Fact Check: ਪਾਕਿਸਤਾਨ ਵਿੱਚ ਹੋਈ ਲੁੱਟ-ਖੋਹ ਦੇ ਵੀਡੀਓ ਨੂੰ ਪੰਜਾਬ ਦਾ ਦੱਸਦੇ ਹੋਏ ਗ਼ਲਤ ਦਾਅਵੇ ਨਾਲ ਕੀਤਾ ਜਾ ਰਿਹਾ ਹੈ ਵਾਇਰਲ

ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਪੰਜਾਬ ਦਾ ਨਹੀਂ ਬਲਕਿ ਪਾਕਿਸਤਾਨ ਦੇ ਫੈਸਲਾਬਾਦ ਪੈਂਦੇ ਮਨਸੁਰਆਬਾਦ ਇਲਾਕੇ ਦਾ ਹੈ।ਵੀਡੀਓ ਨੂੰ ਵਾਇਰਲ ਕਰਦਿਆਂ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਵਾਇਰਲ ਕੀਤਾ ਜਾ ਰਿਹਾ ਹੈ।1:19 ਦੇ ਵੀਡੀਓ ਵਿਚ ਬਾਈਕ ਸਵਾਰ ਬਦਮਾਸ਼ਾਂ ਵੱਲੋਂ ਲੁੱਟ-ਖੋਹ ਅਤੇ ਗੋਲੀਬਾਰੀ ਕੀਤੀ ਜਾਂਦੀ ਹੈ ਜਿਸ ਦੌਰਾਨ ਇੱਕ ਵਿਅਕਤੀ ਜ਼ਖਮੀ ਹੋ ਜਾਂਦਾ ਹੈ। ਹੁਣ ਇਸ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪੰਜਾਬ ਦਾ ਹੈ। ਵੀਡੀਓ ਨੂੰ ਵਾਇਰਲ ਕਰ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ। ਵੀਡੀਓ ਵਿੱਚ ਤਰੀਖ 6 ਮਈ 2023 ਦਿੱਖ ਰਹੀ ਹੈ।

ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗ਼ਲਤ ਪਾਇਆ। ਵਾਇਰਲ ਵੀਡੀਓ ਪਾਕਿਸਤਾਨ ਦਾ ਹੈ। ਜਿਸਨੂੰ ਹੁਣ ਪੰਜਾਬ ਦਾ ਦੱਸਦੇ ਹੋਏ ਗ਼ਲਤ ਦਾਅਵੇ ਨਾਲ ਵਾਇਰਲ ਕਰਦਿਆਂ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਾ ਜਾ ਰਿਹਾ ਹੈ।

ਕੀ ਹੋ ਰਿਹਾ ਹੈ ਵਾਇਰਲ ?

ਫੇਸਬੁੱਕ ਪੇਜ “ਮੰਜੀ ਠੋਕ ਮਹਿਕਮਾਂ” ਨੇ 9 ਮਈ ਵੀਡੀਓ ਨੂੰ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ , “ਝੰਡੇ ਅਮਲੀ ਦਾ ਰੰਗਲਾ ਪੰਜਾਬ ਜਥੇਦਾਰ ਸਾਹਿਬ ਦੇ ਅਸਲੇ ਵਾਲੇ ਬਿਆਨ ਦਾ ਵਿਰੋਧ ਕਰਨ ਵਾਲਿਆਂ ਨੂੰ ਇਹ ਵੀਡੀਓ ਜਰੂਰ ਦੇਖਣੀ ਚਾਹੀਦੀ। ਅੱਗੇ ਸ਼ੇਅਰ ਕਰਦੋ।”

ਸੋਸ਼ਲ ਮੀਡਿਆ ਉੱਤੇ ਕਈ ਯੂਜ਼ਰਸ ਇਸ ਵੀਡੀਓ ਨੂੰ ਸਮਾਨ ਦਾਅਵੇ ਨਾਲ ਖੂਬ ਵਾਇਰਲ ਕਰ ਰਹੇ ਹਨ। ਪੋਸਟ ਦਾ ਆਰਕਾਈਵ ਲਿੰਕ ਇੱਥੇ ਦੇਖਿਆ ਜਾ ਸਕਦਾ ਹੈ।

ਪੜਤਾਲ

ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਵੀਡੀਓ ਦੇ ਕੰਮੈਂਟ ਸੈਕਸ਼ਨ ਨੂੰ ਦੇਖਿਆ। ਕੰਮੈਂਟ ਵਿੱਚ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਪਾਕਿਸਤਾਨ ਦਾ ਦੱਸਿਆ ਹੈ। ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਵੀਡੀਓ ਨੂੰ ਇਨਵਿਡ ਟੂਲ ਵਿੱਚ ਅਪਲੋਡ ਕੀਤਾ ਅਤੇ ਵੀਡੀਓ ਦੇ ਕਈ ਕੀਫ੍ਰੇਮ ਕੱਢੇ। ਫਿਰ ਉਨ੍ਹਾਂ ਨੂੰ ਗੂਗਲ ਲੈਂਸ ਰਾਹੀਂ ਸਰਚ ਕਰਨਾ ਸ਼ੁਰੂ ਕੀਤਾ। ਇਸ ਦੌਰਾਨ ਸਾਨੂੰ ਇਹ ਵੀਡੀਓ ਕਈ ਥਾਵਾਂ ‘ਤੇ ਸ਼ੇਅਰ ਕੀਤਾ ਹੋਇਆ ਮਿਲਿਆ। ਸਰਚ ਕੇ ਦੌਰਾਨ ਸਾਨੂੰ ’24 News HD’ ਦੇ ਵੇਰੀਫਾਈਡ ਟਵਿੱਟਰ ਅਕਾਊਂਟ ‘ਤੇ ਵਾਇਰਲ ਵੀਡੀਓ ਸ਼ੇਅਰ ਕੀਤਾ ਮਿਲਿਆ। 6 ਮਈ 2023 ਨੂੰ ਸ਼ੇਅਰ ਕੀਤੇ ਵੀਡੀਓ ਵਿੱਚ ਵਾਇਰਲ ਵੀਡੀਓ ਦੇ ਸਕ੍ਰੀਨਸ਼ੋਟ ਦਾ ਇਸਤੇਮਾਲ ਕੀਤਾ ਗਿਆ ਹੈ।

ਸਾਨੂੰ ਵਾਇਰਲ ਵੀਡੀਓ ਨਾਲ ਜੁੜੀ ਖਬਰ ’24 News HD’ ਦੀ ਵੈਬਸਾਈਟ ‘ਤੇ ਵੀ ਮਿਲੀ। 6 ਮਈ 2023 ਨੂੰ ਪ੍ਰਕਾਸ਼ਿਤ ਖਬਰ ਮੁਤਾਬਿਕ, “ਫੈਸਲਾਬਾਦ ਵਿੱਚ ਸ਼ਨੀਵਾਰ ਨੂੰ ਹੋਈ ਗੋਲੀਬਾਰੀ ਵਿੱਚ ਇੱਕ ਬਹਾਦਰ ਨਾਗਰਿਕ ਨੇ ਦੋ ਮੋਬਾਈਲ ਡਾਕੂਆਂ ਵਿੱਚੋਂ ਇੱਕ ਨੂੰ ਜ਼ਖਮੀ ਕਰ ਦਿੱਤਾ। ਸੰਤ ਸਿੰਘ ਰੋਡ ‘ਤੇ ਦੋ ਹਥਿਆਰਬੰਦ ਲੁਟੇਰਿਆਂ ਨੇ ਨਾਗਰਿਕ ਇਜਾਜ਼ ਤੋਂ ਨਕਦੀ ਅਤੇ ਇਕ ਮੋਬਾਈਲ ਫੋਨ ਖੋਹ ਲਿਆ ਪਰ ਜਦੋਂ ਲੁਟੇਰਿਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਪਿੱਛੇ ਤੋਂ ਗੋਲੀ ਚਲਾ ਦਿੱਤੀ। ਜਿਸ ਕਾਰਨ ਮੋਟਰਸਾਈਕਲ ਦੇ ਪਿੱਛੇ ਬੈਠਾ ਲੁਟੇਰਾ ਗੋਲੀ ਲੱਗਣ ਕਾਰਨ ਡਿੱਗ ਪਿਆ।”

‘First Information Report’ ਨਾਮ ਦੇ ਫੇਸਬੁੱਕ ਪੇਜ ‘ਤੇ ਵੀ ਵਾਇਰਲ ਵੀਡੀਓ ਨੂੰ ਦੇਖਿਆ ਜਾ ਸਕਦਾ ਹੈ। 6 ਮਈ 2023 ਨੂੰ ਸ਼ੇਅਰ ਕੀਤੇ ਵੀਡੀਓ ਦੇ ਡਿਸਕ੍ਰਿਪਸਨ ਵਿੱਚ ਲਿਖਿਆ ਗਿਆ ਹੈ, “ਫੈਸਲਾਬਾਦ (ਪਹਿਲੀ ਸੂਚਨਾ ਰਿਪੋਰਟ) ਥਾਣਾ ਸਰਗੋਧਾ ਰੋਡ ਦੇ ਸੁਨਤ ਸਿੰਘ ਰੋਡ ਸਬ ਪੋਸਟ ਦੇ ਕੇ ਬਲਾਕ ਖੇਤਰ ਵਿੱਚ ਵਾਪਰੀ ਘਟਨਾ ਦੌਰਾਨ ਇੱਕ ਨਾਗਰਿਕ ਅਤੇ ਦੋ ਹਥਿਆਰਬੰਦ ਲੁਟੇਰਿਆਂ ਵਿਚਕਾਰ ਗੋਲੀਬਾਰੀ ਹੋਈ। ਗੋਲੀਬਾਰੀ ਵਿੱਚ ਇੱਕ ਲੁਟੇਰਾ ਜ਼ਖ਼ਮੀ ਹੋ ਗਿਆ। ਫਾਇਰਿੰਗ ਕਰਨ ਤੋਂ ਬਾਅਦ ਮੋਟਰਸਾਈਕਲ ਸਵਾਰ ਲੁਟੇਰਾ ਆਪਣੇ ਜ਼ਖਮੀ ਸਾਥੀ ਨੂੰ ਚੁੱਕ ਕੇ ਫਰਾਰ ਹੋ ਗਿਆ।”

ਵੱਧ ਜਾਣਕਾਰੀ ਲਈ ਅਸੀਂ ਪਾਕਿਸਤਾਨ ਦੇ ਲਾਹੌਰ ਤੋਂ ਇੰਚਾਰਜ ਪੱਤਰਕਾਰ ਬਾਬਰ ਜਲੰਧਰੀ ਨਾਲ ਗੱਲ ਕੀਤੀ। ਬਾਬਰ ਨੇ ਸਾਡੇ ਨਾਲ ਗੱਲ ਕਰਦਿਆਂ ਕਿਹਾ, “ਇਹ ਵੀਡੀਓ ਪਾਕਿਸਤਾਨ ਦਾ ਹੈ ਪੰਜਾਬ ਦਾ ਨਹੀਂ। ਇਹ ਵੀਡੀਓ ਪਾਕਿਸਤਾਨ ਦੇ ਫੈਸਲਾਬਾਦ ਪੈਂਦੇ ਮਨਸੁਰਆਬਾਦ ਇਲਾਕੇ ਦਾ ਹੈ। ਉਨ੍ਹਾਂ ਨੇ ਵੀ ਇਹ ਵੀਡੀਓ ਦੇਖਿਆ ਹੈ। ਉਨ੍ਹਾਂ ਨੇ ਸਾਡੇ ਨਾਲ ਇਸ ਘਟਨਾ ਨਾਲ ਜੁੜਿਆ ਇੱਕ ਵੀਡੀਓ ਵੀ ਸ਼ੇਅਰ ਕੀਤਾ ਹੈ।”

ਅਸੀਂ Aaj TV ਦੇ ਸੀਨੀਅਰ ਕੰਟੈਂਟ ਪ੍ਰੋਡਿਊਸਰ ਆਦਿਲ ਅਲੀ ਨਾਲ ਵੀ ਸੰਪਰਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਵਾਇਰਲ ਵੀਡੀਓ ਪਾਕਿਸਤਾਨ ਦਾ ਹੈ।

ਪੜਤਾਲ ਦੇ ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਪੇਜ ਦੀ ਜਾਂਚ ਕੀਤੀ। ਜਾਂਚ ਵਿੱਚ ਪਤਾ ਲੱਗਿਆ ਇਸ ਪੇਜ ਨੂੰ 69 ਹਜਾਰ ਲੋਕ ਫੋਲੋ ਕਰਦੇ ਹਨ ਅਤੇ ਇਸ ਪੇਜ ਨੂੰ 17 ਅਕਤੂਬਰ 2018 ਨੂੰ ਬਣਾਇਆ ਗਿਆ ਹੈ।

ਨਤੀਜਾ: ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਪੰਜਾਬ ਦਾ ਨਹੀਂ ਬਲਕਿ ਪਾਕਿਸਤਾਨ ਦੇ ਫੈਸਲਾਬਾਦ ਪੈਂਦੇ ਮਨਸੁਰਆਬਾਦ ਇਲਾਕੇ ਦਾ ਹੈ।ਵੀਡੀਓ ਨੂੰ ਵਾਇਰਲ ਕਰਦਿਆਂ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts