ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਕੀਤਾ ਜਾ ਰਿਹਾ ਵੀਡੀਓ ਸਾਲ 2021 ਤੋਂ ਸੋਸ਼ਲ ਮੀਡੀਆ ‘ਤੇ ਮੌਜੂਦ ਹੈ। ਇਸ ਵੀਡੀਓ ਦਾ ਹਾਲੀਆ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਪੰਜਾਬ-ਹਰਿਆਣਾ ਬਾਰਡਰ ‘ਤੇ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਗੁੰਮਰਾਹਕੁੰਨ ਵੀਡੀਓ ਅਤੇ ਫੋਟੋਆਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਸ ਸਿਲਸਿਲੇ ‘ਚ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਕੁਝ ਲੋਕ ਨਮਾਜ਼ ਪੜ੍ਹਦੇ ਹੋਏ ਦੇਖੇ ਜਾ ਸਕਦੇ ਹਨ। ਫਿਰਕੂ ਦਾਅਵਿਆਂ ਨਾਲ ਵੀਡੀਓ ਸ਼ੇਅਰ ਕਰਦੇ ਹੋਏ ਯੂਜ਼ਰਸ ਇਸ ਨੂੰ ਹਾਲੀਆ ਕਿਸਾਨ ਅੰਦੋਲਨ ਦਾ ਦੱਸਦੇ ਹੋਏ ਸ਼ੇਅਰ ਕਰ ਰਹੇ ਹਨ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ‘ਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਸਾਲ 2021 ਤੋਂ ਸੋਸ਼ਲ ਮੀਡੀਆ ‘ਤੇ ਮੌਜੂਦ ਹੈ। ਇਸ ਵੀਡੀਓ ਦਾ ਹਾਲੀਆ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ।
ਵਾਇਰਲ ਪੋਸਟ ਨੂੰ ਸ਼ੇਅਰ ਕਰਦੇ ਹੋਏ ਇੱਕ ਫੇਸਬੁੱਕ ਯੂਜ਼ਰ ਨੇ ਲਿਖਿਆ, “ਹਰਿਆਣਾ ਬਾਰਡਰ ‘ਤੇ ਹੰਗਾਮਾ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਵਿੱਚ ਵੱਡੀ ਗਿਣਤੀ ਵਿੱਚ ਨਿਹੰਗ ਸਿੱਖ ਤਲਵਾਰਾਂ ਅਤੇ ਬਰਛਿਆਂ ਨਾਲ ਲੈਸ ਹਨ ਉਹ ਮਸਜਿਦ ਵਿੱਚ ਨਵਾਜ਼ ਪੜ੍ਹਦੇ ਦਿਖੇ ਜਾਂ ਤਾਂ ਇਹ ਮੁਸਲਿਮ ਹਨ ਜਿਨ੍ਹਾਂ ਨੇ ਨਿਹੰਗਾਂ ਦਾ ਭੇਸ ਬਣਾਇਆ ਹੈ ਜਾਂ ਇਹ ਨਿਹੰਗ ਹੈ ਜਿਨ੍ਹਾਂ ਨੇ ਇਸਲਾਮ ਧਰਮ ਅਪਣਾ ਲਿਆ ਹੈ? ਗਜਬ ਹੈ।”
ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ ਗਿਆ ਹੈ।
ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਆਪਣੀ ਜਾਂਚ ਸ਼ੁਰੂ ਕਰਦੇ ਹੋਏ ਸਭ ਤੋਂ ਪਹਿਲਾਂ ਅਸੀਂ ਗੂਗਲ ਲੈਂਸ ਦੇ ਜ਼ਰੀਏ ਵਾਇਰਲ ਵੀਡੀਓ ਦੀ ਖੋਜ ਕੀਤੀ। ਖੋਜ ਦੌਰਾਨ ਸਾਨੂੰ ਇਹ ਵੀਡੀਓ 22 ਮਾਰਚ 2022 ਨੂੰ ‘Sunil Goswami Pahlwan Ji’ ਨਾਮ ਦੇ ਇੱਕ ਫੇਸਬੁੱਕ ਪੇਜ ‘ਤੇ ਅਪਲੋਡ ਹੋਇਆ ਮਿਲਾ। ਇੱਥੇ ਦਿੱਤੇ ਗਏ ਕੈਪਸ਼ਨ ਵਿੱਚ ਲਿਖਿਆ ਹੈ, “ਨਿਹੰਗ ਸਰਦਾਰਾਂ ਨੇ ਮਸਜਿਦ ਵਿੱਚ ਨਮਾਜ਼ ਪੜ੍ਹਨਾ ਸ਼ੁਰੂ ਕੀਤਾ ਜੈ ਹਿੰਦ ਜੈ ਸੀਯਾਰਾਮ।”
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਵੱਖ-ਵੱਖ ਕੀਵਰਡਸ ਨਾਲ ਵੀਡੀਓ ਖੋਜਣਾ ਸ਼ੁਰੂ ਕੀਤਾ। ਇਸ ਦੌਰਾਨ ਸਾਨੂੰ ਸ਼ੇਅਰ ਚੈਟ ‘ਤੇ ‘d€€p s@rd@rni’ ਨਾਮ ਦੇ ਇੱਕ ਅਕਾਊਂਟ ‘ਤੇ ਵਾਇਰਲ ਵੀਡੀਓ ਅਪਲੋਡ ਕੀਤਾ ਗਿਆ ਮਿਲਿਆ। ਇੱਥੇ ਵੀਡੀਓ ਨੂੰ ਇੱਕ ਸਾਲ ਪਹਿਲਾਂ ਪੋਸਟ ਕਰਦੇ ਹੋਏ ਕੈਪਸ਼ਨ ਵਿੱਚ ‘ਈਦ ਮੁਬਾਰਕ’ ਅਤੇ ‘ਈਦ ਸਪੈਸ਼ਲ’ ਦੇ ਹੈਸ਼ਟੈਗ ਦਿੱਤੇ ਗਏ ਹਨ।
ਸਰਚ ਕਰਨ ‘ਤੇ ਸਾਨੂੰ ਇਹ ਵੀਡੀਓ ‘‘Vedic Tribe’ ਨਾਮ ਦੇ ਇੱਕ ਫੇਸਬੁੱਕ ‘ਤੇ ਵੀ ਵੀਡੀਓ ਅਪਲੋਡ ਕੀਤਾ ਗਿਆ ਮਿਲਿਆ। ਹਾਲਾਂਕਿ, ਇੱਥੇ ਵੀਡੀਓ 2 ਅਗਸਤ 2021 ਨੂੰ ਅਪਲੋਡ ਕੀਤਾ ਗਿਆ ਸੀ।
ਵਿਸ਼ਵਾਸ ਨਿਊਜ਼ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ ਵੀਡੀਓ ਕਦੋਂ ਅਤੇ ਕਿੱਥੋਂ ਦਾ ਹੈ। ਹਾਲਾਂਕਿ, ਇਹ ਸਪੱਸ਼ਟ ਹੈ ਕਿ ਇਹ ਇੱਕ ਪੁਰਾਣੀ ਵੀਡੀਓ ਹੈ। ਪੁਸ਼ਟੀ ਲਈ ਅਸੀਂ ਅੰਬਾਲਾ ਦੇ ਦੈਨਿਕ ਜਾਗਰਣ ਦੇ ਰਿਪੋਰਟਰ ਦੀਪਕ ਬਹਿਲ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਦੱਸਿਆ ਕਿ ਇਸ ਵੀਡੀਓ ਦਾ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ।
ਗੁੰਮਰਾਹਕੁੰਨ ਪੋਸਟ ਨੂੰ ਸਾਂਝਾ ਕਰਨ ਵਾਲੇ ਫੇਸਬੁੱਕ ਪੇਜ ਦੀ ਸੋਸ਼ਲ ਸਕੈਨਿੰਗ ਦੌਰਾਨ ਅਸੀਂ ਪਾਇਆ ਕਿ ਯੂਜ਼ਰ ਨੂੰ 5 ਹਜ਼ਾਰ ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਕੀਤਾ ਜਾ ਰਿਹਾ ਵੀਡੀਓ ਸਾਲ 2021 ਤੋਂ ਸੋਸ਼ਲ ਮੀਡੀਆ ‘ਤੇ ਮੌਜੂਦ ਹੈ। ਇਸ ਵੀਡੀਓ ਦਾ ਹਾਲੀਆ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।