ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਵਾਇਰਲ ਤਸਵੀਰ ਪੁਰਾਣੀ ਹੈ। ਇਹ ਫੋਟੋ 2019 ਤੋਂ ਸੋਸ਼ਲ ਮੀਡੀਆ ‘ਤੇ ਵੱਖ-ਵੱਖ ਦਾਅਵਿਆਂ ਨਾਲ ਵਾਇਰਲ ਹੋ ਰਹੀ ਹੈ, ਇਸ ਦਾ ਹਾਲੀਆ ਲੋਕ ਸਭਾ ਚੋਣਾਂ ਨਾਲ ਕੋਈ ਸਬੰਧ ਨਹੀਂ ਹੈ। ਕੁਝ ਲੋਕ ਇਸ ਤਸਵੀਰ ਨੂੰ ਹਾਲੀਆ ਦੱਸਦੇ ਹੋਏ ਸ਼ੇਅਰ ਕਰ ਰਹੇ ਹਨ।
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਲੋਕ ਸਭਾ ਚੋਣਾਂ ਦੇ ਪਹਿਲੇ ਚਰਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਕਾਂਗਰਸ ਦੇ ਇੱਕ ਵਰਕਰ ਦੀ ਤਸਵੀਰ ਵਾਇਰਲ ਹੋ ਰਹੀ ਹੈ, ਜਿਸ ਨੂੰ ਵੋਟਿੰਗ ਦੇ ਸੰਦਰਭ ‘ਚ ਵਾਇਰਲ ਕੀਤਾ ਜਾ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਕਾਂਗਰਸ ਦੇ ਹੱਕ ਵਿੱਚ ਕਥਿਤ ਤੌਰ ‘ਤੇ ਘੱਟ ਮਤਦਾਨ ਹੋਣ ਤੋਂ ਨਿਰਾਸ਼ ਬੈਠੇ ਪਾਰਟੀ ਵਰਕਰ ਦੀ ਤਸਵੀਰ ਹੈ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਫੋਟੋ ਪੁਰਾਣੀ ਹੈ। ਦਰਅਸਲ ਸਾਲ 2019 ਤੋਂ ਇਹ ਫੋਟੋ ਸੋਸ਼ਲ ਮੀਡੀਆ ‘ਤੇ ਵੱਖ-ਵੱਖ ਦਾਅਵਿਆਂ ਨਾਲ ਸ਼ੇਅਰ ਕੀਤੀ ਜਾ ਰਹੀ ਹੈ। ਇਸ ਦਾ ਹਾਲੀਆ ਲੋਕ ਸਭਾ ਚੋਣਾਂ 2024 ਨਾਲ ਕੋਈ ਸਬੰਧ ਨਹੀਂ ਹੈ।
ਫੇਸਬੁੱਕ ਯੂਜ਼ਰ Udhampur Jib Thati (ਆਰਕਾਈਵ ਲਿੰਕ) ਨੇ 20 ਅਪ੍ਰੈਲ 2024 ਨੂੰ ਇਹ ਫੋਟੋ ਸਾਂਝੀ ਕੀਤੀ ਅਤੇ ਲਿਖਿਆ ਹੈ, “ਪਹਿਲੇ ਚਰਣ ਦਾ “ਰੁਝਾਨ”: ਦੇਸ਼ “ਕਾਂਗਰਸ” ਤੋਂ ਮੁਕਤੀ ਵੱਲ ਵੱਢ ਚੁੱਕਿਆ ਹੈ!”
ਐਕਸ ਯੂਜ਼ਰ Ravi Arya ਨੇ ਵੀ ਫੋਟੋ ਸ਼ੇਅਰ ਕੀਤੀ ਹੈ। 20 ਅਪ੍ਰੈਲ ਨੂੰ ਕੀਤੇ ਗਏ ਪੋਸਟ ਵਿੱਚ ਲਿਖਿਆ ਹੈ, “ਪਹਿਲੇ ਚਰਣ ਦਾ “ਰੁਝਾਨ” ਇੰਨੀ ਭੀੜ ਹੈ ਕਿ ਪੋਲਿੰਗ ਬੂਥ ਏਜੰਟ ਵੀਚਾਰਾ ਥੱਕ ਕੇ ਸੌਂ ਗਿਆ, ਜੇ ਤੁਹਾਡੇ ਕੋਲ ਕੋਈ ਤਸਵੀਰ ਹੈ ਤਾਂ ਭੇਜੋ?”
ਪੜਤਾਲ
ਅਸੀਂ ਵਾਇਰਲ ਤਸਵੀਰ ਦੀ ਜਾਂਚ ਕਰਨ ਲਈ ਗੂਗਲ ਰਿਵਰਸ ਇਮੇਜ ਦੀ ਵਰਤੋਂ ਕੀਤੀ। ਸਾਨੂੰ ਵਾਇਰਲ ਤਸਵੀਰ ਫੇਸਬੁੱਕ ਯੂਜ਼ਰ सुरेन्द्र गोयल विचित्र ਦੇ ਫੇਸਬੁੱਕ ਅਕਾਊਂਟ ‘ਤੇ ਮਿਲੀ। 11 ਅਪ੍ਰੈਲ 2019 ਨੂੰ ਸ਼ੇਅਰ ਕੀਤੀ ਗਈ ਫੋਟੋ ਵਿੱਚ ਲਿਖਿਆ ਹੈ, “#LokSabhaElections2019 के प्रथम चरण के मतदान का पहला रुझान।”
ਵਾਇਰਲ ਤਸਵੀਰ ਨੂੰ Manu Mahajan ਨਾਂ ਦੇ ਯੂਜ਼ਰ ਨੇ ਵੀ ਸ਼ੇਅਰ ਕੀਤਾ ਸੀ। 11 ਅਪ੍ਰੈਲ 2019 ਨੂੰ ਸਾਂਝੀ ਕੀਤੀ ਗਈ ਫੋਟੋ ਵਿੱਚ ਇਸਨੂੰ “ਵਾਰਡ ਨੰਬਰ 25 ਰੇਹਾਰੀ ਕਲੋਨੀ ਕਾਂਗਰਸ ਬੂਥ” ਦਾ ਦੱਸਿਆ ਗਿਆ ਹੈ।
ਇਹ ਤਸਵੀਰ ਪਹਿਲਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਉਸ ਸਮੇਂ ਇਸਨੂੰ ਪੰਜਾਬ ਦਾ ਦੱਸਦਿਆਂ ਸਾਂਝਾ ਕੀਤਾ ਗਿਆ ਸੀ। ਅਸੀਂ ਇਸ ਤਸਵੀਰ ਨੂੰ ਲੈ ਕੇ ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਵਕਤਾ ਅਭਿਮਨਿਊ ਤਿਆਗੀ ਨਾਲ ਸੰਪਰਕ ਕੀਤਾ ਸੀ। ਉਨ੍ਹਾਂ ਨੇ ਦੱਸਿਆ ਸੀ ਕਿ, ”ਇਹ ਫੋਟੋ ਕੁਝ ਸਾਲ ਪਹਿਲਾਂ ਵੀ ਵਾਇਰਲ ਹੋਈ ਸੀ।ਇਸ ਦਾ ਉੱਤਰ ਪ੍ਰਦੇਸ਼ ਅਤੇ ਪੰਜਾਬ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।” ਫੈਕਟ ਚੈੱਕ ਰਿਪੋਰਟ ਇੱਥੇ ਪੜ੍ਹੀ ਜਾ ਸਕਦੀ ਹੈ।
ਵਿਸ਼ਵਾਸ ਨਿਊਜ਼ ਵਾਇਰਲ ਫੋਟੋ ਦੇ ਸਥਾਨ ਅਤੇ ਮਿਤੀ ਦੀ ਸੁਤੰਤਰ ਤੌਰ ‘ਤੇ ਪੁਸ਼ਟੀ ਨਹੀਂ ਕਰਦਾ ਹੈ, ਪਰ ਅਸੀਂ ਦੀ ਪੁਸ਼ਟੀ ਕਰਦੇ ਹਾਂ ਕਿ ਫੋਟੋ ਪੁਰਾਣੀ ਹੈ। ਇਸ ਦਾ ਹਾਲੀਆ ਲੋਕ ਸਭਾ ਚੋਣਾਂ 2024 ਨਾਲ ਕੋਈ ਸਬੰਧ ਨਹੀਂ ਹੈ।
ਅੰਤ ਵਿੱਚ ਅਸੀਂ ਫੇਸਬੁੱਕ ਯੂਜ਼ਰ Udhampur Jib Thati ਦੀ ਪ੍ਰੋਫਾਈਲ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਯੂਜ਼ਰ ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਦਾ ਵਸਨੀਕ ਹੈ। ਫੇਸਬੁੱਕ ‘ਤੇ ਯੂਜ਼ਰ ਦੇ 2 ਹਜ਼ਾਰ ਤੋਂ ਵੱਧ ਦੋਸਤ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਵਾਇਰਲ ਤਸਵੀਰ ਪੁਰਾਣੀ ਹੈ। ਇਹ ਫੋਟੋ 2019 ਤੋਂ ਸੋਸ਼ਲ ਮੀਡੀਆ ‘ਤੇ ਵੱਖ-ਵੱਖ ਦਾਅਵਿਆਂ ਨਾਲ ਵਾਇਰਲ ਹੋ ਰਹੀ ਹੈ, ਇਸ ਦਾ ਹਾਲੀਆ ਲੋਕ ਸਭਾ ਚੋਣਾਂ ਨਾਲ ਕੋਈ ਸਬੰਧ ਨਹੀਂ ਹੈ। ਕੁਝ ਲੋਕ ਇਸ ਤਸਵੀਰ ਨੂੰ ਹਾਲੀਆ ਦੱਸਦੇ ਹੋਏ ਸ਼ੇਅਰ ਕਰ ਰਹੇ ਹਨ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।