ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਸਗੋ ਸਾਲ 2020 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡਿਆ ਤੇ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨਾਲ ਜੁੜੀ ਇੱਕ ਵੀਡੀਓ ਵਾਇਰਲ ਕੀਤੀ ਜਾ ਰਹੀ ਹੈ। ਵੀਡੀਓ ਨੂੰ ਇਸ ਤਰ੍ਹਾਂ ਸ਼ੇਅਰ ਕੀਤਾ ਜਾ ਰਿਹਾ ਹੈ ਜਿਵੇਂ ਇਹ ਘਟਨਾ ਹਾਲ ਵਿੱਚ ਵਾਪਰੀ ਹੈ।
ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਸਗੋ ਸਾਲ 2020 ਦਾ ਹੈ। ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਸੋਸ਼ਲ ਮੀਡਿਆ ਤੇ ਵਾਇਰਲ ਕੀਤਾ ਜਾ ਰਿਹਾ ਹੈ।
ਫੇਸਬੁੱਕ ਪੇਜ “Singhtrucker ” ਨੇ 19 ਮਈ ਨੂੰ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ , “ਇੱਕ ਹੋਰ ਬੇਅਦਬੀ ਦੀ ਘਟਨਾ ਗੁਰੂਘਰ ਬੰਗਲਾ ਸਾਹਿਬ ਦਿੱਲੀ।”
ਸੋਸ਼ਲ ਮੀਡਿਆ ‘ਤੇ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਮਿਲਦੇ – ਜੁਲਦੇ ਦਾਅਵਿਆਂ ਨਾਲ ਸ਼ੇਅਰ ਕੀਤਾ ਹੈ। ਪੋਸਟ ਦਾ ਆਰਕਾਈਵ ਲਿੰਕ ਇੱਥੇ ਦੇਖਿਆ ਜਾ ਸਕਦਾ ਹੈ।
ਵਾਇਰਲ ਵੀਡੀਓ ਦੀ ਜਾਂਚ ਕਰਨ ਲਈ ਵਿਸ਼ਵਾਸ ਨਿਊਜ਼ ਨੇ ਗੂਗਲ ‘ਤੇ ਸੰਬੰਧਿਤ ਕੀਵਰਡਸ ਨਾਲ ਖੋਜ ਕੀਤੀ। ਸਾਨੂੰ ਇਹ ਵੀਡੀਓ “ਨਿਊਜ਼18 ਪੰਜਾਬ/ਹਰਿਆਣਾ/ਹਿਮਾਚਲ” ਦੇ ਵੇਰੀਫਾਈਡ ਯੂਟਿਊਬ ਚੈਨਲ ‘ਤੇ ਅਪਲੋਡ ਮਿਲਾ। 27 ਨਵੰਬਰ 2020 ਨੂੰ ਅਪਲੋਡ ਵੀਡੀਓ ਨਾਲ ਦਿੱਤੀ ਜਾਣਕਾਰੀ ਮੁਤਾਬਿਕ, “ਦਿੱਲੀ ਚ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਚ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਵੇਲੇ ਬੇਅਦਬੀ ਦੀ ਕੋਸ਼ਿਸ਼ ਹੋਈ ਪ੍ਰਕਾਸ਼ ਵਾਲੀ ਥਾਂ ਤੇ ਆਕੇ ਲੰਮੇ ਪੈ ਗਿਆ ਇੱਕ ਸ਼ਖਸ ਸੇਵਾਦਾਰਾਂ ਨੇ ਨੀਚੇ ਉਤਾਰ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।”
ਵਾਇਰਲ ਵੀਡੀਓ ਨੂੰ ‘ਅਜੀਤ ਵੈੱਬ ਟੀਵੀ’ ਦੇ ਵੇਰੀਫਾਈਡ ਯੂਟਿਊਬ ਚੈਨਲ ‘ਤੇ ਵੀ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ 27 ਨਵੰਬਰ 2020 ਨੂੰ ਅਪਲੋਡ ਕੀਤਾ ਗਿਆ।
ਵਾਇਰਲ ਵੀਡੀਓ ਨਾਲ ਜੁੜੀ ਖਬਰ ਨਿਊਜ 18 ਪੰਜਾਬ ਦੀ ਵੈਬਸਾਈਟ ‘ਤੇ ਵੀ ਪ੍ਰਕਾਸ਼ਿਤ ਮਿਲੀ। 27 ਨਵੰਬਰ 2020 ਨੂੰ ਪ੍ਰਕਾਸ਼ਿਤ ਖਬਰ ਵਿੱਚ ਦੱਸਿਆ ਗਿਆ, “ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਇਕ ਮੰਦਭਾਗੀ ਅਤੇ ਹੈਰਾਨ ਕਰਨ ਵਾਲੀ ਘਟਨਾ ਵਾਪਰੀ। ਇਸ ਘਟਨਾ ਵਿੱਚ ਪਵਿੱਤਰ ਥੜਾ ਸਾਹਿਬ ਵਿਖੇ ਇੱਕ ਅਣਜਾਨ ਸ਼ਖਸ ਨੇ ਛਾਲ ਮਾਰ ਦਿੱਤੀ ਅਤੇ ਪਵਿੱਤਰ ਅਸਥਾਨ ਦੀ ਦੁਰਵਰਤੋਂ ਕੀਤੀ।”
ਇਸ ਵੀਡੀਓ ਨੂੰ ਲੈ ਕੇ ਦੈਨਿਕ ਜਾਗਰਣ ਦੇ ਦਿੱਲੀ ਤੋਂ ਪ੍ਰਿੰਸੀਪਲ ਕੋਰਸਪੌਂਡੈਂਸ ਸੰਤੋਸ਼ ਕੇ ਆਰ ਸਿੰਘ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸੰਪਰਕ ਕੀਤਾ। ਬੰਗਲਾ ਸਾਹਿਬ ਦੇ ਮੈਨੇਜਮੈਂਟ ਅਧਿਕਾਰੀ ਰਣਜੀਤ ਸਿੰਘ ਚੰਦੂਮਾਜਰਾ ਨੇ ਸੰਤੋਸ਼ ਨਾਲ ਗੱਲ ਕਰਦਿਆਂ ਵਾਇਰਲ ਦਾਅਵੇ ਬਾਰੇ ਕਿਹਾ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ।
ਪੜਤਾਲ ਦੇ ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਹਾਲ ਦਾ ਦੱਸਦੇ ਹੋਏ ਸ਼ੇਅਰ ਕਰਨ ਵਾਲੇ ਪੇਜ ਦੀ ਜਾਂਚ ਕੀਤੀ। ਜਾਂਚ ਵਿੱਚ ਪਤਾ ਲਗਿਆ ਇਸ ਪੇਜ ਨੂੰ ਫੇਸਬੁੱਕ ‘ਤੇ ਇੱਕ ਹਜਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ। ਇਸ ਪੇਜ ਨੂੰ ਦਸੰਬਰ 2022 ਨੂੰ ਬਣਾਇਆ ਗਿਆ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਸਗੋ ਸਾਲ 2020 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।