ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਪਤਾ ਲੱਗਾ ਕਿ ਹਰਿਦੁਆਰ ਦੇ ਮੌਜੂਦਾ ਹਾਲਾਤਾਂ ਨਾਲ ਜੋੜ ਕੇ ਵਾਇਰਲ ਕੀਤਾ ਜਾ ਰਿਹਾ ਵੀਡੀਓ ਜਾਪਾਨ ਵਿੱਚ 2011 ‘ਚ ਆਈ ਸੁਨਾਮੀ ਦਾ ਹੈ। ਵੀਡੀਓ ਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਹਰਿਦੁਆਰ ਵਿੱਚ ਹੋਈ ਭਾਰੀ ਬਾਰਿਸ਼ ਦੇ ਕਾਰਨ ਗੰਗਾ ਨਦੀ ‘ਚ ਹੜ ਆ ਗਿਆ ਹੈ ਅਤੇ ਕਈ ਗੱਡੀਆਂ ਪਾਣੀ ਦੇ ਤੇਜ਼ ਵਹਾਅ ‘ਚ ਵਹਿ ਗਈਆਂ ਹਨ। ਹੁਣ ਇਸ ਨਾਲ ਜੋੜਦੇ ਹੋਏ ਇੱਕ ਵੀਡੀਓ ਵਾਇਰਲ ਕੀਤਾ ਜਾ ਰਿਹਾ ਹੈ। ਯੂਜ਼ਰਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕਰ ਰਹੇ ਹਨ ਕਿ ਵੀਡੀਓ ਹਰਿਦੁਆਰ ਦਾ ਹੈ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਦਾ ਭਾਰਤ ਨਾਲ ਕੋਈ ਸਬੰਧ ਨਹੀਂ ਹੈ। ਇਹ ਵੀਡੀਓ ਜਾਪਾਨ ਵਿੱਚ 2011 ‘ਚ ਆਈ ਸੁਨਾਮੀ ਦਾ ਹੈ, ਜਿਸ ਨੂੰ ਹੁਣ ਗੰਗਾ ਨਦੀ ਵਿੱਚ ਆਏ ਹੜ ਨਾਲ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ।
ਇੰਸਟਾਗ੍ਰਾਮ ਯੂਜ਼ਰ ‘dr_satnam_singh77’ ਨੇ 3 ਜੁਲਾਈ 2024 ਨੂੰ ਵਾਇਰਲ ਵੀਡੀਓ (ਆਰਕਾਈਵ ਲਿੰਕ) ਨੂੰ ਸਾਂਝਾ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, “ਕਲਯੁਗ ਪੁਰਾ ਜ਼ੋਰਾਂ ਤੇ ਕੀ ਹਾਲ ਹੋ ਰਿਹਾ”
ਵੀਡੀਓ ਉੱਤੇ ਲਿਖਿਆ ਹੋਇਆ ਹੈ: ਗੰਗਾ ਨਦੀ ਦਾ ਹਾਲ
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਵੀਡੀਓ ਦੇ ਕੀ ਫਰੇਮਸ ਕੱਢ ਕੇ ਗੂਗਲ ਰਿਵਰਸ ਇਮੇਜ ਸਰਚ ਕੀਤਾ। ਸਾਨੂੰ ਅਸਲੀ ਵੀਡੀਓ FNN311 ਦੇ ਅਧਿਕਾਰਿਕ ਯੂਟਿਊਬ ਚੈਨਲ ‘ਤੇ ਮਿਲਾ। ਵੀਡੀਓ ਨੂੰ 31 ਅਗਸਤ 2012 ਨੂੰ ਅਪਲੋਡ ਕੀਤਾ ਗਿਆ ਹੈ। ਵੀਡੀਓ ਵਿੱਚ ਵਾਇਰਲ ਵੀਡੀਓ ਨੂੰ 07 ਮਿੰਟ ਤੋਂ ਦੇਖਿਆ ਜਾ ਸਕਦਾ ਹੈ। ਦਿੱਤੀ ਗਈ ਜਾਣਕਾਰੀ ਮੁਤਾਬਕ, ਵੀਡੀਓ ਜਪਾਨ ਦੇ ਮਿਯਾਕੋ ਦਾ ਹੈ।
ਸਰਚ ਦੌਰਾਨ ਸਾਨੂੰ ਵਾਇਰਲ ਵੀਡੀਓ フジテレビ公式 ਨਾਮ ਦੇ ਯੂਟਿਊਬ ਚੈਨਲ ‘ਤੇ ਮਿਲਾ। 29 ਮਾਰਚ 2013 ਨੂੰ ਅਪਲੋਡ ਵੀਡੀਓ ਵਿੱਚ ਇਸ ਘਟਨਾ ਨੂੰ ਸਾਲ 2011 ਵਿੱਚ ਜਾਪਾਨ ‘ਚ ਆਈ ਸੁਨਾਮੀ ਦਾ ਦੱਸਿਆ ਗਿਆ ਹੈ।
ਵੀਡੀਓ ਨਾਲ ਜੁੜੀ ਹੋਰ ਰਿਪੋਰਟ ਇੱਥੇ ਵੇਖੀ ਜਾ ਸਕਦੀ ਹੀ।
ਅਸੀਂ ਵੀਡੀਓ ਨੂੰ ਲੈ ਕੇ ਦੈਨਿਕ ਜਾਗਰਣ ਹਰਿਦੁਆਰ ਦੇ ਰਿਪੋਰਟਰ ਮਨੀਸ਼ ਸ਼ਰਮਾ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਵੀਡੀਓ ਇੱਥੋਂ ਦਾ ਨਹੀਂ ਹੈ।
ਦੱਸ ਦੇਈਏ ਕਿ ਉੱਤਰਾਖੰਡ ਦੇ ਹਰਿਦਵਾਰ ਵਿੱਚ ਭਾਰੀ ਬਾਰਿਸ਼ ਹੋਣ ਕਾਰਨ ਗੰਗਾ ਨਦੀ ਵਿੱਚ ਹੜ ਆ ਗਿਆ ਹੈ ਅਤੇ ਨਦੀ ਵਿੱਚ ਗੱਡੀਆਂ ਖਿਡੌਣੇ ਵਾਂਗ ਵਹਿੰਦੀ ਦੇਖੀ ਜਾ ਸਕਦੀ ਹੈ।
ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਆਂਵਲੇ ਯੂਜ਼ਰ ਦੀ ਜਾਂਚ ਕੀਤੀ। ਪਤਾ ਲੱਗਿਆ ਯੂਜ਼ਰ ਨੂੰ ਇੰਸਟਾਗ੍ਰਾਮ ‘ਤੇ 253K ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਪਤਾ ਲੱਗਾ ਕਿ ਹਰਿਦੁਆਰ ਦੇ ਮੌਜੂਦਾ ਹਾਲਾਤਾਂ ਨਾਲ ਜੋੜ ਕੇ ਵਾਇਰਲ ਕੀਤਾ ਜਾ ਰਿਹਾ ਵੀਡੀਓ ਜਾਪਾਨ ਵਿੱਚ 2011 ‘ਚ ਆਈ ਸੁਨਾਮੀ ਦਾ ਹੈ। ਵੀਡੀਓ ਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।