠਿੰਡਾ ਵਿੱਚ ਸ਼ਿਰੋਮਣੀ ਅਕਾਲੀ ਦਲ ਸੀ ਚੁਨਾਵੀ ਸਭਾ ਦਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਲੋਕ ਸਭਾ ਚੋਣਾਂ 2024 ਦੌਰਾਨ ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਭੀੜ ਨੂੰ ਆਪਸ ਵਿੱਚ ਭਿੜਦੇ ਹੋਏ ਅਤੇ ਕੁਰਸੀਆਂ ਸੁੱਟਦੇ ਹੋਏ ਦੇਖਿਆ ਜਾ ਸਕਦਾ ਹੈ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਵਾਇਰਲ ਕਰ ਦਾਅਵਾ ਕਰ ਰਹੇ ਹਨ ਕਿ ਵੀਡੀਓ ਆਮ ਆਦਮੀ ਪਾਰਟੀ ਦੀ ਰੈਲੀ ਦਾ ਹੈ।
ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਆਮ ਆਦਮੀ ਪਾਰਟੀ ਦੀ ਰੈਲੀ ਦਾ ਨਹੀਂ ਹੈ, ਸੰਗੋ ਅਪ੍ਰੈਲ 2024 ਵਿੱਚ ਬਠਿੰਡਾ ‘ਚ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਪ੍ਰੋਗਰਾਮ ਦਾ ਹੈ। ਜਦੋਂ ਪਾਰਟੀ ਵਰਕਰ ਆਪਸ ਵਿੱਚ ਭੀੜ ਗਏ ਸੀ ਅਤੇ ਇੱਕ ਦੂਜੇ ‘ਤੇ ਕੁਰਸੀਆਂ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ ਸਨ। ਉਸੇ ਵੀਡੀਓ ਨੂੰ ਹੁਣ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਫੇਸਬੁੱਕ ਪੇਜ ‘Dhongi AAP’ ਨੇ 29 ਅਪ੍ਰੈਲ ਨੂੰ ਵਾਇਰਲ ਵੀਡੀਓ ਨੂੰ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ,”ਜਦੋਂ ਰੈਲੀਆਂ ਚ ਜੀਭ ਆਲੀ ਗੋਲੀਆਂ ਆਲੇ ਬੁਲੋਨੇ ਫੇਰ ਏਦਾ ਈ ਹੋਣਾ।”
ਵੀਡੀਓ ਉੱਤੇ ਲਿਖਿਆ ਹੋਇਆ ਹੈ : ਝਾੜੂ ਖਿਲਰ ਗਿਆ।
ਸੋਸ਼ਲ ਮੀਡਿਆ ਉੱਤੇ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਮਿਲਦੇ – ਜੁਲਦੇ ਦਾਅਵੇ ਨਾਲ ਸ਼ੇਅਰ ਕੀਤਾ ਹੈ। ਪੋਸਟ ਦਾ ਆਰਕਾਈਵ ਲਿੰਕ ਇੱਥੇ ਵੇਖਿਆ ਜਾ ਸਕਦਾ ਹੈ।
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਵੀਡੀਓ ਨੂੰ ਧਿਆਨ ਨਾਲ ਵੇਖਿਆ। ਸਾਨੂੰ ਵੀਡੀਓ ਵਿੱਚ ਅਕਾਲੀ ਦਲ ਦਾ ਝੰਡਾ ਨਜਰ ਆਇਆ। ਜਿਸ ਤੋਂ ਇਹ ਪਤਾ ਚਲਦਾ ਹੈ ਕਿ ਵੀਡੀਓ ਦਾ ਆਮ ਆਦਮੀ ਪਾਰਟੀ ਨਾਲ ਕੋਈ ਸੰਬੰਧ ਨਹੀਂ ਹੈ।
ਜਾਂਚ ਵਿੱਚ ਅੱਗੇ ਅਸੀਂ ਸੰਬੰਧਿਤ ਕੀਵਰਡ ਨਾਲ ਗੂਗਲ ਤੇ ਸਰਚ ਕੀਤਾ। ਵੀਡੀਓ ਨਾਲ ਜੁੜੀ ਖਬਰ ਪੰਜਾਬੀ ਜਾਗਰਣ ਦੀ ਵੈਬਸਾਈਟ ‘ਤੇ ਮਿਲੀ।
28 ਅਪ੍ਰੈਲ 2024 ਨੂੰ ਪ੍ਰਕਾਸ਼ਿਤ ਖਬਰ ਵਿੱਚ ਦੱਸਿਆ ਗਿਆ,”ਯੂਥ ਅਕਾਲੀ ਦਲ ਵੱਲੋਂ ਅਕਾਲੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਰੈਲੀ ਦਾ ਪ੍ਰੰਬਧ ਕੀਤਾ ਗਿਆ ਸੀ। ਇਸ ਰੈਲੀ ‘ਚ ਯੂਥ ਅਕਾਲੀ ਦਲ ਵੱਲੋਂ ਨੌਜਵਾਨਾਂ ਦੀ ਵੱਡੀ ਭੀੜ ਇਕੱਠੀ ਹੋਈ ਸੀ ਪਰ ਇਸ ਤੋਂ ਪਹਿਲਾਂ ਕਿ ਅਕਾਲੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਰੈਲੀ ‘ਚ ਪਹੁੰਚਦੇ, ਪਿਛਲੇ ਪਾਸੇ ਬੈਠੇ ਨੌਜਵਾਨ ਆਪਸ ਵਿੱਚ ਭਿੜ ਗਏ। ਇਸ ਦੌਰਾਨ ਦੋਵੇਂ ਪਾਸਿਓਂ ਕੁਰਸੀਆਂ ਸੁੱਟੀਆਂ ਗਈਆਂ। ਪੂਰੇ ਹਾਲ ‘ਚ ਹਫੜਾ-ਦਫੜੀ ਮਚ ਗਈ।”
ਸਾਨੂੰ ਵੀਡੀਓ ਨਾਲ ਜੁੜੀ ਰਿਪੋਰਟ ‘ਪੰਜਾਬੀ ਲੋਕ ਚੈਨਲ’ ਦੇ ਅਧਿਕਾਰਿਕ ਯੂਟਿਊਬ ਚੈਨਲ ‘ਤੇ ਮਿਲੀ। 28 ਅਪ੍ਰੈਲ 2024 ਨੂੰ ਅਪਲੋਡ ਵੀਡੀਓ ਵਿੱਚ ਇਸਨੂੰ, ਬਠਿੰਡਾ ਵਿੱਚ ਹੋਏ ਅਕਾਲੀ ਦਲ ਦੇ ਪ੍ਰੋਗਰਾਮ ਦਾ ਦੱਸਿਆ ਗਿਆ ਹੈ। ਵੀਡੀਓ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਵੀਡੀਓ ਨਾਲ ਜੁੜੀ ਰਿਪੋਰਟ ‘ਦ ਟ੍ਰਿਬਿਊਨ’ ਦੇ ਅਧਿਕਾਰਿਕ ਯੂਟਿਊਬ ਚੈਨਲ ‘ਤੇ ਵੀ ਮਿਲੀ। 28 ਅਪ੍ਰੈਲ 2024 ਨੂੰ ਅਪਲੋਡ ਵੀਡੀਓ ਨਾਲ ਦੱਸਿਆ ਗਿਆ ਹੈ ਕਿ, ਵੀਡੀਓ ਹਰਸਿਮਰਤ ਕੌਰ ਬਾਦਲ ਦੀ ਰੈਲੀ ਦਾ ਹੈ।
ਵਾਇਰਲ ਵੀਡੀਓ ਨਾਲ ਜੁੜੀ ਹੋਰ ਖਬਰਾਂ ਇੱਥੇ ਪੜ੍ਹੀ ਜਾ ਸਕਦੀ ਹੈ।
ਵੱਧ ਜਾਣਕਾਰੀ ਲਈ ਅਸੀਂ ਬਠਿੰਡਾ ਵਿੱਚ ਪੰਜਾਬੀ ਜਾਗਰਣ ਦੇ ਜ਼ਿਲ੍ਹਾ ਇੰਚਾਰਜ ਗੁਰਤੇਜ ਸਿੱਧੂ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵੀਡੀਓ ਆਮ ਆਦਮੀ ਪਾਰਟੀ ਦਾ ਨਹੀਂ ਹੈ, ਬਲਕਿ ਬਠਿੰਡਾ ਵਿੱਚ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਪ੍ਰੋਗਰਾਮ ਦਾ ਹੈ।
ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਪੇਜ ਦੀ ਜਾਂਚ ਕੀਤੀ। ਸਾਨੂੰ ਪਤਾ ਲਗਿਆ ਇਸ ਪੇਜ ਨੂੰ 201K ਲੋਕ ਫੋਲੋ ਕਰਦੇ ਹਨ।
ਨਤੀਜਾ: ਆਮ ਆਦਮੀ ਪਾਰਟੀ ਦੀ ਚੁਨਾਵੀ ਰੈਲੀ ਵਿੱਚ ਆਪਸੀ ਝੜਪ ਦੇ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਵੀਡੀਓ ਬਠਿੰਡਾ ਵਿੱਚ ਸ਼ਿਰੋਮਣੀ ਅਕਾਲੀ ਦਲ ਸੀ ਚੁਨਾਵੀ ਸਭਾ ਦਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।