ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਸਾਂਚੌਰ ਦੇ ਨਾਮ ਤੋਂ ਵਾਇਰਲ ਪੋਸਟ ਗੁੰਮਰਾਹਕੁੰਨ ਸਾਬਤ ਹੋਈ। ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲੇ ‘ਚ ਹੜ੍ਹ ‘ਚ ਫਸੇ ਲੋਕਾਂ ਨੂੰ ਬਚਾਉਣ ਦੇ ਪੁਰਾਣੇ ਵੀਡੀਓ ਨੂੰ ਰਾਜਸਥਾਨ ਦਾ ਦੱਸਦੇ ਵਾਇਰਲ ਕੀਤਾ ਜਾ ਰਿਹਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਬਿਪਰਜੋਏ ਤੂਫ਼ਾਨ ਤੋਂ ਬਾਅਦ ਰਾਜਸਥਾਨ ਦੇ ਸਾਂਚੌਰ ਸਮੇਤ ਆਸ-ਪਾਸ ਦੇ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਦੌਰਾਨ ਇੱਕ ਵੀਡੀਓ ਇਸ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ ਕਿ ਸਾਂਚੌਰ ਵਿੱਚ ਐਨਡੀਆਰਐਫ ਦੀ ਟੀਮ ਨੇ ਲੋਕਾਂ ਨੂੰ ਹੈਲੀਕਾਪਟਰ ਦੀ ਮਦਦ ਨਾਲ ਬਚਾਇਆ। ਇਸ ਵੀਡੀਓ ‘ਚ ਨਦੀ ਦੇ ਤੇਜ ਪਾਣੀ ਦੇ ਵਿੱਚ ਜੇਸੀਬੀ ਮਸ਼ੀਨ ਦੇ ਉੱਪਰ ਕੁਝ ਲੋਕਾਂ ਨੂੰ ਬੈਠੇ ਹੋਏ ਦੇਖਿਆ ਜਾ ਸਕਦਾ ਹੈ।ਉਨ੍ਹਾਂ ਨੂੰ ਹੈਲੀਕਾਪਟਰ ਦੀ ਮਦਦ ਨਾਲ ਬਚਾਉਂਦੇ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ‘ਤੇ ਕੁਝ ਯੂਜ਼ਰ ਇਸ ਨੂੰ ਦਾ ਦੱਸ ਕੇ ਵਾਇਰਲ ਕਰ ਰਹੇ ਹਨ। ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ। ਦਾਅਵਾ ਗੁੰਮਰਾਹਕੁੰਨ ਨਿਕਲਿਆ। ਦਰਅਸਲ, ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ ਵਿੱਚ ਬਚਾਅ ਅਤੇ ਰਾਹਤ ਕਾਰਜ ਦੇ ਪੁਰਾਣੇ ਵੀਡੀਓ ਨੂੰ ਹੁਣ ਰਾਜਸਥਾਨ ਦਾ ਦੱਸਦੇ ਹੋਏ ਭਰਮ ਫੈਲਾਇਆ ਜਾ ਰਿਹਾ ਹੈ।
ਫੇਸਬੁੱਕ ਯੂਜ਼ਰ ਸੁਖਦੇਵ ਸਾਰਨ ਨੇ 19 ਜੂਨ ਨੂੰ ਇੱਕ ਵੀਡੀਓ ਅਪਲੋਡ ਕਰਦੇ ਹੋਏ ਰਾਜਸਥਾਨ ਦਾ ਦੱਸਿਆ। ਵੀਡੀਓ ਦੇ ਉੱਪਰ ਲਿਖਿਆ ਗਿਆ ਕਿ ਸਾਂਚੌਰ ਦੇ ਹਾਲ ਸਾਡੀ NDRF ਦੀ ਟੀਮ ਮੌਕੇ ‘ਤੇ।
ਇਸ ਵੀਡੀਓ ਨੂੰ ਰਾਜਸਥਾਨ ਦਾ ਮੰਨ ਕੇ ਕਈ ਹੋਰ ਯੂਜ਼ਰਸ ਵੀ ਇਸ ਨੂੰ ਵਾਇਰਲ ਕਰ ਰਹੇ ਹਨ। ਪੋਸਟ ਦਾ ਆਰਕਾਈਵ ਸੰਸਕਰਣ ਇੱਥੇ ਦੇਖੋ।
ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਪੁਸ਼ਟੀ ਕਰਨ ਲਈ ਪਹਿਲਾਂ ਇਨਵਿਡ ਟੂਲ ਰਾਹੀਂ ਕਈ ਕੀਫ੍ਰੇਮ ਕੱਢੇ। ਫਿਰ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਰਾਹੀਂ ਖੋਜਣਾ ਸ਼ੁਰੂ ਕੀਤਾ। ਸਾਨੂੰ ਇਹ ਵੀਡੀਓ 21 ਨਵੰਬਰ 2021 ਨੂੰ ਅੱਪਲੋਡ ਇੱਕ ਯੂਟਿਊਬ ਚੈਨਲ ‘ਤੇ ਮਿਲਿਆ। ਇਸਨੂੰ ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਦਾ ਦੱਸਿਆ ਗਿਆ ਹੈ।
ਵਿਸ਼ਵਾਸ ਨਿਊਜ਼ ਨੇ ਕੀਵਰਡਸ ਦੇ ਆਧਾਰ ‘ਤੇ ਖੋਜ ਨੂੰ ਅੱਗੇ ਵਧਾਇਆ। ਏਬੀਪੀ ਨਿਊਜ਼ ਦੇ ਯੂਟਿਊਬ ਚੈਨਲ ‘ਤੇ ਵੀ ਦੂਜੇ ਐਂਗਲ ਤੋਂ ਇੱਕ ਵੀਡੀਓ ਮਿਲਾ। ਦੱਸਿਆ ਗਿਆ ਕਿ ਆਂਧਰਾ ਪ੍ਰਦੇਸ਼ ‘ਚ ਹੜ੍ਹ ‘ਚ ਫਸੇ ਲੋਕਾਂ ਨੂੰ ਹਵਾਈ ਸੈਨਾ ਨੇ ਬਚਾਇਆ। ਇਹ ਅਨੰਤਪੁਰ ਦੀ ਖ਼ਬਰ ਸੀ। ਇਸ ਨੂੰ 19 ਨਵੰਬਰ 2021 ਨੂੰ ਅੱਪਲੋਡ ਕੀਤਾ ਗਿਆ ਸੀ।
ਜਾਂਚ ਦੇ ਅਗਲੇ ਪੜਾਅ ਵਿੱਚ ਭਾਰਤੀ ਹਵਾਈ ਸੈਨਾ ਦੇ ਅਧਿਕਾਰਤ ਟਵਿੱਟਰ ਹੈਂਡਲ ਵੱਲ ਰੁੱਖ ਕੀਤਾ ਗਿਆ। ਇਸ ਦੇ ਲਈ ਟਵਿਟਰ ਐਡਵਾਂਸ ਸਰਚ ਟੂਲ ਦੀ ਵਰਤੋਂ ਕੀਤੀ ਗਈ। 19 ਨਵੰਬਰ 2021 ਨੂੰ ਇੱਕ ਟਵੀਟ ਮਿਲਾ। ਦੱਸਿਆ ਗਿਆ ਕਿ ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ ਵਿੱਚ ਇੱਕ ਨਦੀ ਦੇ ਪਾਣੀ ਵਿੱਚ ਫਸੇ ਲੋਕਾਂ ਨੂੰ ਹੈਲੀਕਾਪਟਰ ਦੀ ਮਦਦ ਨਾਲ ਬਚਾਇਆ ਗਿਆ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਵਿਸ਼ਵਾਸ ਨਿਊਜ਼ ਨੇ ਜੋਧਪੁਰ ਦੇ ਸੀਨੀਅਰ ਪੱਤਰਕਾਰ ਡਾਕਟਰ ਰੰਜਨ ਦਵੇ ਨਾਲ ਸੰਪਰਕ ਕੀਤਾ। ਉਨ੍ਹਾਂ ਨਾਲ ਵਾਇਰਲ ਹੋਈ ਵੀਡੀਓ ਨੂੰ ਸਾਂਝਾ ਕੀਤਾ। ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਵਾਇਰਲ ਵੀਡੀਓ ਦਾ ਰਾਜਸਥਾਨ ਨਾਲ ਕੋਈ ਸਬੰਧ ਨਹੀਂ ਹੈ। ਇੱਥੇ ਵੀ ਇਹ ਵੀਡੀਓ ਕਾਫੀ ਵਾਇਰਲ ਹੈ। ਇਹ ਪੁਰਾਣੀ ਵੀਡੀਓ ਹੈ।
bhaskar.com ਦੀ ਖਬਰ ਮੁਤਾਬਕ ਬਿਪਰਜੋਏ ਤੂਫਾਨ ਤੋਂ ਬਾਅਦ ਸਾਂਚੌਰ ਸਮੇਤ ਆਸ-ਪਾਸ ਦੇ ਇਲਾਕੇ ‘ਚ ਲਗਾਤਾਰ ਹੋ ਰਹੀ ਤੇਜ਼ ਬਾਰਿਸ਼ ਕਾਰਨ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਜਿਸ ਕਾਰਨ ਹਜ਼ਾਰਾਂ ਦੀ ਤਾਦਾਦ ਵਿੱਚ ਲੋਕ ਫਸ ਗਏ। NDRF ਦੀ ਟੀਮ ਨੇ ਨਾ ਸਿਰਫ ਲੋਕਾਂ ਨੂੰ ਹੜ੍ਹ ਤੋਂ ਬਚਾਇਆ, ਸਗੋਂ ਦੁੱਧ ਅਤੇ ਭੋਜਨ ਉਪਲਬਧ ਕਰ ਕੇ ਮਦਦ ਵੀ ਕੀਤੀ। ਇੱਥੇ ਪੂਰੀ ਖ਼ਬਰ ਪੜ੍ਹੋ।
ਜਾਂਚ ਦੇ ਅੰਤ ‘ਚ ਫੇਸਬੁੱਕ ਯੂਜ਼ਰ ਸੁਖਦੇਵ ਸਾਰਨ ਦੇ ਅਕਾਊਂਟ ਦੀ ਸੋਸ਼ਲ ਸਕੈਨਿੰਗ ਕੀਤੀ ਗਈ। ਪਤਾ ਲੱਗਾ ਕਿ ਯੂਜ਼ਰ ਬਾੜਮੇਰ ਵਿੱਚ ਰਹਿੰਦਾ ਹੈ। ਸਾਨੂੰ ਇਸ ਅਕਾਊਂਟ ‘ਤੇ ਵਾਇਰਲ ਕੰਟੇੰਟ ਬਹੁਤ ਦਿਖਾ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਸਾਂਚੌਰ ਦੇ ਨਾਮ ਤੋਂ ਵਾਇਰਲ ਪੋਸਟ ਗੁੰਮਰਾਹਕੁੰਨ ਸਾਬਤ ਹੋਈ। ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲੇ ‘ਚ ਹੜ੍ਹ ‘ਚ ਫਸੇ ਲੋਕਾਂ ਨੂੰ ਬਚਾਉਣ ਦੇ ਪੁਰਾਣੇ ਵੀਡੀਓ ਨੂੰ ਰਾਜਸਥਾਨ ਦਾ ਦੱਸਦੇ ਵਾਇਰਲ ਕੀਤਾ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।