Fact Check : CM ਭਗਵੰਤ ਮਾਨ ਅਤੇ ਬਿਕਰਮ ਮਜੀਠੀਆ ਦੀ ਵਾਇਰਲ ਤਸਵੀਰ ਪੁਰਾਣੀ ਹੈ, ਐਡਿਟ ਕਰ ਕੀਤੀ ਜਾ ਰਹੀ ਹੈ ਸ਼ੇਅਰ

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਸਾਲ 2018 ਦੀ ਹੈ। ਅਸਲ ਵਿੱਚ ਇਹ ਫੋਟੋ ਕਾਮੇਡੀਅਨ ਕਪਿਲ ਸ਼ਰਮਾ ਤੇ ਗਿੰਨੀ ਦੇ ਵਿਆਹ ਦੇ ਰਿਸੈਪਸ਼ਨ ਪਾਰਟੀ ਦੀ ਹੈ ਜਿਥੇ ਭਗਵੰਤ ਮਾਨ ਅਤੇ ਬਿਕਰਮ ਮਜੀਠੀਆ ਇਕੱਠੇ ਬੈਠੇ ਸਨ। ਅਸਲ ਫੋਟੋ ਵਿੱਚ ਬੌਬੀ ਦਿਓਲ ਨਹੀਂ, ਗਾਇਕ ਬੱਬੂ ਮਾਨ ਨੂੰ ਦੇਖਿਆ ਜਾ ਸਕਦਾ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡਿਆ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਤਸਵੀਰ ਵਿੱਚ ਐਕਟਰ ਬੌਬੀ ਦਿਓਲ ਨੂੰ ਵੀ ਦੇਖਿਆ ਜਾ ਸਕਦਾ ਹੈ। ਹੁਣ ਕੁਝ ਯੂਜ਼ਰਸ ਇਸ ਤਸਵੀਰ ਨੂੰ ਹਾਲੀਆ ਦੱਸਦੇ ਹੋਏ ਗ਼ਲਤ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।

ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ ਅਤੇ ਪਤਾ ਲੱਗਾ ਕਿ ਵਾਇਰਲ ਹੋ ਰਹੀ ਤਸਵੀਰ ਸਾਲ 2018 ਦੀ ਹੈ ਜਦੋਂ ਕਾਮੇਡੀਅਨ ਕਪਿਲ ਸ਼ਰਮਾ ਤੇ ਗਿੰਨੀ ਦੇ ਵਿਆਹ ਦੇ ਰਿਸੈਪਸ਼ਨ ਪਾਰਟੀ ‘ਤੇ ਭਗਵੰਤ ਮਾਨ ਅਤੇ ਬਿਕਰਮ ਮਜੀਠੀਆ ਸ਼ਾਮਿਲ ਹੋਏ ਸੀ। ਤਸਵੀਰ ਵਿੱਚ ਬਿਕਰਮ ਮਜੀਠੀਆ ਦੇ ਨਾਲ ਕੁਰਸੀ ‘ਤੇ ਸਿੰਗਰ ਬੱਬੂ ਮਾਨ ਬੈਠੇ ਸੀ, ਜਿਨ੍ਹਾਂ ਦੀ ਤਸਵੀਰ ਨੂੰ ਐਡਿਟ ਕਰ ਅਭਿਨੇਤਾ ਬੌਬੀ ਦਿਓਲ ਦੀ ਤਸਵੀਰ ਲਗਾ ਦਿੱਤੀ ਗਈ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਯੂਜ਼ਰ ‘Jap Naam’ ਨੇ 1 ਮਾਰਚ ਨੂੰ ਇਹ ਤਸਵੀਰ ਸ਼ੇਅਰ ਕੀਤੀ ਹੈ ਅਤੇ ਲਿਖਿਆ ਹੈ,”ਅੱਜ ਸ਼ਾਮ ਨੂੰ ਸਰਦਾਰ ਬਿਕਰਮ ਸਿੰਘ ਮਜੀਠੀਆ ਜੀ ਦੀ ਜਨਮ ਦਿਨ ਦੀ ਪਾਰਟੀ ਸੀ ਆਸ਼ਰਮ ਵਿੱਚ ਸੁਆਗਤ ਲਈ ਬੈਂਡ ਵਾਜਿਆਂ ਦੀ ਟੀਮ ਵਿੱਚ ਆ ਝੰਡਾ ਅਮਲੀ ਵੀ ਆਇਆ ਸੀ।
ਭੇਡਾਂ ਤੇ ਭਮੱਕੜ ਦੇਖ ਲੈਣ ਆਵਦੇ ਆਕਾਂ ਝੰਡਾ ਅਮਲੀ ਨੂੰ ਕਿਸ ਤਰ੍ਹਾਂ ਸਰਦਾਰ ਬਿਕਰਮ ਸਿੰਘ ਮਜੀਠੀਆ ਅੱਗੇ ਡਰਿਆ ਤੇ ਸਹਿਮਿਆ ਭਿਜੀ ਬਿੱਲੀ ਵਾਗ ਬੈਠਾ। ਭੇਡੋਂ ਇਸ ਨੂੰ ਡਰ ਕਹਿੰਦੇ ਨੇ ਡਰ।”

ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।

ਪੜਤਾਲ

ਵਾਇਰਲ ਤਸਵੀਰ ਦੀ ਸੱਚਾਈ ਜਾਣਨ ਲਈ ਅਸੀਂ ਗੂਗਲ ਰਿਵਰਸ ਇਮੇਜ ‘ਤੇ ਤਸਵੀਰ ਨੂੰ ਸਰਚ ਕੀਤਾ। ਇਸ ਦੌਰਾਨ ਸਾਨੂੰ ਇਹ ਤਸਵੀਰ punjabi.abplive.com ਦੀ ਵੈਬਸਾਈਟ ‘ਤੇ ਪ੍ਰਕਾਸ਼ਿਤ ਇੱਕ ਖਬਰ ਵਿੱਚ ਮਿਲੀ। 15 ਦਸੰਬਰ 2018 ਨੂੰ ਪ੍ਰਕਾਸ਼ਿਤ ਖਬਰ ਵਿੱਚ ਕਈ ਹੋਰ ਤਸਵੀਰਾਂ ਨਾਲ ਵਾਇਰਲ ਤਸਵੀਰ ਵੀ ਮਿਲੀ। ਦਿੱਤੀ ਗਈ ਜਾਣਕਾਰੀ ਮੁਤਾਬਕ, ਇਹ ਫੋਟੋ ਕਪਿਲ ਸ਼ਰਮਾ ਤੇ ਗਿੰਨੀ ਚਤੁਰਥ ਦੇ ਰਿਸੈਪਸ਼ਨ ਦੀ ਹੈ। ਇਸ ਵਿੱਚ ਬੌਬੀ ਦਿਓਲ ਨਹੀਂ ਗਾਇਕ ਬੱਬੂ ਮਾਨ ਨੂੰ ਦੇਖਿਆ ਜਾ ਸਕਦਾ ਹੈ।

ਸਰਚ ਦੌਰਾਨ ਸਾਨੂੰ filmibeat.com ਦੀ ਵੈਬਸਾਈਟ ‘ਤੇ ਵੀ ਤਸਵੀਰ ਨਾਲ ਜੁੜੀ ਖਬਰ ਮਿਲੀ। 17 ਦਸੰਬਰ 2018 ਨੂੰ ਪ੍ਰਕਾਸ਼ਿਤ ਖਬਰ ਵਿੱਚ ਇਸਨੂੰ ਅੰਮ੍ਰਿਤਸਰ ‘ਚ ਹੋਏ ਕਪਿਲ ਸ਼ਰਮਾ ਦੇ ਰਿਸੈਪਸ਼ਨ ਪਾਰਟੀ ਦੀ ਦਸਿਆ ਗਿਆ ਹੈ।

ਵਾਇਰਲ ਤਸਵੀਰ ਨਾਲ ਜੁੜੀ ਵੀਡੀਓ ਰਿਪੋਰਟ ਨੂੰ ਇੱਥੇ ਵੇਖਿਆ ਜਾ ਸਕਦਾ ਹੈ।

ਵੱਧ ਜਾਣਕਾਰੀ ਲਈ ਅਸੀਂ ਪੰਜਾਬੀ ਜਾਗਰਣ ਅੰਮ੍ਰਿਤਸਰ ਦੇ ਰਿਪੋਰਟਰ ਅਮ੍ਰਿਤਪਾਲ ਸਿੰਘ ਨਾਲ ਗੱਲ ਕੀਤੀ। ਉਨ੍ਹਾਂ ਨੇ ਦੱਸਿਆ ਕਿ ਇਹ ਤਸਵੀਰ ਕਪਿਲ ਸ਼ਰਮਾ ਦੇ ਰਿਸੈਪਸ਼ਨ ਦੀ ਹੈ ਅਤੇ ਤਸਵੀਰ ਵਿੱਚ ਬਿਕਰਮ ਸਿੰਘ ਮਜੀਠੀਆ ਨਾਲ ਗਾਇਕ ਬੱਬੂ ਮਾਨ ਬੈਠੇ ਸਨ, ਤਸਵੀਰ ਨੂੰ ਐਡਿਟ ਕਰ ਸ਼ੇਅਰ ਕੀਤਾ ਜਾ ਰਿਹਾ ਹੈ।

ਪੜਤਾਲ ਦੇ ਅੰਤ ਵਿੱਚ ਅਸੀਂ ਪੁਰਾਣੀ ਤਸਵੀਰ ਨੂੰ ਐਡਿਟ ਕਰ ਹਾਲ ਦਾ ਦੱਸਦੇ ਹੋਏ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਜਾਂਚ ਵਿੱਚ ਪਤਾ ਲੱਗਿਆ ਕਿ ਯੂਜ਼ਰ ਨੂੰ 4 ਹਜ਼ਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ ਅਤੇ ਯੂਜ਼ਰ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ।

ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਸਾਲ 2018 ਦੀ ਹੈ। ਅਸਲ ਵਿੱਚ ਇਹ ਫੋਟੋ ਕਾਮੇਡੀਅਨ ਕਪਿਲ ਸ਼ਰਮਾ ਤੇ ਗਿੰਨੀ ਦੇ ਵਿਆਹ ਦੇ ਰਿਸੈਪਸ਼ਨ ਪਾਰਟੀ ਦੀ ਹੈ ਜਿਥੇ ਭਗਵੰਤ ਮਾਨ ਅਤੇ ਬਿਕਰਮ ਮਜੀਠੀਆ ਇਕੱਠੇ ਬੈਠੇ ਸਨ। ਅਸਲ ਫੋਟੋ ਵਿੱਚ ਬੌਬੀ ਦਿਓਲ ਨਹੀਂ, ਗਾਇਕ ਬੱਬੂ ਮਾਨ ਨੂੰ ਦੇਖਿਆ ਜਾ ਸਕਦਾ ਹੈ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts