Fact Check : 2024 ਦੀਆਂ ਚੌਣਾ ਤੋਂ ਪਹਿਲਾ ਅਕਾਲੀ ਦਲ ਨੂੰ ਡੇਰਾ ਸੱਚਾ ਸੌਦਾ ਤੋਂ ਸਮਰਥਨ ਮਿਲਣ ਦੇ ਦਾਅਵੇ ਨਾਲ ਵਾਇਰਲ ਖਬਰ ਫਰਜੀ ਹੈ
ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਹੀ ਅਖਬਾਰ ਦੀ ਕਲਿਪ ਫਰਜ਼ੀ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।
- By: Jyoti Kumari
- Published: Jan 4, 2024 at 04:51 PM
ਨਵੀਂ ਦਿੱਲੀ ( ਵਿਸ਼ਵਾਸ ਨਿਊਜ਼ )। ਸੋਸ਼ਲ ਮੀਡਿਆ ਤੇ ਇੱਕ ਅਖਬਾਰ ਦੀ ਕਲਿਪਿੰਗ ਨੂੰ ਵਾਇਰਲ ਕੀਤਾ ਜਾ ਰਿਹਾ ਹੈ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਦੀ ਫੋਟੋ ਲੱਗੀ ਹੋਈ ਹੈ। ਇਸਨੂੰ ਚੁਨਾਵੀ ਸੰਦਰਭ ਨਾਲ ਜੋੜਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੁਖਬੀਰ ਬਾਦਲ ਨੇ ਕਥਿਤ ਬਿਆਨ ਦਿੰਦੇ ਹੋਏ ਕਿਹਾ ਹੈ ਕਿ “ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅਕਾਲੀ ਦਲ ਨੂੰ ਆਪਣਾ ਸਮਰਥਨ ਦੇਣ।”
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਸਪੱਸ਼ਟ ਹੋਇਆ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਲੀਪਿੰਗ ਫ਼ਰਜ਼ੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ। ਪਹਿਲਾ ਵੀ ਇਹ ਬਿਆਨ ਸੋਸ਼ਲ ਮੀਡਿਆ ‘ਤੇ ਵਾਇਰਲ ਕੀਤਾ ਗਿਆ ਸੀ
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ Navtej Singh ਨੇ ਵਾਇਰਲ ਕਲਿਪਿੰਗ ਨੂੰ ਸ਼ੇਅਰ ਕਰ ਲਿਖਿਆ ਹੈ,”ਇਹਨੂੰ ਕਹਿੰਦੇ ਲੋੜ ਵੇਲੇ ਗਧੇ ਨੂੰ ਬਾਪ ਕਹਿਣਾ… ਇਹ ਆ ਆਪਣੇ ਕਹਾਵਤਾਂ ਸੱਚੀਆਂ ਕਰਨ ਵਾਲੇ ਝੂਠੇ ਜਲੇਬੀ ਬਾਈ…”
ਸੋਸ਼ਲ ਮੀਡਿਆ ਤੇ ਕਈ ਯੂਜ਼ਰਸ ਇਸਨੂੰ ਸੱਚ ਮੰਨਦੇ ਹੋਏ ਮਿਲਦੇ – ਜੁਲਦੇ ਦਾਅਵਿਆਂ ਨਾਲ ਸ਼ੇਅਰ ਕਰ ਰਹੇ ਹਨ। ਪੋਸਟ ਦਾ ਆਰਕਾਇਵਡ ਵਰਜਨ ਨੂੰ ਇੱਥੇ ਵੇਖੋ।
ਪੜਤਾਲ
ਵਾਇਰਲ ਦਾਅਵੇ ਦੀ ਪੜਤਾਲ ਲਈ ਅਸੀਂ ਸੰਬੰਧਿਤ ਕੀਵਰਡ ਨਾਲ ਗੂਗਲ ‘ਤੇ ਸਰਚ ਕੀਤਾ। ਕੀਵਰਡ ਸਰਚ ਵਿੱਚ ਸਾਨੂੰ ਦਾਅਵੇ ਨਾਲ ਜੁੜੀ ਕੋਈ ਖਬਰ ਨਹੀਂ ਮਿਲੀ।
ਜਾਂਚ ਵਿੱਚ ਅੱਗੇ ਅਸੀਂ ਵਾਇਰਲ ਕਲਿਪ ਨੂੰ ਧਿਆਨ ਨਾਲ ਵੇਖਿਆ। ਇਸ ਵਿਚ ਵਰਤੀ ਗਈ ਭਾਸ਼ਾ ਆਮ ਅਖਬਾਰ ਦੀ ਭਾਸ਼ਾ ਤੋਂ ਵੱਖ ਹੈ ਅਤੇ ਵਾਇਰਲ ਨਿਊਜ ਕਲਿਪ ਵਿਚ ਕਈ ਗਲਤੀਆਂ ਹਨ ਜਿਹੜੀ ਇੱਕ ਅਖਬਾਰ ਦੀ ਕਲਿਪ ਵਿਚ ਵੇਖਣ ਨੂੰ ਨਹੀਂ ਮਿਲਦੀਆਂ।
ਪਹਿਲਾ ਵੀ ਇਹ ਪੋਸਟ ਸਮਾਨ ਦਾਅਵੇ ਨਾਲ ਸੋਸ਼ਲ ਮੀਡਿਆ ‘ਤੇ ਵਾਇਰਲ ਹੋਈ ਸੀ। ਉਸ ਸਮੇਂ ਵਿਸ਼ਵਾਸ ਨਿਊਜ ਨੇ ਇਸਦੀ ਪੜਤਾਲ ਕੀਤੀ ਸੀ। ਵਾਇਰਲ ਦਾਅਵੇ ਨੂੰ ਲੈ ਕੇ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਸਪੋਕਸਪਰਸਨ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨਾਲ ਸੰਪਰਕ ਕੀਤਾ ਸੀ। ਉਨ੍ਹਾਂ ਨੇ ਵਾਇਰਲ ਹੋ ਰਹੀ ਕਲਿਪਿੰਗ ਨੂੰ ਫ਼ਰਜ਼ੀ ਦਸਿਆ ਸੀ ਅਤੇ ਕਿਹਾ ਸੀ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅਜਿਹੀਆ ਖਬਰਾਂ ਦਾ ਪ੍ਰਸਾਰ ਕੀਤਾ ਜਾ ਰਿਹਾ ਹੈ।
ਫ਼ੈਕ੍ਟ ਚੈੱਕ ਰਿਪੋਰਟ ਨੂੰ ਇੱਥੇ ਪੜ੍ਹਿਆ ਜਾ ਸਕਦਾ ਹੈ।
ਅੰਤ ਵਿੱਚ ਅਸੀਂ ਐਡੀਟੇਡ ਕਲਿਪਿੰਗ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਪ੍ਰੋਫਾਈਲ ‘ਤੇ ਮੌਜੂਦ ਜਾਣਕਾਰੀ ਮੁਤਾਬਕ ਯੂਜ਼ਰ,ਨਾਨਾਇਮੋ, ਬ੍ਰਿਟਿਸ਼ ਕੋਲੰਬੀਆ ਦਾ ਰਹਿਣ ਵਾਲਾ ਹੈ। ਯੂਜ਼ਰ ਨੂੰ 2 ਹਜਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਹੀ ਅਖਬਾਰ ਦੀ ਕਲਿਪ ਫਰਜ਼ੀ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।
- Claim Review : ਰਾਮ ਰਹੀਮ ਸਾਡੇ ਪਿਤਾ ਦੇ ਬਰਾਬਰ ਸਾਨੂੰ ਦੇਣ ਅਪਣਾ ਸਮਰਥਨ : ਬਾਦਲ
- Claimed By : Navtej Singh
- Fact Check : ਫਰਜ਼ੀ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...