Fact Check : ਓਮਾਨ ਵਿੱਚ ਆਏ ਹੜ੍ਹ ਦੇ ਵੀਡੀਓ ਨੂੰ ਸ਼ਿਮਲਾ ਦਾ ਦੱਸਦੇ ਹੋਏ ਕੀਤਾ ਜਾ ਰਿਹਾ ਹੈ ਵਾਇਰਲ
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ‘ਚ ਪਾਇਆ ਕਿ ਸ਼ਿਮਲਾ ‘ਚ ਆਏ ਹੜ੍ਹ ਦੇ ਨਾਮ ‘ਤੇ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਦਰਅਸਲ ਵਾਇਰਲ ਵੀਡੀਓ ਦਾ ਭਾਰਤ ਨਾਲ ਕੋਈ ਸਬੰਧ ਨਹੀਂ ਹੈ। ਇਹ ਵੀਡੀਓ ਓਮਾਨ ‘ਚ ਆਏ ਹੜ੍ਹ ਦਾ ਹੈ, ਜਿਸ ਨੂੰ ਲੋਕ ਹੁਣ ਸ਼ਿਮਲਾ ਦਾ ਦੱਸ ਕੇ ਗ਼ਲਤ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।
- By: Jyoti Kumari
- Published: Jul 16, 2024 at 05:58 PM
- Updated: Jul 16, 2024 at 06:13 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡਿਆ ‘ਤੇ ਹੜ੍ਹ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਘਰਾਂ ਦੇ ਵਿੱਚਕਾਰ ਨਿਕਲਦੇ ਪਾਣੀ ਦੇ ਤੇਜ਼ ਵਹਾਅ ਨੂੰ ਦੇਖਿਆ ਜਾ ਸਕਦਾ ਹੈ। ਇਸ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਸ਼ਿਮਲਾ ‘ਚ ਆਏ ਹੜ੍ਹ ਦਾ ਵੀਡੀਓ ਹੈ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਵਾਇਰਲ ਵੀਡੀਓ ਨੂੰ ਲੈ ਕੇ ਕੀਤੇ ਜਾ ਰਹੇ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ। ਦਰਅਸਲ ਵਾਇਰਲ ਵੀਡੀਓ ਦਾ ਭਾਰਤ ਨਾਲ ਕੋਈ ਸਬੰਧ ਨਹੀਂ ਹੈ। ਇਹ ਵੀਡੀਓ ਓਮਾਨ ‘ਚ ਆਏ ਹੜ੍ਹ ਦਾ ਹੈ, ਜਿਸ ਨੂੰ ਹੁਣ ਲੋਕ ਹੁਣ ਗ਼ਲਤ ਦਾਅਵਿਆਂ ਨਾਲ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰ ਰਹੇ ਹਨ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ Jatt Mekhma ਨੇ 14 ਜੁਲਾਈ ਨੂੰ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, “ਫਲੱਡ ਇਨ ਸ਼ਿਮਲਾ।”
ਪੋਸਟ ਦੇ ਆਰਕਾਈਵ ਨੂੰ ਇੱਥੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ ਅਸੀਂ ਵੀਡੀਓ ਦੇ ਕਈ ਕੀਫ੍ਰੇਮ ਕੱਢੇ ਅਤੇ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਦੀ ਮਦਦ ਨਾਲ ਸਰਚ ਕਰਨਾ ਸ਼ੁਰੂ ਕੀਤਾ। ਸਾਨੂੰ gulftoday.ae ਵੈੱਬਸਾਈਟ ‘ਤੇ ਵੀਡੀਓ ਨਾਲ ਜੁੜੀ ਖਬਰ ਮਿਲੀ। 15 ਅਪ੍ਰੈਲ 2024 ਨੂੰ ਪ੍ਰਕਾਸ਼ਿਤ ਖਬਰ ਮੁਤਾਬਕ, ਵਾਇਰਲ ਵੀਡੀਓ ਓਮਾਨ ‘ਚ ਆਏ ਹੜ੍ਹ ਦਾ ਹੈ।
ਸਾਨੂੰ ਦਾਅਵੇ ਨਾਲ ਜੁੜੀ ਰਿਪੋਰਟ timelinedaily.com ਦੀ ਵੈੱਬਸਾਈਟ ‘ਤੇ ਮਿਲੀ। ਰਿਪੋਰਟ ਨੂੰ 17 ਅਪ੍ਰੈਲ 2024 ਨੂੰ ਪ੍ਰਕਾਸ਼ਿਤ ਕੀਤਾ ਗਿਆ ਹੈ। ਰਿਪੋਰਟ ਮੁਤਾਬਕ, ਭਾਰੀ ਮੀਂਹ ਅਤੇ ਉਸ ਤੋਂ ਬਾਅਦ ਆਏ ਹੜ੍ਹ ਤੋਂ ਪੂਰੇ ਦੇਸ਼ ‘ਚ ਤਬਾਹੀ ਮਚ ਗਈ ਹੈ। ਓਮਾਨ ਵਿੱਚ ਇਸ ਹੜ੍ਹ ਵਿੱਚ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ।
ਸਾਨੂੰ ਵਾਇਰਲ ਵੀਡੀਓ ਦ ਫ੍ਰੀ ਪ੍ਰੈਸ ਜਰਨਲ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਮਿਲਾ। 15 ਅਪ੍ਰੈਲ 2024 ਨੂੰ ਅਪਲੋਡ ਕੀਤੇ ਗਏ ਵੀਡੀਓ ਵਿੱਚ ਇਸ ਵੀਡੀਓ ਨੂੰ ਓਮਾਨ ਦਾ ਦੱਸਿਆ ਗਿਆ ਹੈ।
ਵੀਡੀਓ ਨਾਲ ਸਬੰਧਤ ਹੋਰ ਰਿਪੋਰਟਾਂ ਇੱਥੇ ਦੇਖੀਆਂ ਜਾ ਸਕਦੀਆਂ ਹਨ। ਵਧੇਰੇ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ, ਹਿਮਾਚਲ ਪ੍ਰਦੇਸ਼ ਦੇ ਸਟੇਟ ਐਡੀਟਰ ਨਵਨੀਤ ਸ਼ਰਮਾ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਹ ਵੀਡੀਓ ਸ਼ਿਮਲਾ ਦਾ ਨਹੀਂ ਹੈ।
ਅੰਤ ਵਿੱਚ ਅਸੀਂ ਵੀਡੀਓ ਨੂੰ ਸਾਂਝਾ ਕਰਨ ਵਾਲੇ ਯੂਜ਼ਰ ਦੇ ਪ੍ਰੋਫਾਈਲ ਨੂੰ ਸਕੈਨ ਕੀਤਾ। ਪਤਾ ਲਗਿਆ ਕਿ ਯੂਜ਼ਰ ਨੂੰ 10 ਹਜ਼ਾਰ ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ‘ਚ ਪਾਇਆ ਕਿ ਸ਼ਿਮਲਾ ‘ਚ ਆਏ ਹੜ੍ਹ ਦੇ ਨਾਮ ‘ਤੇ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਦਰਅਸਲ ਵਾਇਰਲ ਵੀਡੀਓ ਦਾ ਭਾਰਤ ਨਾਲ ਕੋਈ ਸਬੰਧ ਨਹੀਂ ਹੈ। ਇਹ ਵੀਡੀਓ ਓਮਾਨ ‘ਚ ਆਏ ਹੜ੍ਹ ਦਾ ਹੈ, ਜਿਸ ਨੂੰ ਲੋਕ ਹੁਣ ਸ਼ਿਮਲਾ ਦਾ ਦੱਸ ਕੇ ਗ਼ਲਤ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।
- Claim Review : ਫਲੱਡ ਇਨ ਸ਼ਿਮਲਾ।
- Claimed By : FB User-Jatt Mekhma
- Fact Check : ਭ੍ਰਮਕ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...