ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਸੀਐਮ ਭਗਵੰਤ ਮਾਨ ਦਾ ਇਹ ਵੀਡੀਓ ਖੰਨੇ ਦਾ ਨਹੀਂ, ਸੰਗੋ ਅੰਮ੍ਰਿਤਸਰ ਦਾ ਹੈ, ਜਦੋਂ ਵਿਧਾਨਸਭਾ ਚੌਣਾਂ ਦੌਰਾਨ ਅੰਮ੍ਰਿਤਸਰ ਦੇ ਅਟਾਰੀ ਮਾਰਗ ‘ਤੇ ਰੋਡ ਸ਼ੋ ਦੌਰਾਨ ਇਹ ਘਟਨਾ ਵਾਪਰੀ ਸੀ। ਹੁਣ ਪੁਰਾਣੇ ਵੀਡੀਓ ਨੂੰ ਦੁਰਪ੍ਰਚਾਰ ਦੇ ਇਰਾਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਵਿਸ਼ਵਾਸ ਨਿਊਜ਼ ( ਨਵੀਂ ਦਿੱਲੀ )। ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ 10 ਫਰਵਰੀ ਨੂੰ ਖੰਨਾ ਵਿਖੇ ਘਰ-ਘਰ ਰਾਸ਼ਨ ਮਹਾਰੈਲੀ ਨੂੰ ਸੰਬੋਧਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਰਾਸ਼ਨ ਵੀ ਵੰਡਿਆ। ਹੁਣ ਇਸ ਨਾਲ ਜੋੜਦੇ ਹੋਏ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਲੋਕਾਂ ਨੂੰ ਸੀਐਮ ਮਾਨ ਉੱਤੇ ਫੁੱਲਾਂ ਦੀ ਵਰਖਾ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਰੋਡ ਸ਼ੋ ਦੌਰਾਨ ਕੋਈ ਚੀਜ਼ ਉਨ੍ਹਾਂ ਦੀ ਅੱਖ ਵਿੱਚ ਵੱਜਦੀ ਹੈ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਦੁਰਪ੍ਰਚਾਰ ਦੇ ਇਰਾਦੇ ਨਾਲ ਵਾਇਰਲ ਕਰ ਰਹੇ ਹਨ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁਨ ਸਾਬਿਤ ਹੋਇਆ। ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਫਰਵਰੀ 2022 ਦਾ ਹੈ ਜਦੋਂ ਅਟਾਰੀ ਮਾਰਗ ‘ਤੇ ਰੋਡ ਸ਼ੋਅ ਦੌਰਾਨ ਲੋਕਾਂ ਵਲੋਂ ਭਗਵੰਤ ਮਾਨ ਦੀ ਕਾਰ ‘ਤੇ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ, ਤਾਂ ਅਚਾਨਕ ਉਨ੍ਹਾਂ ਦੀ ਅੱਖ ‘ਤੇ ਫੁੱਲ ਲੱਗਿਆ ਸੀ। ਵੀਡੀਓ ਉਸੇ ਸਮੇਂ ਦਾ, ਜਿਸਨੂੰ ਹੁਣ ਗ਼ਲਤ ਦਾਅਵੇ ਨਾਲ ਵਾਇਰਲ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਫੇਸਬੁੱਕ ਯੂਜ਼ਰ ‘ਤੇਜਾ ਤਾਇਆ’ ਨੇ 10 ਫਰਵਰੀ ਨੂੰ ਇਹ ਵੀਡੀਓ ਸ਼ੇਅਰ ਕੀਤਾ ਹੈ ਅਤੇ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ ,”ਅੱਜ ਖਨੇ ਤੋਂ ਆਉਂਦੇ ਹੋਏ ਰਾਸਤੇ ਚ ਭਗਵੰਤ ਮਾਨ ਦੇ ਕਿਸੇ ਸ਼ਕਸ਼ ਨੇ ਮਾਰਿਆ ਡਲਾ
ਡਲਾ ਤੋ ਡਲਾ ਹੋਤਾ ਹੈ।”
ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਦੇਖਿਆ ਜਾ ਸਕਦਾ ਹੈ।
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਵੀਡੀਓ ਦੇ ਸਕ੍ਰੀਨਸ਼ੋਟ ਨੂੰ ਗੂਗਲ ਇਮੇਜ ‘ਤੇ ਅਪਲੋਡ ਕੀਤਾ। ਇਸ ਦੌਰਾਨ ਸਾਨੂੰ ਵੀਡੀਓ ਨਾਲ ਜੁੜੀ ਖਬਰ ਦੈਨਿਕ ਜਾਗਰਣ ਡਾਟ ਕੋਮ ਦੀ ਵੈਬਸਾਈਟ ‘ਤੇ ਮਿਲੀ। 11 ਫਰਵਰੀ 2022 ਨੂੰ ਪ੍ਰਕਾਸ਼ਿਤ ਖਬਰ ਦੇ ਅਨੁਸਾਰ, “ਅਟਾਰੀ ਮਾਰਗ ‘ਤੇ ਰੋਡ ਸ਼ੋਅ ਦੌਰਾਨ ਜਦੋਂ ‘ਆਪ’ ਵਰਕਰ ਅਤੇ ਸਮਰਥਕ ਮਾਨ ਦੀ ਕਾਰ ‘ਤੇ ਫੁੱਲਾਂ ਦੀ ਵਰਖਾ ਕਰ ਰਹੇ ਸਨ ਤਾਂ ਅਚਾਨਕ ਉਨ੍ਹਾਂ ਦੀ ਅੱਖ ‘ਤੇ ਇੱਕ ਫੁੱਲ ਲੱਗ ਗਿਆ। ਇਸ ਤੋਂ ਬਾਅਦ ਉਹ ਗੱਡੀ ਵਿੱਚ ਬੈਠ ਗਏ। ਵਰਕਰਾਂ ਨੂੰ ਲੱਗਿਆ ਕਿ ਸ਼ਾਇਦ ਕਿਸੇ ਨੇ ਪੱਥਰ ਸੁੱਟਿਆ ਹੈ ਪਰ ਮਾਨ ਨੇ ਫੁੱਲ ਦਿਖਾ ਕੇ ਇਸ ਚਰਚਾ ‘ਤੇ ਵਿਰਾਮ ਲੱਗਾ ਦਿੱਤਾ।”
ਸਾਨੂੰ ਵਾਇਰਲ ਵੀਡੀਓ ਨਾਲ ਜੁੜੀ ਰਿਪੋਰਟ TV24 News Punjab ਦੇ ਅਧਿਕਾਰਿਕ ਯੂਟਿਊਬ ਚੈਨਲ ‘ਤੇ ਵੀ ਮਿਲੀ। 11 ਫਰਵਰੀ 2022 ਨੂੰ ਅਪਲੋਡ ਵੀਡੀਓ ਵਿੱਚ ਇਸ ਮਾਮਲੇ ਨੂੰ ਅੰਮ੍ਰਿਤਸਰ ਦੇ ਅਟਾਰੀ ਵਿਖੇ ਹੋਏ ਰੋਡ ਸ਼ੋਅ ਦੌਰਾਨ ਦਾ ਦੱਸਿਆ ਗਿਆ ਹੈ।
ਵੀਡੀਓ ਨਾਲ ਜੁੜੀ ਹੋਰ ਨਿਊਜ ਰਿਪੋਰਟ ਨੂੰ ਇੱਥੇ ਪੜ੍ਹਿਆ ਜਾ ਸਕਦਾ ਹੈ।
ਵੱਧ ਜਾਣਕਾਰੀ ਲਈ ਅਸੀਂ ਪੰਜਾਬੀ ਜਾਗਰਣ ਅੰਮ੍ਰਿਤਸਰ ਦੇ ਰਿਪੋਰਟਰ ਅਮ੍ਰਿਤਪਾਲ ਸਿੰਘ ਨਾਲ ਗੱਲ ਕੀਤੀ। ਉਨ੍ਹਾਂ ਨਾਲ ਵੀਡੀਓ ਦੇ ਲਿੰਕ ਨੂੰ ਸ਼ੇਅਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਹ ਮਾਮਲਾ ਸਾਲ 2022 ਵਿੱਚ ਅੰਮ੍ਰਿਤਸਰ ਅਟਾਰੀ ਮਾਰਗ ‘ਤੇ ਹੋਏ ਰੋਡ ਸ਼ੋ ਦੌਰਾਨ ਦਾ ਹੈ।
ਅੰਤ ਵਿੱਚ ਅਸੀਂ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਪ੍ਰੋਫਾਈਲ ‘ਤੇ ਮੌਜੂਦ ਜਾਣਕਾਰੀ ਮੁਤਾਬਕ, ਯੂਜ਼ਰ ਨੂੰ 2 ਹਜਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ। ਯੂਜ਼ਰ ਚੰਡੀਗੜ੍ਹ ਦਾ ਰਹਿਣ ਵਾਲਾ ਹੈ।
ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਸੀਐਮ ਭਗਵੰਤ ਮਾਨ ਦਾ ਇਹ ਵੀਡੀਓ ਖੰਨੇ ਦਾ ਨਹੀਂ, ਸੰਗੋ ਅੰਮ੍ਰਿਤਸਰ ਦਾ ਹੈ, ਜਦੋਂ ਵਿਧਾਨਸਭਾ ਚੌਣਾਂ ਦੌਰਾਨ ਅੰਮ੍ਰਿਤਸਰ ਦੇ ਅਟਾਰੀ ਮਾਰਗ ‘ਤੇ ਰੋਡ ਸ਼ੋ ਦੌਰਾਨ ਇਹ ਘਟਨਾ ਵਾਪਰੀ ਸੀ। ਹੁਣ ਪੁਰਾਣੇ ਵੀਡੀਓ ਨੂੰ ਦੁਰਪ੍ਰਚਾਰ ਦੇ ਇਰਾਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।