ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਬਕਰਾ ਚੋਰੀ ਦੇ ਵਾਇਰਲ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ। ਇਹ ਵੀਡੀਓ ਮਹਾਰਾਸ਼ਟਰ ਵਿੱਚ ਹੋਈ ਇੱਕ ਘਟਨਾ ਦਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡੀਆ ‘ਤੇ ਹਾਈਵੇਅ ‘ਤੇ ਬਕਰਾ ਚੋਰੀ ਕਰਨ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਮੱਧ ਪ੍ਰਦੇਸ਼ ਵਿੱਚ ਹੋਈ ਘਟਨਾ ਦਾ ਹੈ। ਕੁਝ ਲੋਕ ਸ਼ਰੇਆਮ ਬੱਕਰੀਆਂ ਨੂੰ ਚੋਰੀ ਕਰ ਰਹੇ ਸਨ। ਕਈ ਯੂਜ਼ਰਸ ਇਸ ਨੂੰ ਸੋਸ਼ਲ ਮੀਡੀਆ ‘ਤੇ ਇਹ ਕਹਿ ਕੇ ਵੀ ਸ਼ੇਅਰ ਕਰ ਰਹੇ ਹਨ ਕਿ ਇਹ ਉੱਤਰ ਪ੍ਰਦੇਸ਼ ਦਾ ਹੈ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ। ਇਹ ਵੀਡੀਓ ਮਹਾਰਾਸ਼ਟਰ ਵਿੱਚ ਹੋਈ ਇੱਕ ਘਟਨਾ ਦਾ ਹੈ।
ਫੇਸਬੁੱਕ ਯੂਜ਼ਰ ਏਕੇ ਧਾਰਾ ਕੁਸ਼ਾਲਾਵਾ ਨੇ 29 ਅਪ੍ਰੈਲ 2023 ਨੂੰ ਵਾਇਰਲ ਵੀਡੀਓ ਨੂੰ ਐਮਪੀ ਦੀ ਘਟਨਾ ਦੱਸਦੇ ਹੋਈ ਸਾਂਝਾ ਕੀਤਾ ਹੈ।
ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਦੇਖਿਆ ਜਾ ਸਕਦਾ ਹੈ।
ਵਾਇਰਲ ਵੀਡੀਓ ਦੀ ਸੱਚਾਈ ਜਾਣਨ ਲਈ ਅਸੀਂ ਵੀਡੀਓ ਨੂੰ ਧਿਆਨ ਨਾਲ ਦੇਖਿਆ। ਅਸੀਂ ਦੇਖਿਆ ਕਿ ਵੀਡੀਓ ‘ਚ ਮੌਜੂਦ ਇੱਕ ਬੋਰਡ ‘ਤੇ ਔਰੰਗਾਬਾਦ ਲਿਖਿਆ ਹੋਇਆ ਨਜ਼ਰ ਆਇਆ।
ਪ੍ਰਾਪਤ ਜਾਣਕਾਰੀ ਦੇ ਆਧਾਰ ‘ਤੇ ਅਸੀਂ ਗੂਗਲ ‘ਤੇ ਸੰਬੰਧਿਤ ਕੀਵਰਡਸ ਨਾਲ ਖੋਜ ਕਰਨਾ ਸ਼ੁਰੂ ਕੀਤਾ। ਇਸ ਦੌਰਾਨ ਸਾਨੂੰ ਦਾਅਵੇ ਨਾਲ ਜੁੜਿਆ ਇੱਕ ਟਵੀਟ ਨਾਸਿਕ ਦੇ ਇੱਕ ਪੱਤਰਕਾਰ ਪਵਾਰ ਗੋਕੁਲ ਦੇ ਟਵਿੱਟਰ ਅਕਾਉਂਟ ‘ਤੇ ਮਿਲਾ। ਕੈਪਸ਼ਨ ‘ਚ ਮਰਾਠੀ ਵਿੱਚ ਵੀਡੀਓ ਬਾਰੇ ਦੱਸਿਆ ਗਿਆ ਹੈ,ਚੱਲਦੇ ਟਰੱਕ ਵਿੱਚੋਂ ਬਕਰਾ ਸੁੱਟਣ ਦਾ ਮਾਮਲਾ ਇਗਤਪੁਰੀ ਨੇੜੇ ਦਾ ਹੈ ਅਤੇ ਘੋਟੀ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਦਾਅਵੇ ਨਾਲ ਜੁੜੀ ਮੀਡੀਆ ਰਿਪੋਰਟਾਂ ਬਾਰੇ ਸਰਚ ਕਰਨਾ ਸ਼ੁਰੂ ਕੀਤਾ। ਇਸ ਦੌਰਾਨ ਸਾਨੂੰ ਵੀਡੀਓ ਨਾਮ ਜੁੜੀ ਰਿਪੋਰਟ ਮਰਾਠੀ ਏਬੀਪੀ ਨਿਊਜ਼ ਦੀ ਵੈੱਬਸਾਈਟ ‘ਤੇ ਮਿਲੀ। ਰਿਪੋਰਟ ਵਿੱਚ ਦਿੱਤੀ ਜਾਣਕਾਰੀ ਮੁਤਾਬਕ,ਵਾਇਰਲ ਵੀਡੀਓ ਨਾਸਿਕ ਦੇ ਇਗਤਪੁਰੀ ਦਾ ਹੈ। ਸੰਬੰਧਿਤ ਘਟਨਾ ਦੇ ਖਿਲਾਫ ਥਾਣਾ ਘੋਟੀ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।
ਹੋਰ ਖਬਰਾਂ ਇੱਥੇ ਦੇਖੀਆਂ ਜਾ ਸਕਦੀਆਂ ਹਨ।
ਜਾਂਚ ਦੌਰਾਨ ਸਾਨੂੰ ਦਾਅਵੇ ਨਾਲ ਸਬੰਧਤ ਇੱਕ ਟਵੀਟ ਯੂਪੀ ਪੁਲਿਸ ਦੇ ਟਵਿੱਟਰ ਅਕਾਉਂਟ ‘ਤੇ ਵੀ ਮਿਲਿਆ। 2 ਮਈ ਨੂੰ ਇੱਕ ਸਕਰੀਨਸ਼ਾਟ ਸਾਂਝਾ ਕਰਦੇ ਹੋਏ ਯੂਪੀ ਪੁਲਿਸ ਨੇ ਲਿਖਿਆ ਹੈ, “ਹੁਣ ਤੱਕ ਦੀ ਜਾਂਚ ਅਤੇ ਹਾਈਵੇਅ ਉੱਤੇ ਲੱਗੇ ਸਾਈਨ ਬੋਰਡ ਤੋਂ ਇਹ ਵੀਡੀਓ ਜਨਪਦ ਉਨਾਵ, ਉੱਤਰ ਪ੍ਰਦੇਸ਼ ਤੋਂ ਨਾ ਹੋ ਕੇ ਮਹਾਰਾਸ਼ਟਰ ਦੇ ਇਗਤਪੁਰ ਘੋਟੀ ਰੋਡ ਨਾਲ ਸਬੰਧਤ ਹੈ। @unnaopolice ਦੁਆਰਾ ਵੀ ਇਸ ਗੁੰਮਰਾਹਕੁੰਨ ਟਵੀਟ ਦਾ ਖੰਡਨ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਅਸੀਂ ਘੋਟੀ ਥਾਣੇ ਦੇ ਸਬ-ਇੰਸਪੈਕਟਰ ਦਿਲੀਪ ਸਿੰਘ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ, ਵਾਇਰਲ ਵੀਡੀਓ ਮਹਾਰਾਸ਼ਟਰ ਦਾ ਹੈ। ਇਹ ਘਟਨਾ ਇਗਤਪੁਰੀ ਦੇ ਆਸ-ਪਾਸ ਦੀ ਹੈ। ਇਸ ਸਬੰਧੀ ਐਫਆਈਆਰ ਦਰਜ ਕੀਤੀ ਗਈ ਹੈ।
ਜਾਂਚ ਦੇ ਅੰਤ ਵਿੱਚ ਅਸੀਂ ਗੁੰਮਰਾਹਕੁੰਨ ਦਾਅਵੇ ਨਾਲ ਵੀਡੀਓ ਨੂੰ ਸਾਂਝਾ ਕਰਨ ਵਾਲੇ ਯੂਜ਼ਰ ਦੇ ਪ੍ਰੋਫਾਈਲ ਨੂੰ ਸਕੈਨ ਕੀਤਾ। ਅਸੀਂ ਪਾਇਆ ਕਿ ਯੂਜ਼ਰ ਨੂੰ 12 ਹਜਾਰ ਲੋਕ ਫਾਲੋ ਕਰਦੇ ਹਨ ਅਤੇ ਯੂਜ਼ਰ ਦੇ 5,000 ਦੋਸਤ ਹਨ। ਪ੍ਰੋਫਾਈਲ ‘ਤੇ ਦਿੱਤੀ ਜਾਣਕਾਰੀ ਮੁਤਾਬਕ ਯੂਜ਼ਰ ਮਹਾਰਾਸ਼ਟਰ ਦਾ ਰਹਿਣ ਵਾਲਾ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਬਕਰਾ ਚੋਰੀ ਦੇ ਵਾਇਰਲ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ। ਇਹ ਵੀਡੀਓ ਮਹਾਰਾਸ਼ਟਰ ਵਿੱਚ ਹੋਈ ਇੱਕ ਘਟਨਾ ਦਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।