Fact Check: ਮਲੇਸ਼ੀਆ ਦੇ ਸ਼ਾਹ ਆਲਮ ਸਟੇਡੀਅਮ ਦੇ ਵੀਡੀਓ ਨੂੰ ਬਿਹਾਰ ਦੇ ਨਾਂ ‘ਤੇ ਕੀਤਾ ਜਾ ਰਿਹਾ ਹੈ ਵਾਇਰਲ
ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਸਟੇਡੀਅਮ ਟੁੱਟਣ ਦੇ ਇਸ ਵੀਡੀਓ ਦਾ ਬਿਹਾਰ ਨਾਲ ਕੋਈ ਸਬੰਧ ਨਹੀਂ ਹੈ। ਦਰਅਸਲ ਇਹ ਵੀਡੀਓ ਮਲੇਸ਼ੀਆ ਦੇ ਸ਼ਾਹ ਆਲਮ ਸਟੇਡੀਅਮ ਦਾ ਹੈ, ਜਿਸ ਨੂੰ ਸੁਰੱਖਿਆ ਕਾਰਨਾਂ ਅਤੇ ਖਰਾਬ ਰੱਖ-ਰਖਾਅ ਕਾਰਨ ਢਾਹ ਦਿੱਤਾ ਗਿਆ ਹੈ। ਜਿਸ ਨੂੰ ਕੁਝ ਯੂਜ਼ਰਸ ਹੁਣ ਗ਼ਲਤ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।
- By: Jyoti Kumari
- Published: Oct 14, 2024 at 04:59 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿਚ ਇਕ ਸਟੇਡੀਅਮ ਨੂੰ ਟੁੱਟਦੇ ਹੋਏ ਦੇਖਿਆ ਜਾ ਸਕਦਾ ਹੈ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਬਿਹਾਰ ਦਾ ਦੱਸ ਕੇ ਸ਼ੇਅਰ ਕਰ ਰਹੇ ਹਨ। ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਪਟਨਾ ਦੇ ਨਾਂ ‘ਤੇ ਵੀ ਸ਼ੇਅਰ ਕੀਤਾ ਹੈ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗ਼ਲਤ ਪਾਇਆ। ਸਟੇਡੀਅਮ ਟੁੱਟਣ ਦੇ ਇਸ ਵੀਡੀਓ ਦਾ ਭਾਰਤ ਨਾਲ ਕੋਈ ਸਬੰਧ ਨਹੀਂ ਹੈ। ਦਰਅਸਲ ਇਹ ਵੀਡੀਓ ਮਲੇਸ਼ੀਆ ਦੇ ਸ਼ਾਹ ਆਲਮ ਸਟੇਡੀਅਮ ਦਾ ਹੈ, ਜਿਸ ਨੂੰ ਮਲੇਸ਼ੀਆ ਸਰਕਾਰ ਨੇ ਸੁਰੱਖਿਆ ਕਾਰਨਾਂ ਅਤੇ ਮਾੜੇ ਰੱਖ-ਰਖਾਅ ਕਾਰਨ ਤਬਾਹ ਕਰ ਦਿੱਤਾ ਹੈ। ਵੀਡੀਓ ਦਾ ਬਿਹਾਰ ਨਾਲ ਕੋਈ ਸਬੰਧ ਨਹੀਂ ਹੈ।
ਕੀ ਹੈ ਵਾਇਰਲ ਪੋਸਟ ‘ਚ?
10 ਅਕਤੂਬਰ 2024 ਨੂੰ ਵਾਇਰਲ ਵੀਡੀਓ ਨੂੰ ਸਾਂਝਾ ਕਰਦੇ ਹੋਏ, ਫੇਸਬੁੱਕ ਯੂਜ਼ਰ ਸਚਿਨ ਕੁਮਾਰ ਯਾਦਵ ਨੇ ਲਿਖਿਆ ਹੈ, “ਬਿਹਾਰ ਦਾ ਨਵਾਂ ਸਟੇਡੀਅਮ ਢਹਿ ਗਿਆ ਹੈ।”
ਪੋਸਟ ਦਾ ਆਰਕਾਈਵ ਲਿੰਕ ਇੱਥੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ, ਅਸੀਂ ਸੰਬੰਧਿਤ ਕੀਵਰਡਸ ਦੀ ਮਦਦ ਨਾਲ ਗੂਗਲ ‘ਤੇ ਸਰਚ ਕੀਤੀ। ਸਾਨੂੰ ਵੀਡੀਓ ਨਾਲ ਜੁੜੀ ਰਿਪੋਰਟ en.haberler.com ਦੀ ਵੈੱਬਸਾਈਟ ‘ਤੇ ਮਿਲੀ। ਰਿਪੋਰਟ ਨੂੰ 26 ਸਤੰਬਰ 2024 ਨੂੰ ਪ੍ਰਕਾਸ਼ਿਤ ਕੀਤਾ ਗਿਆ ਹੈ। ਰਿਪੋਰਟ ਮੁਤਾਬਕ, ਮਲੇਸ਼ੀਆ ਦੇ ਸ਼ਾਹ ਆਲਮ ਸਟੇਡੀਅਮ ਨੂੰ ਸੁਰੱਖਿਆ ਕਾਰਨਾਂ ਕਰਕੇ ਢਾਹ ਦਿੱਤਾ ਗਿਆ ਹੈ। ਹਾਲਾਂਕਿ ਸਟੇਡੀਅਮ ਦੇ ਢਹਿ ਜਾਣ ਤੋਂ ਬਾਅਦ ਮਲੇਸ਼ੀਆ ਦੇ ਖੇਡ ਮੰਤਰਾਲੇ ਨੇ ਨਵੇਂ ਸਟੇਡੀਅਮ ਦੇ ਪ੍ਰੋਜੈਕਟ ਦਾ ਐਲਾਨ ਕੀਤਾ ਹੈ ਅਤੇ ਇਹ ਨਵਾਂ ਸਟੇਡੀਅਮ ਛੋਟਾ ਹੋਵੇਗਾ।
ਸਾਨੂੰ ਵੀਡੀਓ ਨਾਲ ਜੁੜੀ ਰਿਪੋਰਟ ਮਨੀ ਕੰਟਰੋਲ ਹਿੰਦੀ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਮਿਲੀ। 26 ਸਤੰਬਰ 2024 ਨੂੰ ਅੱਪਲੋਡ ਰਿਪੋਰਟ ਵਿੱਚ ਦੱਸਿਆ ਗਿਆ, ਮਲੇਸ਼ੀਆ ਦੇ ਮਸ਼ਹੂਰ ਸ਼ਾਹ ਆਲਮ ਸਟੇਡੀਅਮ ਨੂੰ ਸੁਰੱਖਿਆ ਕਾਰਨਾਂ ਅਤੇ ਮਾੜੇ ਰੱਖ-ਰਖਾਅ ਕਾਰਨ ਢਾਹ ਦਿੱਤਾ ਗਿਆ ਹੈ। ਸ਼ਾਹ ਆਲਮ ਸਟੇਡੀਅਮ ਨੂੰ 2020 ਵਿੱਚ ਅਸੁਰੱਖਿਅਤ ਘੋਸ਼ਿਤ ਕੀਤਾ ਗਿਆ ਸੀ।
ਸਰਚ ਦੌਰਾਨ ਸਾਨੂੰ thepunemirror ਦੇ ਵੈਰੀਫਾਈਡ ਇੰਸਟਾਗ੍ਰਾਮ ਹੈਂਡਲ ‘ਤੇ ਵੀ ਵੀਡੀਓ ਮਿਲਿਆ। 26 ਸਤੰਬਰ 2024 ਨੂੰ ਸ਼ੇਅਰ ਕੀਤੇ ਗਏ ਵੀਡੀਓ ਵਿੱਚ ਇਸਨੂੰ ਮਲੇਸ਼ੀਆ ਦਾ ਦੱਸਿਆ ਗਿਆ ਹੈ।
ਵੀਡੀਓ ਨਾਲ ਸਬੰਧਤ ਹੋਰ ਰਿਪੋਰਟਾਂ ਇੱਥੇ ਦੇਖੀਆਂ ਜਾ ਸਕਦੀਆਂ ਹਨ।
ਅਸੀਂ ਦੈਨਿਕ ਜਾਗਰਣ, ਪਟਨਾ ਯੂਨਿਟ ਦੇ ਸੰਪਾਦਕੀ ਇੰਚਾਰਜ ਅਸ਼ਵਨੀ ਕੁਮਾਰ ਸਿੰਘ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਹ ਵੀਡੀਓ ਬਿਹਾਰ ਦਾ ਨਹੀਂ ਹੈ।
ਅੰਤ ਵਿੱਚ ਅਸੀਂ ਵੀਡੀਓ ਨੂੰ ਸਾਂਝਾ ਕਰਨ ਵਾਲੇ ਯੂਜ਼ਰ ਦੀ ਪ੍ਰੋਫਾਈਲ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਯੂਜ਼ਰ ਨੂੰ 1 ਹਜ਼ਾਰ ਤੋਂ ਜ਼ਿਆਦਾ ਲੋਕ ਫਾਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਸਟੇਡੀਅਮ ਟੁੱਟਣ ਦੇ ਇਸ ਵੀਡੀਓ ਦਾ ਬਿਹਾਰ ਨਾਲ ਕੋਈ ਸਬੰਧ ਨਹੀਂ ਹੈ। ਦਰਅਸਲ ਇਹ ਵੀਡੀਓ ਮਲੇਸ਼ੀਆ ਦੇ ਸ਼ਾਹ ਆਲਮ ਸਟੇਡੀਅਮ ਦਾ ਹੈ, ਜਿਸ ਨੂੰ ਸੁਰੱਖਿਆ ਕਾਰਨਾਂ ਅਤੇ ਖਰਾਬ ਰੱਖ-ਰਖਾਅ ਕਾਰਨ ਢਾਹ ਦਿੱਤਾ ਗਿਆ ਹੈ। ਜਿਸ ਨੂੰ ਕੁਝ ਯੂਜ਼ਰਸ ਹੁਣ ਗ਼ਲਤ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।
- Claim Review : ਬਿਹਾਰ ਦਾ ਨਵਾਂ ਸਟੇਡੀਅਮ ਢਹਿ ਗਿਆ ਹੈ।
- Claimed By : Sachin Kumar Yadav
- Fact Check : ਫਰਜ਼ੀ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...