X
X

Fact Check : ਜਸ਼ਨ ਮਨਾਉਂਦੇ ਪਾਕਿਸਤਾਨੀ ਖਿਡਾਰੀਆਂ ਦਾ ਵੀਡੀਓ ਇੱਕ ਸਾਲ ਪੁਰਾਣਾ ਹੈ, ਹਾਲ ਦੇ ਏਸ਼ੀਆ ਕੱਪ ਨਾਲ ਨਹੀਂ ਹੈ ਕੋਈ ਸੰਬੰਧ

: ਜਦੋਂ ਵਿਸ਼ਵਾਸ ਨਿਊਜ਼ ਨੇ ਵਾਇਰਲ ਦਾਅਵੇ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਪਾਕਿਸਤਾਨੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਜਸ਼ਨ ਮਨਾਉਣ ਦਾ ਵੀਡੀਓ ਲਗਭਗ ਇੱਕ ਸਾਲ ਪੁਰਾਣਾ ਹੈ ਅਤੇ ਸਾਲ 2022 ਵਿੱਚ ਹੋਏ ਟੀ-20 ਏਸ਼ੀਆ ਕੱਪ ਦਾ ਹੈ। ਟੀ-20 ਏਸ਼ੀਆ ਕੱਪ ‘ਚ ਭਾਰਤ-ਪਾਕਿਸਤਾਨ ਵਿਚਾਲੇ ਹੋਏ ਮੈਚ ‘ਚ ਪਾਕਿਸਤਾਨ ਨੇ ਜਿੱਤ ਦਰਜ ਕਰਕੇ ਇਸ ਤਰ੍ਹਾਂ ਮਨਾਇਆ ਜਸ਼ਨ। ਇਸ ਵੀਡੀਓ ਨੂੰ ਹੁਣ ਗ਼ਲਤ ਦਾਅਵਿਆਂ ਨਾਲ ਸਾਂਝਾ ਕੀਤਾ ਜਾ ਰਿਹਾ ਹੈ।

ਵਿਸ਼ਵਾਸ ਨਿਊਜ਼ (ਨਵੀਂ ਦਿੱਲੀ)। ਸੋਸ਼ਲ ਮੀਡੀਆ ‘ਤੇ ਖੁਸ਼ੀ ਨਾਲ ਨੱਚਦੀ ਪਾਕਿਸਤਾਨ ਕ੍ਰਿਕਟ ਟੀਮ ਦੀ ਦੇ ਇੱਕ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ ਅਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਏਸ਼ੀਆ ਕੱਪ ਦਾ ਹੈ। ਜਦੋਂ ਮੀਂਹ ਕਾਰਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਰੱਦ ਹੋਇਆ ਤਾਂ ਡ੍ਰੈਸਿੰਗ ਰੂਮ ‘ਚ ਕੁਝ ਅਜਿਹਾ ਹੀ ਨਜਾਰਾ ਦੇਖਣ ਨੂੰ ਮਿਲਿਆ।

ਜਦੋਂ ਵਿਸ਼ਵਾਸ ਨਿਊਜ਼ ਨੇ ਵਾਇਰਲ ਦਾਅਵੇ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਇਹ ਵੀਡੀਓ ਲਗਭਗ ਇੱਕ ਸਾਲ ਪੁਰਾਣਾ ਹੈ ਅਤੇ ਸਾਲ 2022 ਵਿੱਚ ਹੋਏ ਟੀ-20 ਏਸ਼ੀਆ ਕੱਪ ਦਾ ਹੈ। ਟੀ-20 ਏਸ਼ੀਆ ਕੱਪ ‘ਚ ਭਾਰਤ-ਪਾਕਿਸਤਾਨ ਵਿਚਾਲੇ ਹੋਏ ਮੈਚ ‘ਚ ਪਾਕਿਸਤਾਨ ਨੇ ਜਿੱਤ ਦਰਜ ਕਰਕੇ ਇਸ ਤਰ੍ਹਾਂ ਮਨਾਇਆ ਜਸ਼ਨ। ਇਸ ਵੀਡੀਓ ਨੂੰ ਹੁਣ ਗ਼ਲਤ ਦਾਅਵਿਆਂ ਨਾਲ ਸਾਂਝਾ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

4 ਸਤੰਬਰ 2023 ਨੂੰ ਵਾਇਰਲ ਵੀਡੀਓ ਨੂੰ ਸਾਂਝਾ ਕਰਦੇ ਹੋਏ ਫੇਸਬੁੱਕ ਯੂਜ਼ਰ ‘ਕੱਟਰ ਹਿੰਦੂ ਰਾਜਨ’ ਨੇ ਕੈਪਸ਼ਨ ਵਿੱਚ ਲਿਖਿਆ, “ਭਾਰਤ ਬਨਾਮ ਮੈਚ ਮੀਂਹ ਕਾਰਨ ਰੱਦ ਹੋਣ ਤੋਂ ਬਾਅਦ ਪਾਕਿਸਤਾਨ ਦੇ ਡਰੈਸਿੰਗ ਰੂਮ ਤੋਂ ਫੁਟੇਜ ਲੀਕ ਹੋ ਗਈ।”

ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।

https://twitter.com/i/status/1698645531441144122

ਪੜਤਾਲ

ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ ਅਸੀਂ ਵੀਡੀਓ ਦੇ ਕਈ ਕੀ ਫਰੇਮਾਂ ਨੂੰ ਕੱਢਿਆ ਅਤੇ ਉਹਨਾਂ ਨੂੰ ਗੂਗਲ ਰਿਵਰਸ ਇਮੇਜ ਰਾਹੀਂ ਖੋਜਿਆ। ਸਾਨੂੰ ਇਹ ਵੀਡੀਓ ਪਾਕਿਸਤਾਨ ਕ੍ਰਿਕਟ ਦੇ ਅਧਿਕਾਰਤ ਐਕਸ (ਟਵਿੱਟਰ) ਅਕਾਊਂਟ ‘ਤੇ ਮਿਲਿਆ ਹੈ। ਵੀਡੀਓ ਨੂੰ 5 ਸਤੰਬਰ 2022 ਨੂੰ ਸਾਂਝਾ ਕੀਤਾ ਗਿਆ ਹੈ। ਕੈਪਸ਼ਨ ਮੁਤਾਬਕ ਵਾਇਰਲ ਵੀਡੀਓ ਭਾਰਤ ਅਤੇ ਪਾਕਿਸਤਾਨ ਦੇ ਮੈਚ ਤੋਂ ਬਾਅਦ ਦਾ ਹੈ। ਜਦੋਂ ਪਾਕਿਸਤਾਨ ਨੇ 5 ਵਿਕਟਾਂ ਨਾਲ ਮੈਚ ਜਿੱਤਿਆ ਤਾਂ ਖਿਡਾਰੀਆਂ ਨੇ ਇਸ ਤਰ੍ਹਾਂ ਮਨਾਇਆ ਜਸ਼ਨ ਸੀ।

https://twitter.com/TheRealPCB/status/1566520893538451461

ਸਾਨੂੰ 5 ਸਤੰਬਰ 2022 ਨੂੰ ਪਾਕਿਸਤਾਨ ਕ੍ਰਿਕਟ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਅੱਪਲੋਡ ਕੀਤਾ ਗਿਆ ਵਾਇਰਲ ਵੀਡੀਓ ਮਿਲਿਆ। ਵੀਡੀਓ ਬਾਰੇ ਵੀ ਇੱਥੇ ਓਹੀ ਜਾਣਕਾਰੀ ਦਿੱਤੀ ਗਈ ਹੈ।

ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਸੰਬੰਧਿਤ ਕੀਵਰਡਸ ਦੇ ਨਾਲ ਗੂਗਲ ‘ਤੇ ਖੋਜ ਕਰਨਾ ਸ਼ੁਰੂ ਕਰ ਦਿੱਤਾ। ਸਾਨੂੰ ਟਾਈਮਜ਼ ਨਾਓ ਦੀ ਅਧਿਕਾਰਤ ਵੈੱਬਸਾਈਟ ‘ਤੇ ਦਾਅਵੇ ਨਾਲ ਸਬੰਧਤ ਇੱਕ ਰਿਪੋਰਟ ਮਿਲੀ। ਰਿਪੋਰਟ 5 ਸਤੰਬਰ 2022 ਨੂੰ ਪ੍ਰਕਾਸ਼ਿਤ ਕੀਤੀ ਗਈ ਹੈ। ਰਿਪੋਰਟ ਦੇ ਅਨੁਸਾਰ, “ਪਾਕਿਸਤਾਨ ਨੇ ਏਸ਼ੀਆ ਕੱਪ 2022 ਦੇ ਸੁਪਰ-4 ਦੌਰ ਵਿੱਚ ਭਾਰਤ ਨੂੰ ਪੰਜ ਵਿਕਟਾਂ ਨਾਲ ਮਾਤ ਦਿੱਤੀ।ਪਾਕਿਸਤਾਨ ਦੀ ਟੀਮ ਨੇ 182 ਰਨਾਂ ਦਾ ਲਕਸ਼ 19.5 ਓਵਰਾਂ ਵਿੱਚ ਪੰਜ ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਪਾਕਿਸਤਾਨ ਲਈ ਮੁਹੰਮਦ ਰਿਜ਼ਵਾਨ (71) ਅਤੇ ਮੁਹੰਮਦ ਨਵਾਜ਼ (42) ਨੇ ਚੰਗੀ ਪਾਰੀ ਖੇਡੀ। ਜਿੱਤ ਤੋਂ ਬਾਅਦ ਪਾਕਿਸਤਾਨੀ ਖਿਡਾਰੀਆਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਹਰ ਗੇਂਦ ਤੋਂ ਬਾਅਦ ਉਨ੍ਹਾਂ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਹੁੰਦਾ ਨਜ਼ਰ ਆ ਰਿਹਾ ਹੈ। ਕਈ ਵਾਰ ਖਿਡਾਰੀ ਜੋਸ਼ ਨਾਲ ਜਸ਼ਨ ਮਨਾ ਰਹੇ ਹਨ ਅਤੇ ਕਦੇ ਉਹ ਪੂਰੀ ਤਰ੍ਹਾਂ ਘਬਰਾ ਕੇ ਬੈਠੇ ਹਨ।”

ਵਧੇਰੇ ਜਾਣਕਾਰੀ ਲਈ ਅਸੀਂ ਇਸ ਵਿਸ਼ੇ ਵਿੱਚ ਖੇਡ ਪੱਤਰਕਾਰ ਅਤੇ ਕੁਮੈਂਟੇਟਰ ਸਈਅਦ ਹੁਸੈਨ ਨਾਲ ਗੱਲ ਕੀਤੀ। ਉਨ੍ਹਾਂ ਨੇ ਸਾਨੂੰ ਦੱਸਿਆ, “ਵਾਇਰਲ ਵੀਡੀਓ ਨੂੰ ਲੈ ਕੇ ਕੀਤੇ ਜਾ ਰਹੇ ਦਾਅਵੇ ਪੂਰੀ ਤਰ੍ਹਾਂ ਗ਼ਲਤ ਹਨ। ਇਹ ਵੀਡੀਓ ਇੱਕ ਸਾਲ ਪਹਿਲਾਂ ਏਸ਼ੀਆ ਕੱਪ ਦੌਰਾਨ ਹੋਏ ਮੈਚ ਦਾ ਹੈ। ਇਹ ਮੈਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਇਆ ਸੀ। ਇਸ ਮੈਚ ਨੂੰ ਪਾਕਿਸਤਾਨ ਨੇ ਜਿੱਤਿਆ ਸੀ। ਇਹ ਵੀਡੀਓ ਉਸ ਸਮੇਂ ਦੀ ਹੈ।”

ਅੰਤ ਵਿੱਚ ਅਸੀਂ ਉਸ ਯੂਜ਼ਰ ਦੇ ਅਕਾਊਂਟ ਨੂੰ ਸਕੈਨ ਕੀਤਾ ਜਿਸ ਨੇ ਗ਼ਲਤ ਦਾਅਵੇ ਨਾਲ ਵੀਡੀਓ ਨੂੰ ਸਾਂਝਾ ਕੀਤਾ ਸੀ। ਪ੍ਰੋਫਾਈਲ ‘ਤੇ ਮੌਜੂਦ ਜਾਣਕਾਰੀ ਮੁਤਾਬਕ ਯੂਜ਼ਰ ਰਾਜਸਥਾਨ ਦਾ ਰਹਿਣ ਵਾਲਾ ਹੈ। ਯੂਜ਼ਰ ਨੂੰ ਕਰੀਬ 9 ਹਜ਼ਾਰ ਲੋਕ ਫੋਲੋ ਕਰਦੇ ਹਨ। ਯੂਜ਼ਰ ਜੁਲਾਈ 2012 ਤੋਂ ਫੇਸਬੁੱਕ ‘ਤੇ ਸਰਗਰਮ ਹੈ।

ਨਤੀਜਾ: : ਜਦੋਂ ਵਿਸ਼ਵਾਸ ਨਿਊਜ਼ ਨੇ ਵਾਇਰਲ ਦਾਅਵੇ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਪਾਕਿਸਤਾਨੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਜਸ਼ਨ ਮਨਾਉਣ ਦਾ ਵੀਡੀਓ ਲਗਭਗ ਇੱਕ ਸਾਲ ਪੁਰਾਣਾ ਹੈ ਅਤੇ ਸਾਲ 2022 ਵਿੱਚ ਹੋਏ ਟੀ-20 ਏਸ਼ੀਆ ਕੱਪ ਦਾ ਹੈ। ਟੀ-20 ਏਸ਼ੀਆ ਕੱਪ ‘ਚ ਭਾਰਤ-ਪਾਕਿਸਤਾਨ ਵਿਚਾਲੇ ਹੋਏ ਮੈਚ ‘ਚ ਪਾਕਿਸਤਾਨ ਨੇ ਜਿੱਤ ਦਰਜ ਕਰਕੇ ਇਸ ਤਰ੍ਹਾਂ ਮਨਾਇਆ ਜਸ਼ਨ। ਇਸ ਵੀਡੀਓ ਨੂੰ ਹੁਣ ਗ਼ਲਤ ਦਾਅਵਿਆਂ ਨਾਲ ਸਾਂਝਾ ਕੀਤਾ ਜਾ ਰਿਹਾ ਹੈ।

  • Claim Review : ਮੀਂਹ ਕਾਰਨ ਭਾਰਤ ਬਨਾਮ ਮੈਚ ਰੱਦ ਹੋਣ ਤੋਂ ਬਾਅਦ ਪਾਕਿਸਤਾਨ ਦੇ ਡਰੈਸਿੰਗ ਰੂਮ ਤੋਂ ਫੁਟੇਜ ਲੀਕ ਹੋ ਗਈ।
  • Claimed By : ਫੇਸਬੁੱਕ ਯੂਜ਼ਰ- ਕੱਟਰ ਹਿੰਦੂ ਰਾਜਨ
  • Fact Check : ਭ੍ਰਮਕ
ਭ੍ਰਮਕ
ਫਰਜ਼ੀ ਖਬਰਾਂ ਦੇ ਰੂਪ ਨੂੰ ਦਰਸਾਉਂਦਾ ਪ੍ਰਤੀਕ
  • ਸੱਚ
  • ਭ੍ਰਮਕ
  • ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later