ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਵਿਸ਼ਵ ਕੱਪ 2023 ਦਾ ਨਹੀਂ ਹੈ, ਸਗੋਂ ਮਾਰਚ 2023 ਵਿੱਚ ਅਹਿਮਦਾਬਾਦ ਵਿੱਚ ਹੋਏ ਟੈਸਟ ਮੈਚ ਦਾ ਹੈ। ਜਿਸ ਨੂੰ ਹੁਣ ਹਾਲੀਆ ਦੱਸਦੇ ਹੋਏ ਸ਼ੇਅਰ ਕੀਤਾ ਜਾ ਰਿਹਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ )। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡੇ ਗਏ ਵਿਸ਼ਵ ਕੱਪ 2023 ਦੇ ਫਾਈਨਲ ‘ਚ ਆਸਟ੍ਰੇਲੀਆ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾ ਕੇ ਛੇਵੀਂ ਵਾਰ ਵਿਸ਼ਵ ਕੱਪ ਦਾ ਖਿਤਾਬ ਜਿੱਤ ਲਿਆ ਹੈ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਕਈ ਫਰਜ਼ੀ ਅਤੇ ਗੁੰਮਰਾਹਕੁੰਨ ਦਾਅਵੇ ਵਾਇਰਲ ਕੀਤੇ ਗਏ। ਹੁਣ ਇਸ ਨਾਲ ਜੋੜਦੇ ਹੋਏ ਇੱਕ ਵੀਡੀਓ ਸ਼ੇਅਰ ਕੀਤਾ ਜਾ ਰਿਹਾ ਹੈ। ਜਿਸ ਵਿੱਚ ਪੀਐਮ ਮੋਦੀ ਨੂੰ ਟੀਮ ਇੰਡੀਆ ਦੇ ਖਿਡਾਰੀਆਂ ਨਾਲ ਹੱਥ ਮਿਲਾਉਂਦੇ ਹੋਏ ਵੇਖਿਆ ਜਾ ਸਕਦਾ ਹੈ। ਕੁਝ ਯੂਜ਼ਰਸ ਇਸ ਵੀਡੀਓ ਨੂੰ ਹਾਲ ਹੀ ਦੇ ਵਿਸ਼ਵ ਕੱਪ ਦਾ ਦੱਸ ਰਹੇ ਹਨ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ‘ਚ ਪਾਇਆ ਕਿ ਵਾਇਰਲ ਵੀਡੀਓ ਹਾਲ ਦਾ ਨਹੀਂ ਹੈ। ਅਸਲ ਵੀਡੀਓ ਭਾਰਤ ਅਤੇ ਆਸਟ੍ਰੇਲੀਆ ਟੈਸਟ ਸੀਰੀਜ਼ ਦੇ ਆਖਰੀ ਮੈਚ ਦਾ ਹੈ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਗਿਆ।
ਫੇਸਬੁੱਕ ਯੂਜ਼ਰ ਸਚਿਨ ਰਾਠੌਰ ਨੇ 18 ਨਵੰਬਰ 2023 ਨੂੰ ਵਾਇਰਲ ਵੀਡੀਓ ਨੂੰ ਸਾਂਝਾ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ਹੈ, “ICC World Cup ਮੋਦੀ ਜੀ ਭਾਰਤੀ ਟੀਮ ਨਾਲ ਹੱਥ ਮਿਲਾ ਰਹੇ ਹਨ।”
ਵਾਇਰਲ ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਵਾਇਰਲ ਵੀਡੀਓ ‘ਚ ਟੀਮ ਇੰਡੀਆ ਨੇ ਜਿਹੜੀ ਜਰਸੀ ਪਾਈ ਹੋਈ ਹੈ, ਉਹਟੈਸਟ ਮੈਚ ਦੀ ਹੈ। ਵਿਸ਼ਵ ਕੱਪ ਵਿੱਚ ਭਾਰਤੀ ਟੀਮ ਦੀ ਜਰਸੀ ਦਾ ਰੰਗ ਨੀਲਾ ਸੀ।
ਅਸੀਂ ਸੰਬੰਧਿਤ ਕੀਵਰਡਸ ਨਾਲ ਵਾਇਰਲ ਵੀਡੀਓਜ਼ ਬਾਰੇ ਖੋਜ ਕੀਤੀ। ਸਾਨੂੰ ਕਈ ਨਿਊਜ਼ ਵੈੱਬਸਾਈਟਾਂ ‘ਤੇ ਵੀਡੀਓ ਨਾਲ ਸਬੰਧਤ ਖ਼ਬਰਾਂ ਮਿਲੀਆਂ। ਵਾਇਰਲ ਵੀਡੀਓ ਨਾਲ ਸਬੰਧਤ ਖ਼ਬਰ 9 ਮਾਰਚ 2023 ਨੂੰ ਦੈਨਿਕ ਜਾਗਰਣ ਦੀ ਵੈੱਬਸਾਈਟ ‘ਤੇ ਪ੍ਰਕਾਸ਼ਿਤ ਖ਼ਬਰ ਵਿਚ ਪੜ੍ਹੀ ਜਾ ਸਕਦੀ ਹੈ। ਖਬਰਾਂ ਮੁਤਾਬਕ, “ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦਾ ਆਖਰੀ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਗਿਆ। ਇਸ ਮੈਚ ਨੂੰ ਦੇਖਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀ ਵੀ ਸਟੇਡੀਅਮ ਪਹੁੰਚੇ। ਇਸ ਦੌਰਾਨ ਦੋਵਾਂ ਪ੍ਰਧਾਨ ਮੰਤਰੀਆਂ ਨੇ ਰਾਸ਼ਟਰੀ ਗੀਤ ਤੋਂ ਪਹਿਲਾਂ ਸਾਰੇ ਖਿਡਾਰੀਆਂ ਨਾਲ ਹੱਥ ਮਿਲਾਇਆ ਅਤੇ ਖਿਡਾਰੀਆਂ ਨਾਲ ਰਾਸ਼ਟਰੀ ਗੀਤ ਵਿੱਚ ਸ਼ਾਮਲ ਵੀ ਹੋਏ ਸੀ।”
ਅਸਲੀ ਵੀਡੀਓ ਪੀਐਮ ਮੋਦੀ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਵੀ ਮਿਲਾ। 9 ਮਾਰਚ 2023 ਨੂੰ ਅਪਲੋਡ ਕੀਤੇ ਗਏ ਵੀਡੀਓ ਦੇ ਕੈਪਸ਼ਨ ਵਿੱਚ ਇਸ ਵੀਡੀਓ ਨੂੰ ਟੈਸਟ ਮੈਚ ਦਾ ਦੱਸਿਆ ਗਿਆ ਹੈ। ਜੋ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਗਿਆ ਸੀ।
ਵੀਡੀਓ ਨਾਲ ਸਬੰਧਤ ਹੋਰ ਖ਼ਬਰਾਂ ਕਈ ਨਿਊਜ਼ ਵੈੱਬਸਾਈਟਾਂ ‘ਤੇ ਪੜ੍ਹੀਆਂ ਜਾ ਸਕਦੀਆਂ ਹਨ। ਵਿਸ਼ਵ ਕੱਪ 2023 ਨਾਲ ਸਬੰਧਤ ਕਈ ਗੁੰਮਰਾਹਕੁੰਨ ਅਤੇ ਫਰਜ਼ੀ ਦਾਅਵਿਆਂ ਦੀ ਤੱਥ ਜਾਂਚ ਰਿਪੋਰਟ ਵਿਸ਼ਵਾਸ ਨਿਊਜ਼ ਦੀ ਵੈੱਬਸਾਈਟ ‘ਤੇ ਪੜ੍ਹੀ ਜਾ ਸਕਦੀ ਹੈ।
ਵਾਇਰਲ ਵੀਡੀਓ ਬਾਰੇ ਅਸੀਂ ਦੈਨਿਕ ਜਾਗਰਣ ਦੇ ਖੇਡ ਪੱਤਰਕਾਰ ਅਭਿਸ਼ੇਕ ਤ੍ਰਿਪਾਠੀ ਨਾਲ ਗੱਲ ਕੀਤੀ। ਉਨ੍ਹਾਂ ਨੇ ਵਾਇਰਲ ਦਾਅਵੇ ਨੂੰ ਗ਼ਲਤ ਦੱਸਿਆ ਹੈ। ਉਨਾਂਹ ਨੇ ਕਿਹਾ ਕਿ ਇਹ ਵੀਡੀਓ ਟੈਸਟ ਮੈਚ ਦਾ ਹੈ।
ਜਾਂਚ ਦੇ ਅੰਤ ਵਿੱਚ ਅਸੀਂ ਵਾਇਰਲ ਵੀਡੀਓ ਨੂੰ ਸਾਂਝਾ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਫੇਸਬੁੱਕ ‘ਤੇ ਯੂਜ਼ਰ ਨੂੰ 4 ਹਜ਼ਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ। ਪ੍ਰੋਫਾਈਲ ‘ਤੇ ਦਿੱਤੀ ਗਈ ਜਾਣਕਾਰੀ ਮੁਤਾਬਕ ਯੂਜ਼ਰ ਫਾਰੂਖਾਬਾਦ ਦਾ ਰਹਿਣ ਵਾਲਾ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਵਿਸ਼ਵ ਕੱਪ 2023 ਦਾ ਨਹੀਂ ਹੈ, ਸਗੋਂ ਮਾਰਚ 2023 ਵਿੱਚ ਅਹਿਮਦਾਬਾਦ ਵਿੱਚ ਹੋਏ ਟੈਸਟ ਮੈਚ ਦਾ ਹੈ। ਜਿਸ ਨੂੰ ਹੁਣ ਹਾਲੀਆ ਦੱਸਦੇ ਹੋਏ ਸ਼ੇਅਰ ਕੀਤਾ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।