ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ‘ਚ ਪਾਇਆ ਕਿ ਰੇਲਵੇ ਟਰੈਕ ‘ਤੇ ਪੱਥਰ ਰੱਖਦੇ ਵਿਅਕਤੀ ਦੀ ਵਾਇਰਲ ਤਸਵੀਰ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗ਼ਲਤ ਹੈ। ਵਾਇਰਲ ਤਸਵੀਰ ਅਸਲੀ ਨਹੀਂ ਹੈ, ਬਲਕਿ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਮਦਦ ਨਾਲ ਬਣਾਈ ਗਈ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡਿਆ ‘ਤੇ ਰੇਲਵੇ ਟਰੈਕ ‘ਤੇ ਪੱਥਰ ਰੱਖਦੇ ਇੱਕ ਵਿਅਕਤੀ ਦੀ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਟ੍ਰੇਨ ਦਾ ਐਕਸੀਡੈਂਟ ਕਰਾਉਣ ਲਈ ਇੱਕ ਵਿਸ਼ੇਸ਼ ਸਮੁਦਾਇ ਦਾ ਵਿਅਕਤੀ ਟਰੈਕ ‘ਤੇ ਪੱਥਰ ਰੱਖਦੇ ਹੋਏ ਪਾਇਆ ਗਿਆ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਦਾਅਵਾ ਗ਼ਲਤ ਹੈ। ਵਾਇਰਲ ਤਸਵੀਰ ਅਸਲੀ ਨਹੀਂ ਹੈ, ਬਲਕਿ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਮਦਦ ਨਾਲ ਬਣਾਈ ਗਈ ਹੈ।
9 ਸਤੰਬਰ 2024 ਨੂੰ ਵਾਇਰਲ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਫੇਸਬੁੱਕ ਯੂਜ਼ਰ ਨੇ ਕੈਪਸ਼ਨ ਵਿੱਚ ਲਿਖਿਆ ਹੈ, “बनाओ तुम नई-नई रेल लाइन, चलाओ तुम तेजस और वंदेभारत… यदि तुम निर्माण करना जानते हो तो विध्वंस करने में हमारी महारत है… तोड़ने-फोड़ने, जलाने-लूटने का 1400 वर्ष का अनुभव है, हमारी शांतिप्रिय कौम को. आपका प्रिय अभ्दुल भाई’जान।”
ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ ਅਸੀਂ ਗੂਗਲ ਰਿਵਰਸ ਇਮੇਜ ਦੀ ਮਦਦ ਨਾਲ ਫੋਟੋ ਨੂੰ ਸਰਚ ਕੀਤਾ। ਸਾਨੂੰ ਫੋਟੋ ਨਾਲ ਸਬੰਧਤ ਕੋਈ ਜਾਣਕਾਰੀ ਜਾਂ ਖਬਰ ਨਹੀਂ ਮਿਲੀ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਏਆਈ ਟੂਲ Hive Moderation ‘ਤੇ ਖੋਜ ਕੀਤੀ। ਅਸੀਂ ਫੋਟੋ ਨੂੰ ਟੂਲ ‘ਤੇ ਅਪਲੋਡ ਕਰ ਸਰਚ ਕੀਤਾ। ਟੂਲ ਨੇ ਫੋਟੋ ਨੂੰ 99 ਫੀਸਦੀ AI ਜਨਰੇਟ ਦੱਸਿਆ ਹੈ।
ਅਸੀਂ ਇੱਕ ਹੋਰ ਟੂਲ ਸਾਈਟ ਇੰਜਨ ‘ਤੇ ਜਾ ਕੇ ਫੋਟੋ ਬਾਰੇ ਸਰਚ ਕੀਤਾ। ਇਸ ਟੂਲ ਨੇ ਵੀ ਤਸਵੀਰ ਨੂੰ 99 ਫੀਸਦੀ AI ਨਾਲ ਬਣੀ ਦੱਸਿਆ ਹੈ।
ਵਧੇਰੇ ਜਾਣਕਾਰੀ ਲਈ, ਅਸੀਂ AI ਪ੍ਰੋਜੈਕਟਾਂ ‘ਤੇ ਕੰਮ ਕਰ ਰਹੇ AI ਮਾਹਰ ਅੰਸ਼ ਮਹਿਰਾ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਕਿਹਾ ਹੈ ਕਿ ਤਸਵੀਰ AI ਟੂਲ ਦੀ ਮਦਦ ਨਾਲ ਬਣਾਈ ਗਈ ਹੈ।
ਅੰਤ ਵਿੱਚ ਅਸੀਂ ਗ਼ਲਤ ਦਾਅਵੇ ਨਾਲ ਫੋਟੋ ਸਾਂਝੀ ਕਰਨ ਵਾਲੇ ਯੂਜ਼ਰ ਦੇ ਅਕਾਊਂਟ ਨੂੰ ਸਕੈਨ ਕੀਤਾ। ਅਸੀਂ ਪਾਇਆ ਕਿ ਯੂਜ਼ਰ ਇੱਕ ਖਾਸ ਵਿਚਾਰਧਾਰਾ ਨਾਲ ਸਬੰਧਤ ਪੋਸਟਾਂ ਨੂੰ ਸਾਂਝਾ ਕਰਦਾ ਹੈ। ਕਰੀਬ 7.4 ਹਜ਼ਾਰ ਲੋਕ ਯੂਜ਼ਰ ਨੂੰ ਫਾਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ‘ਚ ਪਾਇਆ ਕਿ ਰੇਲਵੇ ਟਰੈਕ ‘ਤੇ ਪੱਥਰ ਰੱਖਦੇ ਵਿਅਕਤੀ ਦੀ ਵਾਇਰਲ ਤਸਵੀਰ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗ਼ਲਤ ਹੈ। ਵਾਇਰਲ ਤਸਵੀਰ ਅਸਲੀ ਨਹੀਂ ਹੈ, ਬਲਕਿ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਮਦਦ ਨਾਲ ਬਣਾਈ ਗਈ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।